Connect with us

Mohali

ਪਿੰਡ ਕੁਰੜੀ ਵਿੱਚ ਹੋਏ ਇਕੱਠ ਦੌਰਾਨ ਕਿਸਾਨਾਂ ਵਲੋਂ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਪਾਲਸੀ ਰੱਦ

Published

on

 

 

ਸਰਕਾਰ ਦੇ ਹੱਕ ਵਿੱਚ ਇਕ ਮਰਲਾ ਜਮੀਨ ਦੀ ਵੀ ਰਜਿਸਟਰੀ ਨਾ ਕਰਵਾਉਣ ਦਾ ਐਲਾਨ

ਐਸ ਏ ਐਸ ਨਗਰ, 19 ਜੂਨ (ਸ਼ਬy) ਪੰਜਾਬ ਸਰਕਾਰ ਵੱਲੋਂ ਐਸ਼ ਏyਐਸ਼ਨਗਰ ਜਿਲ੍ਹੇ ਦੇ ਪਿੰਡ ਕੁਰੜੀ, ਸਿਆਉ, ਪੱਤੋ, ਬੜੀ, ਮੱਟਰਾਂ ਦੀ 6285 ਏਕੜ ਜਮੀਨ ਨੂੰ ਅਕਵਾਇਰ ਕਰਕੇ ਜਮੀਨ ਮਾਲਕਾਂ ਨੂੰ ਨਵੀਂ ਲੈਂਡ ਪੂਲਿੰਗ ਪਾਲਿਸੀ ਅਧੀਨ ਪਲਾਟ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਵੱਲੋਂ ਨਵੀਂ ਪਾਲਸੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਕਿਸਾਨਾਂ ਵਲੋਂ ਪਿੰਡ ਕੁਰੜੀ ਵਿਖੇ ਇਕਤਰਤਾ ਕਰਕੇ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਪਾਲਸੀ ਨੂੰ ਰੱਦ ਕਰਦਿਆਂ ਫੈਸਲਾ ਕੀਤਾ ਗਿਆ ਹੈ ਕਿ ਕਿਸਾਨਾਂ ਵੱਲੋਂ ਸਰਕਾਰ ਦੇ ਹੱਕ ਵਿੱਚ ਇਕ ਮਰਲਾ ਜਮੀਨ ਦੀ ਵੀ ਰਜਿਸਟਰੀ ਨਹੀਂ ਕਰਵਾਈ ਜਾਵੇਗੀ।

ਇਸ ਮੌਕੇ ਆਮ ਆਦਮੀ ਘਰ ਬਚਾਉ ਮੋਰਚਾ (ਪੰਜਾਬ) ਦੇ ਕਨਵੀਨਰ ਸ੍ਰੀ ਹਰਮਿੰਦਰ ਸਿੰਘ ਮਾਵੀ, ਕਾਨੂੰਨੀ ਸਲਾਹਕਾਰ ਐਡਵੋਕੇਟ ਦਰ੪ਨ ਸਿੰਘ ਧਾਲੀਵਾਲ, ਬਹਾਦਰ ਸਿੰਘ ਬੜੀ, ਆਪ ਆਗੂ ਇਕਬਾਲ ਸਿੰਘ ਰਾਏਪੁਰ, ਅਰਵਿੰਦਰ ਸਿੰਘ ਗਿੱਲ, ਪ੍ਰਿਤਪਾਲ ਸਿੰਘ ਕੁਰੜੀ, ਬਲਜੀਤ ਸਿੰਘ ਲੰਬਰਦਾਰ ਅਤੇ ਜਗਰੂਪ ਸਿੰਘ ਨੇ ਆਪਣੇ ਵਿਚਾਰ ਪੇ੪ ਕਰਦਿਆਂ ਕਿਹਾ ਕਿ ਸਰਕਾਰ ਨੂੰ ਨਵੀਂ ਪਾਲਿਸੀ ਅਨੁਸਾਰ ਇਨ੍ਹਾਂ ਪਿੰਡਾਂ ਦਾ ਉਜਾੜਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਜੇ ਸਰਕਾਰ ਨੇ ਧੱਕਾ ਕਰਨ ਦੀ ਕੋ੪ਿ੪ ਕੀਤੀ ਤਾਂ ਸਾਰੇ ਪੰਜਾਬ ਦੀਆਂ ਕਿਸਾਨ ਅਤੇ ਮ੭ਦੂਰ ਜਥੇਬੰਦੀਆਂ ਨਾਲ ਸੰਪਰਕ ਕਰਕੇ ਵੱਡਾ ਸੰਘਰ੪ ਵਿੱਢਿਆ ਜਾਵੇਗਾ।

ਇਸ ਮੌਕੇ ਕਿਸਾਨਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸz ਭਗਵੰਤ ਸਿੰਘ ਮਾਨ, ਮਾਲ ਮੰਤਰੀ, ੪ਹਿਰ ਵਿਕਾਸ ਮੰਤਰੀ, ਵਿਧਾਇਕ ਕੁਲਵੰਤ ਸਿੰਘ, ਮੁੱਖ ਪz੪ਾਸਕ ਗਮਾਡਾ ਅਤੇ ਡਿਪਟੀ ਕਮਿ੪ਨਰ ਮੁਹਾਲੀ ਨੂੰ ਦੇਣ ਲਈ ਇਕ ਮੰਗ ਪੱਤਰ ਤਿਆਰ ਵੀ ਕੀਤਾ ਗਿਆ ਜਿਸ ਨੂੰ ਜਲਦੀ ਸਰਕਾਰ ਤੱਕ ਪਹੁੰਚਾਇਆ ਜਾਵੇਗਾ।

ਇਸ ਮੌਕੇ ਪਿੰਡਾਂ ਦੇ ਲੋਕਾਂ ਵੱਲੋਂ ਇਹ ਵੀ ਮੰਗ ਕੀਤੀ ਗਈ ਕਿ ਇਨ੍ਹਾਂ ਪਿੰਡਾਂ ਤੋਂ ਇਲਾਵਾ ਮੁਹਾਲੀ ਜਿਲ੍ਹੇ ਦੇ ਸਾਰੇ ਪਿੰਡਾਂ ਦੀਆਂ ਲਾਲ ਲਕੀਰਾਂ ਦੀ ਹੱਦ 500 ਮੀਟਰ ਤੱਕ ਵਧਾਈ ਜਾਵੇ ਅਤੇ ਪਿੰਡਾਂ ਦੀਆਂ ਆਬਾਦੀਆ ਦੀਆਂ ਜੋ ਰਜਿਸਟਰੀਆਂ ਬੰਦ ਕੀਤੀਆਂ ਗਈਆਂ ਹਨ, ਇਹ ਤੁਰੰਤ ਖੋਲੀਆਂ ਜਾਣ ਅਤੇ ਰਜਿਸਟਰੀਆਂ ਪਹਿਲਾਂ ਦੀ ਤਰ੍ਹਾਂ ਪਿੰਡ ਦੇ ਨੰਬਰਦਾਰ ਜਾਂ ਸਰਪੰਚ ਦੀ ਤਸਦੀਕ ਤੇ ਰਜਿਸਟਰਡ ਕੀਤੀਆਂ ਜਾਣ।

ਇਸ ਮੌਕੇ ਇਹ ਵੀ ਫੈਸਲਾ ਕੀਤਾ ਗਿਆ ਕਿ ਪਿੰਡਾਂ ਦੇ ਲੋਕਾਂ ਵੱਲੋਂ ਕੁੱਝ ਦਿਨਾਂ ਵਿੱਚ ਇਕ ਸੰਘਰ੪ ਕਮੇਟੀ ਬਣਾਈ ਜਾਵੇਗੀ ਅਤੇ ਇਨ੍ਹਾਂ ਸਾਰੀਆਂ ਸਮੱਸਿਆਵਾਂ ਸਬੰਧੀ ਵੱਡਾ ਸੰਘਰ੪ ੪ੁਰੂ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਨਾਹਰ ਸਿੰਘ ਸਰਪੰਚ, ਹਰਪਾਲ ਸਿੰਘ, ਬਹਾਦਰ ਸਿੰਘ ਬੜੀ, ਮੱਘਰ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ, ਛੱਜਾ ਸਿੰਘ ਕੁਰੜੀ, ਸੁਰਜੀਤ ਸਿੰਘ, ਬਲਦੇਵ ਸਿੰਘ, ਦੀਦਾਰ ਸਿੰਘ ਬੜੀ, ਮਾਨ ਸਿੰਘ ਸਿਆਉ, ਸੁਰਮੁੱਖ ਸਿੰਘ ਮਟਰਾਂ, ਗੁਰਮੁਖ ਸਿੰਘ, ਨਿਰਮਲ ਸਿੰਘ ਅਤੇ ਦਲਬੀਰ ਸਿੰਘ ਬੜੀ ਆਦਿ ਵੀ ਹਾ੭ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending