Connect with us

Mohali

ਵਿਧਾਇਕ ਕੁਲਵੰਤ ਸਿੰਘ ਨੇ 76 ਤੋਂ 80 ਸੈਕਟਰ ਦੇ ਅਲਾਟੀਆਂ ਨਾਲ ਧੋਖਾ ਕੀਤਾ : ਬਲਬੀਰ ਸਿੰਘ ਸਿੱਧੂ

Published

on

 

 

ਪੀੜਤਾਂ ਨਾਲ ਖੜ੍ਹਣ ਦੀ ਥਾਂ ਗਮਾਡਾ ਦਾ ਪੱਖ ਪੂਰਨ ਦਾ ਦੋਸ਼ ਲਗਾਇਆ

ਐਸ ਏ ਐਸ ਨਗਰ, 21 ਜੂਨ (ਸ.ਬ.) ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਹਲਕਾ ਵਿਧਾਇਕ ਕੁਲਵੰਤ ਸਿੰਘ ਉੱਤੇ 76 ਤੋਂ 80 ਸੈਕਟਰ ਦੇ ਅਲਾਟੀਆਂ ਨਾਲ ਧੋਖਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਗਮਾਡਾ ਵਲੋਂ ਥੋਪੇ ਗਏ ਨਜਾਇਜ਼ ਵਾਧੇ ਨੂੰ ਰੱਦ ਕਰਾਉਣ ਦੀ ਥਾਂ ਉਹ ਇਸ ਨੂੰ ਜਾਇਜ਼ ਠਹਿਰਾ ਕੇ ਛੇਤੀ ਤੋਂ ਛੇਤੀ ਜਮ੍ਹਾਂ ਕਰਾਉਣ ਲਈ ਜ਼ੋਰ ਪਾ ਰਹੇ ਹਨ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਸਾਲ 2001 ਦੇ ਅਲਾਟੀਆਂ ਨੂੰ 22 ਸਾਲ ਬਾਅਦ 2023 ਵਿਚ 3164 ਰੁਪਏ ਪ੍ਰਤੀ ਵਰਗ ਮੀਟਰ ਵਾਧੇ ਦੇ ਨੋਟਿਸ ਜਾਰੀ ਕਰਨ ਨੂੰ ਕਿਸੇ ਵੀ ਤਰਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਪਰੰਤੂ ਹਲਕਾ ਵਿਧਾਇਕ ਵਲੋਂ ਪੀੜਤ ਵਿਅਕਤੀਆਂ ਨਾਲ ਖੜ੍ਹਣ ਦੀ ਥਾਂ ਇਸ ਮਾਮਲੇ ਵਿੱਚ ਗਮਾਡਾ ਦਾ ਪੱਖ ਪੂਰ ਕੇ ਲੋਕ ਹਿੱਤਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਹਲਕਾ ਵਿਧਇਕ ਵਲੋਂ ਦਲੀਲ ਦਿੱਤੀ ਗਈ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਜ਼ਮੀਨ ਮਾਲਕਾਂ ਦੇ ਮੁਆਵਜ਼ੇ ਵਿੱਚ ਕੀਤੇ ਵਾਧੇ ਕਾਰਨ ਗਮਾਡਾ ਨੂੰ ਪਲਾਟ ਅਲਾਟੀਆਂ ਤੋਂ ਵੱਧ ਪੈਸੇ ਵਸੂਲਣੇ ਪੈ ਰਹੇ ਹਨ ਪਰੰਤੂ ਸਵਾਲ ਇਹ ਹੈ ਕਿ ਉਸ ਵੇਲੇ ਗਮਾਡਾ ਨੇ ਤੁਰੰਤ ਕਾਰਵਾਈ ਕਿਉਂ ਨਹੀਂ ਕੀਤੀ ਅਤੇ 800 ਰੁਪਏ ਪ੍ਰਤੀ ਵਰਗ ਮੀਟਰ ਨੂੰ ਵਿਆਜ-ਦਰ-ਵਿਆਜ ਲਾ ਕੇ 3164 ਰੁਪਏ ਤੱਕ ਕਿਉਂ ਵਧਾਇਆ। ਉਹਨਾਂ ਕਿਹਾ ਕਿ ਗਮਾਡਾ ਨੂੰ ਅਲਾਟੀਆਂ ਵਲੋਂ ਨਕਸ਼ਾ ਪਾਸ ਕਰਵਾਉਣ, ਇਤਰਾਜ਼ਹੀਣਤਾ ਸਰਟੀਫੀਕੇਟ ਲੈਣ, ਤਬਾਦਲਾ ਕਰਾਉਣ ਅਤੇ ਕੋਈ ਬਕਾਇਆ ਨਹੀਂ ਸਰਟੀਫੀਕੇਟ ਲੈਣ ਸਮੇਂ ਜਾਗ ਕਿਉਂ ਨਾ ਆਈ?

ਕਾਂਗਰਸੀ ਆਗੂ ਨੇ ਕਿਹਾ ਕਿ ਹਲਕਾ ਵਿਧਾਇਕ ਵਲੋਂ ਇਹ ਕਹਿ ਕੇ ਗਮਾਡਾ ਨੂੰ ਬਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਪਿਛਲੀਆਂ ਸਰਕਾਰਾਂ ਨੇ ਇਹ ਨੋਟਿਸ ਜਾਰੀ ਨਹੀਂ ਹੋਣ ਦਿੱਤੇ, ਜਦੋਂਕਿ ਇਹ ਮਾਮਲਾ ਗਮਾਡਾ ਅਧਿਕਾਰੀਆਂ ਦੀ ਨਾਲਾਇਕੀ ਕਾਰਨ ਉਲਝਿਆ ਹੈ। ਉਹਨਾਂ ਕਿਹਾ ਕਿ ਗਮਾਡਾ ਦੀ ਅਣਗਹਿਲੀ ਜਾਂ ਗਲਤੀਆਂ ਦਾ ਖ਼ਮਿਆਜਾ ਆਮ ਲੋਕਾਂ ਦੀ ਥਾਂ ਖੁਦ ਗਮਾਡਾ ਜਾਂ ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਨੂੰ ਭੁਗਤਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਹਲਕਾ ਵਿਧਾਇਕ ਵਲੋਂ ਪ੍ਰਚਾਰੀ ਜਾ ਰਹੀ 839 ਰੁਪਏ ਪ੍ਰਤੀ ਵਰਗ ਮੀਟਰ ਦੀ ਮੁਆਫ਼ੀ ਮਹਿਜ਼ ਇਕ ਸ਼ੋਸ਼ੇ ਤੋਂ ਵੱਧ ਕੁਝ ਨਹੀਂ ਹੈ ਕਿਉਂਕਿ ਇਸ ਸਬੰਧੀ ਅਜੇ ਤੱਕ ਕੋਈ ਲਿਖਤੀ ਫੈਸਲਾ ਸਾਹਮਣੇ ਨਹੀਂ ਆਇਆ।

ਹਲਕਾ ਵਿਧਾਇਕ ਵਲੋਂ ਉਹਨਾਂ ਉੱਤੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਲਾਏ ਜਾ ਰਹੇ ਦੋਸ਼ਾਂ ਨੂੰ ਰੱਦ ਕਰਦਿਆਂ ਉਹਨਾਂ ਕਿਹਾ ਕਿ ਉਹ ਹਮੇਸ਼ਾ ਆਪਣੇ ਲੋਕਾਂ ਨਾਲ ਖੜ੍ਹੇ ਹਨ ਅਤੇ ਉਹਨਾਂ ਨੇ ਹਮੇਸ਼ਾ ਹੀ ਲੋਕ ਹਿੱਤ ਦੇ ਕੰਮਾਂ ਨੂੰ ਤਰਜੀਹ ਦਿੱਤੀ ਹੈ। ਜੇਕਰ ਉਹ ਹਲਕਾ ਵਿਧਾਇਕ ਵਾਂਗ ਗੱਲਾਂ ਦਾ ਕੜਾਹ ਬਣਾਉਣ ਵਿੱਚ ਵਿਸ਼ਵਾਸ਼ ਰੱਖਦੇ ਤਾਂ ਨਾ ਲਾਂਡਰਾਂ ਚੌਕ ਦਾ ਮਾਮਲਾ ਹੱਲ ਹੋਣਾ ਸੀ, ਨਾ ਏਅਰੋਸਿਟੀ ਵਿਚ ਆਈ ਜ਼ਮੀਨ ਦੇ ਮਾਲਕਾਂ ਨੂੰ ਮਿਲੇ ਕਾਰਨਰ ਪਲਾਟਾਂ ਉਤੇ ਲਾਈ ਜਾ ਰਹੀ ਵਾਧੂ ਰਾਸ਼ੀ ਮੁਆਫ਼ ਹੋਣੀ ਸੀ ਅਤੇ ਨਾ ਮੁਹਾਲੀ ਸ਼ਹਿਰ ਤੇ ਇਲਾਕੇ ਵਿਚ ਨਵੀਆਂ ਸਿਹਤ ਸੰਸਥਾਵਾਂ ਬਣਨੀਆਂ ਸਨ।

ਸz. ਸਿੱਧੂ ਨੇ ਹਲਕਾ ਵਿਧਾਇਕ ਉਤੇ ਪੰਚਾਇਤੀ ਜ਼ਮੀਨਾਂ ਹੜੱਪਣ ਦਾ ਦੋਸ਼ ਲਾਉਂਦਿਆਂ ਪਾਪੜੀ ਪਿੰਡ ਦੀ ਮਿਸਾਲ ਦਿੰਦਿਆਂ ਕਿਹਾ ਕਿ ਇਸ ਸਬੰਧੀ ਕੇਸ ਅਦਾਲਤ ਵਿਚ ਚੱਲ ਰਿਹਾ ਹੈ।

ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਚੈਅਰਮੈਨ ਮਾਰਕੀਟ ਕਮੇਟੀ ਖਰੜ ਹਰਕੇਸ਼ ਚੰਦ ਸ਼ਰਮਾਂ ਮੱਛਲੀ ਕਲਾਂ, ਹਰਦਿਆਲ ਚੰਦ ਬਡਬਰ, ਕਮਲਪ੍ਰੀਤ ਸਿੰਘ ਬੰਨੀ ਕੌਂਸਲਰ, ਨਵਜੋਤ ਸਿੰਘ ਬਾਛਲ, ਪਰਦੀਪ ਸਿੰਘ ਤੰਗੋਰੀ ਪ੍ਰਧਾਨ ਬਲਾਕ ਕਾਂਗਰਸ ਦਿਹਾੜੀ ਮੁਹਾਲੀ, ਐਡਵੋਕੇਟ ਸੁਰਿੰਦਰ ਪਾਲ ਸਿੰਘ ਚਾਹਲ ਰਿਟਾਇਰ ਸਾਬਕਾ ਜ਼ਿਲ੍ਹਾ ਅਟੋਰਨੀ ਪਰਦੀਪ ਵਰਮਾ, ਕਰਮਜੀਤ ਸਿੰਘ ਸਿੱਧੂ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending