Mohali
ਜ਼ਿਲ੍ਹਾ ਮੈਜਿਸਟਰੇਟ ਵਲੋਂ ਮਨਾਹੀ ਦੇ ਵੱਖ-ਵੱਖ ਹੁਕਮ ਜਾਰੀ
ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ, ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ, ਰਹਿੰਦ ਖੂੰਹਦ ਸੁੱਟਣ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਅਤੇ ਸਰਕਾਰੀ, ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ, ਰੈਲੀਆਂ ਕਰਨ, ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਪਾਬੰਦੀ
ਐਸ ਏ ਐਸ ਨਗਰ, 18 ਜੂਨ (ਸ.ਬ.) ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਕੋਮਲ ਮਿੱਤਲ ਵਲੋਂ ਮਨਾਹੀ ਦੇ ਵੱਖ ਵੱਖ ਹੁਕਮ ਜਾਰੀ ਕਰਦਿਆਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਹਨ। ਜ਼ਿਲ੍ਹਾ ਮੈਜਿਸਟਰੇਟ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸਥਿਤ ਮਿਊਂਸਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲੇ ਵਿਅਕਤੀਆਂ ਲਈ ਇਹ ਜਰੂਰੀ ਕੀਤਾ ਗਿਆ ਹੈ ਕਿ ਉਹ ਆਪਣੇ ਘਰ ਵਿੱਚ ਕਿਰਾਏਦਾਰ, ਨੌਕਰ, ਪੇਇੰਗ ਗੈਸਟ ਰੱਖਣ ਤੇ ਉਸ ਦਾ ਪੂਰਾ ਵੇਰਵਾ, ਇੱਕ ਹਫ਼ਤੇ ਦੇ ਵਿੱਚ-ਵਿੱਚ ਨੇੜਲੇ ਪੁਲੀਸ ਥਾਣੇ ਨੂੰ ਦੇਣਾ ਯਕੀਨੀ ਬਣਾਉਣ। ਇਹ ਹੁਕਮ ਪਹਿਲਾਂ ਤੋਂ ਹੀ ਰੱਖੇ ਹੋਏ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦੇ ਮਾਮਲੇ ਵਿੱਚ ਵੀ ਲਾਗੂ ਹੋਵੇਗਾ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ, ਕੰਮ ਕਾਰ ਵਗੈਰਾ ਕਰਨ ਲਈ ਆਉਂਦੇ ਹਨ। ਇਸ ਤੋਂ ਇਲਾਵਾ ਹੋਰ ਵਿਦਿਅਕ ਅਦਾਰਿਆਂ, ਸੰਸਥਾਵਾਂ ਵਿੱਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਵਿਦਿਆਰਥੀ, ਵੱਖ-ਵੱਖ ਕਿੱਤਿਆਂ, ਕਾਰੋਬਾਰਾਂ ਨਾਲ ਸਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ ਰਹਿੰਦੇ ਹਨ ਅਤੇ ਕਾਲ ਸੈਂਟਰਾਂ ਵਿੱਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ ਤੇ ਰਹਿ ਰਹੇ ਹਨ। ਇਨ੍ਹਾਂ ਵਿੱਚੋਂ ਕਈ ਵਿਅਕਤੀ ਨਸ਼ੇ, ਅਸਮਾਜਿਕ ਅਤੇ ਅਪਰਾਧਿਕ ਪਿਛੋਕੜ ਦੇ ਹੁੰਦੇ ਹਨ ਜਿਹੜੇ ਕਿਰਾਏ ਵਾਲੀਆਂ ਥਾਂਵਾਂ ਅਤੇ ਜਨਤਕ ਸਥਾਨਾਂ ਹੁੜਦੰਗ ਮਚਾਉਂਦੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ਰਾਂਹੀ ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ (ਜ਼ਿਲ੍ਹੇ ਦੀ ਹਦੂਦ ਅੰਦਰ) ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ ਖੂੰਹਦ ਨੂੰ ਸੁੱਟਣ ਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਹਵਾਈ ਜਹਾਜ਼ਾਂ ਨਾਲ ਕੋਈ ਹਾਦਸਾ ਨਾ ਵਾਪਰੇ, ਕੋਈ ਜਾਨੀ-ਮਾਲੀ ਨੁਕਸਾਨ ਨਾ ਹੋਵੇ।
ਇਸਦੇ ਨਾਲ ਹੀ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਮੈਮੋਰੰਡਮ ਵਗੈਰਾ ਦੇਣ ਲਈ ਪੰਜ ਵਿਅਕਤੀਆਂ ਤੋਂ ਘੱਟ ਗਿਣਤੀ ਵਿੱਚ ਵਿਅਕਤੀਆਂ ਦੇ ਇਸ ਚਾਰਦੀਵਾਰੀ ਦੇ ਮੁੱਖ ਗੇਟ ਵਿੱਚੋਂ ਲੰਘ ਕੇ ਇਸ ਦਫਤਰ ਵਿੱਚ ਆਉਣ ਉਤੇ ਕੋਈ ਪਾਬੰਦੀ ਨਹੀਂ ਹੋਵੇਗੀ।
ਇੱਕ ਹੋਰ ਹੁਕਮ ਰਾਂਹੀ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਰਕਾਰੀ, ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ, ਰੈਲੀਆਂ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਸਰਕਾਰੀ ਬੁਲਾਰੇ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈਲਾਂ, ਟੈਲੀਫੋਨ ਟਾਵਰਾਂ, ਸਰਕਾਰੀ, ਨਿੱਜੀ ਇਮਾਰਤਾਂ ਤੇ ਚੜ੍ਹਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ, ਰੈਲੀਆਂ ਕਰਨ, ਸੜਕਾਂ ਆਦਿ ਜਾਮ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਸ ਦੇ ਨਾਲ ਹੀ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਕੋਮਲ ਮਿੱਤਲ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਤੇ ਵੀ ਮੁਕੰਮਲ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਦੀ ਪੂਰਨ ਮਨਾਹੀ ਹੋਵੇਗੀ ਅਤੇ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਤੇ ਵੀ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕੋਈ ਵੀ ਆਮ ਅਤੇ ਖਾਸ, ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣਾ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਲ੍ਹਾ ਮਜਿਸਟ੍ਰੇਟ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਕਈ ਵਾਰ ਰਾਜਨੀਤਿਕ ਜਥੇਬੰਦੀਆਂ, ਯੂਨੀਅਨਾਂ ਆਦਿ ਵੱਲੋਂ ਆਪਣੀਆਂ ਮੰਗਾਂ ਸਬੰਧੀ ਧਰਨੇ ਪ੍ਰਦਰਸ਼ਨ ਆਦਿ ਕੀਤੇ ਜਾਦੇ ਹਨ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਖਰਾਬ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਆਮ ਜਨਤਾ ਦੀ ਜਾਨ ਮਾਲ ਅਤੇ ਪਬਲਿਕ ਪ੍ਰਾਪਰਟੀ ਨੂੰ ਵੀ ਨੁਕਸਾਨ ਹੋ ਸਕਦਾ ਹੈ। ਇਸ ਲਈ ਜ਼ਿਲ੍ਹੇ ਵਿੱਚ ਪੰਜ ਜਾ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਕਿਸੇ ਕਿਸਮ ਦੇ ਵਿਖਾਵੇ, ਨਾਹਰੇ ਲਾਉਣ ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ ।
ਉਨ੍ਹਾਂ ਦੱਸਿਆ ਕਿ ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ, ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀਆਂ, ਕਰਮਚਾਰੀਆਂ, ਵਿਆਹ ਸ਼ਾਦੀਆਂ, ਧਾਰਮਿਕ ਰਸਮਾਂ, ਸਰਕਾਰੀ ਫੰਕਸ਼ਨਾਂ ਅਤੇ ਮ੍ਰਿਤਕਾਂ ਦੇ ਸੰਸਕਾਰ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 10 ਅਗਸਤ 2025 ਤੱਕ ਤੁਰੰਤ ਅਸਰ ਨਾਲ ਲਾਗੂ ਰਹਿਣਗੇ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
