Chandigarh
ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਜਰਨੈਲਾਂ ਦੀ ਵਾਰੀ : ਭਗਵੰਤ ਸਿੰਘ ਮਾਨ
ਆਉਣ ਵਾਲੇ ਦਿਨਾਂ ਵਿੱਚ ਇੱਕ ਹੋਰ ਵੱਡੀ ਮੱਛੀ ਦੀ ਹੋਵੇਗੀ ਗ੍ਰਿਫ਼ਤਾਰੀ
ਚੰਡੀਗੜ੍ਹ, 26 ਜੂਨ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਛੋਟੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੋਂ ਬਾਅਦ ਹੁਣ ਇਸ ਕਾਰੋਬਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖਿਲਾਫ ਅਸਰਦਾਰ ਕਾਰਵਾਈ ਕੀਤੀ ਜਾ ਰਹੀ ਅਤੇ ਇਹਨਾਂ ਲੋਕਾਂ ਨੂੰ ਇਸ ਕਾਰੋਬਾਰ ਵਿੱਚ ਆਪਣੀ ਸ਼ਮੂਲੀਅਤ ਦੇ ਨਤੀਜੇ ਭੁਗਤਣੇ ਪੈਣਗੇ। ਬੀਤੇ ਦਿਨ ਗ੍ਰਿਫਤਾਰ ਕੀਤੇ ਗਏ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਸਿਆਸੀ ਬਦਲਾਖ਼ੋਰੀ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਕਾਰਵਾਈ ਕਾਨੂੰਨ ਮੁਤਾਬਕ ਕੀਤੀ ਗਈ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਇਸ ਕਾਲੇ ਕਾਰੋਬਾਰ ਵਿੱਚ ਸ਼ਾਮਲ ਤੇ ਸਰਪ੍ਰਸਤੀ ਦੇਣ ਵਾਲੇ ਪ੍ਰਭਾਵਸ਼ਾਲੀ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਛੋਟੇ ਤਸਕਰ ਸਿਰਫ਼ ਡਿਸਟ੍ਰੀਬਿਊਟਰਾਂ ਵਾਂਗ ਕੰਮ ਕਰਦੇ ਹਨ, ਜਦੋਂ ਕਿ ਸਾਰਾ ਨੈੱਟਵਰਕ ਚਲਾਉਣ ਵਾਲੇ ਵੱਡੇ ਤਸਕਰ ਲੰਮੇ ਸਮੇਂ ਤੋਂ ਜਵਾਬਦੇਹੀ ਤੋਂ ਬਚ ਰਹੇ ਸਨ ਅਤੇ ਹੁਣ ਇਨ੍ਹਾਂ ਵੱਡੇ ਤਸਕਰਾਂ ਦੀ ਵਾਰੀ ਹੈ। ਉਹਨਾਂ ਕਿਹਾ ਕਿ ਇਸ ਧੰਦੇ ਵਿੱਚ ਸ਼ਾਮਲ ਕੋਈ ਵੀ, ਭਾਵੇਂ ਉਹ ਕਿੰਨਾ ਵੀ ਵੱਧ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਬਖ਼ਸ਼ਿਆ ਨਹੀਂ ਜਾਵੇਗਾ।
ਉਹਨਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਸਾਰੇ ਵਿਅਕਤੀਆਂ ਵਿਰੁੱਧ ਕਾਫ਼ੀ ਸਬੂਤ ਇਕੱਤਰ ਕੀਤੇ ਗਏ ਹਨ, ਜਿਨ੍ਹਾਂ ਵਿੱਚ ਹਵਾਲਾ ਕਾਰੋਬਾਰ ਦਾ ਰਿਕਾਰਡ ਵੀ ਸ਼ਾਮਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਕਾਰਨ ਕਈ ਤਸਕਰ ਪੰਜਾਬ ਛੱਡ ਕੇ ਭੱਜ ਗਏ ਹਨ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਉੱਤੇ ਟਿੱਪਣੀ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੱਖ ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਮਜੀਠੀਆ ਦੇ ਹੱਕ ਵਿੱਚ ਬਿਆਨ ਦੇਣ ਨਾਲ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰ ਰਿਹਾ ਸਿਆਸੀ ਗਠਜੋੜ ਜੱਗ ਜ਼ਾਹਰ ਹੋਇਆ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਮਜੀਠੀਆ ਦੇ ਘਰੋਂ 29 ਮੋਬਾਈਲ ਫੋਨ, ਅੱਠ ਲੈਪਟਾਪ ਅਤੇ ਹੋਰ ਅਹਿਮ ਸਬੂਤ ਬਰਾਮਦ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਗ੍ਰਿਫ਼ਤਾਰੀ ਨੇ ਨਸ਼ਿਆਂ ਦੇ ਮਸਲੇ ਉਤੇ ਰਵਾਇਤੀ ਸਿਆਸੀ ਪਾਰਟੀਆਂ ਦੇ ਨਾਪਾਕ ਗਠਜੋੜ ਦਾ ਪਰਦਾਫ਼ਾਸ਼ ਕੀਤਾ ਹੈ, ਜਿਸ ਦੀਆਂ ਗਤੀਵਿਧੀਆਂ ਨੇ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰੋਬਾਰ ਵਿੱਚ ਸ਼ਾਮਲ ਹੋਰ ਅਹਿਮ ਸਿਆਸੀ ਸ਼ਖ਼ਸੀਅਤਾਂ ਨੂੰ ਵੀ ਛੇਤੀ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਂ ਢਾਹੀਆਂ ਜਾਣਗੀਆਂ। ਉਹਨਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਆਏ ਪੈਸੇ ਦੀ ਪੂਰੀ ਲੜੀ ਨਾਲ ਸਬੰਧਤ ਹਰੇਕ ਕੜੀ ਬਾਰੇ ਡੂੰਘਾਈ ਨਾਲ ਜਾਂਚ ਹੋਵੇਗੀ। ਜਿਨ੍ਹਾਂ ਨੇ ਇਸ ਕਾਲੇ ਕਾਰੋਬਾਰ ਵਿੱਚੋਂ ਵੱਡੀਆਂ-ਵੱਡੀਆਂ ਜਾਇਦਾਦਾਂ ਬਣਾਈਆਂ ਹਨ, ਉਨ੍ਹਾਂ ਨੂੰ ਜਵਾਬਦੇਹ ਬਣਾਇਆ ਜਾਵੇਗਾ।
ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਜਦੋਂ ਪੰਜਾਬ ਦੇ ਲੋਕਾਂ ਨੇ ਵਿਰੋਧੀਆਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ ਤਾਂ ਇਹ ਸਿਆਸੀ ਬਦਲਾਖ਼ੋਰੀ ਕਿਵੇਂ ਹੋ ਸਕਦੀ ਹੈ? ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਆਪਣੇ ਆਪ ਨੂੰ ਬਚਾਉਣ ਲਈ ਇਸ ਮੁੱਦੇ ਦੇ ਸਿਆਸੀਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਸਾਰੀਆਂ ਕੋਸ਼ਿਸ਼ਾਂ ਬੇਕਾਰ ਜਾਣਗੀਆਂ ਕਿਉਂਕਿ ਸੂਬੇ ਦੇ ਲੋਕ ਇਨ੍ਹਾਂ ਆਗੂਆਂ ਦੇ ਦਾਗ਼ੀ ਚਰਿੱਤਰ ਤੋਂ ਚੰਗੀ ਤਰ੍ਹਾਂ ਵਾਕਫ਼ ਹਨ।
Chandigarh
ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ
ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ
ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।
ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।
Chandigarh
ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
Chandigarh
ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼
ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।
ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।
ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International2 months agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
