Mohali
ਵਿੱਤੀ ਘਪਲੇਬਾਜ਼ੀਆਂ ਅਤੇ ਭ੍ਰਿਸ਼ਟਾਚਾਰ ਦਾ ਅੱਡਾ ਬਣ ਚੁੱਕਿਆ ਬੀ. ਡੀ. ਪੀ. ਓ. ਦਫ਼ਤਰ : ਬਲਬੀਰ ਸਿੰਘ ਸਿੱਧੂ
ਸਾਬਕਾ ਮੰਤਰੀ ਨੇ ਮੁਹਾਲੀ ਦੇ ਬੀ. ਡੀ. ਪੀ. ਓ. ਧਨਵੰਤ ਸਿੰਘ ਰੰਧਾਵਾ ਨੂੰ ਮੁਅੱਤਲ ਕਰਕੇ ਜਾਂਚ ਦੀ ਮੰਗ ਕੀਤੀ
ਐਸ ਏ ਐਸ ਨਗਰ, 1 ਜੁਲਾਈ (ਸ.ਬ.) ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਇਲਜਾਮ ਲਗਾਇਆ ਹੈ ਕਿ ਬੀ. ਡੀ. ਪੀ. ਓ. ਦਾ ਦਫ਼ਤਰ ਵਿੱਤੀ ਘਪਲੇਬਾਜ਼ੀਆਂ ਅਤੇ ਭ੍ਰਿਸ਼ਟਾਚਾਰ ਦਾ ਅੱਡਾ ਬਣ ਚੁੱਕਿਆ ਹੈ। ਉਹਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਉਹ ਮੁਹਾਲੀ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਧਨਵੰਤ ਸਿੰਘ ਰੰਧਾਵਾ ਨੂੰ ਤੁਰੰਤ ਮੁਅੱਤਲ ਕਰ ਕੇ ਉਸ ਵਲੋਂ ਇਸ ਹਲਕੇ ਦੇ ਪਿੰਡਾਂ ਵਿੱਚ ਕੀਤੇ ਗਏ ਘਪਲਿਆਂ ਦੀ ਜਾਂਚ ਕਰਾਉਣ।
ਅੱਜ ਇਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਗੱਲ ਕਰਦਿਆਂ ਸ਼੍ਰੀ ਸਿੱਧੂ ਨੇ ਕਿਹਾ ਕਿ ਬੀ. ਡੀ. ਪੀ. ਓ. ਧਨਵੰਤ ਸਿੰਘ ਰੰਧਾਵਾ ਨੇ ਮੈਟੀਕਿਊਲਸ ਐਂਟਰਪ੍ਰਾਈਜ਼ ਨੂੰ ਪਿੰਡ ਬਾਕਰਪੁਰ ਦੇ ਛੱਪੜ ਦੀ ਸਫ਼ਾਈ, ਸੁੰਦਰੀਕਰਨ ਤੇ ਨਵੀਨੀਕਰਨ ਕਰਨ ਬਦਲੇ 13 ਲੱਖ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਜਦੋਂ ਕਿ ਉਥੇ ਕੋਈ ਕੰਮ ਹੋਇਆ ਹੀ ਨਹੀਂ ਹੈ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਹੀ ਪਿੰਡ ਕੁਰੜਾ ਵਿਚ ਕੂੜੇ-ਕਰਕਟ ਦੇ ਨਿਪਟਾਰੇ ਦੇ ਪ੍ਰਬੰਧ ਲਈ ਸ਼ੈੱਡ ਉਸਾਰਨ ਲਈ ਪੰਚਾਇਤ ਦੇ ਖ਼ਾਤੇ ਵਿਚੋਂ 1,72,406 ਰੁਪਏ ਕਢਵਾਏ ਗਏ ਜਦੋਂ ਕਿ ਅੱਜ ਤੱਕ ਸ਼ੈੱਡ ਦਾ ਕਿਤੇ ਨਾਮ ਨਿਸ਼ਾਨ ਵੀ ਨਹੀਂ ਹੈ। ਉਹਨਾਂ ਕਿਹਾ ਕਿ ਇਹ ਦੋ ਕੇਸ ਤਾਂ ਮਹਿਜ਼ ਉਦਾਹਰਣਾਂ ਹਨ ਅਤੇ ਜੇ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਤਾਂ ਅਜਿਹੇ ਘਪਲਿਆਂ ਦੇ ਹੋਰ ਕੇਸ ਵੀ ਸਾਹਮਣੇ ਆਉਣਗੇ।
ਸz. ਸਿੱਧੂ ਨੇ ਕਿਹਾ ਕਿ ਬੀ. ਡੀ. ਪੀ. ਓ. ਧਨਵੰਤ ਸਿੰਘ ਰੰਧਾਵਾ ਦੇ ਖਿਲਾਫ ਪਿੰਡ ਕੁਰੜਾ ਦੇ ਸਾਬਕਾ ਸਰਪੰਚ ਦਵਿੰਦਰ ਸਿੰਘ ਤੋਂ ਰਿਸ਼ਵਤ ਲੈਣ ਦੇ ਦੋਸ਼ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਹਾਲੀ ਦੇ ਵਿਜੀਲੈਂਸ ਥਾਣੇ ਵਿਚ 5 ਮਾਰਚ 2025 ਨੂੰ ਮੁਕੱਦਮਾ ਦਰਜ ਹੋਇਆ ਹੈ, ਪਰ ਉਸਦੇ ਖਿਲਾਫ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਉਹਨਾਂ ਕਿਹਾ ਕਿ ਬੀ.ਡੀ.ਪੀ.ਓ. ਨੇ ਬਦਲਾਲਊ ਭਾਵਨਾ ਅਧੀਨ ਸਾਬਕਾ ਸਰਪੰਚ ਦਵਿੰਦਰ ਸਿੰਘ ਉਤੇ ਮੁਹਾਲੀ ਦੇ ਆਈ. ਟੀ. ਸਿਟੀ ਥਾਣੇ ਵਿੱਚ ਲੰਘੀ 3 ਜੂਨ ਨੂੰ ਨਜ਼ਾਇਜ ਮਾਈਨਿੰਗ ਦਾ ਝੂਠਾ ਮਾਮਲਾ ਦਰਜ ਕਰਵਾ ਦਿਤਾ ਜਿਸ ਵਿਚ ਮੁਹਾਲੀ ਦੀ ਅਦਾਲਤ ਨੇ ਦਵਿੰਦਰ ਸਿੰਘ ਨੂੰ ਪੇਸ਼ਗੀ ਜਮਾਨਤ ਦੇ ਦਿੱਤੀ। ਉਹਨਾਂ ਕਿਹਾ ਕਿ ਅਗਲੀ ਪੇਸ਼ੀ ਤੋਂ ਪਹਿਲਾਂ ਥਾਣਾ ਮੁੱਖੀ ਨੇ ਮੁਕੱਦਮੇ ਵਿਚ ਧਾਰਾ 409 ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ 7 ਅਤੇ 13 ਧਾਰਾਵਾਂ ਵੀ ਜੋੜ ਦਿੱਤੀਆਂ ਪਰੰਤੂ ਮਾਣਯੋਗ ਅਦਾਲਤ ਨੇ ਇਸ ਕਾਰਵਾਈ ਦਾ ਗੰਭੀਰ ਨੋਟਿਸ ਲੈਂਦਿਆਂ ਸਾਬਕਾ ਸਰਪੰਚ ਦਵਿੰਦਰ ਸਿੰਘ ਦੀ ਪੱਕੀ ਜ਼ਮਾਨਤ ਕਰ ਦਿੱਤੀ।
ਸ਼੍ਰੀ ਸਿੱਧੂ ਨੇ ਇਲਜਾਮ ਲਗਾਇਆ ਕਿ ਬੀ. ਡੀ. ਪੀ. ਓ. ਧਨਵੰਤ ਸਿੰਘ ਰੰਧਾਵਾ ਵਿਰੁੱਧ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ। ਉਹਨਾਂ ਦਸਿਆ ਕਿ ਖੰਨਾ ਦੇ ਸਦਰ ਥਾਣੇ ਵਿਚ ਉਸ ਵਿਰੁੱਧ ਜਾਅਲੀ ਦਸਤਾਵੇਜ਼ ਬਣਾਉਣ ਦੀ ਜਾਅਲਸਾਜ਼ੀ ਦੇ ਦੋਸ਼ ਅਧੀਨ ਧਾਰਾ 420, 465, 467, 468, 471, 120-ਬੀ ਅਤੇ 166-ਏ ਤਹਿਤ 15 ਸਤੰਬਰ 2023 ਨੂੰ ਮੁਕੱਦਮਾ ਦਰਜ ਹੋਇਆ ਸੀ ਅਤੇ ਇਹ ਕੇਸ ਹੁਣੇ ਵੀ ਚੱਲ ਰਿਹਾ ਹੈ।
ਸਾਬਕਾ ਮੰਤਰੀ ਕਿਹਾ ਕਿ ਮੁਹਾਲੀ ਦੇ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ (ਡੀ. ਡੀ. ਪੀ. ਓ.) ਬਲਜਿੰਦਰ ਸਿੰਘ ਗਰੇਵਾਲ ਨੇ ਬੀਤੀ 19 ਮਈ ਨੂੰ ਬੀ. ਡੀ. ਪੀ. ਓ. ਧਨਵੰਤ ਸਿੰਘ ਰੰਧਾਵਾ ਦੀ ਸ਼ਿਕਾਇਤ ਕਰਦਿਆਂ ਵਿਭਾਗ ਦੇ ਸਕੱਤਰ ਨੂੰ ਲਿਖਿਆ ਕਿ ਸਰਕਾਰ ਦੀਆਂ ਹਿਦਾਇਤਾਂ ਦਾ ਪਾਲਣ ਨਾ ਕਰਨ ਦੇ ਦੋਸ਼ ਵਿਚ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਉਹਨਾਂ ਦਸਿਆ ਕਿ ਵਿਭਾਗ ਨੇ ਬੀ. ਡੀ. ਪੀ. ਓ ਵਿਰੁੱਧ ਕੋਈ ਕਾਰਵਾਈ ਕਰਨ ਦੀ ਥਾਂ ਉਲਟਾ ਡੀ. ਡੀ. ਪੀ. ਓ. ਨੂੰ ਹੀ ਬਦਲ ਦਿੱਤਾ। ਉਹਨਾਂ ਇਲਜਾਮ ਲਗਾਇਆ ਕਿ ਬੀ. ਡੀ. ਪੀ. ਓ. ਧਨਵੰਤ ਸਿੰਘ ਰੰਧਾਵਾ ਮੁਹਾਲੀ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਦੇ ਇਸ਼ਾਰੇ ਤੇ ਵਿਰੋਧੀ ਪਾਰਟੀਆਂ ਨਾਲ ਸਬੰਧਤ ਸਰਪੰਚਾਂ ਤੇ ਪੰਚਾਂ ਨੂੰ ਝੂਠੇ ਕੇਸਾਂ ਵਿਚ ਫਸਾ ਕੇ ਤੰਗ-ਪ੍ਰੇਸ਼ਾਨ ਕਰਨ ਕਰ ਰਿਹਾ ਹੈ। ਉਹਨਾਂ ਕਿਹਾ ਕਿ ਵਿਰੋਧੀ ਸਰਪੰਚਾਂ ਦੀਆਂ ਪੰਚਾਇਤਾਂ ਦਾ ਰਿਕਾਰਡ ਆਪਣੇ ਕੋਲ ਮੰਗਵਾ ਕੇ ਰੱਖੀ ਰੱਖਣਾ ਅਤੇ ਕਰਵਾਏ ਗਏ ਕੰਮਾਂ ਦੇ ‘ਵਰਤੋਂ ਸਰਟੀਫ਼ੀਕੇਟ’ ਜਾਰੀ ਕਰਨ ਲਈ ਰਿਸ਼ਵਤ ਲੈਣੀ ਬੀ. ਡੀ. ਪੀ. ਓ. ਦਫ਼ਤਰ ਵਿਚ ਆਮ ਵਰਤਾਰਾ ਬਣਿਆ ਹੋਇਆ ਹੈ।
ਉਹਨਾਂ ਇਲਜਾਮ ਲਗਾਇਆ ਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਵਲੋਂ ਇਸ ਅਧਿਕਾਰੀ ਦੀ ਪੂਰੀ ਪੁਸ਼ਤਪਨਾਹੀ ਕੀਤੀ ਜਾ ਰਹੀ ਹੈ ਅਤੇ ਇਹੀ ਕਾਰਨ ਹੈ ਕਿ ਮੁਹਾਲੀ ਦੇ ਵਿਜੀਲੈਂਸ ਥਾਣੇ ਵਿਚ ਉਸ ਵਿਰੁੱਧ ਭ੍ਰਿਸ਼ਟਾਚਾਰ ਦੇ ਕੇਸ ਵਿਚ ਮੁਕੱਦਮਾ ਦਰਜ ਹੋਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਚੈਅਰਮੈਨ ਮਾਰਕੀਟ ਕਮੇਟੀ ਖਰੜ ਹਰਕੇਸ਼ ਚੰਦ ਸ਼ਰਮਾਂ ਮੱਛਲੀ ਕਲਾਂ,ਦਵਿੰਦਰ ਸਿੰਘ ਸਾਬਕਾ ਸਰਪੰਚ ਪਿੰਡ ਕੁਰੜਾ, ਹਾਕਮ ਸਿੰਘ ਕੁਰੜਾ, ਗੁਲਜਾਰ ਸਿੰਘ ਕੁਰੜਾ, ਗਿਆਨ ਸਿੰਘ ਕੁਰੜਾ, ਦਵਿੰਦਰ ਸਿੰਘ ਬਾਕਰਪੁਰ ਵੀ ਮੌਜੂਦ ਹਾਜ਼ਰ ਸਨ।
ਸਾਰੇ ਇਲਜਾਮ ਝੂਠੇ ਅਤੇ ਬੇਬੁਨਿਆਦ : ਧਨਵੰਤ ਸਿੰਘ ਰੰਧਾਵਾ
ਇਸ ਸੰਬੰਧੀ ਸੰਪਰਕ ਕਰਨ ਤੇ ਬੀ ਡੀ ਪੀ ਓ ਸz. ਧਨਵੰਤ ਸਿੰਘ ਰੰਧਾਵਾ ਨੇ ਕਿਹਾ ਕਿ ਸz. ਸਿੱਧੂ ਵਲੋਂ ਉਹਨਾਂ ਦੇ ਖਿਲਾਫ ਲਗਾਏ ਗਏ ਸਾਰੇ ਇਲਜਾਮ ਝੂਠੇ ਅਤੇ ਬੇਬੁਨਿਆਦ ਹਨ। ਉਹਨਾਂ ਕਿਹਾ ਕਿ ਜਿੱਥੋਂ ਤਕ ਉਹਨਾਂ ਦੇ ਖਿਲਾਫ ਵਿਜੀਲੈਂਸ ਵਲੋਂ ਦਰਜ ਮਾਮਲੇ ਦੀ ਗੱਲ ਹੈ ਤਾਂ ਉਹਨਾਂ ਨੂੰ ਮਾਣਯੋਗ ਅਦਾਲਤ ਵਲੋਂ ਜਮਾਨਤ ਦਿੱਤੀ ਗਈ ਹੈ ਅਤੇ ਉਹ ਆਪਣੀ ਡਿਊਟੀ ਤੇ ਹਨ। ਉਹਨਾਂ ਕਿਹਾ ਕਿ ਉਹਨਾਂ ਵਲੋਂ ਫਰਵਰੀ ਮਹੀਨੇ ਵਿੱਚ ਕੁਰੜਾ ਦੇ ਸਾਬਕਾ ਸਰਪੰਚ ਦਵਿੰਦਰ ਸਿੰਘ ਦੇ ਖਿਲਾਫ ਜਾਂਚ ਦੀ ਰਿਪੋਰਟ ਅਧਿਕਾਰੀਆਂ ਨੂੰ ਦਿੱਤੀ ਗਈ ਸੀ ਅਤੇ ਉਸਤੋਂ ਬਾਅਦ ਦਵਿੰਦਰ ਸਿੰਘ ਵਲੋਂ ਉਹਨਾਂ ਦੇ ਖਿਲਾਫ ਰਿਸ਼ਵਤ ਲੈਣ ਦੇ ਦੋਸ਼ ਹੇਠ ਝੂਠਾ ਮਾਮਲਾ ਦਰਜ ਕਰਵਾ ਦਿੱਤਾ ਗਿਆ। ਉਹਨਾਂ ਕਿਹਾ ਕਿ ਉਹਨਾਂ ਦੀ ਰਿਪੋਰਟ ਦੇ ਆਧਾਰ ਤੇ ਦਵਿੰਦਰ ਸਿੰਘ ਦੇ ਖਿਲਾਫ ਮਾਮਲਾ ਦਰਜ ਹੋਇਆ ਹੈ ਅਤੇ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ।
ਪਿੰਡ ਬਾਕਰਪੁਰ ਵਿੱਚ ਕਰਵਾਏ ਜਾਣ ਵਾਲੇ ਕੰਮਾਂ ਦੀਆਂ ਅਦਾਇਗੀਆਂ ਬਾਰੇ ਉਹਨਾਂ ਕਿਹਾ ਕਿ ਇਹ ਅਦਾਇਗੀਆਂ ਪੰਚਾਇਤ ਵਲੋਂ ਕੀਤੀਆਂ ਜਾਂਦੀਆਂ ਹਨ ਅਤੇ ਜੇਕਰ ਕਿਤੇ ਕੰਮ ਨਹੀਂ ਹੋਇਆ ਤਾਂ ਉਸਦੀ ਜਾਂਚ ਕੀਤੀ ਜਾਵੇਗੀ। ਡੀ ਡੀ ਪੀ ਓ ਵਲੋਂ ਉਹਨਾਂ ਦੇ ਖਿਲਾਫ ਦਿੱਤੀ ਸ਼ਿਕਾਇਤ ਬਾਰੇ ਉਹਨਾਂ ਕਿਹਾ ਕਿ ਵਿਭਾਗ ਵਲੋਂ ਇਸ ਮਾਮਲੇ ਵਿੱਚ ਜਾਂਚ ਕਰਵਾਈ ਜਾ ਚੁੱਕੀ ਹੈ। ਸz. ਸਿੱਧੂ ਵਲੋਂ ਲਗਾਏ ਗਏ ਭ੍ਰਿਸ਼ਟਾਚਾਰ ਅਤੇ ਸਿਆਸੀ ਸ਼ਹਿ ਤੇ ਵਿਰੋਧੀਆਂ ਖਿਲਾਫ ਕਾਰਵਾਈ ਕਰਨ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਉਹਨਾਂ ਕਿਹਾ ਕਿ ਸਾਬਕਾ ਮੰਤਰੀ ਆਪਣੀ ਸਿਆਸੀ ਲੜਾਈ ਵਿੱਚ ਉਹਨਾਂ ਨੂੰ ਮੋਹਰਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਇਹਨਾਂ ਇਲਜਾਮਾਂ ਵਿੱਚ ਕੋਈ ਸੱਚਾਈ ਨਹੀਂ ਹੈ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
