Mohali
ਸਰਕਾਰਾਂ ਦੀਆਂ ਗਲਤ ਨੀਤੀਆਂ ਦਾ ਖਮਿਆਜਾ ਭੁਗਤ ਰਹੇ ਨੇ ਲੈਕਚਰਾਰ : ਸ਼ਿਆਮ ਲਾਲ ਸ਼ਰਮਾ
ਤਰੱਕੀ ਤੋਂ ਬਿਨਾਂ ਹੀ ਰਿਟਾਇਰ ਹੋ ਰਹੇ ਹਨ ਲੈਕਚਰਾਰ
ਐਸ ਏ ਐਸ ਨਗਰ, 2 ਜੁਲਾਈ (ਸ.ਬ.) ਜਨਰਲ ਕੈਟਾਗਰੀਜ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਚੀਫ ਆਰਗੇਨਾਈਜਰ ਸ਼ਿਆਮ ਲਾਲ ਸ਼ਰਮਾ ਨੇ ਕਿਹਾ ਹੈ ਕਿ ਲੈਕਚਰਾਰ ਸਰਕਾਰਾਂ ਦੀਆਂ ਗਲਤ ਨੀਤੀਆਂ ਦਾ ਖਮਿਆਜਾ ਭੁਗਤ ਰਹੇ ਹਨ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਵੱਡੀ ਗਿਣਤੀ ਲੈਕਚਰਾਰ ਤਰੱਕੀ ਤੋਂ ਬਿਨਾਂ ਹੀ ਰਿਟਾਇਰ ਹੋ ਰਹੇ ਹਨ ਪਰੰਤੂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਹੀ ਬਿਆਨਬਾਜੀ ਕਰਕੇ ਸਮਾਂ ਲੰਘਾ ਰਹੀ ਹੈ ਅਤੇ ਹਕੀਕਤ ਵਿੱਚ ਸਿੱਖਿਆ ਸੁਧਾਰਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਸ਼੍ਰੀ ਸ਼ਰਮਾ ਨੇ ਕਿਹਾ ਕਿ ਇੱਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਕ੍ਰਾਂਤੀ ਨੂੰ ਲੈ ਕੇ ਜੋਰ ਸ਼ੋਰ ਨਾਲ ਪ੍ਰਚਾਰ ਕਰ ਰਹੀ ਹੈ ਪਰੰਤੂ ਦੂਜੇ ਪਾਸੇ ਜਮੀਨੀ ਪੱਧਰ ਤੇ ਹਾਲਾਤ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਸੀਨੀਅਰ ਸੰਕੈਂਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਲਗਭਗ ਪੰਜਾਹ ਪ੍ਰਤੀਸ਼ਤ ਤੋਂ ਵੱਧ ਅਸਾਮੀਆਂ ਖਾਲੀ ਪਈਆਂ ਹਨ ਜਿਸ ਨਾਲ ਸਰਕਾਰ ਦੀ ਸਿੱਖਿਆ ਕ੍ਰਾਂਤੀ ਉਪਰ ਸਵਾਲ ਉੱਠਦੇ ਹਨ।
ਉਹਨਾਂ ਕਿਹਾ ਕਿ ਇਸ ਸਾਲ ਅਪ੍ਰੈਲ ਮਹੀਨੇ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਸੀ ਕਿ ਇਹ ਸਥਿਤੀ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪੈਦਾ ਹੋਈ ਹੈ ਕਿਉਂਕਿ 2018 ਵਿੱਚ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ ਸਿੱਖਿਆ ਸੇਵਾ ਨਿਯਮ 2018 ਵਿੱਚ ਤਬਦੀਲੀ ਕਰਕੇ ਲੈਕਚਰਾਰਾਂ ਦਾ ਤਰੱਕੀ ਕੋਟਾ 75 ਪ੍ਰਤੀਸ਼ਤ ਤੋਂ ਘਟਾ ਕੇ 50 ਪ੍ਰਤੀਸ਼ਤ ਕਰ ਦਿੱਤਾ ਗਿਆ ਸੀ ਅਤੇ ਮੌਜੂਦਾ ਸਰਕਾਰ ਇਹ ਗਲਤੀ ਸੁਧਾਰ ਕੇ ਇਹ ਤਰੱਕੀ ਕੋਟਾ ਫਿਰ 50 ਪ੍ਰਤੀਸ਼ਤ ਤੋਂ ਵਧਾ ਕੇ 75 ਪ੍ਰਤੀਸ਼ਤ ਕਰ ਰਹੀ ਹੈ। ਉਹਨਾਂ ਕਿਹਾ ਕਿ ਇਸਤੋਂ ਬਾਅਦ ਇਹ ਪ੍ਰਚਾਰ ਕੀਤਾ ਗਿਆ ਕਿ ਇਸ ਨਾਲ ਜਿੱਥੇ ਲੰਬੇ ਸਮੇਂ ਤੋਂ ਆਪਣੀਆਂ ਤਰੱਕੀਆਂ ਉਡੀਕ ਰਹੇ ਲੈਕਚਰਾਰਾਂ ਨੂੰ ਵੀ ਇਨਸਾਫ ਮਿਲ ਜਾਵੇਗਾ ਅਤੇ ਪੰਜਾਬ ਦੇ ਸੀਨੀਅਰ ਸੰਕੈਂਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਖਾਲੀ ਪਈਆਂ ਅਸਾਮੀਆਂ ਵੀ ਭਰ ਜਾਣਗੀਆਂ। ਪਰੰਤੂ ਲਗਭਗ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਇਸ ਐਲਾਨ ਨੂੰ ਅਮਲੀ ਜਾਮਾਂ ਨਹੀ ਪਹਿਨਾਇਆ ਗਿਆ।
ਉਹਨਾਂ ਸਿੱਖਿਆ ਮੰਤਰੀ ਨੂੰ ਸਵਾਲ ਕੀਤਾ ਕਿ ਸੇਵਾ ਨਿਯਮ 2018 ਨੂੰ ਸੋਧਨ ਵਿੱਚ ਇਨਾਂ ਸਮਾਂ ਕਿਉਂ ਲੱਗ ਰਿਹਾ ਹੈ ਜਦੋਂਕਿ ਸਿੱਖਿਆ ਮੰਤਰੀ ਨੇ ਜੂਨ 2025 ਤੱਕ ਤਰੱਕੀਆਂ ਕਰਨ ਦੀ ਗੱਲ ਕਹੀ ਸੀ। ਉਹਨਾਂ ਕਿਹਾ ਕਿ ਪ੍ਰਭਾਵਿਤ ਲੈਕਚਰਾਰ ਵਿਭਾਗ ਦੀ ਕਾਰਗੁਜਾਰੀ ਨੂੰ ਲੈਕੇ ਨਿਰਾਸ਼ਾ ਦੇ ਆਲਮ ਵਿੱਚ ਹਨ। ਉਹਨਾਂ ਕਿਹਾ ਕਿ ਪਹਿਲਾਂ ਸਿੱਖਿਆ ਵਿਭਾਗ ਦੁਆਰਾ ਨਿਯਮਾਂ ਨੂੰ ਸੋਧਿਆ ਜਾਣਾ ਹੈ ਅਤੇ ਉਸ ਤੋਂ ਬਾਅਦ ਪ੍ਰਸੋਨਲ ਵਿਭਾਗ, ਵਿੱਤ ਵਿਭਾਗ, ਪੀ. ਪੀ. ਐਸ. ਸੀ. ਪਟਿਆਲਾ, ਐਲ. ਆਰ. ਅਤੇ ਕੈਬਨਿਟ ਵੱਲੋਂ ਕਾਰਵਾਈ ਉਪਰੰਤ ਹੀ ਨਵੀਂ ਸੋਧ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਸਕੇਗਾ। ਜਦੋਂਕਿ ਸਿੱਖਿਆ ਮੰਤਰੀ ਅਪ੍ਰੈਲ ਵਿੱਚ ਕਹਿ ਰਹੇ ਸਨ ਕਿ ਪ੍ਰਿੰਸੀਪਲਾਂ ਦੀਆਂ ਖਾਲੀ ਅਸਾਮੀਆਂ ਜਲਦ ਹੀ ਭਰ ਦਿੱਤੀਆਂ ਜਾਣਗੀਆਂ।
ਉਹਨਾਂ ਕਿਹਾ ਕਿ ਲੈਕਚਰਾਰ ਪਿਛਲੇ ਲਗਭਗ ਤਿੰਨ ਦਹਾਕਿਆਂ ਤੋਂ ਆਪਣੀ ਪਹਿਲੀ ਤਰੱਕੀ ਨੂੰ ਹੀ ਉਡੀਕ ਰਹੇ ਹਨ ਅਤੇ ਕਈ ਤਾਂ ਤਰੱਕੀ ਉਡੀਕਦੇ ਉਡੀਕਦੇ ਹੀ ਰਿਟਾਇਰ ਹੋ ਗਏ ਹਨ ਜਦੋਂਕਿ ਕਈ ਲੈਕਚਰਾਰ ਅਗਲੇ ਕੁਝ ਮਹੀਨਿਆਂ ਵਿੱਚ ਹੀ ਰਿਟਾਇਰ ਹੋ ਜਾਣਗੇ ਫਿਰ ਇਹਨਾਂ ਨੂੰ ਇਨਸਾਫ ਕਦੋਂ ਦਿੱਤਾ ਜਾਵੇਗਾ।
ਉਹਨਾਂ ਕਿਹਾ ਕਿ ਇਹ ਅਧਿਆਪਕ ਆਪਣੀ ਸਮੱਸਿਆ ਨੂੰ ਲੈਕੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ, ਮੁੱਖ ਸਕੱਤਰ ਪੰਜਾਬ, ਸਿੱਖਿਆ ਮੰਤਰੀ ਪੰਜਾਬ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਸਪੀਕਰ ਪੰਜਾਬ ਵਿਧਾਨ ਸਭਾ ਅਤੇ ਕਈ ਹੋਰਾਂ ਨੂੰ ਮਿਲ ਚੁੱਕੇ ਹਨ ਪਰ ਅਜੇ ਤੱਕ ਵੀ ਕੋਈ ਸੰਤੁਸ਼ਟੀਜਨਕ ਨਤੀਜਾ ਸਾਹਮਣੇ ਨਹੀਂ ਆਇਆ। ਉਹਨਾਂ ਕਿਹਾ ਕਿ ਜੇਕਰ ਸਿੱਖਿਆ ਮੰਤਰੀ ਨੇ ਨਿਜੀ ਦਿਲਚਸਪੀ ਲੈਂਦੇ ਹੋਏ ਆਪਣੇ ਕੀਤੇ ਹੋਏ ਐਲਾਨ ਮੁਤਾਬਿਕ ਜਲਦੀ ਹੀ ਇਹਨਾਂ ਲੈਕਚਰਾਰਾਂ ਦੀਆਂ ਪ੍ਰਿੰਸੀਪਲ ਵਜੋਂ ਤਰੱਕੀਆਂ ਨਾ ਕੀਤੀਆਂ ਤਾਂ ਜੱਥੇਬੰਦੀਆਂ ਨੂੰ ਜਨਤਕ ਸੰਘਰਸ਼ ਦਾ ਐਲਾਨ ਕਰਨਾ ਪਵੇਗਾ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
