International
ਇਜ਼ਰਾਈਲ ਅਤੇ ਇਰਾਨ ਵਿਚਾਲੇ ਟਕਰਾਅ ਸੱਤਵੇਂ ਦਿਨ ਵੀ ਜਾਰੀ
ਇਜ਼ਰਾਈਲ ਵੱਲੋਂ ਇਰਾਨ ਦੇ ਅਰਾਕ ਜਲ ਰਿਐਕਟਰ ਤੇ ਹਮਲਾ, ਇਰਾਨ ਨੇ ਇਜ਼ਰਾਈਲ ਦੇ ਦੱਖਣ ਵਿੱਚ ਹਸਪਤਾਲ ਤੇ ਦਾਗ਼ੀਆਂ ਮਿਜ਼ਾਈਲਾਂ
ਦੁਬਈ, 19 ਜੂਨ (ਸ.ਬ.) ਇਜ਼ਰਾਈਲ ਤੇ ਇਰਾਨ ਵਿਚ ਟਕਰਾਅ ਸੱਤਵੇਂ ਦਿਨ ਵੀ ਜਾਰੀ ਰਿਹਾ। ਇਜ਼ਰਾਈਲ ਨੇ ਜਿੱਥੇ ਇਰਾਨ ਦੇ ਅਰਾਕ ਭਾਰੀ ਜਲ ਰਿਐਕਟਰ ਤੇ ਹਮਲਾ ਕੀਤਾ, ਉਥੇ ਇਰਾਨ ਨੇ ਇਜ਼ਰਾਈਲ ਦੇ ਦੱਖਣ ਵਿਚ ਪ੍ਰਮੁੱਖ ਹਸਪਤਾਲ ਤੇ ਮਿਜ਼ਾਈਲ ਹਮਲੇ ਕੀਤੇ।
ਇਜ਼ਰਾਈਲ ਨੇ ਅਰਾਕ ਭਾਰੀ ਜਲ ਰਿਐਕਟਰ ਨੂੰ ਨਿਸ਼ਾਨਾ ਬਣਾਇਆ। ਹਮਲੇ ਕਰਕੇ ਕਿਸੇ ਤਰ੍ਹਾਂ ਦੀ ਰੇਡੀਓਐਕਟਿਵ ਰੈਡੀਏਸ਼ਨ ਦਾ ਖ਼ਤਰਾ ਨਹੀਂ ਹੈ। ਹਮਲੇ ਤੋਂ ਪਹਿਲਾਂ ਹੀ ਕੇਂਦਰ ਨੂੰ ਖਾਲੀ ਕਰਵਾ ਲਿਆ ਗਿਆ ਸੀ ਤੇ ਰਿਐਕਟਰ ਦੇ ਆਲੇ ਦੁਆਲੇ ਗੈਰਫੌਜੀ ਇਲਾਕਿਆਂ ਨੂੰ ਕੋਈ ਨੁਕਸਾਨ ਨਹੀਂ ਪੁੱਜਾ ਹੈ। ਇਜ਼ਰਾਈਲ ਨੇ ਅੱਜ ਸਵੇਰੇ ਪਹਿਲਾਂ ਹੀ ਚੇਤਾਵਨੀ ਦਿੱਤੀ ਸੀ ਕਿ ਉਹ ਰਿਐਕਟਰ ਤੇ ਹਮਲਾ ਕਰੇਗਾ ਤੇ ਉਸ ਨੇ ਲੋਕਾਂ ਨੂੰ ਇਹ ਥਾਂ ਛੱਡਣ ਲਈ ਕਿਹਾ ਸੀ।
ਉਧਰ ਇਰਾਨ ਨੇ ਇਜ਼ਰਾਈਲ ਦੇ ਦੱਖਣ ਵਿਚ ਪ੍ਰਮੁੱਖ ਹਸਪਤਾਲ ਤੇ ਮਿਜ਼ਾਈਲ ਹਮਲਾ ਕੀਤਾ। ਅਧਿਕਾਰੀਆਂ ਨੇ ਹਮਲੇ ਵਿਚ ਵੱਡਾ ਨੁਕਸਾਨ ਪੁੱਜਣ ਦਾ ਦਾਅਵਾ ਕੀਤਾ ਹੈ। ਬੀਰ ਸ਼ੇਬਾ ਵਿਚ ਸੋਰੋਕਾ ਮੈਡੀਕਲ ਸੈਂਟਰ ਦੇ ਬੁਲਾਰੇ ਨੇ ਦੱਸਿਆ ਕਿ ਹਮਲੇ ਵਿਚ ਹਸਪਤਾਲ ਨੂੰ ਭਾਰੀ ਨੁਕਸਾਨ ਪੁੱਜਾ ਤੇ ਲੋਕ ਜ਼ਖ਼ਮੀ ਹੋ ਗਏ। ਹਸਪਤਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਲਾਜ ਲਈ ਨਾ ਆਉਣ।
ਹਸਪਤਾਲ ਦੀ ਵੈਬਸਾਈਟ ਮੁਤਾਬਕ ਇਸ ਹਸਪਤਾਲ ਵਿਚ 1000 ਤੋਂ ਵੱਧ ਬਿਸਤਰੇ ਹਨ ਤੇ ਇਹ ਇਜ਼ਰਾਈਲ ਦੇ ਦੱਖਣ ਵਿਚ ਕਰੀਬ 10 ਲੱਖ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਦਾ ਹੈ। ਅੱਗ ਬੁਝਾਊ ਦਸਤੇ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਹਸਪਤਾਲ ਦੀ ਇਮਾਰਤ ਤੇ ਕੁਝ ਅਪਾਰਟਮੈਂਟ ਦੀਆਂ ਇਮਾਰਤਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਹ ਹਮਲਾ ਅਜਿਹੇ ਮੌਕੇ ਹੋਇਆ ਹੈ ਜਦੋਂ ਇਜ਼ਰਾਈਲ ਨੇ ਇਰਾਨ ਦੇ ਅਰਾਕ ਵਿਚ ਭਾਰੀ ਜਲ ਰਿਐਕਟਰ ਤੇ ਹਮਲਾ ਕੀਤਾ ਹੈ।
ਇਜ਼ਰਾਇਲੀ ਫੌਜ ਨੇ ਕਿਹਾ ਕਿ ਅੱਜ ਕੀਤੇ ਹਵਾਈ ਹਮਲਿਆਂ ਦਾ ਨਿਸ਼ਾਨਾ ਤਹਿਰਾਨ ਤੇ ਇਰਾਨ ਦੇ ਹੋਰ ਖੇਤਰ ਸਨ। ਹਾਲਾਂਕਿ ਮਗਰੋਂ ਉਸ ਨੇ ਦੱਸਿਆ ਕਿ ਇਰਾਨ ਨੇ ਇਜ਼ਰਾਈਲ ਤੇ ਕਈ ਮਿਜ਼ਾਈਲਾਂ ਦਾਗੀਆਂ। ਉਸ ਨੇ ਲੋਕਾਂ ਨੂੰ ਸੁਰੱਖਿਅਤ ਟਿਕਾਣਿਆਂ ਤੇ ਪਨਾਹ ਲੈਣ ਨੂੰ ਕਿਹਾ ਹੈ। ਇਰਾਨ ਤੇ ਇਜ਼ਰਾਈਲ ਦੇ ਹਵਾਈ ਹਮਲੇ ਸੱਤਵੇਂ ਦਿਨ ਵੀ ਜਾਰੀ ਰਹੇ।
International
ਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
ਕਾਠਮੰਡੂ, 9 ਅਕਤੂਬਰ (ਸ.ਬ.) ਨੇਪਾਲ ਦੇ ਪੱਛਮੀ ਸ਼ਹਿਰ ਪੋਖਰਾ ਵਿੱਚ ਅੱਜ ਤੜਕਸਾਰ ਇੱਕ ਸਕੂਲੀ ਬੱਸ ਸੜਕ ਤੇ ਪਲਟ ਕੇ 200 ਮੀਟਰ ਹੇਠਾਂ ਖੱਡ ਵਿਚ ਡਿੱਗ ਗਈ। ਇਸ ਹਾਦਸੇ ਵਿਚ ਚਾਰ ਸਕੂਲੀ ਬੱਚਿਆਂ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ।
ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਿਕਾ ਇੰਗਲਿਸ਼ ਬੋਰਡਿੰਗ ਸਕੂਲ ਦੀ ਇਹ ਬੱਸ ਸਵੇਰੇ ਕਰੀਬ 6:20 ਵਜੇ ਕਾਸਕੀ ਜ਼ਿਲ੍ਹੇ ਦੇ ਪੋਖਰਾ ਮਹਾਨਗਰ ਦੇ ਵਾਰਡ ਨੰਬਰ 28 ਵਿੱਚ ਸਥਿਤ ਓਖਲੇਕੋ ਭੀਰ ਵਿਖੇ ਸੜਕ ਤੋਂ ਤਿਲਕ ਕੇ ਖੱਡ ਵਿਚ ਡਿੱਗ ਗਈ। ਕਾਸਕੀ ਜ਼ਿਲ੍ਹਾ ਪੁਲੀਸ ਦਫ਼ਤਰ ਦੇ ਮੁਖੀ ਨਵੀਨ ਕਾਰਕੀ ਅਨੁਸਾਰ ਮਰਨ ਵਾਲਿਆਂ ਵਿੱਚ ਤਿੰਨ ਲੜਕੀਆਂ, ਇੱਕ ਲੜਕਾ ਅਤੇ ਇੱਕ ਸਥਾਨਕ ਨਿਵਾਸੀ ਸ਼ਾਮਲ ਹਨ।
ਨਵੀਨ ਕਾਰਕੀ ਨੇ ਦੱਸਿਆ ਕਿ ਪੰਜ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਸਾਨੂੰ ਪਤਾ ਲੱਗਾ ਹੈ ਕਿ ਹਾਦਸੇ ਸਮੇਂ ਬੱਸ ਵਿੱਚ 20 ਵਿਦਿਆਰਥੀ, ਇੱਕ ਹੋਰ ਯਾਤਰੀ ਅਤੇ ਇੱਕ ਡਰਾਈਵਰ ਸਵਾਰ ਸਨ। ਪੁਲੀਸ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ। ਪੁਲੀਸ ਨੇ ਦੱਸਿਆ ਕਿ ਪੀੜਤਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਪੋਖਰਾ ਇੰਸਟੀਚਿਊਟ ਆਫ਼ ਹੈਲਥ ਸਾਇੰਸਿਜ਼ ਲਿਜਾਇਆ ਗਿਆ। ਪੁਲੀਸ ਦੀ ਪਹਿਲੀ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਹਾਦਸੇ ਵਿੱਚ 18 ਬੱਚੇ ਜ਼ਖ਼ਮੀ ਹੋਏ ਸਨ, ਪਰ ਤਾਜ਼ਾ ਜਾਣਕਾਰੀ ਵਿੱਚ ਪੰਜ ਮੌਤਾਂ ਅਤੇ 14 ਜ਼ਖ਼ਮੀ ਯਾਤਰੀਆਂ ਦੀ ਪੁਸ਼ਟੀ ਕੀਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਸਮੇਂ ਬੱਸ ਵਿੱਚ ਕੁੱਲ 22 ਲੋਕ ਸਵਾਰ ਸਨ। ਪੁਲੀਸ ਨੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।
ਕਾਸਕੀ ਦੇ ਮੁੱਖ ਜ਼ਿਲ੍ਹਾ ਅਧਿਕਾਰੀ ਕੁਮਾਨ ਸਿੰਘ ਗੁਰੂੰਗ ਨੇ ਦੱਸਿਆ ਕਿ ਬੱਸ ਵਿੱਚ ਜ਼ਿਆਦਾਤਰ 10ਵੀਂ ਜਮਾਤ ਦੇ ਵਿਦਿਆਰਥੀ ਸਵਾਰ ਸਨ, ਜੋ ਟਿਊਸ਼ਨ ਕਲਾਸਾਂ ਵਿੱਚ ਜਾਣ ਲਈ ਸਫ਼ਰ ਕਰ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ।
International
ਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
ਇਗਬੋਕੋਡਾ, 6 ਅਕਤੂਬਰ (ਸ.ਬ.) ਨਾਈਜੀਰੀਆ ਵਿੱਚ ਇੱਕ ਜਹਾਜ਼ ਹਾਦਸੇ ਵਿੱਚ 32 ਵਿਅਕਤੀਆਂ ਦੀ ਮੌਤ ਹੋ ਗਈ ਹੈ। ਬਚਾਅ ਅਤੇ ਰਾਹਤ ਟੀਮਾਂ ਨੂੰ ਤੱਟਵਰਤੀ ਸ਼ਹਿਰ ਇਗਬੋਕੋਡਾ ਨੇੜੇ ਹਾਦਸਾਗ੍ਰਸਤ ਜਹਾਜ਼ ਦਾ ਮਲਬਾ ਮਿਲਿਆ ਹੈ। ਲਾਸ਼ਾਂ ਨੂੰ ਬਰਾਮਦ ਕਰਕੇ ਮੁਰਦਾਘਰ ਵਿੱਚ ਰੱਖ ਦਿੱਤੀਆਂ ਗਈਆਂ ਹਨ। ਦੇਸ਼ ਦੇ ਹਵਾਬਾਜ਼ੀ ਮੰਤਰੀ, ਫੇਸਟਸ ਕੀਮੋ, ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ ਅਤੇ ਰਾਸ਼ਟਰਪਤੀ ਬੋਲਾ ਟੀਨੂਬੂ ਨੇ ਤਿੰਨ ਦਿਨਾਂ ਦੇ ਸੋਗ ਦੀ ਮਿਆਦ ਦਾ ਐਲਾਨ ਕੀਤਾ ਹੈ।
ਹਵਾਬਾਜ਼ੀ ਮੰਤਰੀ ਫੇਸਟਸ ਕੀਮੋ ਦੇ ਅਨੁਸਾਰ, ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਹਵਾਈ ਸੈਨਾ ਦਾ ਜਹਾਜ਼ ਬੀਤੇ ਦਿਨ ਸਥਾਨਕ ਸਮੇਂ ਅਨੁਸਾਰ ਸਵੇਰੇ 8:13 ਵਜੇ ਹਵਾਈ ਆਵਾਜਾਈ ਕੰਟਰੋਲਰਾਂ ਨਾਲ ਸੰਪਰਕ ਟੁੱਟ ਗਿਆ। ਜਹਾਜ਼ ਦੇ ਲਾਪਤਾ ਹੋਣ ਤੋਂ ਤੁਰੰਤ ਬਾਅਦ ਇੱਕ ਖੋਜ ਮੁਹਿੰਮ ਸ਼ੁਰੂ ਕੀਤੀ ਗਈ ਸੀ, ਅਤੇ ਮਲਬਾ ਦੱਖਣ-ਪੱਛਮੀ ਓਂਡੋ ਰਾਜ ਦੇ ਇਗਬੋਕੋਡਾ ਸ਼ਹਿਰ ਵਿੱਚ ਮਿਲਿਆ ਸੀ। ਹਾਦਸੇ ਵਿੱਚ 25 ਯਾਤਰੀਆਂ ਅਤੇ 7 ਚਾਲਕ ਦਲ ਦੇ ਮੈਂਬਰਾਂ ਦੀ ਮੌਤ ਹੋ ਗਈ।
ਰਾਸ਼ਟਰਪਤੀ ਬੋਲਾ ਟੀਨੂਬੂ ਨੇ ਕਿਹਾ ਕਿ ਜਹਾਜ਼ ਹਾਦਸਾ ਹਾਲ ਹੀ ਦੇ ਸਾਲਾਂ ਵਿੱਚ ਨਾਈਜੀਰੀਆ ਵਿੱਚ ਸਭ ਤੋਂ ਭਿਆਨਕ ਹਵਾਈ ਆਫ਼ਤ ਹੈ। ਕੋਈ ਵੀ ਨਹੀਂ ਬਚਿਆ। ਮੈਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਆਪਣੀ ਹਮਦਰਦੀ ਪ੍ਰਗਟ ਕਰਦਾ ਹਾਂ। ਹਵਾਈ ਸੈਨਾ ਦੇ ਮੁਖੀ ਨੇ ਮੈਨੂੰ ਹਾਦਸੇ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਮੈਂ ਨਾਈਜੀਰੀਆਈ ਹਵਾਈ ਸੈਨਾ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਤੁਰੰਤ ਪੂਰੀ ਜਾਂਚ ਸ਼ੁਰੂ ਕਰਨ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਰਿਪੋਰਟ ਮੰਗੇ।
International
ਨਾਲੇ ਵਿੱਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 6 ਵਿਅਕਤੀਆਂ ਦੀ ਮੌਤ, 10 ਜ਼ਖ਼ਮੀ
ਕਾਠਮਾਂਡੂ, 3 ਅਕਤੂਬਰ (ਸ.ਬ.) ਅੱਜ ਨੇਪਾਲ ਦੇ ਨਵਲਪਰਾਸੀ (ਬਰਦਾਘਾਟ ਸੁਸਤਾ ਈਸਟ) ਜ਼ਿਲ੍ਹੇ ਵਿੱਚ ਸਵਾਰੀਆਂ ਨਾਲ ਭਰੀ ਇੱਕ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਖਾਈ ਵਿੱਚ ਪਲਟ ਗਈ। ਇਸ ਹਾਦਸੇ ਵਿੱਚ ਛੇ ਯਾਤਰੀਆਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਬਿਨਾਯੀ ਤ੍ਰਿਵੇਣੀ ਪੇਂਡੂ ਨਗਰਪਾਲਿਕਾ-2 ਵਿੱਚ ਐਸ-ਬੈਂਡ ਨੇੜੇ ਪੂਰਬ-ਪੱਛਮ ਰਾਜਮਾਰਗ ਤੇ ਵਾਪਰਿਆ। ਬੱਸ ਵਿੱਚ ਡਰਾਈਵਰ ਸਮੇਤ ਕੁੱਲ 18 ਲੋਕ ਸਵਾਰ ਸਨ। ਦੋ ਯਾਤਰੀ ਸੁਰੱਖਿਅਤ ਬਚ ਗਏ। ਹਾਦਸੇ ਤੋਂ ਬਾਅਦ ਪੁਲੀਸ ਮੌਕੇ ਤੇ ਪਹੁੰਚੀ, ਬੱਸ ਦੇ ਅੰਦਰ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ।
ਪੁਲੀਸ ਅਨੁਸਾਰ, ਬੱਸ ਨੇਪਾਲਗੰਜ ਤੋਂ ਕਾਠਮੰਡੂ ਜਾ ਰਹੀ ਸੀ। ਐਸ-ਬੈਂਡ ਨੇੜੇ ਡਰਾਈਵਰ ਨੇ ਵਾਹਨ ਤੇ ਕਾਬੂ ਗੁਆ ਦਿੱਤਾ, ਜਿਸ ਕਾਰਨ ਬੱਸ ਸੜਕ ਤੋਂ ਹੇਠਾਂ ਖਾਈ ਵਿੱਚ ਪਲਟ ਗਈ। ਹਾਦਸੇ ਦੀ ਸੂਚਨਾ ਮਿਲਣ ਤੇ ਇੰਸਪੈਕਟਰ ਥਮਨ ਸਿੰਘ ਰਾਣਾ ਦੀ ਅਗਵਾਈ ਵਿੱਚ ਪੁਲੀਸ ਟੀਮ ਮੌਕੇ ਤੇ ਪਹੁੰਚੀ। ਸਥਾਨਕ ਲੋਕਾਂ ਦੀ ਮਦਦ ਨਾਲ ਪੁਲੀਸ ਮੁਲਾਜ਼ਮਾਂ ਨੇ ਫਸੇ ਹੋਏ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਹਸਪਤਾਲ ਭੇਜਿਆ।
ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਜਾਜਰਕੋਟ ਜ਼ਿਲ੍ਹੇ ਦੀ ਭੇਰੀ ਨਗਰਪਾਲਿਕਾ-3 ਦੇ ਵਸਨੀਕ 50 ਸਾਲਾ ਨਿਰਜੰਗ ਖਤਰੀ ਵਜੋਂ ਹੋਈ ਹੈ। ਬਾਕੀ ਪੰਜ ਮ੍ਰਿਤਕਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਪੁਲੀਸ ਨੇ ਲਾਸ਼ਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਦੇ ਨਾਲ-ਨਾਲ ਹਾਦਸੇ ਦੇ ਕਾਰਨਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ।
ਮੁੱਢਲੀ ਸਹਾਇਤਾ ਤੋਂ ਬਾਅਦ ਸਾਰੇ ਜ਼ਖ਼ਮੀਆਂ ਨੂੰ ਡਾਂਡਾ ਸਥਿਤ ਮੱਧਯਬਿੰਦੂ ਸੂਬਾਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲੀਸ ਇਸ ਹਾਦਸੇ ਦੀ ਵਿਸਥਾਰਪੂਰਵਕ ਜਾਂਚ ਕਰ ਰਹੀ ਹੈ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
