Connect with us

Mohali

ਬਿਕਰਮ ਮਜੀਠੀਆ ਨੂੰ ਸੱਤ ਦਿਨਾ ਪੁਲੀਸ ਰਿਮਾਂਡ ਤੇ ਭੇਜਿਆ

Published

on

 

2 ਜੁਲਾਈ ਨੂੰ ਮੁੜ ਕੋਰਟ ਵਿੱਚ ਕੀਤਾ ਜਾਵੇਗਾ ਪੇਸ਼, ਪੁਲੀਸ ਨੇ ਮੰਗਿਆ ਸੀ 12 ਦਿਨਾਂ ਦਾ ਰਿਮਾਂਡ

ਐਸ ਏ ਐਸ ਨਗਰ, 26 ਜੂਨ (ਸ.ਬ.) ਮੁਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਬੀਤੇ ਦਿਨ ਵਿਜੀਲੈਂਸ ਵਲੋਂ ਗ੍ਰਿਫਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਨੀ ਤੇ ਸਰੋਤਾਂ ਤੋਂ ਵੱਧ ਆਮਦਨ ਦੇ ਮਾਮਲੇ ਵਿਚ ਸੱਤ ਦਿਨਾ ਪੁਲੀਸ ਰਿਮਾਂਡ ਤੇ ਭੇਜ ਦਿੱਤਾ ਹੈ। ਵਿਜੀਲੈਂਸ ਦੀ ਟੀਮ ਨੇ ਕੋਰਟ ਵਿਚ ਬਹਿਸ ਦੌਰਾਨ ਮਜੀਠੀਆ ਦਾ 12 ਦਿਨਾਂ ਦਾ ਰਿਮਾਂਡ ਮੰਗਿਆ ਸੀ। ਮਜੀਠੀਆ ਨੂੰ ਹੁਣ 2 ਜੁਲਾਈ ਨੂੰ ਮੁੜ ਕੋਰਟ ਵਿਚ ਪੇਸ਼ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਦੁਪਹਿਰੇ 12 ਵਜੇ ਦੇ ਕਰੀਬ ਮੁਹਾਲੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਕੋਰਟ ਵਿਚ ਪੇਸ਼ੀ ਦੇ ਮੱਦੇਨਜ਼ਰ ਜ਼ਿਲ੍ਹਾ ਅਦਾਲਤ ਕੰਪਲੈਕਸ ਨੂੰ ਪੁਲੀਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਸੀ ਅਤੇ ਮੁਹਾਲੀ ਅਦਾਲਤ ਦੇ ਦੋਹਾਂ ਗੇਟਾ ਦੀ ਬੈਰੀਕੇਟਿੰਗ ਕੀਤੀ ਗਈ ਹੈ। ਇਸ ਦੌਰਾਨ ਕਿਸੇ ਵੀ ਬਾਹਰੀ ਵਿਅਕਤੀ ਨੂੰ ਕੋਰਟ ਕਾਂਪਲੈਕਸ ਵਿੱਚ ਦਾਖਿਲ ਨਹੀਂ ਹੋਣ ਦਿੱਤਾ ਜਾ ਰਿਹਾ ਸੀ ਅਤੇ ਅਦਾਲਤ ਦੇ ਕਰਮਚਾਰੀਆਂ ਨੂੰ ਵੀ ਆਈਡੀ ਕਾਰਡ ਵੇਖ ਕੇ ਹੀ ਕੰਪਲੈਕਸ ਅੰਦਰ ਜਾਣ ਦਿੱਤਾ ਜਾ ਗਿਆ।

ਇਸ ਮੌਕੇ ਡੀ ਆਈ ਜੀ ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਮੁਹਾਲੀ ਦੇ ਐਸਐਸਪੀ ਹਰਮਨਜੀਤ ਸਿੰਘ ਹਾਂਸ ਵਲੋਂ ਖੁਦ ਸੁਰੱਖਿਆ ਪ੍ਰਬੰਧਾਂ ਦੀ ਅਗਵਾਈ ਕੀਤੀ ਜਾ ਰਹੀ ਸੀ। ਇਸ ਦੌਰਾਨ ਮੀਡੀਆ ਨੂੰ ਵੀ ਅਦਾਲਤੀ ਕੰਪਲੈਕਸ ਦੇ ਅੰਦਰ ਜਾਣ ਦੀ ਇਜਾਜ਼ਤ ਨਹੀ ਦਿੱਤੀ ਗਈ।

ਇਸ ਦੌਰਾਨ ਉਧਰ ਜਿਵੇਂ ਹੀ ਮੁਹਾਲੀ ਅਦਾਲਤ ਦੇ ਬਾਹਰ ਵੱਡੀ ਗਿਣਤੀ ਅਕਾਲੀ ਵਰਕਰ ਇਕੱਠੇ ਹੋਣ ਲੱਗੇ ਅਤੇ ਜਦੋਂ ਉਹਨਾਂ ਨੂੰ ਅੰਦਰ ਜਾਣ ਤੋਂ ਰੋਕਿਆ ਗਿਆ ਤਾਂ ਉਹਨਾਂ ਨੇ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਅਕਾਲੀ ਦਲ ਹਲਕਾ ਮੁਹਾਲੀ ਦੇ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਵਿੱਚ ਧਰਨਾ ਲਗਾਉਣ ਦੀ ਕੋਸ਼ਿਸ਼ ਕੀਤੀ ਜਿਸਤੇ ਪੁਲੀਸ ਵਲੋਂ ਉਹਨਾਂ ਨੂੰ ਜਬਰੀ ਬਸਾਂ ਵਿੱਚ ਭਰ ਕੇ ਉੱਥੋਂ ਭੇਜ ਦਿੱਤਾ ਗਿਆ। ਇਸ ਮੌਕੇ ਅਕਾਲੀ ਵਰਕਰਾਂ ਨਾਲ ਥੋੜ੍ਹੀ ਧੱਕਾਮੁੱਕੀ ਵੀ ਹੋਈ। ਪੁਲੀਸ ਇਹਨਾਂ ਵਿਖਾਵਾਕਾਰੀਆਂ ਨੂੰ ਜੀਰਕਪੁਰ ਦੇ ਥਾਣੇ ਲੈ ਗਈ ਜਿੱਥੋਂ ਇਹਨਾਂ ਨੂੰ ਬਾਅਦ ਦੁਪਹਿਰ ਢਾਈ ਵਜੇ ਦੇ ਕਰੀਬ ਛੱਡਿਆ ਗਿਆ।

ਵਿਜੀਲੈਂਸ ਦੀ ਟੀਮ ਨੇ ਅਕਾਲੀ ਆਗੂ ਨੂੰ ਲੰਘੇ ਦਿਨੀਂ ਉਸ ਦੀ ਅੰਮ੍ਰਿਤਸਰ ਵਿਚ ਗ੍ਰੀਨ ਐਵੇਨਿਊ ਵਿਚਲੀ ਰਿਹਾਇਸ਼ ਤੋਂ ਹਿਰਾਸਤ ਵਿਚ ਲਿਆ ਸੀ। ਬੀਤੇ ਦਿਨ ਹਿਰਾਸਤ ਵਿਚ ਲੈਣ ਮਗਰੋਂ ਇੱਥੇ ਵਿਜੀਲੈਂਸ ਬਿਊਰੋ ਦੇ ਫੇਜ਼-8 ਵਿਚਲੇ ਮੁੱਖ ਦਫ਼ਤਰ ਵਿਖੇ ਲਿਆਂਦਾ ਗਿਆ ਸੀ। ਪੁੱਛ-ਗਿੱਛ ਕੀਤੇ ਜਾਣ ਤੋਂ ਬਾਅਦ ਅੱਜ ਮਜੀਠੀਆ ਨੂੰ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।

ਇਸ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਏ ਆਈ ਜੀ ਸਵਰਨਦੀਪ ਸਿੰਘ ਦੇ ਬਿਆਨਾਂ ਉੱਤੇ ਬੀਤੇ ਦਿਨ (25 ਜੂਨ ਨੂੰ) ਵਿਜੀਲੈਂਸ ਬਿਊਰੋ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਪੀ ਬੀ ਐਕਟ 1988 ਅਤੇ ਅਮੈਂਡਮੈਂਟ ਐਕਟ 2018 ਦੇ ਸੈਕਸ਼ਨ 13(1) ਬੀ, ਰ/ਵ 13(2) ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending