Connect with us

Mohali

ਆਪ ਸਰਕਾਰ ਦੇ ਸਿਹਤ ਮਾਡਲ ਤੋਂ ਮਰੀਜ਼ ਅਤੇ ਡਾਕਟਰ ਦੋਵੇਂ ਪ੍ਰੇਸ਼ਾਨ : ਬਲਬੀਰ ਸਿੰਘ ਸਿੱਧੂ

Published

on

 

 

20 ਲੱਖ ਰੁਪਏ ਦਾ ਬਾਂਡ ਅਤੇ ਫੀਸਾਂ ਵਿੱਚ ਵਾਧਾ ਸਾਡੇ ਮੈਡੀਕਲ ਵਿਦਿਆਰਥੀਆਂ ਨਾਲ ਸ਼ਰੇਆਮ ਧੱਕਾ

ਐਸ ਏ ਐਸ ਨਗਰ, 30 ਜੂਨ (ਸ.ਬ.) ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਆਪ ਸਰਕਾਰ ਦੇ ਸਿਹਤ ਮਾਡਲ ਤੋਂ ਮਰੀਜ਼ ਅਤੇ ਡਾਕਟਰ ਦੋਵੇਂ ਪ੍ਰੇਸ਼ਾਨ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਸਿਹਤ ਸੰਭਾਲ ਖੇਤਰ ਪ੍ਰਤੀ ਘੋਰ ਲਾਪਰਵਾਹੀ ਵਰਤ ਕੇ ਪੰਜਾਬ ਦੇ ਨੌਜਵਾਨ ਡਾਕਟਰਾਂ ਨੂੰ ਨਿਰਾਸ਼ਾ ਦੇ ਕੰਢੇ ਧੱਕ ਰਹੀ ਹੈ।

ਉਹਨਾਂ ਕਿਹਾ ਕਿ ਅੱਜ, ਸਰਕਾਰੀ ਹਸਪਤਾਲ ਖ਼ਸਤਾ ਹਾਲਾਤ ਵਿੱਚ ਹਨ, ਡਾਕਟਰਾਂ ਦੇ ਧਰਨੇ ਕਾਰਣ ਓ ਪੀ ਡੀ ਬੰਦ ਹੋ ਗਈਆਂ ਹਨ, ਸਰਜਰੀਆਂ ਠੱਪ ਹੋ ਗਈਆਂ ਹਨ ਅਤੇ ਮਰੀਜ਼ਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਸਭ ਇਸ ਲਈ ਹੈ ਕਿਉਂਕਿ ਸੂਬਾ ਸਰਕਾਰ ਨੇ ਆਪਣੇ ਹੀ ਡਾਕਟਰੀ ਭਾਈਚਾਰੇ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰਨਾ ਚੁਣਿਆ ਹੈ।

ਸz. ਸਿੱਧੂ ਨੇ ਐਮ ਬੀ ਬੀ ਐਸ ਵਿਦਿਆਰਥੀਆਂ ਤੇ 20 ਲੱਖ ਰੁਪਏ ਦਾ ਨਵਾਂ ਬਾਂਡ ਲਗਾਉਣ ਅਤੇ ਟਿਊਸ਼ਨ ਫੀਸ ਵਿੱਚ ਕੀਤੇ ਬੇਲੋੜੇ ਵਾਧੇ ਨੂੰ ਡਾਕਟਰ ਬਣਨ ਦੇ ਚਾਹਵਾਨ ਨੌਜਵਾਨਾਂ (ਖਾਸ ਕਰਕੇ ਮੱਧ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਤੋਂ ਆਉਣ ਵਾਲੇ ਨੌਜਵਾਨਾਂ) ਦੇ ਸੁਪਨਿਆਂ ਤੇ ਇੱਕ ਵੱਡਾ ਹਮਲਾ ਦੱਸਿਆ।

ਉਹਨਾਂ ਦੱਸਿਆ ਕਿ ਡਾਕਟਰ ਬਣਨ ਲਈ ਇੱਕ ਵਿਦਿਆਰਥੀ ਨੂੰ 13-14 ਲੱਖ ਰੁਪਏ ਖਰਚਣੇ ਪੈਂਦੇ ਹਨ, ਜੋਕਿ ਪਹਿਲਾਂ ਹੀ ਬਹੁਤ ਜ਼ਿਆਦਾ ਹੈ ਅਤੇ ਇਹ ਨਵਾਂ 20 ਲੱਖ ਦਾ ਬਾਂਡ ਤਾਂ ਸ਼ਰੇਆਮ ਧੱਕਾ ਹੈ। ਉਹਨਾਂ ਕਿਹਾ ਕਿ ਭਵਿੱਖ ਦੇ ਡਾਕਟਰਾਂ ਦੀ ਮੰਗਾਂ ਨੂੰ ਹੱਲ ਕਰਨ ਦੀ ਬਜਾਏ, ਇਹ ਸਰਕਾਰ ਉਨ੍ਹਾਂ ਨੂੰ ਹੋਰ ਕਰਜ਼ੇ ਨਿਵਾਜ਼ ਰਹੀ ਹੈ। ਉਹਨਾਂ ਕਿਹਾ ਕਿ ਜਨਤਕ ਸਿਹਤ ਪ੍ਰਤੀ 24ਧ7 ਵਚਨਬੱਧਤਾ ਦੇ ਬਾਵਜੂਦ, ਪੰਜਾਬ ਦੇ ਰੈਜ਼ੀਡੈਂਟ ਡਾਕਟਰਾਂ ਦੇ ਵਜ਼ੀਫੇ ਪੂਰੇ ਦੇਸ਼ ਵਿੱਚੋਂ ਸਭ ਤੋਂ ਘੱਟ ਹਨ। ਉਪਰੋਂ ਇਹ ਨਵੀਂ ਬਾਂਡ ਨੀਤੀ ਸ਼ੋਸ਼ਣਕਾਰੀ ਹੈ, ਅਤੇ ਫੀਸਾਂ ਵਿੱਚ ਨਵਾਂ ਵਾਧਾ, ਯੋਗ ਵਿਦਿਆਰਥੀਆਂ ਨੂੰ ਡਾਕਟਰੀ ਸਿੱਖਿਆ ਪ੍ਰਾਪਤ ਕਰਨ ਵਿੱਚ ਅਸਮਰੱਥ ਬਣਾ ਰਿਹਾ ਹੈ ਅਤੇ ਸਿਸਟਮ ਤੋਂ ਬਾਹਰ ਧੱਕ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਨਿਖੇਧੀ ਕਰਦਿਆਂ ਉਹਨਾਂ ਕਿਹਾ ਕਿ ਉਹ ਸੂਬੇ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਢਹਿ-ਢੇਰੀ ਹੁੰਦਾ ਦੇਖ ਰਹੇ ਹਨ ਅਤੇ ਇਸ ਨੂੰ ਬਚਾਉਣ ਲਈ ਕੋਈ ਕਾਰਵਾਈ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਹੜਤਾਲ ਇਨਸਾਫ਼ ਦੀ ਪੁਕਾਰ ਹੈ। ਇਹ ਉਹੀ ਨੌਜਵਾਨ ਹਨ ਜਿਨ੍ਹਾਂ ਨੇ ਕੋਵਿਡ-19 ਦੌਰਾਨ ਅਣਥੱਕ ਸੇਵਾ ਕੀਤੀ ਸੀ, ਅਤੇ ਹੁਣ ਉਨ੍ਹਾਂ ਨੂੰ ਆਪਣੇ ਹੱਕ ਮੰਗਣ ਲਈ ਇਹ ਸਜ਼ਾ ਦਿੱਤੀ ਜਾ ਰਹੀ ਹੈ।

ਉਹਨਾਂ ਮੰਗ ਕੀਤੀ ਕਿ, 20 ਲੱਖ ਰੁਪਏ ਦੀ ਬਾਂਡ ਨੀਤੀ ਨੂੰ ਤੁਰੰਤ ਵਾਪਸ ਲਿਆ ਜਾਵੇ, ਇਨ੍ਹਾਂ ਡਾਕਟਰਾਂ ਨੂੰ ਮਿਲਣ ਵਾਲੇ ਵਜ਼ੀਫ਼ਿਆਂ ਵਿੱਚ ਤੁਰੰਤ ਵਾਧਾ ਕੀਤਾ ਜਾਵੇ ਅਤੇ ਇਸ ਅਣਉਚਿਤ ਟਿਊਸ਼ਨ ਫੀਸ ਵਾਧੇ ਨੂੰ ਵਾਪਸ ਲਿਆ ਜਾਵੇ। ਉਹਨਾਂ ਕਿਹਾ ਕਿ ‘ਆਪ’ ਸਰਕਾਰ ਦੀਆਂ ਇਹ ਨੀਤੀਆਂ ਪੰਜਾਬ ਦੇ ਡਾਕਟਰੀ ਵਿਦਿਆਰਥੀਆਂ ਨੂੰ ਪੰਜਾਬ ਤੋਂ ਬਾਹਰ ਜਾਣ ਜਾਂ ਮੈਡੀਕਲ ਸਿੱਖਿਆ ਪੂਰੀ ਤਰ੍ਹਾਂ ਛੱਡਣ ਲਈ ਮਜਬੂਰ ਕਰਣਗੀਆਂ, ਜਿਸ ਨਾਲ ਭਵਿੱਖ ਵਿੱਚ ਡਾਕਟਰਾਂ ਦੀ ਭਾਰੀ ਘਾਟ ਹੋ ਜਾਵੇਗੀ।

 

Continue Reading

Mohali

ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ 30 ਨਵੰਬਰ ਨੂੰ

Published

on

By

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 30 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਵੇਗਾ।

Continue Reading

Mohali

ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ

Published

on

By

ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੀਟਿੰਗ ਕੀਤੀ

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।

ਮੀਟਿੰਗ ਵਿੱਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

ਸ. ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿਅ ਖਰੜ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਹੋਰ ਸੁਧਾਰ ਮਿਲੇਗਾ।

ਮੀਟਿੰਗ ਵਿੱਚ ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਸ. ਅਸ਼ੋਕ ਪਥਰੀਆ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।

Continue Reading

Mohali

ਰੋਪੜ ਨੇੜੇ ਬੇਕਾਬੂ ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ, 3 ਵਿਅਕਤੀਆਂ ਦੀ ਮੌਤ

Published

on

By

ਰੋਪੜ, 26 ਨਵੰਬਰ (ਸ.ਬ.) ਰੋਪੜ ਨੇੜੇ ਪੈਂਦੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ਤੇ ਅੱਜ ਦੁਪਹਿਰ ਕਰੀਬ 2 ਵਜੇ ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿਫ਼ਟ ਕਾਰ ਦੇ ਉੱਪਰ ਜਾ ਪਲਟਿਆ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਦੱਬ ਗਈ।

ਇਸ ਭਿਆਨਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਤੋਂ ਤਿੰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ।

ਟਿੱਪਰ ਦੇ ਹੇਠਾਂ ਬੁਰੀ ਤਰ੍ਹਾਂ ਦੱਬੀ ਹੋਈ ਸਵਿਫ਼ਟ ਕਾਰ ਨੂੰ ਬਾਹਰ ਕੱਢਣ ਲਈ ਮੌਕੇ ਤੇ ਜੇ. ਸੀ. ਬੀ. ਮਸ਼ੀਨ ਬੁਲਾਈ ਗਈ। ਇਸ ਹਾਦਸੇ ਕਾਰਨ ਕੌਮੀ ਮਾਰਗ ਤੇ ਆਵਾਜਾਈ ਵੀ ਕਾਫ਼ੀ ਸਮੇਂ ਤੱਕ ਪ੍ਰਭਾਵਿਤ ਰਹੀ, ਜਿਸ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਸੁਚਾਰੂ ਕਰਵਾਇਆ ਗਿਆ।

Continue Reading

Latest News

Trending