Mohali
ਬਿਜਲੀ ਕਾਮਿਆਂ ਵਲੋਂ 9 ਜੁਲਾਈ ਨੂੰ ਹੋਣ ਵਾਲੀ ਦੇਸ਼ ਵਿਆਪੀ ਹੜਤਾਲ ਸੰਬੰਧੀ ਧਰਨਾ
ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਕੀਤੀ ਸ਼ਮੂਲੀਅਤ
ਐਸ ਏ ਐਸ ਨਗਰ, 24 ਜੂਨ (ਸ.ਬ.) ਅੱਜ ਟੈਕਨੀਕਲ ਸਰਵਿਸ ਯੂਨੀਅਨ ਭੰਗਲ, ਪੈਨਸ਼ਨਰ ਐਸੋਸੀਏਸ਼ਨ, ਸੀ.ਐਚ.ਬੀ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਮੁਹਾਲੀ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਚੜੂਨੀ, ਭਾਰਤੀ ਕਿਸਾਨ ਯੂਨੀਅਨ ਪੁਆਧ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਮਿਤੀ 9 ਜੁਲਾਈ ਨੂੰ ਹੋਣ ਵਾਲੀ ਦੇਸ਼ ਵਿਆਪੀ ਹੜਤਾਲ ਨੂੰ ਕਾਮਯਾਬ ਕਰਨ ਸੰਬੰਧੀ 3 ਜੁਲਾਈ 2025 ਨੂੰ ਪਟਿਆਲਾ ਹੈੱਡ ਆਫਿਸ ਵਿਖੇ ਸੂਬਾ ਪੱਧਰੀ ਧਰਨੇ ਨੂੰ ਕਾਮਯਾਬ ਕਰਨ ਲਈ ਸਰਕਲ ਮੁਹਾਲੀ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ, ਜਿਸ ਵਿੱਚ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਲੋਕ ਮਜ਼ਦੂਰ ਮੁਲਾਜ਼ਮ ਕਿਸਾਨ ਵਿਰੋਧੀ ਲਾਗੂ ਕੀਤੀਆਂ ਜਾ ਰਹੀਆਂ ਨੀਤੀਆਂ ਦੇ ਵਿਰੁੱਧ 9 ਜੁਲਾਈ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਨੂੰ ਕਾਮਯਾਬ ਕਰਨ ਲਈ ਸਾਥੀਆਂ ਨੂੰ ਤਿਆਰ ਕੀਤਾ ਗਿਆ।
ਆਗੂਆਂ ਨੇ ਦੱਸਿਆ ਕਿ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਸੰਸਾਰੀਕਰਨ, ਉਦਾਰੀਕਰਨ, ਨਿਜੀਕਰਨ ਦੀਆਂ ਤਬਾਹਕੁਨ ਨੀਤੀਆਂ ਵਿਰੁੱਧ, ਨਵੇਂ ਬਣਾਏ ਚਾਰ ਲੇਬਰ ਕੋਡ ਰੱਦ ਕਰਵਾਉਣ, ਬਿਜਲੀ ਐਕਟ 2003 ਅਤੇ 2022 ਰੱਦ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ, ਹਰ ਪ੍ਰਕਾਰ ਦੇ ਕੱਚੇ ਅਤੇ ਠੇਕੇ ਤੇ ਆਊਟ ਸੋਰਸਿੰਗ, ਇਨਲਿਸਟਮੈਂਟ ਆਦਿ ਕਾਮਿਆਂ ਦੀਆਂ ਸੇਵਾਵਾਂ ਨੂੰ ਪੱਕਾ ਕਰਵਾਉਣ, ਸਮੂਹ ਰੈਗੂਲਰ ਆਊਟਸੋਰਸਡ ਅਤੇ ਠੇਕਾ ਕਾਮਿਆਂ ਲਈ ਘੱਟੋ ਘੱਟ ਉਜਰਤ ਦੇ ਕਾਨੂੰਨ 1948 ਮੁਤਾਬਕ 15ਵੀਂ ਲੇਬਰ ਕਾਨਫਰੰਸ 1957 ਦੀਆਂ ਸ਼ਿਫਾਰਸ਼ਾਂ ਨੂੰ ਸ਼ਾਮਲ ਕਰਕੇ ਘੱਟੋ ਘੱਟ ਤਨਖਾਹ ਨਿਸ਼ਚਿਤ ਕਰਨ, ਦਿਹਾੜੀ 8 ਘੰਟੇ ਤੋਂ 12 ਘੰਟੇ ਕਰਨ ਦਾ ਫੈਸਲਾ ਵਾਪਿਸ ਲੈਣ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ 200 ਰੁਪਇਆ ਵਿਕਾਸ ਦੇ ਨਾਂ ਤੇ ਵਸੂਲਿਆ ਜਾਣਾ ਬੰਦ ਕਰਨ, ਸਰਕਾਰੀ ਅਦਾਰਿਆਂ ਵਿੱਚ ਪੱਕੀ ਭਰਤੀ ਕਰਨ, ਸਾਰੇ ਵਿਭਾਗਾਂ ਦੇ ਨਿਜੀਕਰਨ, ਨਿਗਮੀਕਰਨ, ਪੁਨਰਗਠਨ ਨੂੰ ਬੰਦ ਕਰਵਾਉਣ ਸੰਬੰਧੀ ਮੰਗਾਂ ਨੂੰ ਲੈ ਕੇ ਦੇਸ਼ ਵਿਆਪੀ ਹੜਤਾਲ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਪੂਰੀ ਤਰ੍ਹਾਂ ਕਾਮਯਾਬ ਕੀਤਾ ਜਾਵੇਗਾ।
ਧਰਨੇ ਵਿੱਚ ਗੁਰਬਖਸ਼ ਸਿੰਘ ਸਰਕਲ ਪ੍ਰਧਾਨ ਟੀ.ਐਸ.ਯੂ., ਸ. ਲੱਖਾ ਸਿੰਘ ਮੁੱਖ ਸਲਾਹਕਾਰ ਸਰਕਲ ਮੁਹਾਲੀ, ਵਿਜੇ ਕੁਮਾਰ ਸਰਕਲ ਪ੍ਰਧਾਨ ਪੈਨਸ਼ਨ ਐਸੋਸੀਏਸ਼ਨ, ਜ਼ੋਰਾਵਰ ਸਿੰਘ ਡਵੀ: ਪ੍ਰਧਾਨ, ਏਕਮ ਸਿੰਘ ਸਿੱਧੂ ਸਰਕਲ ਸਕੱਤਰ, ਗੁਰਮੀਤ ਸਿੰਘ ਸਰਕਲ ਪ੍ਰਧਾਨ ਸੀ. ਐਚ. ਬੀ. ਠੇਕਾ ਮੁਲਾਜ਼ਮ ਯੂਨੀਅਨ ਮੁਹਾਲੀ ਤੋਂ ਇਲਾਵਾ ਰਜਿੰਦਰ ਸਿੰਘ (ਸਾਬਕਾ ਚੀਫ਼ ਆਰਗੇਨਾਈਜ਼ਰ ਪੰਜਾਬ), ਜਤਿੰਦਰ ਸਿੰਘ ਐਸ.ਡੀ.ਓ.(ਪੈਨਸ਼ਨਰ ਐਸੋਸੀਏਸ਼ਨ ਡਵੀਜ਼ਨ ਪ੍ਰਧਾਨ), ਸਤਵੰਤ ਸਿੰਘ, ਜਸਪਾਲ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ, ਪਰਮਜੀਤ ਸਿੰਘ, ਬਲਵੀਰ ਸਿੰਘ, ਸੁਰਿੰਦਰ ਮੱਲੀ, ਐਸ.ਡੀ.ਓ. ਸੰਦੀਪ ਨਾਗਪਾਲ, ਸੋਹਨ ਸਿੰਘ, ਅਜੀਤ ਸਿੰਘ, ਹਰਬੰਸ ਸਿੰਘ, ਕਿਸਾਨ ਜੱਥੇਬੰਦੀਆਂ ਦੇ ਆਗੂ ਅੰਗੇਰਜ਼ ਸਿੰਘ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਪਰਮਦੀਪ ਸਿੰਘ ਸੂਬਾ ਸਕੱਤਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਕਿਰਪਾਲ ਸਿੰਘ ਸਿਆਉ, ਜਿਲ੍ਹਾ ਪ੍ਰਧਾਨ ਕਿਸਾਨ ਯੂਨੀਅਨ ਰਾਜੇਵਾਲ, ਤੇਜਿੰਦਰ ਸਿੰਘ ਪੂਨੀਆ, ਸੀਨੀਅਰ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜਿਲ੍ਹਾ ਮੁਹਾਲੀ, ਸਤਨਾਮ ਸਿੰਘ, ਜਸਵਿੰਦਰ ਸਿੰਘ ਭਾਰਤੀ ਕਿਸਾਨ ਏਕਤਾ ਯੂਨੀਅਨ ਚੜੂਨੀ, ਤਰਲੋਚਨ ਸਿੰਘ ਭਾਰਤੀ ਕਿਸਾਨ ਯੂਨੀਅਨ ਏਕਤਾ ਪੁਆਧ, ਲਖਵਿੰਦਰ ਸਿੰਘ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਹੋਰ ਸਾਥੀਆਂ ਨੇ ਸ਼ਮੂਲੀਅਤ ਕੀਤੀ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
