Connect with us

Chandigarh

ਐਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਦਾ ਵਫਦ ਸਿੱਖਿਆ ਸਕੱਤਰ ਪੰਜਾਬ ਨੂੰ ਮਿਲਿਆ

Published

on

 

 

ਚੰਡੀਗੜ੍ਹ, 28 ਜੂਨ (ਸ.ਬ.) ਐਸ.ਸੀ. /ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਅਤੇ ਹੋਰਨਾਂ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਵਲੋਂ ਸੂਬਾ ਪ੍ਰਧਾਨ ਬਲਜੀਤ ਸਿੰਘ ਸਲਾਣਾ ਅਤੇ ਕਾਰਜਕਾਰੀ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾਂ ਦੀ ਅਗਵਾਈ ਵਿੱਚ ਸਕੱਤਰ ਸਕੂਲ ਸਿੱਖਿਆ ਨਾਲ ਮਿੰਨੀ ਸਕੱਤਰੇਤ ਪੰਜਾਬ (ਚੰਡੀਗੜ੍ਹ) ਵਿਖੇ ਮੀਟਿੰਗ ਕੀਤੀ ਗਈ।

ਆਗੂਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਿੱਖਿਆ ਸਕੱਤਰ ਨੇ ਸੰਜ਼ੀਦਗੀ ਨਾਲ ਅਧਿਆਪਕ ਮੰਗਾਂ ਤੇ ਗੱਲਬਾਤ ਕੀਤੀ। ਉਹਨਾਂ ਦੱਸਿਆ ਕਿ ਸਿੱਖਿਆ ਸਕੱਤਰ ਵੱਲੋਂ ਪ੍ਰਸਤਾਵ ਤਿਆਰ ਕੀਤਾ ਗਿਆ ਹੈ ਕਿ ਪ੍ਰੀ ਪ੍ਰਾਇਮਰੀ ਤੋਂ ਬੀ ਪੀ ਈ ਓ ਤੱਕ ਜਿਲ੍ਹਾ ਕਾਡਰ ਹੋਵੇਗਾ।

ਉਹਨਾਂ ਦੱਸਿਆ ਕਿ ਸਿਖਿਆ ਸਕੱਤਰ ਨੇ ਕਿਹਾ ਕਿ ਸਪੈਸ਼ਲ ਐਜੂਕੇਟਰ ਵੱਜੋਂ ਪ੍ਰਾਇਮਰੀ ਵਿੱਚ 1950 ਅਤੇ ਸੈਕੰਡਰੀ ਵਿੱਚ 1650 ਅਸਾਮੀਆਂ ਦਿੱਤੀਆਂ ਜਾਣਗੀਆਂ। ਜਨਵਰੀ ਤੋਂ ਦਸੰਬਰ ਤੱਕ ਹਰ ਵਰਗ ਦੀਆਂ ਪੋਸਟਾਂ ਖਾਲੀ ਹੋਣ ਤੋਂ ਪਹਿਲਾਂ ਪ੍ਰਮੋਸ਼ਨ ਲਈ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਈ ਟੀ ਟੀ ਤੋਂ ਐਚ ਟੀ, ਐਚ ਟੀ ਤੋਂ ਸੀ ਐਚ ਟੀ, ਸੀ ਐਚ ਟੀ ਤੋਂ ਬੀ ਪੀ ਈ ਓ ਦੀ ਵਿਭਾਗੀ ਪ੍ਰਮੋਸ਼ਨ ਦਾ ਕੋਟਾ 90 ਫੀਸਦੀ ਹੋਵੇਗਾ। ਪ੍ਰੀ-ਪ੍ਰਾਇਮਰੀ ਤੋਂ ਈਟੀਟੀ ਅਤੇ ਈਟੀਟੀ ਤੋਂ ਐਚ ਟੀ ਦੀ ਪ੍ਰਮੋਸ਼ਨ ਲਈ 4 ਸਾਲ , ਐਚ ਟੀ ਤੋਂ ਸੀ ਐਚ ਟੀ ਅਤੇ ਸੀ ਐਚ ਟੀ ਤੋਂ ਬੀ ਪੀ ਈ ਓ ਦੀ ਪ੍ਰਮੋਸ਼ਨ ਲਈ 2 ਸਾਲ ਦੀ ਸੇਵਾ ਦੀ ਸ਼ਰਤ ਹੋਵੇਗੀ।

ਉਹਨਾਂ ਦੱਸਿਆ ਕਿ ਸੈਂਟਰ ਪੱਧਰ ਤੇ ਪੀ ਟੀ ਆਈ ਅਧਿਆਪਕ, ਕੰਪਿਊਟਰ ਅਧਿਆਪਕ, ਕਲਰਕ ਅਤੇ ਸਫਾਈ ਸੇਵਕ ਦੇਣ ਦੀ ਵੀ ਮੰਗ ਤੇ ਸਕੱਤਰ ਵਲੋਂ ਸਹਿਮਤੀ ਦਿੱਤੀ ਗਈ। ਪ੍ਰਾਇਮਰੀ ਵਿਭਾਗ ਵਿੱਚ 2000 ਪੀਟੀਆਈ ਅਧਿਆਪਕਾਂ ਦੀ ਭਰਤੀ ਜਲਦ ਕਰਨ, ਪ੍ਰਾਇਮਰੀ ਵਿੱਚ ਜਮਾਤਵਾਰ ਅਤੇ ਅਪਰ ਪ੍ਰਾਇਮਰੀ ਵਿੱਚ ਵਿਸ਼ਾਵਾਰ ਅਧਿਆਪਕ ਦੇਣ ਲਈ ਨਵੀਆਂ ਭਰਤੀਆਂ ਕਰਨ, ਕੰਪਿਊਟਰ ਅਧਿਆਪਕਾਂ ਅਤੇ ਮੈਰੀਟੋਰੀਅਸ ਸਕੂਲਾਂ ਦੇ ਸਟਾਫ ਨੂੰ ਰੈਗੂਲਰ ਕਰਨ, 180 ਈ ਟੀ ਟੀ ਅਧਿਆਪਕਾਂ ਤੇ ਪੰਜਾਬ ਦੇ ਸਕੇਲ ਲਾਗੂ ਕਰਨ ਦਾ ਮਾਮਲਾ ਵਿੱਤ ਵਿਭਾਗ ਦੇ ਵਿਚਾਰ ਅਧੀਨ ਹੋਣ, ਰਹਿੰਦੇ 120 ਸਿੱਖਿਆ ਵਲੰਟੀਅਰਾਂ ਨੂੰ ਜਲਦ ਪੱਕਾ ਕਰਨ , 31-12-2025 ਤੱਕ 10 ਸਾਲ ਦੀ ਠੇਕਾ ਆਧਾਰਿਤ ਸੇਵਾ ( 2 ਸਾਲ ਦੇ ਕੋਰਸ ਦੇ ਸਮੇਂ ਸਮੇਤ) ਪੂਰੀ ਕਰਨ ਵਾਲਿਆਂ ਨੂੰ ਪੱਕਾ ਕਰਨ ਐਸੋਸੀਏਟ ਟੀਚਰਾਂ ਅਤੇ ਅਸਿਸਟੈਂਟ ਅਸੋਸੀਏਟ ਟੀਚਰਾਂ ਦੇ ਸੇਵਾ ਨਿਯਮ ਬਣਾਉਣ ਲਈ ਕੋਸਿਸ਼ ਕਰਨ ਦਾ ਭਰੋਸਾ ਦਿੱਤਾ ਗਿਆ।

ਆਗੂਆਂ ਨੇ ਕਿਹਾ ਕਿ ਜੂਨੀਅਰ ਸਹਾਇਕ ਤੋਂ ਸੀਨੀਅਰ ਸਹਾਇਕ ਦੀਆਂ ਕੀਤੀਆਂ 126 ਤਰੱਕੀਆਂ ਵਿੱਚ ਰਾਖਵਾਂਕਰਨ ਨੀਤੀ ਅਤੇ ਆਰ ਕੇ ਸੱਭਿਰਵਾਲ ਜੱਜਮੈਂਟ ਦੀ ਉਲੰਘਣਾ ਦੇ ਮੁੱਦੇ ਤੇ ਸਿੱਖਿਆ ਸਕੱਤਰ ਪੰਜਾਬ ਨੇ ਮੌਕੇ ਤੇ ਫੋਨ ਕਰਕੇ ਇਸ ਨੂੰ ਦਰੁਸਤ ਕਰਨ ਦੇ ਆਦੇਸ਼ ਦਿੱਤੇ। ਸਿੱਖਿਆ ਵਿਭਾਗ ਵੱਲੋਂ ਬਣਾਏ ਜਾਂਦੇ ਸਿੱਧੀ ਭਰਤੀ, ਹੈਡ ਟੀਚਰ, ਸੈਂਟਰ ਹੈਡ ਟੀਚਰ ਆਦਿ ਦੇ ਰੋਸਟਰ ਰਜਿਸਟਰ ਦਰੁਸਤ ਕਰਨ, ਰਿਜਰਵ ਕੈਟਾਗਰੀਆਂ ਦਾ 2016 ਤੋਂ ਬੈਕਲਾਗ ਪੂਰਾ ਕਰਨ ਲਈ ਰਾਖਵਾਂਕਰਨ ਨੀਤੀ ਅਨੁਸਾਰ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਆਪਸੀ ਬਦਲੀ ਲਈ ਪਰਖ ਕਾਲ ਸਮੇਂ ਦੀ ਸ਼ਰਤ ਵਿੱਚ ਛੋਟ ਦੇਣ, ਪਿਛਲੇ ਸਮੇਂ ਪਦਉਨਤ ਹੋਏ ਅਧਿਆਪਕਾਂ ਅਤੇ ਲੈਕਚਰਾਰਾਂ ਨੂੰ ਬਦਲੀਆਂ ਵਿੱਚ ਵਿਸ਼ੇਸ਼ ਮੌਕਾ ਦੇਣ ਦੀ ਸਹਿਮਤੀ ਵੀ ਦਿੱਤੀ ਗਈ।

ਵਫਦ ਵਿੱਚ ਹੋਰਨਾਂ ਤੋਂ ਇਲਾਵਾ ਯੂਨੀਅਨ ਦੇ ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ, ਵਿੱਤ ਸਕੱਤਰ ਗੁਰਪ੍ਰੀਤ ਸਿੰਘ ਗੁਰੂ, ਮੀਤ ਪ੍ਰਧਾਨ ਗੁਰਸੇਵਕ ਸਿੰਘ ਕਲੇਰ, ਮੀਤ ਪ੍ਰਧਾਨ ਪਰਵਿੰਦਰ ਭਾਰਤੀ, ਗੁਰਮੀਤ ਸਿੰਘ ਫਰਦਕੋਟ, ਬਲਜੀਤ ਸਿੰਘ ਸੰਗਰੂਰ, ਇੰਦਰਜੀਤ ਸਿੰਘ ਰੋਪੜ ਵੀ ਹਾਜ਼ਰ ਸਨ।

Continue Reading

Chandigarh

ਪੰਜਾਬ ਪੁਲੀਸ ਵਲੋਂ ਸਰਹੱਦ ਪਾਰੋ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ 64.6 ਕਿਲੋ ਹੈਰੋਇਨ ਸਮੇਤ ਕਾਬੂ

Published

on

By

ਪਾਕਿਸਤਾਨੀ ਨਸ਼ਾ ਤਸਕਰ ਮੂਸਾ ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਜੁੜੇ ਹਨ ਗਿਰੋਹ ਦੇ ਤਾਰ

ਚੰਡੀਗੜ੍ਹ, 18 ਅਪ੍ਰੈਲ (ਸ.ਬ.) ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ (ਐਸ ਐਸ ਓ ਸੀ) ਅੰਮ੍ਰਿਤਸਰ ਯੂਨਿਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੁਲਜ਼ਮਾਂ ਨੂੰ 64.62 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਅਵਾਨ ਵਾਸਾਊ ਦੇ ਵਸਨੀਕ ਸਰਵਣ ਸਿੰਘ ਉਰਫ਼ ਗੁੱਜਰ ਅਤੇ ਅੰਮ੍ਰਿਤਸਰ ਦੇ ਪਿੰਡ ਦਿਆਲ ਰੰਗੜ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਇਸ ਗਿਰੋਹ ਦੇ ਪਾਕਿਸਤਾਨੀ ਤਸਕਰ ਮੂਸਾ (ਜਿਸਦਾ ਨਾਮ 532 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਵਿੱਚ ਸਾਹਮਣੇ ਆਇਆ ਸੀ) ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਵੀ ਸਬੰਧ ਹਨ। ਉਹਨਾਂ ਦੱਸਿਆ ਕਿ ਪੁਲੀਸ ਟੀਮ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ. ਆਈ. ਜੀ. ਐਸ. ਐਸ. ਓ. ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਸਰਵਣ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਕੁਝ ਦਿਨ ਪਹਿਲਾਂ ਸਰਹੱਦ ਪਾਰੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਤਲਾਹ ਤੇ ਹੋਰ ਛਾਣਬੀਣ ਕਰਦਿਆਂ ਪਤਾ ਲੱਗਿਆ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ਤੇ ਇਹ ਦੋਵੇਂ ਪ੍ਰਾਪਤ ਕੀਤੀ ਖੇਪ ਨੂੰ ਕਿਸੇ ਹੋਰ ਧਿਰ ਤੱਕ ਪਹੁੰਚਾਉਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਸ. ਐਸ. ਓ. ਸੀ. ਅੰਮ੍ਰਿਤਸਰ ਯੂਨਿਟ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਮਾਹਲ ਬਾਈਪਾਸ ਨੇੜਿਓਂ ਕਾਬੂ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 64.62 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਉਹਨਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਖੇਪ ਡਿਲੀਵਰ ਕਰਨ ਬਦਲੇ ਵੱਡੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

Continue Reading

Chandigarh

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

Published

on

By

ਚੰਡੀਗੜ੍ਹ, 18 ਅਪ੍ਰੈਲ (ਸ.ਬ.) ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਪੰਜਾਬ ਭਵਨ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ ਅਤੇ ਡਿਪਟੀ ਡਾਇਰੈਕਟਰ ਸ੍ਰੀਮਤੀ ਸੁਮਨਦੀਪ ਕੌਰ ਦੀ ਹਾਜ਼ਰੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਮੀਟਿੰਗ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਵਿਭਾਗ ਦਾ ਅਹਿਮ ਹਿੱਸਾ ਹਨ ਅਤੇ ਜ਼ਮੀਨੀ ਪੱਧਰ ਤੇ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਵਿਚਾਰ ਕਰਕੇ ਪੂਰਾ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਉਹਨਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਜਲਦ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹੋਰ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜੋ ਮੰਗਾਂ ਸਰਕਾਰ ਪੱਧਰ ਤੇ ਹੱਲ ਹੋਣੀਆਂ ਹਨ, ਉਨ੍ਹਾਂ ਮੰਗਾਂ ਨੂੰ ਨਵੀਂ ਗਠਿਤ ਸਬ ਕਮੇਟੀ ਸਾਹਮਣੇ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦਾ ਹੱਲ ਵੀ ਤਰਜੀਹੀ ਅਧਾਰ ਤੇ ਕਢਿਆ ਜਾਵੇਗਾ।

Continue Reading

Chandigarh

ਵਿਸ਼ਵ ਲਿਵਰ ਦਿਵਸ ਮੌਕੇ ਵਿਸ਼ਵ ਪੱਧਰ ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ

Published

on

By

ਚੰਡੀਗੜ੍ਹ,18 ਅਪ੍ਰੈਲ (ਸ.ਬ.) ਦੁਨੀਆ ਭਰ ਵਿੱਚ 19 ਅਪ੍ਰੈਲ ਨੂੰ ਮਨਾਏ ਜਾਣ ਵਾਲੇ ਵਿਸ਼ਵ ਲਿਵਰ ਦਿਵਸ ਦੇ ਮੌਕੇ ‘ਦ ਲੈਂਸੇਟ’ ਨੇ ਵਿਸ਼ਵ ਪੱਧਰ ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਜਾਰੀ ਕੀਤੀ ਹੈ। ਰਿਪੋਰਟ ਮੁਤਾਬਕ ‘ਮੈਟਾਬੋਲਿਕ ਡਿਸਫੰਕਸ਼ਨ-ਅਸੋਸੀਏਟਿਡ ਸਟੀਏਟੋਟਿਕ ਲਿਵਰ ਡਿਜ਼ੀਜ਼’ (ਐਮਏਐਸਐਲਡੀ) ਦੇ ਮਾਮਲਿਆਂ ਵਿੱਚ 2050 ਤੱਕ ਤੇਜ਼ ਵਾਧਾ ਹੋਣ ਦੀ ਸੰਭਾਵਨਾ ਹੈ।

ਸਿਹਤ ਮਾਹਿਰਾਂ ਦਾ ਅੰਦਾਜ਼ਾ ਹੈ ਕਿ ਲਗਭਗ ਹਰ ਤਿੰਨ ਵਿੱਚੋਂ ਇੱਕ ਬਾਲਿਗ ਵਿਅਕਤੀ ਇਸ ਨਾਲ ਪ੍ਰਭਾਵਿਤ ਹੈ। ਇਹ ਐਸੀ ਬੀਮਾਰੀ ਹੈ ਜਿਸ ਦੇ ਲੱਛਣ ਅਕਸਰ ਉਸ ਵੇਲੇ ਸਾਹਮਣੇ ਆਉਂਦੇ ਹਨ ਜਦੋਂ ਗੰਭੀਰ ਨੁਕਸਾਨ ਹੋ ਚੁੱਕਾ ਹੁੰਦਾ ਹੈ। ‘ਦ ਲੈਂਸੇਟ’ ਵਲੋਂ ਆਪਣੇ ਅਧਿਐਨ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਮਰੀਜ਼ਾਂ ਦੀ ਗਿਣਤੀ 2023 ਵਿੱਚ 1.3 ਅਰਬ ਤੋਂ ਵੱਧ ਕੇ 2050 ਤੱਕ 1.8 ਅਰਬ ਹੋ ਸਕਦੀ ਹੈ। ਭਾਰਤ ਵਿੱਚ ਵੀ ਇਸੇ ਤਰ੍ਹਾਂ ਦਾ ਰੁਝਾਨ ਵੇਖਿਆ ਜਾ ਰਿਹਾ ਹੈ, ਖ਼ਾਸ ਕਰਕੇ ਸ਼ਹਿਰੀ ਅਬਾਦੀ ਅਤੇ ਉੱਚ-ਖ਼ਤਰਾ ਸਮੂਹਾਂ ਵਿੱਚ ਇਹ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ।

ਡਾਕਟਰਾਂ ਦੇ ਮੁਤਾਬਕ ‘ਹੈਪੇਟਾਈਟਿਸ-ਸੀ’ ਇਨਫੈਕਸ਼ਨ, ਸ਼ਰਾਬ ਦੀ ਵਰਤੋਂ ਅਤੇ ਬਦਲ ਰਹੀਆਂ ਖਾਣ-ਪੀਣ ਦੀਆਂ ਆਦਤਾਂ ਦੇ ਕਾਰਨ, ਸਥਿਤੀ ਹੋਰ ਗੰਭੀਰ ਹੋ ਰਹੀ ਹੈ। ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲਿਆਰੀ ਸਾਇੰਸਜ਼ (ਪੀਆਈਐਲਬੀਐਸ) ਦੇ ਡਾਇਰੈਕਟਰ ਡਾ. ਵੀਰੇਂਦਰ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਲਿਵਰ ਦੇ ਗੰਭੀਰ ਰੋਗਾਂ ਦੇ ਮੁੱਖ ਕਾਰਨਾਂ ਵਿੱਚ ਸ਼ਰਾਬ ਇੱਕ ਵੱਡਾ ਕਾਰਨ ਹੈ ਅਤੇ ਇਹ ਵਾਇਰਲ ਹੈਪੇਟਾਈਟਿਸ ਨਾਲ ਮਿਲ ਕੇ ਹਾਲਤ ਨੂੰ ਹੋਰ ਵੀ ਖਰਾਬ ਕਰ ਦਿੰਦੀ ਹੈ। ਫੈਟੀ ਲਿਵਰ ਡਿਜ਼ੀਜ਼ ਹੁਣ ਸ਼ਰਾਬ ਅਤੇ ਹੈਪੇਟਾਈਟਿਸ-ਸੀ ਦੇ ਨਾਲ ਇੱਕ ਮੁੱਖ ਕਾਰਨ ਵਜੋਂ ਉੱਭਰ ਰਹੀ ਹੈ। ਅਲਟਰਾ-ਪ੍ਰੋਸੈਸਡ ਖਾਣਾ, ਤਲੀਆਂ ਹੋਈਆਂ ਚੀਜ਼ਾਂ ਅਤੇ ਟ੍ਰਾਂਸ- ਫੈਟਸ ਦਾ ਲੰਬੇ ਸਮੇਂ ਤੱਕ ਸੇਵਨ ਸਮੱਸਿਆ ਨੂੰ ਵਧਾ ਰਿਹਾ ਹੈ।

Continue Reading

Latest News

Trending