Punjab
ਪਟਿਆਲਾ ਪੁਲੀਸ ਨੇ 150 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜਾਅਲੀ ਜ਼ਮਾਨਤਾਂ ਕਰਵਾਉਣ ਵਾਲੇ ਰੇਨੂੰ ਕਾਂਤ ਗਿਰੋਹ ਦੇ 9 ਵਿਅਕਤੀ ਕੀਤੇ ਕਾਬੂ
4 ਜਾਅਲੀ ਮੋਹਰਾਂ, 22 ਫ਼ਰਦਾਂ, ਆਧਾਰ ਕਾਰਡ ਅਤੇ ਹੋਰ ਦਸਤਾਵੇਜ ਵੀ ਬਰਾਮਦ
ਪਟਿਆਲਾ, 21 ਜੂਨ (ਸ.ਬ.) ਪਟਿਆਲਾ ਪੁਲੀਸ ਨੇ 150 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜਾਅਲੀ ਜ਼ਮਾਨਤਾਂ ਕਰਵਾਉਣ ਵਾਲੇ ਰੇਨੂੰ ਕਾਂਤ ਗਿਰੋਹ ਦਾ ਪਰਦਾਫਾਸ਼ ਕਰਦਿਆਂ 9 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐਸ. ਐਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਪੁਲੀਸ ਵੱਲੋਂ ਕਾਬੂ ਕੀਤੇ ਵਿਅਕਤੀਆਂ ਤੋਂ 4 ਜਾਅਲੀ ਮੋਹਰਾਂ, 22 ਫ਼ਰਦਾਂ, ਆਧਾਰ ਕਾਰਡ ਅਤੇ ਹੋਰ ਦਸਤਾਵੇਜ ਵੀ ਬਰਾਮਦ ਕੀਤੇ ਹਨ। ਕਾਬੂ ਕੀਤੇ ਵਿਅਕਤੀਆਂ ਤੋਂ ਜਾਅਲੀ ਦਸਤਾਵੇਜ ਤਿਆਰ ਕਰਨ ਲਈ 1 ਟੈਬ (ਸੈਮਸੰਗ) ਅਤੇ 1 ਮੈਮਰੀਕਾਰਡ ਵੀ ਮਿਲਿਆ ਹੈ।
ਉਹਨਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤੇ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿਮ ਤਹਿਤ ਸੀ. ਆਈ. ਏ ਪਟਿਆਲਾ ਦੇ ਇਚਾਰਜ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਅਤੇ ਪੁਲੀਸ ਪਾਰਟੀ ਵੱਲੋਂ ਕਾਬੂ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰੇਨੂੰ ਕਾਂਤ ਵਾਸੀ ਪਟਿਆਲਾ ਇਨਕਲੇਵ ਸਨੌਰ ਨੇ ਇਕ ਗਿਰੋਹ ਬਣਾਇਆ ਹੋਇਆ ਹੈ ਜੋ ਨਸ਼ਾ ਤਸਕਰਾਂ ਅਤੇ ਹੋਰ ਸੰਗੀਨ ਜੁਰਮਾਂ ਤਹਿਤ ਜੇਲਾਂ ਵਿੱਚ ਬੰਦ ਅਪਰਾਧੀਆਂ ਦੀਆਂ ਜ਼ਮਾਨਤਾਂ ਕਰਾਉਣ ਲਈ ਆਪਣੇ ਗਿਰੋਹ ਮੈਬਰਾਂ ਨਾਲ ਮਿਲਕੇ ਜਾਅਲੀ ਦਸਤਾਵੇਜ ਤਿਆਰ ਕਰਕੇ ਮਾਨਯੋਗ ਅਦਾਲਤਾਂ ਨੂੰ ਹਨੇਰੇ ਵਿੱਚ ਰੱਖਕੇ ਆਪਸੀ ਮਿਲੀਭੁਗਤ ਨਾਲ ਫਰਜੀ ਜ਼ਮਾਨਤਾਂ ਕਰਾਉਦੇ ਹਨ।
ਉਹਨਾਂ ਦੱਸਿਆ ਕਿ ਇਸ ਤਹਿਤ ਰੇਨੂੰ ਕਾਂਤ, ਸਤਪਾਲ ਉਰਫ ਸੰਨੀ, ਗੁਰਦੀਪ ਸਿੰਘ ਉਰਫ ਰਵੀ, ਹਾਕਮ ਸਿੰਘ, ਕੁਲਵਿੰਦਰ ਸਿੰਘ ੳਰਰਫ ਰੋਹਿਤ, ਸੰਦੀਪ ਸਿੰਘ ਉਰਫ ਗੱਗੀ, ਲਵਪ੍ਰੀਤ ਸਿੰਘ ਲਵੀ ਅਤੇ ਧੀਰਾ ਸਿੰਘ ਖਿਲਾਫ ਥਾਣਾ ਲਾਹੋਰੀ ਗੇਟ ਵਿਖੇ 19 ਜੂਨ ਨੂੰ ਬੀ ਐਨ ਐਸ ਦੀ ਧਾਰਾ 318(4), 319(2), 336(3), 338, 340(2), 111,61(2) ਬੀ.ਐਨ.ਐਸ.ਦਰਜ ਕੀਤਾ ਗਿਆ। ਉਹਨਾਂ ਦੱਸਿਆ ਕਿ ਤਫ਼ਤੀਸ਼ ਦੌਰਾਨ 20 ਜੂਨ 2025 ਨੂੰ ਰੇਨੂੰ ਕਾਂਤ, ਸਤਪਾਲ ਉਰਫ ਸੰਨੀ, ਗੁਰਦੀਪ ਸਿੰਘ ਉਰਫ ਰਵੀ, ਹਾਕਮ ਸਿੰਘ, ਕੁਲਵਿੰਦਰ ਸਿੰਘ ੳਰਰਫ ਰੋਹਿਤ ਨੂੰ ਨੇੜੇ ਬਾਰਾਦਰੀ ਨੇੜੇ ਲੇਬਰ ਕੋਰਟ ਤੋਂ ਗ੍ਰਿਫ਼ਤਾਰ ਗ੍ਰਿਫਤਾਰ ਕੀਤਾ ਗਿਆ ਅਤੇ ਸੰਦੀਪ ਸਿੰਘ ਉਰਫ ਗੱਗੀ, ਲਵਪ੍ਰੀਤ ਸਿੰਘ ਲਵੀ, ਧੀਰਾ ਸਿੰਘ ਅਤੇ ਜਗਦੀਪ ਸਿੰਘ ਉਰਫ ਦੀਪ ਨੂੰ 21 ਜੂਨ ਨੂੰ ਵਿਕਾਸ ਨਗਰ ਤੋਂ ਗ੍ਰਿਫਤਾਰ ਕੀਤਾ ਗਿਆ।
ਉਹਨਾਂ ਦੱਸਿਆ ਕਿ ਇਸ ਗਿਰੋਹ ਦਾ ਮੁੱਖ ਸਰਗਨਾ ਰੇਨੂੰ ਕਾਂਤ ਹੈ ਅਤੇ ਇਸ ਗਿਰੋਹ ਦੇ ਕਈ ਮੈਬਰਾਂ ਖਿਲਾਫ਼ ਪਹਿਲਾਂ ਹੀ ਧੋਖਾਧੜੀ ਅਤੇ ਹੋਰ ਜੁਰਮਾਂ ਤਹਿਤ ਮੁਕੱਦਮੇ ਦਰਜ ਹਨ ਅਤੇ ਇਹ ਗਿਰੋਹ ਜੇਲ ਵਿੱਚ ਬੰਦ ਅਪਰਾਧੀਆਂ (ਜਿਹਨਾਂ ਦੀ ਮਾਨਯੋਗ ਅਦਾਲਤਾਂ ਤੋਂ ਜ਼ਮਾਨਤਾਂ ਹੋ ਜਾਂਦੀਆਂ ਸਨ) ਉਹਨਾਂ ਨਾਲ ਸੰਪਰਕ ਕਰਕੇ ਜਮਾਨਤਾਂ ਭਰਾਉਣ ਲਈ ਮਾਲ ਮਹਿਕਮੇ ਵਿੱਚ ਆਨ ਲਾਈਨ ਫਰਦਾਂ ਕਢਾਉਣ ਲਈ ਟੋਕਨ ਹਾਸਲ ਕਰਨ ਲਈ ਅਪਲਾਈ ਕਰਦੇ ਸਨ ਅਤੇ ਫਰਦ ਕਢਾਉਣ ਲਈ ਤਹਿਸੀਲਦਾਰ ਦੀ ਜਾਅਲੀ ਮੋਹਰ ਅਤੇ ਦਸਤਖਤ ਕਰਕੇ ਹਲਕਾ ਪਟਵਾਰੀ ਦੀ ਰਿਪੋਰਟ ਜਾਅਲੀ ਤਿਆਰ ਕਰਕੇ ਫ਼ਰਦਾਂ ਕਢਵਾ ਲੈਦੇ ਸੀ ਅਤੇ ਫਿਰ ਪੰਚਾਇਤ ਮੈਬਰ (ਪੰਚ) ਦਾ ਜਾਅਲੀ ਸ਼ਨਾਖ਼ਤੀ ਕਾਰਡ ਤਿਆਰ ਕਰਕੇ ਬੀ ਡੀ ਪੀ ਓ ਦੀ ਜਾਅਲੀ ਮੋਹਰ ਲਾਕੇ, ਜਾਅਲੀ ਦਸਤਖਤ ਕਰਕੇ ਜਾਅਲੀ ਸ਼ਨਾਖ਼ਤੀ ਕਾਰਡ ਤਿਆਰ ਕਰਦੇ ਸੀ ਅਤੇ ਫਰਦ ਵਾਲੇ ਅਸਲ ਵਿਅਕਤੀ ਦੀ ਜਗਾ ਆਪਣੇ ਗਿਰੋਹ ਦੇ ਮੈਂਬਰਾਂ ਦੀ ਫੋਟੋਆਂ ਲਗਾ ਕੇ ਸਾਰੇ ਸਬੰਧਤ ਕਾਗਜ਼ਾਤ ਤਿਆਰ ਕਰਕੇ ਸਬੰਧਤ ਮਾਨਯੋਗ ਅਦਾਲਤ ਤੋਂ ਦੋਸ਼ੀਆਨ ਦੀ ਜਮਾਨਤਾਂ ਭਰਾਉਂਦੇ ਸੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਨੇ ਪਿਛਲੇ ਅਰਸੇ ਦੌਰਾਨ 150 ਤੋਂ ਵੱਧ ਨਸ਼ਾ ਤਸਕਰ, ਇਰਾਦਾ ਕਤਲ ਅਤੇ ਹੋਰ ਸੰਗੀਨ ਜੁਰਮਾਂ ਦੇ ਦੋਸ਼ੀਆਨ ਦੀਆਂ ਜਾਅਲੀ ਜ਼ਮਾਨਤਾਂ ਭਰਾਈਆਂ ਹਨ ਅਤੇ ਇਨ੍ਹਾਂ ਵੱਲੋਂ ਜਾਅਲੀ ਜ਼ਮਾਨਤਾਂ ਭਰਾਉਣ ਨਾਲ ਵਾਰ ਵਾਰ ਜੁਰਮ ਕਰਨ ਵਾਲੇ ਨਸ਼ਾ ਤਸਕਰ ਅਤੇ ਹੋਰ ਅਪਰਾਧੀ ਜੇਲਾਂ ਵਿੱਚ ਬਾਹਰ ਆਏ ਹਨ। ਉਨ੍ਹਾਂ ਕਿਹਾ ਕਿ ਜਮਾਨਤ ਭਰਾਉਣ ਸਮੇਂ ਕੋਰਟ ਦੀ ਵੈਬਸਾਇਟ ਤੋਂ ਓਟੀਪੀ ਜਾਰੀ ਹੁੰਦਾ ਹੈ ਜੋ ਉਹ ਓਟੀਪੀ ਨੂੰ ਮਿਲੀਭੁਗਤ ਅਤੇ ਜਾਅਲਸਾਜੀ ਕਰਕੇ ਹਾਸਲ ਕਰਦੇ ਹਨ ਇਸ ਬਾਰੇ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਆਰੋਪੀਆਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਉਹਨਾਂ ਦਾ ਰਿਮਾਡ ਹਾਸਲ ਕੀਤਾ ਜਾਵੇਗਾ ਅਤੇ ਇਹਨਾਂ ਤੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਸ ਗਿਰੋਹ ਦੀ ਪੁੱਛਗਿੱਛ ਦੌਰਾਨ ਹੋਰ ਜਿਹੜੇ ਵੀ ਵਿਅਕਤੀਆਂ ਦੇ ਨਾਮ ਸਾਹਮਣੇ ਆਏ ਉਹਨਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।
Chandigarh
ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ
ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ
ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।
ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।
ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।
ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
