Connect with us

Chandigarh

ਪੰਜਾਬ ਕੈਬਨਿਟ ਵਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ

Published

on

 

ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮੰਤਵਾਂ ਲਈ ਵਰਤਣ ਦੀ ਮਿਲ ਸਕੇਗੀ ਮਨਜ਼ੂਰੀ

ਚੰਡੀਗੜ੍ਹ, 26 ਜੂਨ (ਸ.ਬ.) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮਨਜ਼ੂਰਸ਼ੁਦਾ ਮੱਦਾਂ ਲਈ ਵਰਤਣ ਦੀ ਇਜਾਜ਼ਤ ਦਿੰਦੀ ਪੰਜਾਬ ਦੀ ਤਬਾਦਲਾ ਨੀਤੀ ਵਿੱਚ ਅਹਿਮ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਤਬਾਦਲਾ ਨੀਤੀ 2008, 2016 ਅਤੇ 2021 ਵਿੱਚ ਲਿਆਂਦੀ ਗਈ ਸੀ। ਹਾਲਾਂਕਿ ਇੰਡਸਟਰੀਅਲ ਐਸੋਸੀਏਸ਼ਨਾਂ ਨੇ 2021 ਵਿੱਚ ਲਿਆਂਦੀ ਨੀਤੀ ਦੀਆਂ ਕੁੱਝ ਪਾਬੰਦੀਆਂ ਵਾਲੀਆਂ ਸ਼ਰਤਾਂ ਉੱਤੇ ਇਤਰਾਜ਼ ਉਠਾਇਆ ਸੀ। ਇਸ ਦੇ ਜਵਾਬ ਵਿੱਚ ਇਕ ਕਮੇਟੀ ਨੇ ਸਨਅਤਕਾਰਾਂ ਦੀਆਂ ਬੇਨਤੀਆਂ ਦੀ ਸਮੀਖਿਆ ਕੀਤੀ ਅਤੇ ਫ੍ਰੀ ਹੋਲਡ ਪਲਾਟਾਂ ਉੱਤੇ ਲਾਗੂ ਹੋਣ ਵਾਲੀਆਂ ਤਬਦੀਲੀਆਂ ਤਜਵੀਜ਼ ਕੀਤੀਆਂ। ਸੋਧੀ ਨੀਤੀ ਮੁਤਾਬਕ ਸਨਅਤੀ ਪਲਾਟ ਦੀ ਰਾਖਵੀਂ ਕੀਮਤ ਦਾ 12.5 ਫੀਸਦੀ ਤਬਾਦਲਾ ਖ਼ਰਚਾ ਲਾਗੂ ਹੋਵੇਗਾ।

ਕੈਬਨਿਟ ਮੀਟਿੰਗ ਦੌਰਾਨ ਲੀਜ਼ ਹੋਲਡ ਸਨਅਤੀ ਪਲਾਟਾਂ ਤੇ ਸ਼ੈੱਡਾਂ (ਵਿਸ਼ੇਸ਼ ਤੌਰ ਉੱਤੇ ਪੀ. ਐਸ. ਆਈ. ਈ. ਸੀ. ਦੇ ਪ੍ਰਬੰਧਨ ਵਾਲੇ) ਨੂੰ ਫ੍ਰੀ ਹੋਲਡ ਵਿੱਚ ਤਬਦੀਲ ਕਰਨ ਵਾਸਤੇ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਪਲਾਟ ਤੇ ਸ਼ੈੱਡ ਅਸਲ ਵਿੱਚ ਲੀਜ਼ ਹੋਲਡ ਆਧਾਰ ਉੱਤੇ ਅਲਾਟ ਕੀਤੇ ਗਏ ਸਨ, ਜਿਸ ਵਿੱਚ ਤਬਦੀਲੀ ਸਬੰਧੀ ਗੁੰਝਲਦਾਰ ਧਾਰਾਵਾਂ ਸ਼ਾਮਲ ਸਨ, ਇਸ ਕਾਰਨ ਜਾਇਦਾਦ ਦੇ ਲੈਣ-ਦੇਣ ਵਿੱਚ ਔਕੜਾਂ ਆ ਰਹੀਆਂ ਹਨ। ਇਸ ਨਵੀਂ ਨੀਤੀ ਦਾ ਮੰਤਵ ਸਨਅਤੀ ਪਲਾਟਾਂ ਦੇ ਪ੍ਰਬੰਧਨ ਨੂੰ ਸੁਚਾਰੂ ਬਣਾਉਣਾ, ਕਾਰੋਬਾਰ ਵਿੱਚ ਸੌਖ ਨੂੰ ਵਧਾਉਣਾ, ਅਲਾਟੀਆਂ ਵਿਚਾਲੇ ਮੁਕੱਦਮੇਬਾਜ਼ੀ ਅਤੇ ਬੇਯਕੀਨੀ ਘਟਾਉਣਾ ਹੈ। ਇਸ ਤੋਂ ਇਲਾਵਾ ਇਸ ਤਬਾਦਲੇ ਨਾਲ ਸੂਬੇ ਲਈ ਵਾਧੂ ਮਾਲੀਆ ਪੈਦਾ ਹੋਣ ਦੀ ਆਸ ਹੈ।

ਕੈਬਨਿਟ ਨੇ ਐਮ. ਐਸ. ਐਮ. ਈ. ਡਿਵੈਲਪਮੈਂਟ ਐਕਟ, 2006 ਅਧੀਨ ਐਮ.ਐਸ.ਈ. ਫੈਸਲੀਟੇਸ਼ਨ ਕੌਂਸਲ ਨਿਯਮ-2021 ਵਿੱਚ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਮੇਂ ਜ਼ਿਲ੍ਹਾ ਪੱਧਰ ਉਪਰ ਮਾਈਕਰੋ ਅਤੇ ਸਮਾਲ ਇੰਟਰਪ੍ਰਾਈਜਜ਼ ਫੈਸਲੀਟੇਸ਼ਨ ਕੌਂਸਲਾਂ ਸਬੰਧਤ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਹੇਠ ਕੰਮ ਕਰ ਰਹੀਆਂ ਹਨ। ਹਾਲਾਂਕਿ ਇਸ ਐਕਟ ਅਧੀਨ ਐਵਾਰਡਾਂ ਨਾਲ ਸਬੰਧਤ ਅਦਾਇਗੀਆਂ ਵਿੱਚ ਦੇਰੀ ਹੁੰਦੀ ਹੈ। ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਤਰਜ਼ ਉੱਤੇ ਹੁਣ ਇਕ ਅਜਿਹਾ ਢਾਂਚਾ ਬਣਾਇਆ ਜਾਵੇਗਾ, ਜਿਸ ਨਾਲ ਪੰਜਾਬ ਲੈਂਡ ਰੈਵੇਨਿਊ ਐਕਟ, 1887 ਅਧੀਨ ਭੌਂ ਮਾਲੀਆ ਦੇ ਬਕਾਇਆ ਵਜੋਂ ਅਜਿਹੇ ਐਵਾਰਡਾਂ ਦੀ ਰਿਕਵਰੀ ਛੇਤੀ ਹੋ ਸਕੇ।

ਕੈਬਨਿਟ ਨੇ ਪੰਜਾਬ ਜਲ ਸਰੋਤ ਵਿਭਾਗ ਵਿੱਚ ਜੂਨੀਅਰ ਇੰਜਨੀਅਰਜ਼ (ਗਰੁੱਪ-ਬੀ) ਨਾਲ ਸਬੰਧਤ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਜੇ. ਈ. ਦੀਆਂ 15 ਫੀਸਦੀ ਅਸਾਮੀਆਂ ਤਰੱਕੀ ਲਈ ਰਾਖਵੀਆਂ ਹਨ, ਜਿਨ੍ਹਾਂ ਵਿੱਚੋਂ 10 ਫੀਸਦੀ ਅਸਾਮੀਆਂ ਜੂਨੀਅਰ ਡਰਾਫਟਸਮੈਨ, ਸਰਵੇਅਰਾਂ, ਵਰਕ ਮਿਸਤਰੀਆਂ, ਅਰਥ ਵਰਕ ਮਿਸਤਰੀਆਂ ਅਤੇ ਹੋਰਾਂ ਵਿੱਚੋਂ ਭਰੀਆਂ ਜਾਣਗੀਆਂ। ਹੁਣ ਇਸ ਕੋਟੇ ਤਹਿਤ ਨਹਿਰੀ ਪਟਵਾਰੀ ਅਤੇ ਮਾਲੀਆ ਕਲਰਕ ਜਿਨ੍ਹਾਂ ਕੋਲ ਲੋੜੀਂਦੀ ਯੋਗਤਾ (ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ ਸਿਵਲ, ਮਕੈਨੀਕਲ ਜਾਂ ਇਲੈਕਟ੍ਰੀਕਲ ਇੰਜਨੀਅਰਿੰਗ ਵਿੱਚ ਡਿਪਲੋਮਾ ਜਾਂ ਡਿਗਰੀ) ਹੋਵੇਗੀ ਅਤੇ ਲੋੜੀਂਦਾ ਤਜਰਬਾ ਹੋਵੇਗਾ, ਉਹ ਵੀ ਇਸ ਤਰੱਕੀ ਦੇ ਯੋਗ ਹੋਵੇਗਾ।

ਕੈਬਨਿਟ ਨੇ ਪ੍ਰਸ਼ਾਸਕੀ ਕਾਰਜ ਕੁਸ਼ਲਤਾ ਵਧਾਉਣ ਅਤੇ ਖ਼ਰਚੇ ਘਟਾਉਣ ਲਈ ਵਿੱਤ ਵਿਭਾਗ ਅਧੀਨ ਆਉਂਦੇ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਛੋਟੀਆਂ ਬੱਚਤਾਂ, ਬੈਂਕਿੰਗ ਤੇ ਫਾਇਨਾਂਸ ਅਤੇ ਲਾਟਰੀਜ਼ ਡਾਇਰੈਕਟੋਰੇਟਾਂ ਦਾ ਰਲੇਵਾਂ ਹੋਵੇਗਾ ਅਤੇ ਹੁਣ ਇਸ ਦਾ ਨਾਮ ਡਾਇਰੈਕਟੋਰੇਟ ਆਫ਼ ਸਮਾਲ ਸੇਵਿੰਗਜ਼, ਬੈਂਕਿੰਗ ਅਤੇ ਲਾਟਰੀਜ਼ ਹੋਵੇਗਾ। ਡੀ. ਪੀ. ਈ. ਐੱਡ ਅਤੇ ਡੀ. ਐਫ. ਆਰ. ਈ. ਆਈ. ਦਾ ਵੀ ਆਪਸ ਵਿੱਚ ਰਲੇਵਾਂ ਹੋਵੇਗਾ ਅਤੇ ਇਸ ਦਾ ਨਾਮ ਡਾਇਰੈਕਟੋਰੇਟ ਆਫ਼ ਪਬਲਿਕ ਇੰਟਰਪ੍ਰਾਈਜਜ਼ ਅਤੇ ਫਾਇਨੈਸ਼ਲ ਰਿਸੋਰਸਜ਼ ਹੋਵੇਗਾ। ਟਰੈਜ਼ਰੀ ਤੇ ਅਕਾਊਂਟਸ, ਪੈਨਸ਼ਨਜ਼ ਅਤੇ ਐਨ.ਪੀ.ਐਸ. ਦੇ ਵੱਖ-ਵੱਖ ਡਾਇਰੈਕਟੋਰੇਟਾਂ ਦਾ ਵੀ ਆਪਸ ਵਿੱਚ ਰਲੇਵਾਂ ਹੋਵੇਗਾ ਅਤੇ ਹੁਣ ਇਸ ਦਾ ਨਾਮ ਡਾਇਰੈਕਟੋਰੇਟ ਆਫ਼ ਟਰੈਜ਼ਰੀ ਐਂਡ ਅਕਾਊਂਟਸ, ਪੈਨਸ਼ਨ ਅਤੇ ਐਨ.ਪੀ.ਐਸ. ਹੋਵੇਗਾ। ਇਸ ਪੁਨਰਗਠਨ ਨਾਲ ਸੂਬੇ ਦੇ ਲਗਪਗ 2.64 ਕਰੋੜ ਰੁਪਏ ਸਾਲਾਨਾ ਬਚਣ ਦੀ ਸੰਭਾਵਨਾ ਹੈ।

ਕੈਬਨਿਟ ਨੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਚੰਡੀਗੜ੍ਹ ਵਿੱਚ ਸਥਾਪਤ ਸਟੇਟ ਐਸ. ਐਨ. ਏ. ਟਰੈਜ਼ਰੀ ਲਈ ਨਵੀਆਂ ਅਸਾਮੀਆਂ ਸਿਰਜਣ ਦੀ ਵੀ ਸਹਿਮਤੀ ਦੇ ਦਿੱਤੀ। ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਅਧੀਨ ਫੰਡਾਂ ਦਾ ਤਬਾਦਲਾ ਹੁਣ ਐਸ. ਐਨ. ਏ. ਸਪਰਸ਼ ਪ੍ਰਣਾਲੀ ਰਾਹੀਂ ਹੋਵੇਗਾ। ਸਟੇਟ ਐਸ. ਐਨ. ਏ. ਟਰੈਜ਼ਰੀ ਨੂੰ ਕਾਰਜਸ਼ੀਲ ਕਰਨ ਲਈ ਨੌਂ ਅਸਾਮੀਆਂ ਮਨਜ਼ੂਰ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ, ਖ਼ਜ਼ਾਨਾ ਅਫ਼ਸਰ, ਦੋ ਸੀਨੀਅਰ ਸਹਾਇਕ, ਚਾਰ ਕਲਰਕ ਅਤੇ ਇਕ ਸੇਵਾਦਾਰ ਸ਼ਾਮਲ ਹੈ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending