Connect with us

Punjab

ਪਟਿਆਲਾ ਪੁਲੀਸ ਵਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗੇ ਕਾਬੂ

Published

on

 

 

7 ਨਜਾਇਜ਼ ਪਿਸਟਲਾਂ ਅਤੇ ਗੋਲੀ ਸਿੱਕਾ ਬਰਾਮਦ

ਪਟਿਆਲਾ, 19 ਜੂਨ (ਸ.ਬ.) ਪਟਿਆਲਾ ਪੁਲੀਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗਿਆਂ ਨੂੰ 30 ਤੇ 32 ਬੋਰ ਦੇ 3-3 ਪਿਸਟਲ, 315 ਬੋਰ ਦੇ ਇੱਕ ਦੇਸੀ ਕੱਟੇ, 10 ਮੈਗਜੀਨ ਅਤੇ 11 ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਪੁਲੀਸ ਮੁਖੀ ਵਰੁਣ ਸਰਮਾ ਨੇ ਅੱਜ ਇੱਥੇ ਪੁਲੀਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੈਸੇ ਲਈ ਅਪਰਾਧ ਜਗਤ ਨਾਲ ਜੁੜੇ ਇਨ੍ਹਾਂ ਨੌਜਵਾਨਾਂ ਦੀ ਪਛਾਣ ਤੇਜਿੰਦਰ ਸਿੰਘ ਉਰਫ ਫ਼ੌਜੀ ਵਾਸੀ ਪਿੰਡ ਦੌਣ ਕਲਾਂ, ਰਾਹੁਲ ਕੱਦੂ ਵਾਸੀ ਪਿੰਡ ਬੜਾਉਆ ਜ਼ਿਲ੍ਹਾ ਵਧਾਈਆ ਯੂ.ਪੀ. (ਹਾਲ ਵਾਸੀ ਨੇੜੇ ਬਾਬਾ ਭਵਾਤ ਰੋਡ ਮੁਹਾਲੀ ਜੀਰਕਪੁਰ), ਵਿਪਲ ਕੁਮਾਰ ਬਿੱਟੂ ਵਾਸੀ ਪਿੰਡ ਰਾਮਨਗਰ ਮੇਰਠ ਯੂ.ਪੀ., ਸੁਖਚੈਨ ਸਿੰਘ ਉਰਫ ਸੁੱਖੀ ਵਾਸੀ ਪਿੰਡ ਸਿਆਲੂ ਘਨੌਰ, ਦੇਵ ਕਰਨ ਵਾਸੀ ਪਿੰਡ ਕਲਿਆਣਪੁਰ ਮੇਰਠ ਯੂ.ਪੀ ਵਜੋਂ ਹੋਈ ਹੈ। ਇਹ ਵਿਅਕਤੀ ਜਿਹੜੇ ਕੇ ਸੁਪਾਰੀ ਲੈ ਕੇ ਕਤਲ ਤੇ ਹੋਰ ਸੰਗੀਨ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ।

ਐਸ. ਐਸ. ਪੀ. ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਥਾਣਾ ਸਦਰ ਪਟਿਆਲਾ ਦੇ ਮੁਖੀ ਇੰਸਪੈਕਰ ਅੰਮ੍ਰਿਤਵੀਰ ਸਿੰਘ ਦੀ ਟੀਮ ਅਤੇ ਚੌਂਕੀ ਬਹਾਦਰਗੜ੍ਹ ਦੇ ਇੰਚਾਰਜ ਏ. ਐਸ. ਆਈ. ਹਰਦੀਪ ਸਿੰਘ ਦੀ ਪੁਲੀਸ ਪਾਰਟੀ ਵਲੋਂ ਬੀ. ਐਨ. ਐਸ. ਦੀਆਂ ਧਾਰਾਵਾਂ 109, 118(1), 115(2), 191(3), 190, 351(3), 61(2) ਤਹਿਤ ਮਿਤੀ 26 ਮਈ ਨੂੰ ਦਰਜ ਹੋਏ ਮਾਮਲੇ ਵਿੱਚ ਕੀਤੀਆਂ ਗਈਆਂ ਹਨ।

ਐਸ. ਐਸ. ਪੀ. ਨੇ ਦੱਸਿਆ ਕਿ 24 ਮਈ ਨੂੰ ਪਿੰਡ ਦੌਣ ਕਲਾਂ ਦੇ ਵਾਸੀ ਦਲਵਿੰਦਰ ਸਿੰਘ ਤੇ 7-8 ਅਣਪਛਾਤੇ ਵਿਅਕਤੀਆਂ ਨੇ ਮਾਰ ਦੇਣ ਦੀ ਨੀਅਤ ਨਾਲ ਜਾਨਲੇਵਾ ਹਮਲਾ ਕਰਕੇ ਉਸਦੀਆਂ ਲੱਤਾਂ ਤੇ ਬਾਹਵਾਂ ਤੇ ਤਲਵਾਰਾਂ ਤੇ ਰਾਡਾਂ ਨਾਲ ਵਾਰ ਕੀਤੇ ਸਨ। ਉਸ ਦੇ ਬਿਆਨਾਂ ਦੇ ਅਧਾਰ ਤੇ ਤੇਜਿੰਦਰ ਸਿੰਘ ਉਰਫ ਫ਼ੌਜੀ ਤੇ ਹੋਰਨਾਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਤੇਜਿੰਦਰ ਸਿੰਘ ਫ਼ੌਜੀ (ਜੋ ਪਹਿਲਾਂ ਹੀ ਇੱਕ ਮੁਕੱਦਮੇ ਵਿੱਚ 2022 ਤੋਂ ਜੇਲ ਵਿੱਚ ਬੰਦ ਹੈ) ਨੂੰ ਪ੍ਰੋਡਕਸਨ ਵਰੰਟ ਹਾਸਲ ਕਰਕੇ 13 ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁੱਛਗਿੱਛ ਵਿੱਚ ਉਸਨੇ ਮੰਨਿਆ ਸੀ ਕਿ ਉਸਨੇ ਖੁਦ ਜੇਲ ਵਿੱਚ ਰਹਿੰਦਿਆਂ ਸੁਖਚੈਨ ਸਿੰਘ ਸੁੱਖੀ, ਰਾਹੁਲ ਕੱਦੂ, ਵਿਪਲ ਕੁਮਾਰ ਬਿੱਟੂ ਤੇ ਦੇਵ ਕਰਨ ਤੋਂ ਦਲਵਿੰਦਰ ਸਿੰਘ ਦੀ ਕੁੱਟਮਾਰ ਕਰਵਾਈ ਸੀ ਜਿਸਦੇ ਆਧਾਰ ਤੇ ਇਸ ਮਾਮਲੇ ਵਿੱਚ ਇਨ੍ਹਾਂ ਨੂੰ ਵੀ ਨਾਮਜਦ ਕੀਤਾ ਗਿਆ ਅਤੇ ਉਸੇ ਦਿਨ ਸੁਖਚੈਨ ਸਿੰਘ ਉਰਫ ਸੁੱਖੀ ਅਤੇ ਰਾਹੁਲ ਉਰਫ ਕੱਦੂ ਨੂੰ ਗ੍ਰਿਫਤਾਰ ਕੀਤਾ ਗਿਆ।

ਉਹਨਾਂ ਦੱਸਿਆ ਕਿ ਤੇਜਿੰਦਰ ਸਿੰਘ ਉਰਫ ਫ਼ੌਜੀ ਅਤੇ ਰਾਹੁਲ ਉਰਫ ਕੱਦੂ ਇੱਕਠੇ ਜੇਲ ਵਿੱਚ ਰਹੇ ਹਨ, ਜਿੱਥੋਂ ਇਹ ਸਾਰੇ ਅੱਗੇ ਇੱਕ ਦੂਜੇ ਦੇ ਜਾਣਕਾਰਾਂ ਰਾਹੀ ਸੰਪਰਕ ਵਿੱਚ ਆਏ ਤੇ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਸਬੰਧ ਰੱਖਦੇ ਹਨ ਤੇ ਜੇਲ੍ਹ ਵਿੱਚੋਂ ਹੀ ਗੱਲਬਾਤ ਕਰਕੇ, ਯੋਜਨਾ ਬਣਾ ਕਰ ਸਾਰੀਆ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ।

ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਵਿਪਲ ਕੁਮਾਰ ਬਿੱਟੂ ਅਤੇ ਦੇਵ ਕਰਨ ਨੇ ਤਫਤੀਸ਼ ਦੌਰਾਨ ਦੱਸਿਆ ਕਿ ਲੜਾਈ ਵਾਲੇ ਦਿਨ ਉਨ੍ਹਾਂ ਕੋਲ ਇੱਕ ਪਿਸਟਲ ਤੇ 7 ਕਾਰਤੂਸ ਜਿੰਦਾ, 2 ਮੈਗਜੀਨ ਅਤੇ ਇੱਕ ਦੇਸੀ ਕੱਟਾ ਸਮੇਤ 1 ਕਾਰਤੂਸ ਜਿੰਦਾ ਸੀ, ਜਿਨ੍ਹਾਂ ਨੂੰ ਉਨ੍ਹਾਂ ਨੇ ਝਗੜੇ ਬਾਅਦ ਰਾਜਾ ਫਾਰਮ ਬਹਾਦਰਗੜ ਨੇੜੇ ਕਿਸੇ ਜਗ੍ਹਾ ਦੱਬ ਦਿੱਤਾ ਸੀ, ਅਤੇ ਪੁਲੀਸ ਵਲੋਂ ਇਨ੍ਹਾਂ ਨੂੰ ਬਰਾਮਦ ਕਰ ਲਿਆ ਗਿਆ ਹੈ।

ਉਕਤ ਹਮਲੇ ਦੀ ਵਜ੍ਹਾ ਦੱਸਦਿਆਂ ਐਸ. ਐਸ. ਪੀ. ਵਰੁਣ ਸ਼ਰਮਾ ਨੇ ਕਿਹਾ ਕਿ ਭਿੰਦਾ ਕਤਲ ਕੇਸ ਵਿੱਚ ਤੇਜਿੰਦਰ ਸਿੰਘ ਉਰਫ ਫ਼ੌਜੀ ਧਿਰ ਮ੍ਰਿਤਕ ਭਿੰਦਾ ਦੇ ਪਰਿਵਾਰ ਤੇ ਰਾਜੀਨਾਮਾ ਕਰਨ ਲਈ ਦਬਾਅ ਬਣਾ ਰਹੇ ਸਨ ਅਤੇ ਦਲਵਿੰਦਰ ਸਿੰਘ ਜੋ ਕਿ ਮ੍ਰਿਤਕ ਭਿੰਦਾ ਦਾ ਦੋਸਤ ਸੀ, ਉਹ ਭਿੰਦੇ ਦੇ ਪਰਿਵਾਰ ਨੂੰ ਰਾਜੀਨਾਮਾ ਕਰਨ ਤੋਂ ਰੋਕ ਰਿਹਾ ਸੀ ਜਿਸ ਕਰਕੇ ਤੇਜਿੰਦਰ ਸਿੰਘ ਉਰਫ ਫ਼ੌਜੀ ਨੇ ਰੰਜਸ਼ ਰੱਖਦੇ ਹੋਏ ਦਲਵਿੰਦਰ ਸਿੰਘ ਤੇ ਹਮਲਾ ਕਰਵਾਇਆ ਸੀ।

ਉਹਨਾਂ ਦੱਸਿਆ ਕਿ ਪੁੱਛਗਿੱਛ ਤੋਂ ਸਾਹਮਣੇ ਆਇਆ ਹੈ ਕਿ ਇਹ ਵਿਅਕਤੀ ਮੱਧਪ੍ਰਦੇਸ਼ ਤੋਂ ਸਸਤੇ ਭਾਅ ਅਸਲਾ ਲਿਆ ਕੇ ਮੰਗ ਅਨੁਸਾਰ ਮਹਿੰਗੇ ਰੇਟ ਤੇ ਵੇਚਦੇ ਹਨ। ਇਨ੍ਹਾਂ ਨੇ ਮੰਨਿਆ ਕਿ ਲੜਾਈ ਤੋਂ ਪਹਿਲਾਂ ਉਹ 5 ਹੋਰ ਅਸਲੇ ਕਿਸੇ ਹੋਰ ਬੇਅਬਾਦ ਜਗ੍ਹਾ ਤੇ ਦੱਬੇ ਸਨ, ਜਿਨ੍ਹਾਂ ਨੂੰ 18 ਜੂਨ ਨੂੰ 3 ਨਜਾਇਜ ਅਸਲੇ 30 ਬੋਰ ਪਿਸਟਲ ਅਤੇ 2 ਨਜਾਇਜ ਅਸ਼ਲੇ 32 ਬੋਰ ਪਿਸਟਲ ਸਮੇਤ 8 ਮੈਗਜੀਨ ਅਤੇ 3 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਹਨਾਂ ਕਿਹਾ ਕਿ ਇਹਨਾਂ ਵਿਅਕਤੀਆਂ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

Continue Reading

Chandigarh

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ

Published

on

By

ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।

ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।

Continue Reading

Punjab

ਭਾਜਪਾ ਦੀ ਨਸ਼ਾ ਮੁਕਤ ਯਾਤਰਾ ਦੌਰਾਨ ਰਵਨੀਤ ਬਿੱਟੂ ਤੇ ਹਮਲਾ?

Published

on

By

ਬਿੱਟੂ ਦੀ ਸੁਰੱਖਿਆ ਟੀਮ ਨੇ ਮੌਕੇ ਤੋਂ ਕਾਬੂ ਕੀਤੇ 3 ਵਿਅਕਤੀ, ਪੰਜਾਬ ਸਰਕਾਰ ਤੋਂ ਮੰਗੀ ਜਵਾਬਦੇਹੀ

ਪਠਾਨਕੋਟ, 18 ਸਤੰਬਰ (ਸ.ਬ.) ਭਾਰਤੀ ਜਨਤਾ ਪਾਰਟੀ ਦੇ ਆਗੂ ਰਵਨੀਤ ਸਿੰਘ ਬਿੱਟੂ ਨੇ ਅੱਜ ਦੋਸ਼ ਲਾਇਆ ਕਿ ਪਾਰਟੀ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਉਦਘਾਟਨ ਵਿੱਚ ਸ਼ਾਮਲ ਹੋਣ ਲਈ ਪਠਾਨਕੋਟ ਜਾਂਦਿਆਂ ਉਨ੍ਹਾਂ ਦੇ ਕਾਫ਼ਲੇ ਤੇ ਹਮਲਾ ਕੀਤਾ ਗਿਆ। ਬਿੱਟੂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸੁਰੱਖਿਆ ਟੀਮ ਨੇ ਆਮ ਆਦਮੀ ਪਾਰਟੀ (ਆਪ) ਨਾਲ ਸਬੰਧਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਧਾਇਕ ਸ਼ੈਰੀ ਨੇ ਇਨ੍ਹਾਂ ਵਿਅਕਤੀਆਂ ਨੂੰ ਉਨ੍ਹਾਂ ਨੂੰ ਯਾਤਰਾ ਵਿੱਚ ਹਿੱਸਾ ਲੈਣ ਤੋਂ ਰੋਕਣ ਲਈ ਭੇਜਿਆ ਸੀ।

ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਹੈ ਕਿ ਪਠਾਨਕੋਟ ਵਿੱਚ ਪਾਰਟੀ ਦੀ ‘ਨਸ਼ਾ ਵਿਰੋਧੀ ਯਾਤਰਾ’ ਵਿੱਚ ਸ਼ਾਮਲ ਹੋਣ ਲਈ ਜਾਂਦਿਆਂ ਪੰਜਾਬ ਦੇ ਬਟਾਲਾ ਨੇੜੇ ਆਮ ਆਦਮੀ ਪਾਰਟੀ ਦੇ 100 ਤੋਂ ਵੱਧ ਵਰਕਰਾਂ ਵੱਲੋਂ ਉਨ੍ਹਾਂ ਦੇ ਕਾਫ਼ਲੇ ਤੇ ਪੱਥਰਾਂ ਅਤੇ ਆਂਡਿਆਂ ਨਾਲ ਕਥਿਤ ਤੌਰ ਤੇ ਹਮਲਾ ਕੀਤਾ ਗਿਆ, ਜਿਸ ਨਾਲ ਦੋ ਸੁਰੱਖਿਆ ਵਾਹਨਾਂ ਦੇ ਸ਼ੀਸ਼ੇ ਟੁੱਟ ਗਏ ਅਤੇ ਜੈਮਰ ਵਾਲੀ ਗੱਡੀ ਦਾ ਵੀ ਨੁਕਸਾਨ ਹੋਇਆ। ਬਿੱਟੂ ਨੇ ਦੋਸ਼ ਲਾਇਆ ਕਿ ਘਟਨਾ ਸਮੇਂ ਸਥਾਨਕ ਪੁਲੀਸ ਮੂਕ ਦਰਸ਼ਕ ਬਣੀ ਰਹੀ। ਉਹਨਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਸੁਰੱਖਿਆ ਟੀਮ ਨੇ ਮੌਕੇ ਤੋਂ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਸ ਪੂਰੇ ਮਾਮਲੇ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਜਾਣੂ ਕਰਵਾ ਦਿੱਤਾ ਹੈ ਅਤੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਸਾਥੀਆਂ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬੇ ਦੇ ਡੀਜੀਪੀ ਜ਼ਿੰਮੇਵਾਰ ਹੋਣਗੇ। ਰਵਨੀਤ ਬਿੱਟੂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਲੋਕਤੰਤਰ ਅਤੇ ਸਿਆਸੀ ਆਗੂਆਂ ਦੀ ਸੁਰੱਖਿਆ ਲਈ ਵੱਡਾ ਖ਼ਤਰਾ ਹਨ।

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਲੋਂ ਅੱਜ ਪਠਾਨਕੋਟ ਤੋਂ ਇਸ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। 4,000 ਕਿਲੋਮੀਟਰ ਦੀ ਇਹ ਯਾਤਰਾ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚੋਂ ਲੰਘ ਕੇ 30 ਸਤੰਬਰ ਨੂੰ ਜਲੰਧਰ ਵਿੱਚ ਸਮਾਪਤ ਹੋਵੇਗੀ, ਜਿੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਰੈਲੀ ਨੂੰ ਸੰਬੋਧਨ ਕਰਨਗੇ। ਨਿਤਿਨ ਨਬੀਨ ਨੇ ਦੱਸਿਆ ਕਿ ਪਾਰਟੀ ਸੂਬੇ ਵਿੱਚ ਨਸ਼ਿਆਂ ਖ਼ਿਲਾਫ਼ ਇੱਕ ਵੱਡੀ ਮੁਹਿੰਮ ਸ਼ੁਰੂ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਿਆਸੀ ਪਾਰਟੀਆਂ ਨੇ ਨਸ਼ਿਆਂ ਦੇ ਮੁੱਦੇ ਨੂੰ ਸਿਰਫ਼ ਸੱਤਾ ਹਾਸਲ ਕਰਨ ਅਤੇ ਬਾਅਦ ਵਿੱਚ ਵਪਾਰ ਵਜੋਂ ਵਰਤਿਆ ਹੈ, ਜਦਕਿ ਭਾਜਪਾ ਪੀੜਤ ਪਰਿਵਾਰਾਂ ਨੂੰ ਨਾਲ ਲੈ ਕੇ ਇਸ ਬੁਰਾਈ ਖ਼ਿਲਾਫ਼ ਨਿਰਣਾਇਕ ਲੜਾਈ ਲੜੇਗੀ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Latest News

Trending