Mohali
ਆਰ.ਟੀ.ਓ ਦਫ਼ਤਰਾਂ ਦੀਆਂ ਸਮੁੱਚੀਆਂ ਸੇਵਾਵਾਂ ਛੇਤੀ ਹੀ ਹੋਣਗੀਆਂ ਆਨਲਾਈਨ : ਲਾਲਜੀਤ ਸਿੰਘ ਭੁੱਲਰ
ਮੁਹਾਲੀ ਦੇ ਆਰ. ਟੀ. ਓ ਦਫ਼ਤਰ ਅਤੇ ਡਰਾਈਵਿੰਗ ਟੈਸਟ ਟ੍ਰੈਕ ਦੀ ਅਚਨਚੇਤ ਚੈਕਿੰਗ ਕੀਤੀ, ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨ ਦੇ ਹੁਕਮ ਦਿੱਤੇ
ਐਸ.ਏ.ਐਸ ਨਗਰ, 27 ਜੂਨ (ਸ.ਬ.) ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਆਰ. ਟੀ. ਓ ਦਫ਼ਤਰ ਮੁਹਾਲੀ ਅਤੇ ਸੈਕਟਰ 82 ਸਥਿਤ ਡਰਾਈਵਿੰਗ ਟੈਸਟ ਟ੍ਰੈਕ ਦਾ ਅਚਨਚੇਤ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਹੋ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਛੇਤੀ ਹੀ ਆਰ. ਟੀ. ਓ ਦਫ਼ਤਰਾਂ ਦੇ ਸਮੁੱਚੀਆਂ ਸੇਵਾਵਾਂ ਆਨਲਾਈਨ ਕਰ ਦਿੱਤੀਆਂ ਜਾਣਗੀਆਂ ਅਤੇ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਲਾਉਣ ਬਜਾਏ ਘਰ ਬੈਠੇ ਹੀ ਆਨਲਾਈਨ ਸੇਵਾਵਾਂ ਦੀ ਸੁਵਿਧਾ ਮਿਲੇਗੀ।
ਟਰਾਂਸਪੋਰਟ ਮੰਤਰੀ ਵੱਲੋਂ ਅੱਜ ਸਵੇਰੇ ਆਰ. ਟੀ. ਏ ਦਫ਼ਤਰ ਵਿਖੇ ਪਬਲਿਕ ਕਾਊਂਟਰਾਂ ਤੇ ਜਾ ਕੇ ਕਰਮਚਾਰੀਆਂ ਤੋਂ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਲਿਆ ਅਤੇ ਨਾਲ ਹੀ ਦਫ਼ਤਰ ਵਿੱਚ ਕੰਮ ਕਰਾਉਣ ਲਈ ਆਏ ਲੋਕਾਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਜਾਣਿਆ। ਉਨ੍ਹਾਂ ਨੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨ ਲਈ ਅਧਿਕਾਰੀਆਂ ਨੂੰ ਮੌਕੇ ਤੇ ਨਿਰਦੇਸ਼ ਦਿੱਤੇ।
ਇਸ ਮੌਕੇ ਸ. ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਸ਼ਾਸਕੀ ਸੁਧਾਰਾਂ ਅਤੇ ਸਰਕਾਰੀ ਕੰਮ ਵਿੱਚ ਪਾਰਦਰਸ਼ਤਾ ਲਿਆਉਣ ਲਈ ਵਚਨਬੱਧ ਹੈ। ਟਰਾਂਸਪੋਰਟ ਮੰਤਰੀ ਨੇ ਟੈਕਸ ਕੁਲੈਕਸ਼ਨ ਪ੍ਰਣਾਲੀ ਚੈਕ ਕੀਤੀ ਅਤੇ ਕਿਹਾ ਕਿ ਜਿਹੜੇ ਲੋਕਾਂ ਵੱਲੋਂ ਟੈਕਸ ਨਹੀਂ ਭਰਿਆ ਜਾਂਦਾ ਅਤੇ ਦਸਤਾਵੇਜ਼ ਪੂਰੇ ਨਹੀਂ ਹਨ, ਉਨ੍ਹਾਂ ਦੇ ਚਲਾਨ ਕਰਨ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਆਰ. ਟੀ. ਓ ਦਫ਼ਤਰ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਹਾਜ਼ਰੀ ਵੀ ਚੈਕ ਕੀਤੀ ਜੋ ਕਿ 100 ਫੀਸਦੀ ਪਾਈ ਗਈ।
ਸ. ਭੁੱਲਰ ਨੇ ਮੌਕੇ ਤੇ ਆਰ. ਟੀ. ਓ ਦਫਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਜੋ ਵੀ ਲੋਕ ਟਰਾਂਸਪੋਰਟ ਨਾਲ ਸਬੰਧਤ ਆਪਣਾ ਕੰਮ ਕਰਾਉਣ ਆਉਂਦੇ ਹਨ, ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੇ ਕਾਗਜ਼ਾਤ ਅਧੂਰੇ ਹਨ ਜਾਂ ਕੋਈ ਹੋਰ ਕਮੀ ਪੇਸ਼ੀ ਹੈ ਤਾਂ ਉਸ ਬਾਰੇ ਸਬੰਧਤ ਨੂੰ ਮੁਕੰਮਲ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਲੋਕਾਂ ਨੂੰ ਵਾਰ-ਵਾਰ ਦਫ਼ਤਰ ਦੇ ਗੇੜੇ ਨਾ ਮਾਰਨੇ ਪੈਣ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਆਰ.ਟੀ.ਓ ਦਫਤਰ ਦੀਆਂ ਵਧੇਰੇ ਸੇਵਾਵਾਂ ਪਹਿਲਾਂ ਹੀ ਆਨ ਲਾਈਨ ਚਲ ਰਹੀਆ ਹਨ ਅਤੇ ਬਕਾਇਆ ਸੇਵਾਵਾਂ ਵੀ ਜਲਦ ਹੀ ਆਨ ਲਾਈਨ ਕਰ ਦਿੱਤੀਆਂ ਜਾਣਗੀਆਂ।
ਇਸ ਦੌਰਾਨ ਟਰਾਂਸਪੋਰਟ ਮੰਤਰੀ ਨੇ ਮੁਹਾਲੀ ਦੇ ਸੈਕਟਰ-82 ਸਥਿਤ ਡਰਾਈਵਿੰਗ ਟੈਸਟ ਟ੍ਰੈਕ ਦੀ ਵੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਮੁਹਾਲੀ ਦਾ ਨਵਾਂ ਡਰਾਈਵਿੰਗ ਟੈਸਟ ਟ੍ਰੈਕ ਨਵੀਂ ਹੈਮਜ਼ ਤਕਨੀਕ ਨਾਲ ਬਣਾਇਆ ਗਿਆ ਹੈ, ਜਿਸ ਨਾਲ ਕੋਈ ਦੂਸਰਾ ਵਿਅਕਤੀ ਕਿਸੇ ਹੋਰ ਦੀ ਥਾਂ ਤੇ ਡਰਾਈਵਿੰਗ ਟੈਸਟ ਨਹੀਂ ਦੇ ਸਕਦਾ। ਇਹ ਸਮੁੱਚਾ ਟ੍ਰੈਕ ਸੀ. ਸੀ. ਟੀ. ਵੀ. ਕੈਮਰਿਆਂ ਨਾਲ ਲੈਸ ਹੈ। ਇਸ ਨਾਲ ਪੂਰੀ ਪਾਰਦਰਸ਼ਤਾ ਨਾਲ ਦੋ ਪਹੀਆ ਵਾਹਨ ਅਤੇ ਚਾਰ ਪਹੀਆ ਵਾਹਨ ਦਾ ਟੈਸਟ ਲਿਆ ਜਾਂਦਾ ਹੈ ਅਤੇ ਇਸ ਵਿੱਚ ਚਾਰ ਪਹੀਆ ਵਾਹਨ ਦੀ ਪਾਸ ਦਰ 40 ਫੀਸਦੀ ਰਹਿ ਗਈ ਹੈ ਜਦੋਂਕਿ ਦੋ ਪਹੀਆ ਵਾਹਨ ਦੀ ਪਾਸ ਦਰ 82 ਫੀਸਦੀ ਹੈ। ਅਜਿਹੀ ਨਵੀਂ ਤਕਨੀਕ ਨਾਲ ਸੜਕੀ ਦੁਰਘਟਨਾਵਾਂ ਵਿੱਚ ਵੀ ਕਮੀ ਆਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਹ ਤਕਨੀਕ ਪੂਰੇ ਪੰਜਾਬ ਵਿੱਚ ਸਾਰੇ ਟ੍ਰੈਕਾਂ ਵਿਖੇ ਲਾਗੂ ਕਰ ਕੀਤੀ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਆਰ.ਟੀ.ਓ ਸ੍ਰੀ ਰਾਜਪਾਲ ਸਿੰਘ ਸੇਖੋਂ ਚੇਅਰਪਰਸਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀਮਤੀ ਪ੍ਰਭਜੋਤ ਕੌਰ ਅਤੇ ਹੋਰ ਅਧਿਕਾਰੀ ਵਿਸ਼ੇਸ ਤੌਰ ਤੇ ਮੌਜੂਦ ਸਨ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
