Connect with us

Mohali

ਆਪ ਸਰਕਾਰ ਦੇ ਘਰੇਲੂ, ਖੇਤੀ ਅਤੇ ਉਦਯੋਗਿਕ ਖੇਤਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਕਰਨ ਦੇ ਵਾਅਦੇ ਫੋਕੇ: ਬਲਬੀਰ ਸਿੰਘ ਸਿੱਧੂ

Published

on

 

ਐਸ ਏ ਐਸ ਨਗਰ, 5 ਜੁਲਾਈ (ਸ.ਬ.) ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਘਰੇਲੂ, ਖੇਤੀ ਅਤੇ ਉਦਯੋਗਿਕ ਖੇਤਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਕਰਨ ਦੇ ਦਾਅਵੇ ਪੂਰੀ ਤਰ੍ਹਾਂ ਫੋਕੇ ਹਨ ਅਤੇ ਲੋਕ ਲਗਾਤਾਰ ਲੱਗਦੇ ਪਾਵਰ ਕੱਟਾਂ ਕਾਰਨ ਬੁਰੀ ਤਰ੍ਹਾਂ ਪਰੇਸ਼ਾਨ ਹੋ ਰਹੇ ਹਨ।

ਉਹਨਾਂ ਕਿਹਾ ਕਿ ਅੱਜ ਮੁਹਾਲੀ ਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਨੂੰ ਬਿਜਲੀ ਦੇ ਅਣਐਲਾਨੇ ਕੱਟਾਂ ਕਾਰਨ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਲੋਕਾਂ ਦਾ ਇਸ ਵਧਦੀ ਗਰਮੀ ਵਿੱਚ ਜਿਉਣਾ ਔਖਾ ਹੋ ਰਿਹਾ ਹੈ ਪਰੰਤੂ ਪੰਜਾਬ ਸਰਕਾਰ ਬਿਨਾਂ ਕਿਸੇ ਦੀ ਚਿੰਤਾ ਕੀਤੇ ਸੁੱਤੀ ਪਈ ਹੈ। ਉਹਨਾਂ ਕਿਹਾ ਕਿ ਮਾਨਸੂਨ ਵੀ ਸ਼ੁਰੂ ਹੋ ਗਿਆ ਹੈ, ਪਰ ਇਸ ਦੇ ਬਾਵਜੂਦ ਮੁਹਾਲੀ ਵਾਸੀਆਂ ਨੂੰ ਪਾਵਰ ਕੱਟਾਂ ਤੋਂ ਕਿਸੇ ਵੀ ਤਰ੍ਹਾਂ ਦੀ ਰਾਹਤ ਨਹੀਂ ਮਿਲੀ ਹੈ। ਅੱਜ ਵੀ ਲੋਕਾਂ ਨੂੰ ਬਿਨਾਂ ਬਿਜਲੀ ਤੋਂ ਰਾਤਾਂ ਕੱਟਣੀਆਂ ਪੈ ਰਹੀਆਂ ਹਨ ਅਤੇ ਇਹ ਤਾਂ ਸਿਰਫ਼ ਸ਼ਹਿਰੀ ਇਲਾਕਿਆਂ ਦਾ ਹਾਲ ਹੈ, ਪਿੰਡਾਂ ਦੇ ਹਾਲਾਤ ਤਾਂ ਇਸ ਤੋਂ ਵੀ ਬਦਤਰ ਹਨ।

ਕਿਸਾਨਾਂ ਦੀਆਂ ਮੁਸ਼ਕਲਾਂ ਬਾਰੇ ਗੱਲ ਕਰਦਿਆਂ ਸਿੱਧੂ ਨੇ ਕਿਹਾ, ਝੋਨੇ ਦੀ ਲਵਾਈ ਦੇ ਸੀਜ਼ਨ ਵਿਚਕਾਰ ਵਾਰ ਵਾਰ ਬਿਜਲੀ ਬੰਦ ਹੋਣ ਅਤੇ ਲੰਬੇ ਪਾਵਰ ਕੱਟਾਂ ਕਾਰਨ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਅੱਜ ਸਮੁੱਚੇ ਪੰਜਾਬ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਰਹੇ ਹਨ, ਜਿਸ ਕਾਰਨ ਬਿਜਲੀ ਸਪਲਾਈ ਠੱਪ ਹੋ ਰਹੀ ਹੈ ਅਤੇ ਇਸਦਾ ਖਾਮਿਆਜ਼ਾ ਸਿਰਫ਼ ਤੇ ਸਿਰਫ਼ ਕਿਸਾਨਾਂ ਅਤੇ ਆਮ ਲੋਕਾਂ ਨੂੰ ਝੱਲਣਾ ਪੈ ਰਿਹਾ ਹੈ।

ਸੂਬੇ ਦੇ ਤਾਪ-ਘਰਾਂ ਦੀ ਹਾਲਤ ਤੇ ਚਿੰਤਾ ਜਤਾਉਂਦਿਆਂ ਉਹਨਾਂ ਕਿਹਾ ਕਿ ਪੰਜਾਬ ਵਿੱਚ ਤਾਪ ਘਰਾਂ ਦੇ 15 ਵਿੱਚੋਂ 4 ਯੂਨਿਟ ਬੰਦ ਹੋ ਚੁੱਕੇ ਹਨ ਅਤੇ ਹਾਲ ਹੀ ਵਿੱਚ ਦੋ ਥਰਮਲ ਯੂਨਿਟ-ਇੱਕ ਸਰਕਾਰੀ ਪਲਾਂਟ, ਰੋਪੜ ਵਿਖੇ ਅਤੇ ਦੂਜਾ ਨਿੱਜੀ ਤੌਰ ਤੇ ਸੰਚਾਲਿਤ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐਸਪੀਐਲ) ਤਕਨੀਕੀ ਨੁਕਸ ਕਾਰਨ ਬੰਦ ਹੋ ਗਏ। ਉਹਨਾਂ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ‘ਆਪ’ ਸਰਕਾਰ ਕਾਰਨ ਪੈਦਾ ਹੋਈ ਆਰਥਿਕ ਗੜਬੜੀ ਕਾਰਨ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਹੈ। ਬਿਜਲੀ ਵਿਭਾਗ ਵਿੱਚ ਕਰਮਚਾਰੀਆਂ ਦੀ ਵੀ ਕਾਫ਼ੀ ਘਾਟ ਹੈ ਜਿਸ ਕਾਰਨ ਇਸ ਸਮੱਸਿਆ ਦਾ ਹੱਲ ਨਹੀਂ ਕੱਢਿਆ ਜਾ ਰਿਹਾ।

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਕਾਰਗੁਜਾਰੀ ਤੇ ਕਿੰਤੂ ਕਰਦਿਆਂ ਉਹਨਾਂ ਕਿਹਾ ਕਿ ਇੱਕ ਪਾਸੇ ਪੂਰਾ ਪੰਜਾਬ ਬਿਜਲੀ ਸੰਕਟ ਵਿੱਚ ਫਸਿਆ ਹੋਇਆ ਹੈ, ਉੱਥੇ ਬਿਜਲੀ ਵਿਭਾਗ ਵਿਚ ਢੇਰ ਸਾਰੀਆਂ ਅਸਾਮੀਆਂ ਖਾਲੀ ਪਈਆਂ ਹਨ ਅਤੇ ਕਰਮਚਾਰੀਆਂ ਦੀ ਘਾਟ ਹੋਣ ਕਾਰਨ ਹਾਲਾਤ ਹੋਰ ਬਦਤਰ ਹੋ ਰਹੇ ਹਨ। ਉਹਨਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਬਿਜਲੀ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਿਆ ਜਾਵੇ ਅਤੇ ਇਸ ਪਾਵਰ ਕੱਟ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending