Mohali
ਨਿੱਝਰ ਚੌਂਕ ਤੋਂ ਬਰਿਆਲੀ ਸੜਕ ਦੀ ਮਾੜੀ ਹਾਲਤ ਤੋਂ ਤੰਗ ਆਏ ਵਸਨੀਕਾਂ ਵਲੋਂ ਸੜਕ ਦਾ ਕੰਮ ਕਰਵਾਉਣ ਲਈ ਕੌਂਸਲ ਪ੍ਰਧਾਨ ਨਾਲ ਮੁਲਾਕਾਤ
ਕੌਂਸਲ ਪ੍ਰਧਾਨ ਅੰਜੂ ਚੰਦਰਾ ਵਲੋਂ ਅਧਿਕਾਰੀਆਂ ਨੂੰ ਸੜਕ ਦਾ ਕੰਮ ਤੁਰੰਤ ਆਰੰਭ ਕਰਨ ਦੇ ਨਿਰਦੇਸ਼
ਖਰੜ, 7 ਜੁਲਾਈ (ਸ.ਬ.) ਨਿੱਝਰ ਚੌਂਕ ਤੋਂ ਬਰਿਆਲੀ ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਇਸ ਖੇਤਰ ਦੇ ਵਸਨੀਕਾਂ ਦਾ ਸਬਰ ਜਵਾਬ ਦੇ ਗਿਆ ਹੈ ਅਤੇ ਇਸ ਸੜਕ ਦੀ ਬਦਤਰ ਹਾਲਤ ਤੋਂ ਪ੍ਰੇਸ਼ਾਨ ਲੋਕਾਂ ਦੇ ਸੜਕਾਂ ਤੇ ਉਤਰਨ ਦੀ ਨੌਬਤ ਆ ਗਈ ਹੈ।
ਇਸ ਸੰਬੰਧੀ ਅੱਜ ਨਿੱਝਰ ਰੋਡ ਤੋਂ ਸ੍ਰੀ ਗੁਰੂਦੁਆਰਾ ਸਾਹਿਬ, ਛੱਜੂ ਮਾਜਰਾ ਪਿੰਡ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਸਥਿਤ ਸਾਰੀਆਂ ਸੁਸਾਇਟੀਆਂ (ਖੇੜਾ ਇਨਕਲੇਵ, ਈਸਟ ਵਿਊ ਕੰਪਲੈਕਸ, ਕੇ ਐਸ ਬੀ ਹੋਮਜ 1, ਗੋਬਿੰਦ ਇਨਕਲੇਵ, ਬ੍ਰਿਸਟਲ ਹੋਮਜ, ਅਮਨ ਇਨਕਲੇਵ, ਵੈਸਟਰਨ ਟਾਵਰ) ਦੇ ਵਸਨੀਕਾਂ ਵਲੋਂ ਅੱਜ ਇਕੱਠੇ ਹੋ ਕੇ ਨਗਰ ਕੌਂਸਲ ਖਰੜ ਦੇ ਦਫਤਰ ਪਹੁੰਚ ਕੇ ਨਗਰ ਕੌਂਸਲ ਦੀ ਪ੍ਰਧਾਨ ਬੀਬੀ ਅੰਜੂ ਚੰਦਰਾ ਨਾਲ ਮੁਲਾਕਾਤ ਕੀਤੀ ਗਈ ਅਤੇ ਇਸ ਸੜਕ ਦੀ ਹਾਲਤ ਸੁਧਾਰਨ ਲਈ ਤੁਰੰਤ ਕਾਰਵਾਈ ਦੀ ਮੰਗ ਕੀਤੀ ਗਈ।
ਵਸਨੀਕਾਂ ਦਾ ਕਹਿਣਾ ਹੈ ਕਿ ਇਸ ਸੜਕ ਤੇ ਅੱਠ ਮਹੀਨੇ ਪਹਿਲਾਂ ਪਾਈਪਾਂ ਪਾਉਣ ਦਾ ਕੰਮ ਆਰੰਭ ਕੀਤਾ ਗਿਆ ਸੀ ਜਿਹੜਾ ਹੁਣ ਤਕ ਅੱਧ ਵਿਚਾਲੇ ਹੀ ਹੈ ਅਤੇ ਇਸ ਸੰਬੰਧੀ ਵਾਰ ਵਾਰ ਪਹੁੰਚ ਕਰਨ ਤੇ ਵੀ ਅਧਿਕਾਰੀਆਂ ਵਲੋਂ ਕੋਈ ਜਵਾਬ ਨਹੀਂ ਦਿੱਤਾ ਜਾਂਦਾ। ਹੁਣ ਜਦੋਂ ਬਰਸਾਤਾਂ ਦਾ ਮੌਸਮ ਆਰੰਭ ਹੋ ਗਿਆ ਹੈ, ਲੋਕਾਂ ਨੂੰ ਹੋਰ ਵੀ ਜਿਆਦਾ ਪਰੇਸ਼ਾਨੀ ਝੱਲਣੀ ਪੈ ਰਹੀ ਹੈ।
ਵਸਨੀਕਾਂ ਨੇ ਕਿਹਾ ਕਿ ਬੀਤੇ ਦਿਨਾਂ ਦੌਰਾਨ ਇਸ ਸੜਕ ਤੇ ਇੰਨਾ ਜਿਆਦਾ ਚਿੱਕੜ ਅਤੇ ਖੱਡੇ ਹੋ ਗਏ ਹਨ ਅਤੇ ਸੀਵਰੇਜ ਦਾ ਗੰਦਾ ਬਦਬੂਦਾਰ ਪਾਣੀ ਇਸ ਸੜਕ ਤੇ ਹਰ ਵੇਲੇ ਖੜ੍ਹਾ ਰਹਿੰਦਾ ਹੈ। ਉਹਲਾਂ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਇਹਨਾਂ ਖੱਡਿਆਂ ਵਿੱਚ ਕਈ ਗੱਡੀਆਂ ਵੀ ਫਸ ਚੁੱਕੀਆਂ ਹਨ ਅਤੇ ਲੋਕਾਂ ਦੀਆਂ ਗੱਡੀਆਂ ਦਾ ਕਾਫ਼ੀ ਨੁਕਸਾਨ ਹੋਇਆ ਹੈ।
ਵਸਨੀਕਾਂ ਨੇ ਕਿਹਾ ਕਿ ਸੜਕ ਦੀ ਮਾੜੀ ਹਾਲਤ ਕਾਰਨ ਸਕੂਲਾਂ ਦੀਆਂ ਬਸਾਂ ਆਉਣੀਆਂ ਵੀ ਬੰਦ ਹੋ ਗਈਆਂ ਹਨ ਅਤੇ ਇਸ ਸੜਕ ਨਾਲ ਲੱਗਦੇ ਕੁੱਝ ਖੇਤਰ ਤਾਂ ਅਜਿਹੇ ਹਨ ਜਿਹਨਾਂ ਦੇ ਆੳਣ ਜਾਣ ਦਾ ਰਾਹ ਹੀ ਬੰਦ ਹੋ ਗਿਆ ਹੈ। ਸਕੂਲ ਦੀਆਂ ਬੱਸਾਂ ਅੰਦਰ ਨਾ ਆਉਣ ਕਾਰਨ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਲਈ ਵੀ ਵੱਡੀ ਮੁਸ਼ਕਿਲ ਹੋ ਗਈ ਹੈ।
ਇਸ ਮੌਕੇ ਨਗਰ ਕੌਂਸਲ ਦੀ ਪ੍ਰਧਾਨ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਜਲਦੀ ਹੀ ਸੜਕ ਦੀ ਮੁਰੰਮਤ ਕਰਕੇ ਲੋਕਾਂ ਦੇ ਰਹਿਣ-ਸਹਿਣ ਦੇ ਯੋਗ ਬਣਾਇਆ ਜਾਵੇਗਾ। ਉਹਨਾਂ ਮੌਕੇ ਤੇ ਮੌਜੂਦ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਅਤੇ ਸੀਵਰੇਜ ਬੋਰਡ ਦੇ ਐਸ ਡੀ ਓ ਨੂੰ ਇਸ ਸਮੱਸਿਆ ਦੇ ਹਲ ਲਈ ਤੁਰੰਤ ਕਾਰਵਾਈ ਕਰਨ ਲਈ ਕਿਹਾ।
ਸਕਾਈ ਹਾਕ ਟਾਈਮਜ਼ ਨਾਲ ਗੱਲ ਕਰਦਿਆਂ ਸ੍ਰੀਮਤੀ ਅੰਜੂ ਚੰਦਰਾ ਨੇ ਕਿਹਾ ਕਿ ਇਸ ਸੜਕ ਤੇ ਪਾਈਪਾਂ ਪਾਏ ਜਾਣ ਕਾਰਨ ਸੜਕ ਨੂੰ ਪੁੱਟਿਆ ਗਿਆ ਸੀ ਅਤੇ ਇਸ ਕੰਮ ਨੂੰ ਤੁਰੰਤ ਮੁਕਮਲ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਇਸ ਸੜਕ ਨੂੰ ਲੋਕਾਂ ਦੀ ਆਵਾਜਾਈ ਦੇ ਲਾਇਕ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਘੱਟ ਹੋਣ।
ਇੱਥੇ ਜਿਕਰਯੋਗ ਹੈ ਕਿ ਸੜਕ ਦੀ ਮਾੜੀ ਹਾਲਤ ਤੋਂ ਤੰਗ ਆਏ ਵਸਨੀਕ ਬੀਤੀ ਸ਼ਾਮ ਵਾਰਡ ਨੰਬਰ 13 ਦੀ ਕੌਂਸਲਰ ਜਸਬੀਰ ਸਿੰਘ ਦੇ ਘਰ ਗਏ ਸਨ ਪਰੰਤੂ ਉਹਨਾਂ ਨਾਲ ਮੁਲਾਕਾਤ ਨਾ ਹੋਣ ਤੇ ਉਹਨਾਂ ਵਲੋਂ ਖਰੜ ਕੌਂਸਲ ਦੇ ਨਵੇ ਬਣੇ ਪ੍ਰਧਾਨ ਸ੍ਰੀਮਤੀ ਅੰਜੂ ਚੰਦਰ ਦੇ ਘਰ ਦਾ ਰੁੱਖ ਕੀਤਾ ਗਿਆ, ਜਿੱਥੇ ਬੀਬੀ ਅੰਜੂ ਚੰਦਰਾ ਦੇ ਪਤੀ ਜਸਵੀਰ ਸਿੰਘ ਨੇ ਲੋਕਾਂ ਨੂੰ ਅੰਜ ਨਗਰ ਕੌਂਸਲ ਦਫ਼ਤਰ ਆਉਣ ਲਈ ਕਿਹਾ ਸੀ ਤਾਂ ਜਸ ਗੱਲਬਾਤ ਰਾਂਹੀ ਮਸਲੇ ਦਾ ਹਲ ਕੱਢਿਆ ਜਾ ਸਕੇ।
ਵਸਨੀਕਾਂ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਜੇਕਰ ਨਿੱਝਰ ਤੋਂ ਬਰਿਆਲੀ ਤੱਕ ਸੜਕ ਨਾ ਬਣੀ ਤਾਂ 15 ਜੁਲਾਈ ਨੂੰ ਧਰਨਾ ਦਿੱਤਾ ਜਾਵੇਗਾ।
ਇਸ ਮੌਕੇ ਪਰਮਵੀਰ ਸਿੰਘ, ਵਿਕਾਸ ਕਪੂਰ, ਸੁਰੇਸ਼ ਖੋਸਲਾ, ਮੇਜਰ ਸਿੰਘ, ਅਨਿਰੁਧ ਸ਼ਰਮਾ, ਸੰਦੀਪ ਭੱਟੀ, ਬੀ ਐਸ ਹਾਂਡਾ, ਵਿਕਾਸ ਕਪੂਰ ਵੀ ਹਾਜ਼ਰ ਸਨ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
