Connect with us

Chandigarh

ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਕੀਤੀਆਂ ਜਾ ਰਹੀਆਂ ਹਨ ਲੀਕ ਤੋਂ ਹਟਵੀਆਂ ਪਹਿਲਕਦਮੀਆਂ : ਭਗਵੰਤ ਸਿੰਘ ਮਾਨ

Published

on

 

ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਸਨਮਾਨ ਕੀਤਾ

ਚੰਡੀਗੜ੍ਹ, 27 ਜੂਨ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਉੱਤੇ ਚੱਲ ਰਹੀ ਹੈ। ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਰੱਖੇ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਖ਼ੇਤਰ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਮਿਸਾਲੀ ਤਬਦੀਲੀ ਦੇਖਣ ਨੂੰ ਮਿਲੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕ੍ਰਾਂਤੀਕਾਰੀ ਕਦਮਾਂ ਨਾਲ ਸਿੱਖਿਆ ਖ਼ੇਤਰ ਨੂੰ ਵੱਡਾ ਹੁਲਾਰਾ ਮਿਲਿਆ ਹੈ, ਜਿਸ ਕਾਰਨ ਇਨ੍ਹੀਂ ਦਿਨੀਂ ਵਿਦਿਆਰਥੀ ਹਰੇਕ ਖ਼ੇਤਰ ਵਿੱਚ ਸਫ਼ਲਤਾ ਦੇ ਝੰਡੇ ਗੱਡ ਰਹੇ ਹਨ।

ਉਹਨਾਂ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ ਕਿਉਂਕਿ ਸਰਕਾਰੀ ਸਕੂਲਾਂ ਦੇ 509 ਵਿਦਿਆਰਥੀਆਂ ਨੇ ਨੀਟ ਦੀ ਵੱਕਾਰੀ ਪ੍ਰੀਖਿਆ ਪਾਸ ਕੀਤੀ ਹੈ। ਉਹਨਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਆਪਣੀ ਸਖ਼ਤ ਮਿਹਨਤ ਤੇ ਘਾਲਣਾ ਨਾਲ ਇਸ ਅਹਿਮ ਪ੍ਰੀਖਿਆ ਨੂੰ ਪਾਸ ਕੀਤਾ ਹੈ ਅਤੇ ਇਹ ਵਿਦਿਆਰਥੀ ਹੁਣ ਪੂਰੇ ਸਮਾਜ ਲਈ ਆਦਰਸ਼ ਬਣਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ, ਸਿਹਤ, ਬੁਨਿਆਦੀ ਢਾਂਚਾ, ਸਨਅਤ, ਖੇਡਾਂ ਤੇ ਨੌਕਰੀਆਂ ਦੇ ਨਾਲ-ਨਾਲ ਨਸ਼ਿਆਂ ਦਾ ਖ਼ਾਤਮਾ ਸੂਬਾ ਸਰਕਾਰ ਦੇ ਤਰਜੀਹੀ ਖ਼ੇਤਰ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਤਰੇ ਦੀ ਜੜ੍ਹ ਵੱਢਣ ਲਈ ਹਰ ਹਰਬਾ ਵਰਤੇਗੀ ਅਤੇ ਸਰਕਾਰ ਵਲੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਸੂਬਾ ਸਰਕਾਰ ਵੱਲੋਂ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ 70 ਸਾਲਾਂ ਤੋਂ ਫੈਲਾਈ ਬਦਅਮਨੀ ਨੂੰ ਦਰੁਸਤ ਕਰਨ ਲਈ ਸਰਕਾਰ ਨੇ ਆਪਣਾ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਤੋਂ ਕੰਮ ਸ਼ੁਰੂ ਕੀਤਾ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਦਾਸੀਨ ਰਵੱਈਏ ਕਾਰਨ ਸਾਡੇ ਨੌਜਵਾਨ ਸਰਕਾਰੀ ਨੌਕਰੀਆਂ ਲਈ ਉਮਰ ਹੱਦ ਟੱਪ ਗਏ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਊਂਸਿਪਲ ਭਵਨ, ਜਿੱਥੇ ਅੱਜ ਦਾ ਸਮਾਗਮ ਹੋ ਰਿਹਾ ਹੈ, ਉਹ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਦਾ ਗਵਾਹ ਹੈ, ਜਿਸ ਕਾਰਨ ਇਸ ਭਵਨ ਦਾ ਨਾਮ ਹੀ ‘ਨਿਯੁਕਤੀ ਪੱਤਰ ਭਵਨ’ ਰੱਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਬੇਹੱਦ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸਰਕਾਰ ਨੇ 54 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ਉੱਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਲਈ ਚੰਗਾ ਸ਼ਗਨ ਹੈ ਕਿ ਪੰਜਾਬ ਹੁਣ ਪਰਵਾਸ ਨੂੰ ਪੁੱਠੇ ਗੇੜ ਦਾ ਗਵਾਹ ਬਣ ਰਿਹਾ ਹੈ ਕਿਉਂਕਿ ਸੂਬੇ ਵਿੱਚ ਸਰਕਾਰੀ ਨੌਕਰੀਆਂ ਮਿਲਣ ਕਾਰਨ ਹੁਣ ਨੌਜਵਾਨ ਵਿਦੇਸ਼ੀ ਧਰਤੀ ਤੋਂ ਵਾਪਸ ਆਉਣ ਲੱਗੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਬਹੁਤ ਸਾਰੇ ਹੁਸ਼ਿਆਰ ਨੌਜਵਾਨ ਦੇਸ਼ ਛੱਡ ਕੇ ਵਿਦੇਸ਼ਾਂ ਦੀ ਧਰਤੀ ਉੱਤੇ ਜਾ ਵਸੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜਦੋਂ ਤੋਂ ਹਾਲਾਤ ਸੁਧਾਰਨ ਦੀ ਸ਼ੁਰੂਆਤ ਕੀਤੀ ਹੈ, ਉਦੋਂ ਤੋਂ ਵੱਡੀ ਗਿਣਤੀ ਵਿਦਿਆਰਥੀ ਸਰਕਾਰੀ ਨੌਕਰੀਆਂ ਵਿੱਚ ਸ਼ਾਮਲ ਹੋ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦਾ ਅਨਿੱਖੜਵਾਂ ਅੰਗ ਬਣ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਹੋਰ ਅਹਿਮ ਪਹਿਲਕਦਮੀ ਤਹਿਤ ਜਨਤਕ ਲਾਇਬ੍ਰੇਰੀਆਂ ਬਣਾਉਣ ਦੀ ਸ਼ੁਰੂਆਤ ਕੀਤੀ ਹੈ ਤਾਂ ਕਿ ਵਿਦਿਆਰਥੀਆਂ ਵਿਚਾਲੇ ਪੜ੍ਹਨ ਦੀ ਰੁਚੀ ਬਣੇ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਨੂੰ ਵਾਈ-ਫਾਈ, ਸੋਲਰ ਪਾਵਰ ਡਿਜੀਟਲ ਐਨਾਲਾਗ ਅਤੇ ਹੋਰ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਮਕਾਲੀ ਸਾਹਿਤ ਦੀਆਂ ਵਿਸ਼ਵ ਪੱਧਰੀ ਪੁਸਤਕਾਂ ਦੇ ਨਾਲ-ਨਾਲ ਪਾਠਕ੍ਰਮ ਦੀਆਂ ਪੁਸਤਕਾਂ ਵੀ ਉਪਲਬਧ ਹਨ, ਜੋ ਵਿਦਿਆਰਥੀਆਂ ਦੇ ਸਿੱਖਣ ਤਜਰਬਿਆਂ ਨੂੰ ਹੋਰ ਵਧੀਆ ਬਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਅਤਿ-ਆਧੁਨਿਕ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ਦੀਆਂ ਬੇਸ਼ਕੀਮਤੀ ਕਿਤਾਬਾਂ ਦਾ ਖ਼ਜ਼ਾਨਾ ਪਿਆ ਹੈ, ਜੋ ਪੁਸਤਕ ਪ੍ਰੇਮੀਆਂ ਨੂੰ ਆਪਣੇ ਵੱਲ ਖਿੱਚਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੜਕੀਆਂ ਅੱਜ ਹਰੇਕ ਖ਼ੇਤਰ ਵਿੱਚ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਰਹੀਆਂ ਹਨ ਅਤੇ ਉਨ੍ਹਾਂ ਲੜਕਿਆਂ ਨੂੰ ਜ਼ਿਆਦਾਤਰ ਖ਼ੇਤਰਾਂ ਵਿੱਚ ਪਛਾੜਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਉੱਤੇ ਧਿਆਨ ਕੇਂਦਰਤ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਸੱਤ ਮਹਿਲਾ ਅਫ਼ਸਰਾਂ ਨੂੰ ਡਿਪਟੀ ਕਮਿਸ਼ਨਰ ਅਤੇ ਅੱਠ ਮਹਿਲਾ ਅਫ਼ਸਰਾਂ ਨੂੰ ਐਸ.ਐਸ.ਪੀ. ਨਿਯੁਕਤ ਕੀਤਾ ਹੈ। ਇਸ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਹੋਰ ਵੀ ਹਾਜ਼ਰ ਸਨ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending