Connect with us

Mohali

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਪੁਲੀਸ ਰਿਮਾਂਡ ਚਾਰ ਦਿਨਾਂ ਲਈ ਵਧਾਇਆ

Published

on

 

ਸੁਖਬੀਰ ਬਾਦਲ ਸਮੇਤ ਹੋਰ ਅਕਾਲੀ ਆਗੂਆਂ ਨੂੰ ਬੱਸਾਂ ਵਿੱਚ ਭਰ ਕੇ ਲੈ ਗਈ ਪੁਲੀਸ, ਹਿਰਾਸਤ ਵਿੱਚ ਲਏ ਆਗੂ ਬਾਅਦ ਵਿੱਚ ਛੱਡੇ

ਐਸ ਏ ਐਸ ਨਗਰ, 2 ਜੁਲਾਈ (ਸ.ਬ.) ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵਿਜੀਲੈਂਸ ਵਿਭਾਗ ਵਲੋਂ ਸੱਤ ਦਿਨਾਂ ਦਾ ਰਿਮਾਂਡ ਖਤਮ ਹੋਣ ਉਪਰੰਤ ਸਖਤ ਸੁਰਖਿਆ ਪ੍ਰਬੰਧਾਂ ਹੇਠ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਚਾਰ ਘੰਟੇ ਦੇ ਕਰੀਬ ਚੱਲੀ ਬਹਿਸ ਤੋਂ ਬਾਅਦ ਮਾਣਯੋਗ ਅਦਾਲਤ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਚਾਰ ਦਿਨਾਂ ਲਈ ਪੁਲੀਸ ਰਿਮਾਂਡ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਜਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਵਲੋਂ ਮਜੀਠੀਆ ਨੂੰ ਡਰੱਗ ਮਨੀ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।

ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਮੌਕੇ ਮੁਹਾਲੀ ਕੋਰਟ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਅਤੇ ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜਤ ਨਹੀਂ ਦਿੱਤੀ ਜਾ ਰਹੀ ਸੀ। ਇਸ ਦੌਰਾਨ ਲਾਂਡਰਾ ਸੋਹਾਣਾ ਸੜਕ ਤੇ ਵੀ ਲੰਬਾ ਸਮਾਂ ਜਾਮ ਵਰਗੇ ਹਾਲਾਤ ਬਣੇ ਰਹੇ।

ਇਸ ਦੌਰਾਨ ਪੁਲੀਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਹੋਰਨਾਂ ਅਕਾਲੀ ਆਗੂਆਂ ਨੂੰ ਚੰਡੀਗੜ੍ਹ-ਮੁਹਾਲੀ ਦੀ ਸਰਹੱਦ ਨੇੜਿਓਂ ਹਿਰਾਸਤ ਵਿਚ ਲੈ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਅੱਜ ਜਿਵੇਂ ਹੀ ਚੰਡੀਗੜ੍ਹ-ਮੁਹਾਲੀ ਸਰਹੱਦ ਨੇੜੇ ਪੁੱਜੇ ਤਾਂ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਸੁਖਬੀਰ ਬਾਦਲ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਇੱਕ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਵਿਰੁੱਧ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਲਈ ਮੁਹਾਲੀ ਦੇ ਫੇਜ਼ 8 ਵਿਚਲੇ ਗੁਰਦੁਆਰਾ ਅੰਬ ਸਾਹਿਬ ਜਾ ਰਹੇ ਸਨ, ਜਿੱਥੇ ਉਨ੍ਹਾਂ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ ਸੀ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਵਿੱਚ ਅਣਐਲਾਨੀ ਐਮਰਜੈਂਸੀ ਲਾ ਦਿੱਤੀ ਹੈ।

ਜਦੋਂ ਪੁਲੀਸ ਨੇ ਸੁਖਬੀਰ ਬਾਦਲ ਨੂੰ ਦੱਸਿਆ ਕਿ ਉਨ੍ਹਾਂ ਕੋਲ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਹੁਕਮ ਹਨ, ਤਾਂ ਅਕਾਲੀ ਆਗੂ ਨੇ ਸਵਾਲ ਕੀਤਾ ਕਿ ਇਹ ਹੁਕਮ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਨ ਜਾਂ ਇਹ ਹੁਕਮ ਅਰਵਿੰਦ ਕੇਜਰੀਵਾਲ ਦੇ ਹਨ?

ਸੁਖਬੀਰ ਬਾਦਲ ਨੇ ਕਿਹਾ ਕਿ ਉਹ ਅੰਬ ਸਾਹਿਬ ਗੁਰਦੁਆਰੇ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ। ਉਨ੍ਹਾਂ ਨੇ ਪੰਜਾਬੀਆਂ ਦੇ ਜਮਹੂਰੀ ਹੱਕਾਂ ਦਾ ਕਤਲ ਕਰਨ ਲਈ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਆਲੋਚਨਾ ਕੀਤੀ।

ਇਸ ਦੌਰਾਨ ਪੁਲੀਸ ਨੇ ਗੁਰੂਦੁਆਰਾ ਸ੍ਰੀ ਅੰਬ ਸਾਹਿਬ ਤੋਂ ਪੁਲੀਸ ਨਾਕੇ ਤੋੜ ਕੇ ਵਿਜੀਲੈਂਸ ਭਵਨ ਵੱਲ ਮਾਰਚ ਕਰਦੇ ਅਕਾਲੀ ਆਗੂਆਂ, ਦਰਬਾਰਾ ਸਿੰਘ ਗੁਰੂ, ਪਰਵਿੰਦਰ ਸਿੰਘ ਸੋਹਾਣਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਪਰਮਜੀਤ ਸਿੰਘ ਕਾਹਲੋਂ ਸਮੇਤ ਦਰਜਨਾਂ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਹਨਾਂ ਨੂੰ ਬੱਸਾਂ ਵਿੱਚ ਭਰ ਕੇ ਪਹਿਲਾਂ ਫੇਜ਼ 8 ਅਤੇ ਫਿਰ ਫੇਜ਼ 11 ਦੇ ਥਾਣੇ ਵਿਚ ਲਿਜਾਇਆ ਗਿਆ ਜਿੱਥੋਂ ਬਾਅਦ ਵਿੱਚ ਉਹਨਾਂ ਨੂੰ ਰਿਹਾ ਕਰ ਦਿੱਤਾ ਗਿਆ।

ਇਸ ਤੋਂ ਪਹਿਲਾਂ ਅੱਜ ਸੁਖਬੀਰ ਬਾਦਲ ਨੇ ਆਪਣੇ ਫੇਸਬੁੱਕ ਅਕਾਊਂਟ ਉੱਤੇ ਲੋਧੀ ਨੰਗਲ ਖੇਤਰ ਦੇ ਅਕਾਲੀ ਵਰਕਰਾਂ ਦੀ ਇੱਕ ਵੀਡੀਓ ਕਲਿੱਪ ਸ਼ੇਅਰ ਕਰਦਿਆਂ ਲਿਖਿਆ ਕਿ ਅੱਜ ਮੁਹਾਲੀ ਕੋਰਟ ਵਿਚ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਮੌਕੇ ਉਨਾਂ ਨਾਲ ਇਕਜੁੱਟਤਾ ਪ੍ਰਗਟ ਕਰਨ ਆ ਰਹੇ ਅਕਾਲੀ ਵਰਕਰਾਂ ਨੂੰ ਨਾਕਾਬੰਦੀ ਕਰਕੇ ਰਸਤਿਆਂ ਵਿੱਚ ਰੋਕਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਮੁਹਾਲੀ ਨਹੀਂ ਆਉਣ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਅਜਿਹੀਆਂ ਦਮਨਕਾਰੀ ਕਾਰਵਾਈਆਂ ਨਾਲ ਅਕਾਲੀ ਵਰਕਰ ਡਰਨ ਵਾਲੇ ਨਹੀਂ ਹਨ ਅਤੇ ਉਹ ਇਸ ਦਾ ਲੋਕ ਲਹਿਰ ਬਣਾ ਕੇ ਡਟ ਕੇ ਜਵਾਬ ਦੇਣਗੇ।

 

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending