Connect with us

Mohali

ਕੌਮੀ ਰਾਸ਼ਟਰੀ ਡਾਕਟਰ ਦਿਵਸ ਮਨਾਇਆ

Published

on

 

ਐਸ ਏ ਐਸ ਨਗਰ, 2 ਜੁਲਾਈ (ਸ.ਬ.) ਲਾਇਨਜ਼ ਕਲੱਬ ਮੁਹਾਲੀ ਅਤੇ ਲਾਇਨਜ਼ ਕਲੱਬ ਦਿਸ਼ਾ ਵੱਲੋਂ ਸਾਂਝੇ ਤੌਰ ਤੇ ਸਮਾਜ ਸੇਵਾ ਵਿੱਚ ਆਪਣਾ ਯੋਗਦਾਨ ਪਾਉਣ ਵਾਲੇ ਡਾਕਟਰਾਂ ਦਾ ਸਨਮਾਨ ਕਰਦੇ ਹੋਏ ਰਾਸ਼ਟਰੀ ਡਾਕਟਰ ਦਿਵਸ ਮਨਾਇਆ ਗਿਆ। ਇਸ ਮੌਕੇ ਰੀਜਨ ਚੇਅਰਪਰਸਨ ਸੋਨੀਆ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਿਹਨਾਂ ਨੂੰ ਲਾਇਨਜ਼ ਕਲੱਬ ਦੇ ਅਹੁਦੇਦਾਰਾਂ ਵਲੋਂ ਇੱਕ ਪੌਦਾ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਜੀ ਆਇਆਂ ਨੂੰ ਆਖਿਆ ਗਿਆ।

ਇਸ ਸੰਬੰਧੀ ਹਰਿੰਦਰ ਪਾਲ ਸਿੰਘ ਹੈਰੀ ਨੇ ਦੱਸਿਆ ਕਿ ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਮਾਹਿਰ ਡਾਕਟਰਾਂ ਡਾ. ਹਰਸਿਮਰਨ ਸਿੰਘ ਐਮ ਐਸ (ਆਰਥੋ), ਡਾ. ਅਮਨਦੀਪ ਸਿੰਘ (ਐਮ ਡੀ, ਡੀਐਨਬੀ, ਐਮਬੀਏ-ਐਚਸੀਐਸ), ਡਾ. ਅਨਿਲ ਸੋਫਤ (ਐਮ ਸੀ ਐਚ-ਨਿਊਰੋਸਰਜਰੀ), ਡਾ. ਅਮਿਤ ਗਰਗ (ਐਸੋਸੀਏਟ ਡਾਇਰੈਕਟਰ-ਬੈਰੀਐਟ੍ਰਿਕ ਅਤੇ ਮੈਟਾਬ ਸਰਜਰੀ), ਡਾ. ਰੇਣੂ ਸਿੰਘ (ਸਹਾਇਕ ਡਾਇਰੈਕਟਰ-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ), ਡਾ. ਸੰਗੀਤਾ ਕੁਮਾਰੀ (ਐਮ ਡੀ ਬਲੱਡ ਬੈਂਕ, ਐਸੋਸੀਏਟ ਪ੍ਰੋਫੈਸਰ-ਪੀ.ਜੀ.ਆਈ. ਚੰਡੀਗੜ੍ਹ), ਡਾ. ਰਵਨੀਤ ਕੌਰ ਬੇਦੀ, (ਐਚ.ਓ.ਡੀ.-ਬਲੱਡ ਬੈਂਕ, ਜੀ ਐਮ ਸੀ ਐਚ-32, ਚੰਡੀਗੜ੍ਹ), ਡਾ. ਰਵੁਲ ਜਿੰਦਲ, ਡਾ. ਮਨਵਿੰਦਰ ਸਿੰਘ (ਐਮ ਐਸ), ਡਾ. ਸ਼ਰਬਜੋਤ ਸਿੰਘ ਢਿੱਲੋਂ, ਡਾ. (ਪ੍ਰੋ.) ਆਦਿਤੀ ਅਗਰਵਾਲ, ਡਾ. ਰਸ਼ਮੀ ਪਾਂਡਵ (ਪ੍ਰਿੰਸੀਪਲ ਕੰਸਲਟੈਂਟ, ਪੀਡੀਆਟ੍ਰਿਕਸ), ਡਾ. ਰਿਤੰਭਰਾ ਭੱਲਾ (ਐਮ ਡੀ, ਓ ਬੀ ਐਸ ਟੀ ਅਤੇ ਗਾਇਨੀਕੋਲੋਜਿਸਟ), ਡਾ. ਸ਼ਮਿੰਦਰ ਜੀਤ ਸਿੰਘ, ਡਾ. ਸਵਪ੍ਰੀਤ ਆਲੂਵਾਲੀਆ (ਐਮ ਐਸ ਆਰਥੋ) ਅਤੇ ਡਾ ਹਰਪ੍ਰੀਤ ਮੁਹਾਲੀ ਨੂੰ ਸਨਮਾਨਿਤ ਕੀਤਾ ਗਿਆ।

ਲਾਇਨਜ਼ ਕਲੱਬ ਮੁਹਾਲੀ ਦੇ ਪ੍ਰਧਾਨ ਕੇ ਕੇ ਅਗਰਵਾਲ ਅਤੇ ਲਾਇਨਜ਼ ਕਲੱਬ ਦਿਸ਼ਾ ਦੇ ਪ੍ਰਧਾਨ ਤਜਿੰਦਰ ਕੌਰ ਵੱਲੋਂ ਸਨਮਾਨਿਤ ਸ਼ਖ਼ਸੀਅਤਾਂ ਨੂੰ ਯਾਦਗਾਰੀ ਚਿੰਨ੍ਹ, ਇਨਡੋਰ ਪਲਾਂਟ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਕਲੱਬ ਦੇ ਚਾਰਟਰ ਪ੍ਰਧਾਨ ਅਮਰੀਕ ਸਿੰਘ ਮੁਹਾਲੀ, ਅਮਨਦੀਪ ਸਿੰਘ ਗੁਲਾਟੀ, ਕਲੱਬ ਦੇ ਸਕੱਤਰ ਰਾਜਿੰਦਰ ਚੋਹਾਨ, ਅਮਿਤ ਨਰੂਲਾ, ਕੁਲਜੀਤ ਸਿੰਘ ਬੇਦੀ, ਹਰਿੰਦਰ ਪਾਲ ਸਿੰਘ ਹੈਰੀ, ਜਸਵਿੰਦਰ ਸਿੰਘ, ਅਮਰਜੀਤ ਸਿੰਘ ਬਜਾਜ, ਸ਼ਾਮ ਲਾਲ ਗਰਗ, ਆਰ ਪੀ ਸਿੰਘ ਵਿੱਗ, ਕੁਲਵੰਤ ਸਿੰਘ ਸੰਧੂ, ਜਤਿੰਦਰ ਸਿੰਘ ਪ੍ਰਿੰਸ, ਸੁਦਰਸ਼ਨ ਮਹਿਤਾ, ਅਮਿਤ ਮਰਵਾਹਾ, ਕਨਵਲਪ੍ਰੀਤ ਕੌਰ, ਰੁਪਿੰਦਰ ਕੌਰ ਅਤੇ ਕਲੱਬ ਦੇ ਹੋਰ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ।

ਅਖੀਰ ਵਿੱਚ ਹਰਪ੍ਰੀਤ ਸਿੰਘ ਅਟਵਾਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending