Connect with us

Mohali

ਜਿਲ੍ਹਾ ਮੈਜਿਸਟ੍ਰੈਟ ਵਲੋਂ ਖਾਲੀ ਪਏ ਪਲਾਂਟਾਂ ਦੀ ਤੁਰੰਤ ਸਾਫ ਸਫਾਈ ਕਰਵਾਉਣ ਸਬੰਧੀ ਹੁਕਮ ਜਾਰੀ

Published

on

 

 

ਮਾਲਕੀ, ਕਬਜ਼ੇ ਵਾਲੇ ਖਾਲੀ ਪਲਾਟ ਦੇ ਆਲੇ ਦੁਆਲੇ ਪੱਕੀ ਚਾਰਦੀਵਾਰੀ ਜਾਂ ਫੈਨਸਿੰਗ ਕਰਵਾਉਣੀ ਯਕੀਨੀ ਕਰਨ ਲਈ ਕਿਹਾ

ਐਸ ਏ ਐਸ ਨਗਰ, 30 ਜੂਨ (ਸ.ਬ.) ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਕੋਮਲ ਮਿੱਤਲ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਨਿੱਜੀ ਕਬਜੇ/ਮਾਲਕੀ ਵਾਲੇ ਖਾਲੀ ਪਏ ਪਲਾਟਾਂ ਵਿੱਚ ਕੂੜੇ-ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀਆਂ ਬੀਮਾਰੀਆਂ ਦੇ ਬਚਾਅ ਲਈ ਅਗਾਉ ਢੁੱਕਵੇਂ ਪ੍ਰਬੰਧ ਯਕੀਨੀ ਬਨਾਉਣ ਦਾ ਹੁਕਮ ਜਾਰੀ ਕੀਤਾ ਹੈ।

ਜਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸ਼ਹਿਰ ਵਿੱਚ ਜਗ੍ਹਾਂ ਜਗ੍ਹਾਂ ਤੇ ਵੱਖ-ਵੱਖ ਵਿਅਕਤੀਆਂ ਦੀ ਮਾਲਕੀ/ਕਬਜ਼ੇ ਅਧੀਨ ਖਾਲੀ ਪਏ ਪਲਾਟਾਂ ਵਿੱਚ ਕੂੜਾ-ਕਰਕਟ, ਗੰਦਗੀ ਅਤੇ ਗੰਦਾ ਪਾਣੀ ਇਕੱਠਾ ਹੁੰਦਾ ਰਹਿੰਦਾ ਹੈ ਜਿਸ ਨਾਲ ਕਈ ਤਰ੍ਹਾਂ ਦੇ ਨੁਕਸਾਨਦਾਇਕ ਜੀਵ-ਜੰਤੂ ਪੈਦਾ ਹੁੰਦੇ ਹਨ ਜੇ ਵੱਖ-ਵੱਖ ਪ੍ਰਕਾਰ ਦੀਆਂ ਬੀਮਾਰੀਆਂ (ਜਿਵੇਂ ਡੇਂਗੂ, ਮਲੇਰੀਆ, ਚਿਕਨਗੁਨਿਆ ਆਦਿ) ਫੈਲਾਉਂਦੇ ਹਨ। ਇਸ ਤਰ੍ਹਾਂ ਇਹ ਬਿਮਾਰੀਆਂ ਸ਼ਹਿਰ ਵਾਸੀਆਂ ਦੀ ਸਿਹਤ ਲਈ ਇੱਕ ਗੰਭੀਰ ਅਤੇ ਜਾਨਲੇਵਾ ਖਤਰਾ ਹਨ। ਅਜਿਹੀ ਸਥਿਤੀ ਵਿੱਚ ਇਹਨਾਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਇਹਨਾਂ ਖਾਲੀ ਪਏ ਪਲਾਟਾਂ ਦੀ ਸਾਫ-ਸਫਾਈ ਹੋਣੀ ਜਰੂਰੀ ਹੈ। ਇਸ ਸੰਬੰਧੀ ਉਹਨਾਂ ਵਲੋਂ ਮਨੁੱਖੀ ਸਿਹਤ ਅਤੇ ਉਪਰੋਕਤ ਤੱਥਾਂ ਨੂੰ ਮੁੱਖ ਰੱਖਦੇ ਹੋਏ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਖਾਲੀ ਪਏ ਪਲਾਂਟਾਂ ਦੀ ਤੁਰੰਤ ਸਾਫ ਸਫਾਈ ਸਬੰਧੀ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਜਾਰੀ ਹੁਕਮ ਵਿੱਚ ਕਿਹਾ ਕਿ ਸ਼ਹਿਰ ਵਿੱਚ ਖਾਲੀ ਪਏ ਪਲਾਟਾਂ ਦੇ ਮਾਲਕ, ਕਾਬਜ਼ ਆਪਣੇ ਖਾਲੀ ਪਲਾਟਾਂ ਵਿੱਚ ਲੱਗੇ ਕੂੜੇ-ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਆਪਣੇ ਪੱਧਰ ਤੇ ਕਰਵਾਉਣੀ ਯਕੀਨੀ ਬਨਾਉਣਗੇ। ਆਪਣੀ ਮਾਲਕੀ, ਕਬਜ਼ੇ ਵਾਲੇ ਖਾਲੀ ਪਲਾਟ ਦੇ ਆਲੇ-ਦੁਆਲੇ ਪੱਕੀ ਚਾਰ-ਦੀਵਾਰੀ ਜਾਂ ਫੈਨਸਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਪਲਾਟ ਵਿੱਚ ਕੂੜਾ-ਕਰਕਟ ਇਕੱਠਾ ਹੋਣ ਤੋਂ ਰੋਕਿਆ ਜਾਵੇ।

ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਇਕ ਤਰਫਾ ਪਾਸ ਕੀਤਾ ਗਿਆ ਹੈ ਜੋ ਆਮ ਜਨਤਾ ਨੂੰ ਸੰਬੋਧਿਤ ਹੈ। ਇਹਨਾਂ ਹੁਕਮਾਂ ਦੀ ਉਲੰਘਣਾਂ ਕਰਨ ਵਾਲੇ ਵਿਅਕਤੀਆਂ/ ਅਦਾਰਿਆਂ ਵਿਰੁੱਧ ਜੁਰਮਾਨਾ ਅਤੇ ਕਾਨੂੰਨੀ ਕਰਵਾਈ ਕੀਤੀ ਜਾਵੇਗੀ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜੇਕਰ ਪਲਾਟ ਦੀ ਸਾਫ-ਸਫਾਈ ਦਾ ਕੰਮ ਨਗਰ ਕੌਂਸਲ/ਪੰਚਾਇਤ ਵੱਲੋਂ ਕਰਵਾਇਆ ਜਾਂਦਾ ਹੈ ਤਾਂ ਸਾਫ ਸਫਾਈ ਤੇ ਹੋਣ ਵਾਲੇ ਖਰਚ ਦੀ ਰਿਕਵਰੀ ਪਲਾਟ ਦੇ ਕਾਬਜ/ਮਾਲਕ ਪਾਸੋਂ ਕੀਤੀ ਜਾਵੇ। ਇਹ ਹੁਕਮ ਮਿਤੀ 27.06.2025 ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।

Continue Reading

Mohali

ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ 30 ਨਵੰਬਰ ਨੂੰ

Published

on

By

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 30 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਵੇਗਾ।

Continue Reading

Mohali

ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ

Published

on

By

ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੀਟਿੰਗ ਕੀਤੀ

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।

ਮੀਟਿੰਗ ਵਿੱਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

ਸ. ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿਅ ਖਰੜ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਹੋਰ ਸੁਧਾਰ ਮਿਲੇਗਾ।

ਮੀਟਿੰਗ ਵਿੱਚ ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਸ. ਅਸ਼ੋਕ ਪਥਰੀਆ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।

Continue Reading

Mohali

ਰੋਪੜ ਨੇੜੇ ਬੇਕਾਬੂ ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ, 3 ਵਿਅਕਤੀਆਂ ਦੀ ਮੌਤ

Published

on

By

ਰੋਪੜ, 26 ਨਵੰਬਰ (ਸ.ਬ.) ਰੋਪੜ ਨੇੜੇ ਪੈਂਦੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ਤੇ ਅੱਜ ਦੁਪਹਿਰ ਕਰੀਬ 2 ਵਜੇ ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿਫ਼ਟ ਕਾਰ ਦੇ ਉੱਪਰ ਜਾ ਪਲਟਿਆ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਦੱਬ ਗਈ।

ਇਸ ਭਿਆਨਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਤੋਂ ਤਿੰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ।

ਟਿੱਪਰ ਦੇ ਹੇਠਾਂ ਬੁਰੀ ਤਰ੍ਹਾਂ ਦੱਬੀ ਹੋਈ ਸਵਿਫ਼ਟ ਕਾਰ ਨੂੰ ਬਾਹਰ ਕੱਢਣ ਲਈ ਮੌਕੇ ਤੇ ਜੇ. ਸੀ. ਬੀ. ਮਸ਼ੀਨ ਬੁਲਾਈ ਗਈ। ਇਸ ਹਾਦਸੇ ਕਾਰਨ ਕੌਮੀ ਮਾਰਗ ਤੇ ਆਵਾਜਾਈ ਵੀ ਕਾਫ਼ੀ ਸਮੇਂ ਤੱਕ ਪ੍ਰਭਾਵਿਤ ਰਹੀ, ਜਿਸ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਸੁਚਾਰੂ ਕਰਵਾਇਆ ਗਿਆ।

Continue Reading

Latest News

Trending