Connect with us

Mohali

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੁਹਾਲੀ ਦੀਆਂ ਦੋ ਅਹਿਮ ਲੋੜਾਂ ਲਈ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

Published

on

 

ਮੁਹਾਲੀ ਵਿੱਚ ਪੰਜਾਬ ਯੂਨੀਵਰਸਿਟੀ ਦਾ ਕਾਲਜ ਖੋਲ੍ਹਣ ਅਤੇ ਗਰੇਟਰ ਮੁਹਾਲੀ ਸਿਟੀ ਬਸ ਸੇਵਾ ਦੀ ਸ਼ੁਰੂਆਤ ਲਈ ਦਿੱਤੇ ਮੰਗ ਪੱਤਰ

ਐਸ ਏ ਐਸ ਨਗਰ, 25 ਜੂਨ (ਸ.ਬ.) ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਅਤੇ ਸੀਨੀਅਰ ਕਾਂਗਰਸੀ ਆਗੂ ਕੁਲਜੀਤ ਸਿੰਘ ਬੇਦੀ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਮੁਹਾਲੀ ਸ਼ਹਿਰ ਦੀਆਂ ਦੋ ਸਭ ਤੋਂ ਵੱਡੀਆਂ ਲੋਕਹਿਤ ਦੀਆਂ ਮੰਗਾਂ ਉੱਪਰ ਤੁਰੰਤ ਧਿਆਨ ਦੇਣ ਦੀ ਅਪੀਲ ਕੀਤੀ। ਇਸ ਸੰਬੰਧੀ ਉਹਨਾਂ ਵਲੋਂ ਰਾਜਪਾਲ ਨੂੰ ਦੋ ਵੱਖ-ਵੱਖ ਮੰਗ ਪੱਤਰ ਵੀ ਸੌਂਪੇ ਗਏ ਅਤੇ ਮੰਗ ਕੀਤੀ ਗਈ ਕਿ ਮੁਹਾਲੀ ਦੀਆਂ ਆਵਾਜਾਈ ਅਤੇ ਉੱਚ ਸਿੱਖਿਆ ਨਾਲ ਜੁੜੀਆਂ ਜ਼ਰੂਰਤਾਂ ਦਾ ਹੱਲ ਕੱਢਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ।

ਸz. ਬੇਦੀ ਨੇ ਦੱਸਿਆ ਕਿ ਉਹਨਾਂ ਵਲੋਂ ਰਾਜਪਾਲ ਤੋਂ ਮੰਗ ਕੀਤੀ ਗਈ ਕਿ ਮੁਹਾਲੀ ਸ਼ਹਿਰ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਸੰਬੰਧਿਤ ਇੱਕ ਕਾਲਜ ਜਾਂ ਰੀਜਨਲ ਸੈਂਟਰ ਖੋਲਿਆ ਜਾਵੇ। ਉਹਨਾਂ ਕਿਹਾ ਕਿ ਟਰਾਈ ਪੰਜਾਬ ਦਾ ਤੇਜ਼ੀ ਨਾਲ ਵਿਕਸਿਤ ਹੋ ਰਿਹਾ ਅਤੇ ਟ੍ਰਾਈਸਿਟੀ ਦਾ ਅਹਿਮ ਹਿੱਸਾ ਮੁਹਾਲੀ ਸ਼ਹਿਰ ਅੱਜ ਤੱਕ ਪੰਜਾਬ ਯੂਨੀਵਰਸਿਟੀ ਨਾਲ ਸੰਬੰਧਤ ਕਿਸੇ ਵੀ ਕਾਲਜ ਤੋਂ ਵਾਂਝਾ ਹੈ। ਇਹ ਸਥਿਤੀ ਉਨ੍ਹਾਂ ਵਿਦਿਆਰਥੀਆਂ ਲਈ ਵੱਡੀ ਰੁਕਾਵਟ ਬਣੀ ਹੋਈ ਹੈ ਜੋ ਸਸਤੀ ਅਤੇ ਗੁਣਵੱਤਾਪੂਰਨ ਉੱਚ ਸਿੱਖਿਆ ਲੈਣਾ ਚਾਹੁੰਦੇ ਹਨ। ਉਹਨਾਂ ਪੰਜਾਬ ਦੇ ਰਾਜਪਾਲ ਨੂੰ ਬੇਨਤੀ ਕੀਤੀ ਕਿ ਮੁਹਾਲੀ ਵਿੱਚ ਪੰਜਾਬ ਯੂਨੀਵਰਸਿਟੀ ਨਾਲ ਸੰਬੰਧਤ ਕਾਲਜ ਜਾਂ ਰੀਜਨਲ ਸੈਂਟਰ ਦੀ ਸਥਾਪਨਾ ਕੀਤੀ ਜਾਵੇ ਅਤੇ ਯੂਨੀਵਰਸਿਟੀ ਵਿਚਾਲੇ ਚੰਡੀਗੜ੍ਹ ਅਤੇ ਪੰਜਾਬ ਦੇ ਵਿਦਿਆਰਥੀਆਂ ਲਈ ਮੌਜੂਦਾ 85:15 ਕੋਟਾ ਪ੍ਰਣਾਲੀ ਦੀ ਸਮੀਖਿਆ ਕਰਕੇ ਯੂ.ਟੀ. ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਿਚਕਾਰ ਸਾਂਝੀ ਕਮੇਟੀ ਦੀ ਸਥਾਪਨਾ ਕੀਤੀ ਜਾਵੇ ਜੋ ਇਕ ਨਿਰਪੱਖ ਅਤੇ ਟਿਕਾਊ ਹੱਲ ਦੀ ਯੋਜਨਾ ਤਿਆਰ ਕਰੇ। ਉਹਨਾਂ ਸੁਝਾਅ ਦਿੱਤਾ ਕਿ ਨਵਾਂ ਬਣਨ ਵਾਲਾ ਸੈਂਟਰ ਸਵਰਗੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਨਾਂ ਤੇ ਹੋਵੇ, ਜੋ ਪੰਜਾਬ ਦੇ ਮਾਣਯੋਗ ਸਪੁੱਤਰ ਅਤੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਸਨ।

ਉਹਨਾਂ ਦੱਸਿਆ ਕਿ ਇਸਦੇ ਨਾਲ ਹੀ ਉਹਨਾਂ ਵਲੋਂ ਪੰਜਾਬ ਦੇ ਰਾਜਪਾਲ ਨੂੰ ਗਰੇਟਰ ਮੁਹਾਲੀ ਸਿਟੀ ਬਸ ਸੇਵਾ ਦੀ ਲੋੜ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਮੁਹਾਲੀ, ਟੀ ਡੀ ਆਈ, ਐਰੋ ਸਿਟੀ, ਢੇਲਪੁਰ, ਕੁਰੜਾ, ਕੁਰੜੀ ਅਤੇ ਆਸਪਾਸ ਦੇ ਇਲਾਕਿਆਂ ਦੀ ਵਧ ਰਹੀ ਆਬਾਦੀ ਅਤੇ ਫੈਲਾਅ ਦੇ ਮੱਦੇਨਜ਼ਰ ਮੌਜੂਦਾ ਸੀ. ਟੀ. ਯੂ. ਸੇਵਾ ਨਾ ਕਾਫ਼ੀ ਹੈ। ਉਹਨਾਂ ਦੱਸਿਆ ਕਿ ਮੁਹਾਲੀ ਦੇ 69 ਵਿੱਚੋਂ ਕੇਵਲ 21 ਰੂਟਾਂ ਨੂੰ ਹੀ ਆਵਾਜਾਈ ਦੀ ਸਹੂਲੀਅਤ ਮਿਲ ਰਹੀ ਹੈ, ਜੋ ਕਿ ਪੁਰਾਣੇ ਫੇਜ਼ 1 ਤੋਂ 11 ਤੱਕ ਸੀਮਿਤ ਹਨ।

ਉਹਨਾਂ ਕਿਹਾ ਕਿ ਸਿਟੀ ਬੱਸ ਸਰਵਿਸ ਦੀ ਸ਼ੁਰੂਆਤ ਨਾ ਸਿਰਫ ਲੋਕਾਂ ਨੂੰ ਜਨਤਕ ਆਵਾਜਾਈ ਦੀ ਸਹੂਲੀਅਤ ਦੇਵੇਗੀ, ਸਗੋਂ ਇਹ ਵਾਤਾਵਰਨ ਦੀ ਸੁਰੱਖਿਆ, ਇੰਧਨ ਦੀ ਬਚਤ ਅਤੇ ਸਰਕਾਰੀ ਆਮਦਨ ਵਿੱਚ ਵੀ ਯੋਗਦਾਨ ਪਾਏਗੀ। ਉਹਨਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦੁਰ ਜੰਗੀ ਯਾਦਗਾਰ, ਜੋ ਕਿ ਚਪੜਚਿੜੀ ਖੁਰਦ ਵਿੱਚ ਸਥਿਤ ਹੈ, ਮੌਜੂਦਾ ਆਵਾਜਾਈ ਦੀ ਕਮੀ ਕਰਕੇ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੈ। ਉਹਨਾਂ ਰਾਜਪਾਲ ਤੋਂ ਮੰਗ ਕੀਤੀ ਕਿ ਲੋਕਹਿਤ ਦੇ ਇਨ੍ਹਾਂ ਦੋ ਗੰਭੀਰ ਮਸਲਿਆਂ ਉੱਤੇ ਤੁਰੰਤ ਨਿੱਜੀ ਦਖਲ ਦੇ ਕੇ ਇਨ੍ਹਾਂ ਦਾ ਹੱਲ ਕਰਵਾਇਆ ਜਾਵੇ, ਤਾਂ ਜੋ ਮੁਹਾਲੀ ਦੀ ਜਨਤਾ ਨੂੰ ਸਹੀ ਅਰਥਾਂ ਵਿੱਚ ਵਿਕਾਸ ਅਤੇ ਸਿੱਖਿਆ ਦਾ ਲਾਭ ਮਿਲ ਸਕੇ।

ਉਹਨਾਂ ਦੱਸਿਆ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਉਹਨਾਂ ਦੀ ਗੱਲ ਸੁਹਿਰਦਤਾ ਨਾਲ ਸੁਣੀ ਅਤੇ ਮੌਕੇ ਤੇ ਹੀ ਪੰਜਾਬ ਯੂਨੀਵਰਸਿਟੀ ਵਾਈਸ ਚਾਂਸਲਰ ਨਾਲ ਮੌਕੇ ਤੇ ਹੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮੁਹਾਲੀ ਵਿੱਚ ਰੀਜਨਲ ਸੈਂਟਰ ਦੀ ਸੰਭਾਵਨਾ ਜਾਂ ਹੋਰ ਵਿਵਸਥਾ ਬਣਾਉਣ ਲਈ ਕਿਹਾ।

ਡਿਪਟੀ ਮੇਅਰ ਨੇ ਕਿਹਾ ਕਿ ਦੂਜੀ ਮੰਗ ਵਿੱਚ ਮੁਹਾਲੀ ਵਿੱਚ ਨਵੀਆਂ ਸੀਟੀਯੂ ਬੱਸ ਲਾਈਨਾਂ ਸ਼ੁਰੂ ਕਰਨ ਦੀ ਲੋੜ ਨੂੰ ਰੱਖਦੇ ਹੋਏ ਰਾਜਪਾਲ ਨੇ ਚੰਡੀਗੜ੍ਹ ਦੇ ਵਿੱਤ ਸਕੱਤਰ (ਜੋ ਕਿ ਚੰਡੀਗੜ੍ਹ ਦੇ ਟਰਾਂਸਪੋਰਟ ਸਕੱਤਰ ਵੀ ਹਨ) ਨਾਲ ਵੀ ਤੁਰੰਤ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਮੁਹਾਲੀ ਦੀ ਵਧ ਰਹੀ ਆਬਾਦੀ ਅਤੇ ਵਿਸਤਾਰ ਦੇ ਹਵਾਲੇ ਨਾਲ ਸੀਟੀਯੂ ਬੱਸ ਰੂਟ ਵਧਾਉਣ ਦੀ ਹਦਾਇਤ ਦਿੱਤੀ। ਉਹਨਾਂ ਦੱਸਿਆ ਕਿ ਰਾਜਪਾਲ ਨੇ ਕਿਹਾ ਕਿ ਮੁਹਾਲੀ ਦੀਆਂ ਸਮੱਸਿਆਵਾਂ ਨੂੰ ਤਰਜੀਹੀ ਅਧਾਰ ਤੇ ਹੱਲ ਕੀਤਾ ਜਾਵੇਗਾ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending