Mohali
ਪੰਜਾਬ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਬਰਸਾਤੀ ਪਾਣੀ ਕਾਰਨ ਲੋਕਾਂ ਦੇ ਹੋਣ ਵਾਲੇ ਜਾਨੀ ਅਤੇ ਮਾਲੀ ਨੁਕਸਾਨ ਦੀ ਰੋਕਥਾਮ ਵਾਸਤੇ ਸਰਕਾਰ ਨੂੰ ਦਿੱਤਾ ਨੋਟਿਸ
ਐਸ ਏ ਐਸ ਨਗਰ, 18 ਜੂਨ (ਸ.ਬ.) ਆਮ ਆਦਮੀ ਘਰ ਬਚਾਓ ਮੋਰਚਾ ਦੇ ਕਨਵੀਨਰ ਹਰਮਿੰਦਰ ਸਿੰਘ ਮਾਵੀ, ਕਾਨੂੰਨੀ ਸਲਾਹਕਾਰ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਬਹੁਜਨ ਸਮਾਜ ਪਾਰਟੀ ਤੇ ਸੂਬਾ ਜਨਰਲ ਸਕੱਤਰ ਹਰਭਜਨ ਸਿੰਘ ਬਜਹੇੜੀ, ਸੀਪੀਆਈ ਦੇ ਮੁਹਾਲੀ ਦੇ ਜਿਲ੍ਹਾ ਪ੍ਰਧਾਨ ਐਡਵੋਕੇਟ ਜਸਪਾਲ ਸਿੰਘ ਦੱਪਰ ਅਤੇ ਪੁਲੀਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਜਰਨਲ ਸਕੱਤਰ ਮਹਿੰਦਰ ਸਿੰਘ ਮਨੌਲੀ ਸੂਰਤ ਵਲੋਂ ਪੰਜਾਬ ਦੇ ਮੁੱਖ ਸਕੱਤਰ, ਸਿੰਚਾਈ ਵਿਭਾਗ ਦੇ ਪ੍ਰਿੰਸੀਪਲ ਸਕੱਤਰ, ਪੀ ਡਬਲਿਊ ਡੀ ਦੇ ਸਕੱਤਰ, ਸਥਾਨਕ ਸਰਕਾਰਾਂ ਦੇ ਸਕੱਤਰ, ਡਾਇਰੈਕਟਰ ਮਹਿਕਮਿਆਂ ਦੇ ਉੱਚ ਅਧਿਕਾਰੀਆਂ ਨੂੰ ਬਰਸਾਤੀ ਅਤੇ ਹੜਾਂ ਦੇ ਬਚਾਅ ਲਈ ਤੁਰੰਤ ਕਾਰਵਾਈ ਕਰਨ ਲਈ ਆਪਣੇ ਵਕੀਲਾਂ ਯਸ਼ਜੋਤ ਸਿੰਘ ਧਾਲੀਵਾਲ, ਮਨਪ੍ਰਭਲੀਨ ਕੌਰ ਅਤੇ ਰੋਹਿਤ ਕੁਮਾਰ ਰਾਹੀਂ ਇੱਕ ਕਾਨੂੰਨੀ ਨੋਟਿਸ ਭੇਜਿਆ ਹੈ। ਨੋਟਿਸ ਅਨੁਸਾਰ ਜੇਕਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਕਾਰਵਾਈ ਸ਼ੁਰੂ ਨਾ ਕੀਤੀ ਗਈ ਤਾਂ ਮਾਣਯੋਗ ਹਾਈਕੋਰਟ ਵਿੱਚ ਸਰਕਾਰ ਅਤੇ ਸੰਬੰਧਤ ਅਧਿਕਾਰੀਆਂ ਦੇ ਖਿਲਾਫ ਪਟੀਸ਼ਨ ਦਾਇਰ ਕੀਤੀ ਜਾਵੇਗੀ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਸੰਬੰਧੀ ਬੀਤੀ 17 ਅਪ੍ਰੈਲ ਨੂੰ ਮੁਹਾਲੀ ਦੇ ਡਿਪਟੀ ਕਮਿਸ਼ਨਰ ਰਾਂਹੀ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਵਿੱਤ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ, ਮੁੱਖ ਸਕੱਤਰ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਇੱਕ ਮੰਗ ਪੱਤਰ ਦਿੱਤਾ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਵਿੱਚ ਹਰ ਸਾਲ ਬਰਸਾਤਾਂ ਦੇ ਮੌਸਮ ਦੌਰਾਨ ਸ਼ਹਿਰਾਂ ਅਤੇ ਪਿੰਡਾਂ ਦੇ ਲੋਕਾਂ ਦਾ ਹੜ੍ਹਾਂ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੁੰਦਾ ਹੈ। ਇਸ ਦੌਰਾਨ ਕਈ ਵਿਅਕਤੀਆਂ ਦੀਆਂ ਜਾਨਾਂ ਵੀ ਜਾਂਦੀਆਂ ਹਨ ਅਤੇ ਲੋਕਾਂ ਦਾ ਅਤੇ ਫਸਲਾਂ ਵੀ ਬਰਬਾਦ ਹੁੰਦੀਆਂ ਹਨ। ਜਿਸ ਦਾ ਮੁੱਖ ਕਾਰਨ ਸਰਕਾਰਾਂ, ਮਿਊਸਪਲ ਕਾਰਪੋਰੇਸ਼ਨਾਂ, ਮਿਊਨਸੀਪਲ ਕਮੇਟੀਆਂ ਵੱਲੋਂ ਸਮੇਂ ਸਿਰ ਨਦੀਆਂ ਨਾਲਿਆਂ ਅਤੇ ਬਰਸਾਤੀ ਪਾਣੀ ਦੀਆਂ ਨਿਕਾਸੀ ਨਾਲੀਆਂ ਦੀ ਸਫਾਈ ਨਾ ਕਰਨਾ ਹੈ।
ਉਹਨਾਂ ਕਿਹਾ ਪੱਤਰ ਵਿੱਚ ਕਿਹਾ ਗਿਆ ਸੀ ਕਿ ਬਰਸਾਤਾਂ ਤੋਂ ਬਾਅਦ ਮੁੱਖ ਮੰਤਰੀ ਸਮੇਤ ਲੀਡਰ ਮੁਆਵਜ਼ਾ ਦੇਣ ਦਾ ਵਾਅਦਾ ਕਰਕੇ ਮਗਰਮੱਛ ਦੇ ਹੰਝੂ ਬਹਾ ਕੇ ਚਲੇ ਜਾਂਦੇ ਹਨ ਅਤੇ ਅਗਲੇ ਸਾਲ ਫਿਰ ਲੋਕਾਂ ਨੂੰ ਇਹ ਮੁਸੀਬਤ ਝੱਲਣਾ ਪੈਂਦੀ ਹੈ। ਸੂਬੇ ਵਿੱਚ ਹਰ ਸਾਲ ਸਤਲੁਜ, ਬਿਆਸ, ਰਾਵੀ ਅਤੇ ਘੱਗਰ ਦਰਿਆਵਾਂ ਦੇ ਨੇੜਲੇ ਇਲਾਕੇ ਦੇ ਲੋਕਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੁੰਦਾ ਹੈ ਅਤੇ ਇਸ ਸਬੰਧੀ ਖੇਤੀਬਾੜੀ ਯੂਨੀਵਰਸਟੀ ਦੇ ਪ੍ਰੋਫੈਸਰਾਂ ਵੱਲੋਂ ਵੀ ਇੱਕ ਰਿਪੋਰਟ ਤਿਆਰ ਕੀਤੀ ਗਈ ਸੀ, ਪਰ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। 2023 ਵਿੱਚ ਕਾਰਨ ਤਰਨ ਤਾਰਨ, ਫਿਰੋਜ਼ਪੁਰ, ਲੁਧਿਆਣਾ ਐਸ ਏ ਐਸ ਨਗਰ, ਜਲੰਧਰ, ਐਸ ਬੀ ਐਸ ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਪਠਾਨਕੋਟ ਅਤੇ ਬਠਿੰਡਾ ਜ਼ਿਲ੍ਹੇ ਪ੍ਰਭਾਵਿਤ ਹੋਏ ਸਨ, ਪਰ ਸਰਕਾਰ ਵੱਲੋਂ ਅੱਜ ਤੱਕ ਕੋਈ ਠੋਸ ਨੀਤੀ ਤਿਆਰ ਨਹੀਂ ਕੀਤੀ ਗਈ।
ਉਹਨਾਂ ਦੱਸਿਆ ਕਿ 2023 ਵਿੱਚ ਮੈਟਰੋਲੋਜੀਕਲ ਵਿਭਾਗ ਵੱਲੋਂ ਇੱਕ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਸਬੰਧਤ ਮਹਿਕਮਿਆਂ ਅਤੇ ਅਧਿਕਾਰੀਆਂ ਵੱਲੋਂ ਹੜ੍ਹਾਂ ਦੇ ਬਚਾਓ ਲਈ ਸਮੇਂ ਸਿਰ ਕੋਈ ਕਾਰਵਾਈ ਨਾ ਕਰਕੇ ਪੰਜਾਬ ਦੇ ਲੋਕਾਂ ਦਾ ਬਹੁਤ ਨੁਕਸਾਨ ਹੋਇਆ ਹੈ ਅਤੇ ਇਸ ਦੇ ਜਿੰਮੇਵਾਰ ਅਧਿਕਾਰੀ ਹੀ ਹਨ। ਇੱਕ ਰਿਪੋਰਟ ਅਨੁਸਾਰ 2023 ਵਿੱਚ ਹੜਾਂ ਕਾਰਨ ਸੂਬੇ ਵਿੱਚ ਕਰੀਬ 2800 ਕਰੋੜ ਰੁਪਏ ਦਾ ਲੋਕਾਂ ਦਾ ਨੁਕਸਾਨ ਹੋਇਆ ਸੀ। ਉਹਨਾਂ ਕਿਹਾ ਕਿ 2024 ਵਿੱਚ ਚੰਡੀਗੜ੍ਹ, ਮੁਹਾਲੀ, ਖਰੜ, ਡੇਰਾਬੱਸੀ, ਜੀਰਕਪੁਰ, ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਤੋਂ ਇਲਾਵਾ ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਬਰਸਾਤੀ ਪਾਣੀ ਕਾਰਨ ਆਏ ਹੜਾਂ ਦੇ ਬਚਾਓ ਲਈ ਕਾਰਵਾਈ ਨਾ ਕਰਨ ਕਰਕੇ ਲੋਕਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਸੀ।
ਉਹਨਾਂ ਦੋਸ਼ ਲਗਾਇਆ ਕਿ ਅਧਿਕਾਰੀਆਂ ਵੱਲੋਂ ਨਦੀਆਂ ਨਾਲਿਆਂ ਅਤੇ ਸ਼ਹਿਰਾਂ ਵਿੱਚ ਬਰਸਾਤ ਤੋਂ ਪਹਿਲਾਂ ਸਿਰਫ ਕਾਗਜਾਂ ਵਿੱਚ ਹੀ ਸਫਾਈ ਕੀਤੀ ਜਾਂਦੀ ਹੈ ਅਤੇ ਇਸ ਕੰਮ ਵਿੱਚ ਵੱਡੇ ਪੱਧਰ ਤੇ ਭਰਿਸ਼ਟਾਚਾਰ ਹੁੰਦਾ ਹੈ। ਉਹਨਾਂ ਨੋਟਿਸ ਰਾਹੀਂ ਮੰਗ ਕੀਤੀ ਹੈ ਕਿ ਜਿਲਿਆਂ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਬਰਸਾਤਾਂ ਅਤੇ ਹੜਾਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਕੰਮਾਂ ਦੀ ਅਖਬਾਰਾਂ ਅਤੇ ਪ੍ਰਿੰਟ ਮੀਡੀਆ ਰਾਹੀਂ ਤੁਰੰਤ ਜਾਣਕਾਰੀ ਦੇਣੀ ਚਾਹੀਦੀ ਹੈ। ਤਾਂ ਕਿ ਲੋਕਾਂ ਨੂੰ ਵੀ ਪਤਾ ਲੱਗ ਸਕੇ ਕਿ ਉਹਨਾਂ ਦੇ ਸੂਬੇ ਦੇ ਜਾਨ ਮਾਲ ਦੀ ਰੱਖਿਆ ਲਈ ਸਰਕਾਰ ਕੀ ਕੰਮ ਕਰ ਰਹੀ ਹੈ। ਉਹਨਾਂ ਇਸ ਨੋਟਿਸ ਦੀ ਇੱਕ ਕਾਪੀ ਮੁੱਖ ਮੰਤਰੀ ਪੰਜਾਬ ਨੂੰ ਵੀ ਭੇਜੀ ਹੈ ਤਾਂ ਕਿ ਇਸ ਮਸਲੇ ਸਬੰਧੀ ਤੁਰੰਤ ਕਾਰਵਾਈ ਕੀਤੀ ਜਾਵੇ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
