Connect with us

Mohali

ਸਰਘੀ ਕਲਾ ਕੇਂਦਰ ਦੇ 35ਵੀਂ ਸਥਾਪਨਾ ਦਿਵਸ ਮੌਕੇ ਸਰਘੀ ਪਰਿਵਾਰ ਦੇ ਨਾਟਕਰਮੀ ਨੇ ਅਤੀਤ ਦੇ ਰੰਗਮੰਚੀ ਸਫ਼ਰ ਨੂੰ ਕੀਤਾ ਚੇਤੇ

Published

on

 

 

ਐਸ ਏ ਐਸ ਨਗਰ, 16 ਜੂਨ (ਸ.ਬ.) ਸਾਢੇ ਤਿੰਨ ਦਹਾਕਿਆਂ ਤੋਂ ਪੰਜਾਬੀ ਰੰਗਮੰਚ ਦੇ ਖੇਤਰ ਵਿਚ ਕਾਰਜ਼ਸੀਲ ਸਰਘੀ ਕਲਾ ਕੇਂਦਰ, ਮੁਹਾਲੀ ਦਾ 35ਵਾਂ ਸਥਾਪਨਾ ਦਿਵਸ ਸੈਕਟਰ 68 ਵਿਖੇ ਮਨਾਇਆ ਗਿਆ। ਇਸ ਮੌਕੇ ਸਰਘੀ ਕਲਾ ਕੇਂਦਰ ਦੇ ਪ੍ਰਧਾਨ ਸੰਜੀਵਨ ਸਿੰਘ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਕਿਹਾ ਕਿ ਸਰਘੀ ਕਲਾ ਕੇਂਦਰ ਹੁਣ ਤੱਕ ਲੋਕ-ਮਸਲਿਆਂ ਤੇ ਸਮਾਜਿਕ ਸਰੋਕਾਰਾਂ ਦਾ ਜ਼ਿਕਰ ਤੇ ਫ਼ਿਕਰ ਕਰਦੇ ਦੋ ਦਰਜਨ ਦੇ ਕਰੀਬ ਨਾਟਕਾਂ ਦਾ ਦੇਸ਼-ਵਿਦੇਸ਼ ਵਿਚ ਅਨੇਕਾਂ ਮੰਚਣ ਕਰ ਚੁੱਕਾ ਹੈ। ਕੇਂਦਰ ਨਾਲ ਹੁਣ ਤੱਕ 300 ਸੋ ਦੇ ਕਰੀਬ ਰੰਗਕਰਮੀ ਸਮੇਂ ਸਮੇਂ ਮੰਚ ਉੱਤੇ ਅਤੇ ਮੰਚ ਪਿੱਛੇ ਆਪਣਾ ਮੱਹਤਵਪੂਰਣ ਯੋਗਦਾਨ ਪਾ ਚੁੱਕੇ ਹਨ।

ਸਰਘੀ ਕਲਾ ਕੇਂਦਰ ਦੇ ਸਰਪ੍ਰਸਤ ਸੀਨੀਅਰ ਐਡਵੋਕੇਟ ਰਾਜਿੰਦਰ ਸਿੰਘ ਚੀਮਾ ਨੇ ਕਿਹਾ ਕਿ 35 ਸਾਲ ਨਾਟਕ ਦੇ ਖੇਤਰ ਵਿਚ ਲਗਾਤਾਰਤਾ ਬਣਾਈ ਰੱਖਣੀ ਖਾਲਾ ਜੀ ਦਾ ਵਾੜਾ ਨਹੀਂ ਹੁੰਦਾ ਅਤੇ ਇਸ ਪਿੱਛੇ ਕਰੜੀ ਮਿਹਨਤ ਹੈ। ਰੰਗਮੰਚ ਦੀ ਜਾਣੀ ਪਹਿਚਾਣੀ ਸਖਸ਼ੀਅਤ ਹਰਕੰਵਲ ਨੇ ਕਿਹਾ, ਰੰਗਮੰਚ ਅਤੇ ਸਭਿਆਰਕ ਪ੍ਰਦੂਸ਼ਨ ਸਮੇਤ ਹੋਰ ਸਮਾਜਿਕ ਮਸਲੇ ਸੰਜੀਵਨ ਬੜੀ ਬੇਬਾਕੀ ਨਾਲ ਲਗਾਤਾਰ ਉਠਾ ਰਿਹਾ ਹੈ।

ਰੰਗਮੰਚ ਅਤੇ ਫਿਲਮਾਂ ਦੀ ਸਥਾਪਤ ਅਭੀਨੇਤਰੀ ਅਨੀਤਾ ਸਬਦੀਸ਼ ਨੇ ਕਿਹਾ, ਸਰਘੀ ਕਲਾ ਕੇਂਦਰ ਨਾਲ ਨਾਟਕ ਕਰਨ ਤੋਂ ਪਹਿਲਾਂ ਮੇਰੇ ਕੋਲੋ ਰੂਪ ਅੰਕਲ ਨੇ ਆਪਣੇ ਸਕੂਲ ਵਿਚ ਸਕਿਟ ਕਰਵਾਈ ਸੀ। ਰਮਨਦੀਪ ਢਿੱਲੋਂ ਨੇ ਕਿਹਾ, ਸਰਘੀ ਕਲਾ ਕੇਂਦਰ ਦੇ ਰੰਗਮੰਚੀ ਸਫ਼ਰ ਦੀ ਪੈਂਤੀ ਸਾਲ ਦੀ ਲਗਾਤਾਰਤਾ ਦਾ ਸਿਹਰਾ ਸੰਜੀਵਨ ਭਾਅ ਜੀ ਦੇ ਨਰਮ ਸੁਭਾਅ ਅਤੇ ਦੂਰਅੰਦੇਸ਼ੀ ਕਰਕੇ ਹੀ ਸੰਭਵ ਹੋ ਸਕਿਆ ਹੈ।

ਨਰਿੰਦਰ ਨਸਰੀਨ ਨੇ ਕਿਹਾ, ਸਰਘੀ ਕਲਾ ਕੇਂਦਰ ਤੋਂ ਉਹਨਾਂ ਨੇ ਅਦਾਕਾਰੀ ਦੀਆਂ ਬਰੀਕੀਆਂ ਸਿਖੀਆਂ। ਦਵਿੰਦਰ ਕੌਰ ਢਿੱਲੋਂ ਨੇ ਕਿਹਾ, ਸਰਘੀ ਪ੍ਰੀਵਾਰ ਦੇ ਕਲਾਕਾਰਾਂ ਵਿਚ ਆਪਸੀ ਮਿਲਵਰਤਣ ਅਤੇ ਰਿਸ਼ਤਿਆਂ ਦਾ ਨਿੱਘ ਹੈ। ਇੰਗਲੈਂਗ ਤੋਂ ਸਰਘੀ ਪ੍ਰੀਵਾਰ ਨਾਲ ਲੰਮਾਂ ਸਮਾਂ ਨਾਟਕ ਕਰ ਚੁੱਕੇ ਰੰਗਕਰਮੀ ਸੰਦੀਪ ਦੀਵਾਨ ਅਤੇ ਮਨਜਿੰਦਰ ਪੂਰੇਵਾਲ ਸਰਘੀ ਕਲਾ ਕੇਂਦਰ ਦੇ ਬੇਹਤਰ ਭਵਿਖ ਲਈ ਆਪਣੀ ਸ਼ੁੱਭਕਾਮਨਾਵਾਂ ਭੇਜੀਆਂ।

ਸਰਘੀ ਕਲਾ ਕੇਂਦਰ ਦੇ ਸੀਨੀਅਰ ਮੀਤ ਪ੍ਰਧਾਨ ਅਸ਼ੋਕ ਬਜਹੇੜੀ, ਸਲਾਹਕਾਰ ਕ੍ਰਿਸ਼ਣ ਲਾਲ ਸੈਣੀ ਅਤੇ ਕੁਲਦੀਪ ਸੈਣੀ, ਗੁੰਜਣਦੀਪ ਕੌਰ, ਸਬਦੀਸ਼, ਹਰਿੰਦਰ ਹਰ, ਇਪਰਾ, ਪੰਜਾਬ ਦੀ ਪ੍ਰਧਾਨ ਡਾ. ਅਮਨ ਭੋਗਲ, ਅਵਤਾਰ ਕਲਸੀਆਂ, ਸੰਜੀਵ ਅਗਨੀਹੋਤਰੀ, ਗੋਪਾਲ ਸਿੰਘ ਨੇ ਸਰਘੀ ਕਲਾ ਕੇਂਦਰ ਦੇ ਰੰਗਮੰਚੀ ਸਫ਼ਰ ਨੂੰ ਚੇਤੇ ਕੀਤਾ।

ਆਪਣੇ ਧੰਨਵਾਦੀ ਸ਼ਬਦਾਂ ਵਿਚ ਸਰਘੀ ਕਲਾ ਕੇਂਦਰ ਦੇ ਪ੍ਰਚਾਰ ਸਕੱਤਰ ਰੰਜੀਵਨ ਸਿੰਘ ਨੇ ਕਿਹਾ ਸਰਘੀ ਕਲਾ ਕੇਂਦਰ ਨਾਲ ਪਰਿਵਾਰਾਂ ਦੇ ਪਰਿਵਾਰ ਜੁੜੇ ਹੋਏ ਹਨ। ਮੰਚ ਸੰਚਾਲਨ ਸਰਘੀ ਕਲਾ ਕੇਂਦਰ ਦੇ ਜਨਰਲ ਸਕੱਤਰ ਕੁੱਕੂ ਦੀਵਾਨ ਨੇ ਕੀਤਾ। ਇਸ ਮੌਕੇ ਬਲਵਿੰਦਰ ਸਿੰਘ (ਉੱਤਮ) ਕੁਲਵਿੰਦਰ ਬਾਵਾ, ਚਰਨਜੀਤ ਕੌਰ, ਸਰਬਜੀਤ ਸਿੰਘ, ਸਾਹਿਲ ਨੇਗੀ, ਨਰਿੰਦਰ ਦੌੜਾਕ, ਹਰਜੀਤ ਸਿੰਘ, ਰਿਆਜ਼ ਭੋਗਲ, ਪੂਨਮ ਆਦਿ ਨੇ ਵੀ ਸ਼ਮੂਲੀਅਤ ਕੀਤੀ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending