Connect with us

Mohali

ਸਮਾਜ ਦੇ ਹਰ ਵਰਗ ਦੇ ਪੀੜਤ ਲੋਕਾਂ ਦੀਆਂ ਦੁੱਖ ਤਕਲੀਫਾਂ ਦੇ ਹੱਲ ਲਈ ਲਾਮਬੰਦੀ ਕਰੇਗਾ ਪ੍ਰੋਗਰੈਸਿਵ ਫਰੰਟ ਪੰਜਾਬ

Published

on

 

ਐਸ ਏ ਐਸ ਨਗਰ, 28 ਜੂਨ (ਸ.ਬ.) ਪ੍ਰੋਗਰੈਸਿਵ ਫਰੰਟ ਪੰਜਾਬ ਦੀ ਸਥਾਪਨਾ ਸਬੰਧੀ ਪਲੇਠੀ ਕਾਨਫਰੰਸ ਮੁਹਾਲੀ ਦੇ ਫੇਜ਼ 10 ਦੇ ਵਿੱਚ ਕੀਤੀ ਗਈ ਜਿਸ ਵਿੱਚ ਵੱਖ ਵੱਖ ਖੇਤਰਾਂ ਨਾਲ ਸੰਬੰਧਿਤ ਮਹਾਨ ਸ਼ਖਸੀਅਤਾਂ ਨੇ ਭਾਰੀ ਗਿਣਤੀ ਦੇ ਵਿੱਚ ਭਾਗ ਲਿਆ ਅਤੇ ਆਪਣੇ ਵਿਚਾਰ ਪੇਸ਼ ਕੀਤੇ।

ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਨਵੀਂ ਬਣੀ ਸੰਸਥਾ ਪ੍ਰੋਗਰੈਸਿਵ ਫਰੰਟ ਪੰਜਾਬ ਦੇ ਚੇਅਰਮੈਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਨਵੀਂ ਜਥੇਬੰਦੀ ਦੇ ਉਦੇਸ਼ਾਂ ਅਤੇ ਕਾਰਜਸ਼ੈਲੀ ਸਬੰਧੀ ਵਿਸਤਾਰ ਵਿੱਚ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਫਰੰਟ ਸਮਾਜ ਦੇ ਵਿੱਚ ਹਰ ਵਰਗ ਦੇ ਪੀੜਤ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣੇਗਾ ਅਤੇ ਉਹਨਾਂ ਨੂੰ ਹੱਲ ਕਰਾਉਣ ਦੇ ਲਈ ਲਾਮਬੰਦੀ ਕਰੇਗਾ।

ਸ੍ਰੀ ਧਾਲੀਵਾਲ ਨੇ ਪੰਜਾਬ ਦੇ ਵਿੱਚ ਨਸ਼ਿਆਂ ਅਤੇ ਭਰਿਸ਼ਟਾਚਾਰ ਵਿੱਚ ਲਿਪਤ ਵਿਅਕਤੀਆਂ ਤੇ ਰਾਜਨੀਤਿਕ ਪਾਰਟੀਆਂ ਦੇ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਸਮਾਜ ਵਿੱਚ ਰਾਜਨੀਤੀਵਾਨਾਂ ਅਤੇ ਨੌਕਰਸ਼ਾਹਾਂ ਦਾ ਗੱਠਜੋੜ ਹੈ ਜੋ ਆਪਸ ਵਿੱਚ ਮਿਲ ਕੇ ਲੋਕਾਂ ਦੀ ਲੁੱਟ ਕਰ ਰਿਹਾ ਹੈ, ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਦੇ ਵਿੱਚ ਪ੍ਰੋਗਰੈਸਿਵ ਫਰੰਟ ਪੰਜਾਬ ਦੇ ਵਿੱਚ ਵੱਡੇ ਪੱਧਰ ਤੇ ਭਰਤੀ ਮੁਹਿੰਮ ਚਲਾਵੇਗਾ ਅਤੇ ਸਾਰੇ ਪੰਜਾਬ ਵਿੱਚ ਫਰੰਟ ਦੀਆਂ ਇਕਾਈਆਂ ਦਾ ਗਠਨ ਵੀ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਵਿੱਚ ਲੋਕਾਂ ਨੂੰ ਜਿਹਨਾਂ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ ਉਹਨਾਂ ਨੂੰ ਹੱਲ ਕਰਾਉਣ ਦੇ ਲਈ ਲੋਕਾਂ ਨੂੰ ਲਾਮ ਬੰਦ ਕਰਕੇ ਮੁਹਿੰਮ ਵਿੱਢੀ ਜਾਵੇਗੀ।

ਇਸ ਮੌਕੇ ਸੰਬੋਧਨ ਕਰਦਿਆਂ ਫਰੰਟ ਦੇ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਮਾਵੀ ਨੇ ਕਿਹਾ ਕਿ ਉਹਨਾਂ ਦਾ ਜਥੇਬੰਦੀਆਂ ਵਿੱਚ ਕੰਮ ਕਰਨ ਦਾ ਲੰਮਾ ਚੌੜਾ ਤਜਰਬਾ ਹੈ ਉਹ ਇਸ ਤਜਰਬੇ ਦੇ ਅਨੁਸਾਰ ਕਰੰਟ ਦੇ ਵਿੱਚ ਸ਼ਾਮਿਲ ਵੱਖ ਵੱਖ ਵਰਗਾਂ ਦੇ ਲੋਕਾਂ ਨੂੰ ਨਾਲ ਲੈ ਕੇ ਵੱਖ ਵੱਖ ਵਰਗਾਂ ਦੀਆਂ ਸੰਬੰਧਿਤ ਸਮੱਸਿਆਵਾਂ ਦਾ ਸਾਂਝਾ ਪਲੇਟਫਾਰਮ ਤਿਆਰ ਕਰਕੇ ਸੰਘਰਸ਼ ਦੀ ਰੂਪਰੇਖਾ ਤਿਆਰ ਕਰਨਗੇ ਅਤੇ ਪੰਜਾਬ ਦੇ ਵੱਖ-ਵੱਖ ਖੇਤਰਾਂ ਦੇ ਵਿੱਚ ਜਾ ਕੇ ਪ੍ਰੋਗਰੈਸਿਵ ਫਰੰਟ ਪੰਜਾਬ ਦੇ ਮੈਨੀਫੈਸਟੋ ਬਾਰੇ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਗੇ ਅਤੇ ਸੰਘਰਸ਼ ਲਈ ਤਿਆਰ ਕਰਨਗੇ।

ਸਮਾਗਮ ਦੇ ਵਿੱਚ ਸਟੇਜ ਸਕੱਤਰ ਦੀ ਜਿੰਮੇਵਾਰੀ ਫ਼ਰੰਟ ਦੇ ਜਨਰਲ ਸਕੱਤਰ ਮਹਿੰਦਰ ਸਿੰਘ ਮਨੌਲੀ ਸੂਰਤ (ਸੇਵਾਮੁਕਤ ਇੰਸਪੈਕਟਰ) ਨੇ ਨਿਭਾਈ। ਉਹਨਾਂ ਦੱਸਿਆ ਕਿ ਅੱਜ ਦੇ ਸਮਾਗਮ ਵਿੱਚ ਵੱਖ ਵੱਖ ਵਿਭਾਗਾਂ ਵਿੱਚੋਂ ਸੇਵਾ ਮੁਕਤ ਅਧਿਕਾਰੀ ਅਤੇ ਕਰਮਚਾਰੀ ਅਤੇ ਉਹਨਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਨੇ ਵੀ ਸਿਰਕਤ ਕੀਤੀ।

ਸਮਾਗਮ ਦੌਰਾਨ ਫਰੰਟ ਵੱਲੋਂ 25 ਮੰਗਾਂ ਵਾਲਾ ਚਾਰਟਰ ਵੀ ਤਿਆਰ ਕੀਤਾ ਗਿਆ, ਜਿਸ ਵਿੱਚ ਕਿ ਮੁਹਾਲੀ ਇਲਾਕੇ ਅਤੇ ਪੰਜਾਬ ਦੇ ਵੱਖ ਵੱਖ ਵਰਗਾਂ ਨਾਲ ਸੰਬੰਧਿਤ ਸਮੱਸਿਆਵਾਂ ਦਾ ਜ਼ਿਕਰ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਫਰੰਟ ਆਉਣ ਵਾਲੇ ਸਮੇਂ ਦੇ ਵਿੱਚ ਸਰਕਾਰ ਦੇ ਸਾਹਮਣੇ ਮੰਗ ਚਾਰਟਰ ਪੇਸ਼ ਕਰੇਗਾ ਅਤੇ ਉਹਨਾਂ ਨੂੰ ਹੱਲ ਕਰਾਉਣ ਲਈ ਉਪਰਾਲਾ ਕਰੇਗਾ।

ਕਾਨਫਰੰਸ ਵਿੱਚ ਹੋਰਨਾਂ ਤੋਂ ਇਲਾਵਾ ਪਰਮਦੀਪ ਸਿੰਘ ਬੈਦਵਾਨ, ਕਿਰਪਾਲ ਸਿੰਘ ਸਿਆਊ, ਨਛੱਤਰ ਸਿੰਘ ਬੈਦਵਾਨ, ਗਿਆਨ ਸਿੰਘ ਧੜਾਕ (ਸਾਰੇ ਕਿਸਾਨ ਆਗੂ) ਗੀਤਕਾਰ ਭੱਟੀ ਭੜੀ ਵਾਲਾ, ਡਾਕਟਰ ਜਸਪਾਲ ਸਿੰਘ ਲਖਨੌਰ, ਰਵਿੰਦਰ ਸਿੰਘ ਉੱਪ ਪ੍ਰਧਾਨ ਸਹਿਜਧਾਰੀ ਸਿੱਖ ਪਾਰਟੀ, ਅਵਤਾਰ ਸਿੰਘ ਗਿੱਲ ਸਾਬਕਾ ਪ੍ਰਿਸੀਪਲ, ਓਮ ਪ੍ਰਕਾਸ਼ ਬਿਲਡਰ, ਜਸਪਾਲ ਸਿੰਘ ਸੋਹਾਣਾ ਆਦਿ ਨੇ ਵੀ ਨਹੀਂ ਆਪਣੇ ਵਿਚਾਰ ਪੇਸ਼ ਕੀਤੇ।

ਜ਼ਿਕਰਯੋਗ ਹੈ ਕਿ ਫ਼ਰੰਟ ਨਾਲ ਸੰਬੰਧਤ ਆਗੂਆਂ ਦੀ ਅਗਵਾਈ ਹੇਠ ਪਹਿਲਾ ਹੀ ਆਮ ਆਦਮੀ ਘਰ ਬਚਾਓ ਮੋਰਚਾ ਨਾਮ ਦੀ ਜੱਥੇਬੰਦੀ ਕੰਮ ਕਰ ਰਹੀ ਸੀ ਜਿਸ ਨੂੰ ਅੱਜ ਭੰਗ ਕਰਕੇ ਪ੍ਰੋਗਰੈਸਿਵਸ ਫਰੰਟ ਪੰਜਾਬ ਨਾਮ ਦੀ ਨਵੀਂ ਜਥੇਬੰਦੀ ਦਾ ਗਠਨ ਕੀਤਾ ਗਿਆ ਹੈ ਇਸ ਮੌਕੇ ਫਰੰਟ ਦੀ 15 ਮੈਂਬਰੀ ਕਾਰਜ ਕਰਨੀ ਟੀਮ ਦੀ ਲਿਸਟ ਵੀ ਪੇਸ਼ ਕੀਤੀ ਗਈ ਜਿਸ ਵਿੱਚ ਮੀਤ ਪ੍ਰਧਾਨ ਨਰਿੰਦਰ ਸਿੰਘ ਜੌਲੀ, ਰਾਣਾ ਸੋਹਣ ਸਿੰਘ ਮਛਲੀ ਕਲਾਂ, ਪਰਮਜੀਤ ਸਿੰਘ ਸਵਾੜਾ, ਲੀਗਲ ਐਡਵਾਈਜ਼ਰ ਐਡਵੋਕੇਟ ਅਮਰਜੀਤ ਸਿੰਘ ਲੌਂਗੀਆ, ਐਡਵਾਈਜ਼ਰ ਰਜਨੀਸ਼ ਖੰਨਾ ਖਰੜ, ਜੁਆਇੰਟ ਸੈਕਟਰੀ ਬਲਵਿੰਦਰ ਕੌਰ ਸਿੰਘ, ਜੁਆਇੰਟ ਸੈਕਟਰੀ ਡਾਕਟਰ ਕਰਨੈਲ ਸਿੰਘ ਮਾਵੀ, ਸੋਸ਼ਲ ਮੀਡੀਆ ਇੰਚਾਰਜ ਸੋਨੂ ਆਜ਼ਾਦ ਨਡਿਆਲੀ, ਕੈਸ਼ੀਅਰ ਐਡਵੋਕੇਟ ਰੋਹਿਤ ਬਨੂੜ, ਕਾਰਜ ਕਾਰਨੀ ਮੈਂਬਰ ਪਰਮਜੀਤ ਸਿੰਘ ਮਲਕਪੁਰ ,ਸਿਕੰਦਰ ਸਿੰਘ ਬਨੂੜ, ਕਮਲ ਹੁਸੈਨ ਅੱਲਾ ਪੁਰ ਦਾ ਨਾਮ ਸ਼ਾਮਿਲ ਸੀ।

ਅਖੀਰ ਵਿੱਚ ਫਰੰਟ ਦੇ ਚੇਅਰਮੈਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਆਏ ਪਤਵੰਤਿਆਂ ਦਾ ਧੰਨਵਾਦ ਕੀਤਾ।

Continue Reading

Mohali

ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ 30 ਨਵੰਬਰ ਨੂੰ

Published

on

By

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 30 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਵੇਗਾ।

Continue Reading

Mohali

ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ

Published

on

By

ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੀਟਿੰਗ ਕੀਤੀ

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।

ਮੀਟਿੰਗ ਵਿੱਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

ਸ. ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿਅ ਖਰੜ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਹੋਰ ਸੁਧਾਰ ਮਿਲੇਗਾ।

ਮੀਟਿੰਗ ਵਿੱਚ ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਸ. ਅਸ਼ੋਕ ਪਥਰੀਆ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।

Continue Reading

Mohali

ਰੋਪੜ ਨੇੜੇ ਬੇਕਾਬੂ ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ, 3 ਵਿਅਕਤੀਆਂ ਦੀ ਮੌਤ

Published

on

By

ਰੋਪੜ, 26 ਨਵੰਬਰ (ਸ.ਬ.) ਰੋਪੜ ਨੇੜੇ ਪੈਂਦੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ਤੇ ਅੱਜ ਦੁਪਹਿਰ ਕਰੀਬ 2 ਵਜੇ ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿਫ਼ਟ ਕਾਰ ਦੇ ਉੱਪਰ ਜਾ ਪਲਟਿਆ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਦੱਬ ਗਈ।

ਇਸ ਭਿਆਨਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਤੋਂ ਤਿੰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ।

ਟਿੱਪਰ ਦੇ ਹੇਠਾਂ ਬੁਰੀ ਤਰ੍ਹਾਂ ਦੱਬੀ ਹੋਈ ਸਵਿਫ਼ਟ ਕਾਰ ਨੂੰ ਬਾਹਰ ਕੱਢਣ ਲਈ ਮੌਕੇ ਤੇ ਜੇ. ਸੀ. ਬੀ. ਮਸ਼ੀਨ ਬੁਲਾਈ ਗਈ। ਇਸ ਹਾਦਸੇ ਕਾਰਨ ਕੌਮੀ ਮਾਰਗ ਤੇ ਆਵਾਜਾਈ ਵੀ ਕਾਫ਼ੀ ਸਮੇਂ ਤੱਕ ਪ੍ਰਭਾਵਿਤ ਰਹੀ, ਜਿਸ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਸੁਚਾਰੂ ਕਰਵਾਇਆ ਗਿਆ।

Continue Reading

Latest News

Trending