Connect with us

Mohali

ਜ਼ਿਲ੍ਹਾ ਡੈਲੀਗੇਟਾਂ ਦੀ ਮੀਟਿੰਗ ਦੌਰਾਨ ਅਹੁਦੇਦਾਰੀਆਂ ਦੇਣ ਦੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਸੌਂਪੇ

Published

on

 

ਸਰਕਾਰ ਨੂੰ ਪੰਜਾਬੀਆਂ ਦੇ ਹੱਕਾਂ ਤੇ ਡਾਕਾ ਨਹੀਂ ਮਾਰਨ ਦਿਆਂਗੇ : ਐਨ ਕੇ ਸ਼ਰਮਾ

ਐਸ ਏ ਐਸ ਨਗਰ, 7 ਜੁਲਾਈ (ਸ.ਬ.) ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀ ਜਾ ਰਹੀ ਕਾਰਵਾਈ ਦੇ ਤਹਿਤ ਪਾਰਟੀ ਦੇ ਜ਼ਿਲ੍ਹਾ ਡੈਲੀਗੇਟਾਂ ਦੀ ਮੀਟਿੰਗ ਹਲਕਾ ਇੰਚਾਰਜ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਵਿਧਾਇਕ ਐਨ. ਕੇ. ਸ਼ਰਮਾ, ਜ਼ਿਲ੍ਹਾ ਆਬਜ਼ਰਵਰ ਬੀਬੀ ਕੁਲਦੀਪ ਕੌਰ ਕੰਗ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਰਹੇ।

ਮੀਟਿੰਗ ਦੌਰਾਨ ਅਹੁਦੇਦਾਰੀਆਂ ਦੇ ਨਿਰਧਾਰਨ ਸੰਬੰਧੀ ਪੂਰਾ ਅਧਿਕਾਰ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੂੰ ਸੌਂਪਣ ਦੀ ਸਹਿਮਤੀ ਦਿੱਤੀ ਗਈ। ਇਸ ਮੌਕੇ ਜਥੇਦਾਰ ਸੋਹਾਣਾ ਨੇ ਕਿਹਾ ਕਿ ਪਾਰਟੀ ਲਈ ਨਿਸ਼ਠਾ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਜਿੰਮੇਵਾਰੀਆਂ ਦਿੱਤੀਆਂ ਜਾਣਗੀਆਂ।

ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸਾਬਕਾ ਵਿਧਾਇਕ ਐਨ ਕੇ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਸੱਤਾ ਤੇ ਕਾਬਜ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਦੀ ਬਜਾਏ ਹਰ ਵਰਗ ਦਾ ਗਲਾ ਘੁੱਟ ਰਹੀ ਹੈ। ਉਹਨਾਂ ਕਿਹਾ ਕਿ ਬਾਦਲ ਸਰਕਾਰ ਦੌਰਾਨ ਹਰੇਕ ਵਰਗ ਲਈ ਕਈ ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਸਨ, ਜਦਕਿ ਅੱਜ ਦੀ ਸਰਕਾਰ ਲੋਕਾਂ ਦੇ ਹੱਕਾਂ ਤੇ ਡਾਕਾ ਮਾਰ ਰਹੀ ਹੈ।

ਲੈਂਡ ਪੂਲਿੰਗ ਮਾਮਲੇ ਤੇ ਉਨ੍ਹਾਂ ਦੁਹਰਾਇਆ ਕਿ ਬਾਦਲ ਸਰਕਾਰ ਨੇ ਕਿਸਾਨਾਂ ਨੂੰ ਬਾਜਾਰੀ ਕੀਮਤ ਤੋਂ ਪੰਜ ਗੁਣਾ ਵਧੇਰੇ ਮੁੱਲ ਤੇ ਕਮਰਸ਼ੀਅਲ ਅਤੇ ਰਿਹਾਇਸ਼ੀ ਪਲਾਟ ਦਿੱਤੇ ਸਨ, ਜਦਕਿ ਮੌਜੂਦਾ ਸਰਕਾਰ ਉਸੇ ਸਕੀਮ ਦੀ ਆੜ ਹੇਠ ਕਿਸਾਨਾਂ ਦੀਆਂ ਜ਼ਮੀਨਾਂ ਜ਼ਬਤ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਸ ਜ਼ਬਰ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਖਿਲਾਫ ਪਾਰਟੀ 15 ਜੁਲਾਈ ਤੋਂ ਲੁਧਿਆਣਾ ਤੋਂ ਲੜੀਵਾਰ ਸੰਘਰਸ਼ ਸ਼ੁਰੂ ਕਰੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਮਨਪ੍ਰੀਤ ਸਿੰਘ ਪ੍ਰਿੰਸ, ਕਮਲਜੀਤ ਸਿੰਘ ਰੂਬੀ, ਐਸ ਜੀ ਪੀ ਸੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਜਸਬੀਰ ਸਿੰਘ ਜੱਸਾ, ਸੁਰਮੁਖ ਸਿੰਘ ਰਾਏਪੁਰ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਾਬਰਾ, ਪ੍ਰਦੀਪ ਸਿੰਘ ਭਾਰਜ, ਕੈਪਟਨ ਰਮਨਦੀਪ ਸਿੰਘ ਬਾਵਾ, ਜਗਦੀਸ ਸਿੰਘ ਸਰਾਓ, ਸੁਖਵਿੰਦਰ ਸਿੰਘ ਛਿੰਦੀ, ਸਰਬਜੀਤ ਸਿੰਘ ਪਾਰਸ, ਰਵਿੰਦਰ ਸਿੰਘ ਖੇੜਾ, ਹਰਜੀਤ ਸਿੰਘ, ਮਨਜੀਤ ਸਿੰਘ ਮਲਕਪੁਰ, ਹਰਗੋਬਿੰਦ ਸਿੰਘ, ਰਾਜਿੰਦਰ ਸਿੰਘ ਈਸਾਪੁਰ, ਸਰਪੰਚ ਅਵਤਾਰ ਸਿੰਘ ਦਾਊਂ, ਬਲਜੀਤ ਸਿੰਘ ਦੈੜੀ, ਬਲਜਿੰਦਰ ਸਿੰਘ ਬੇਦੀ, ਬੀਬੀ ਮਨਮੋਹਨ ਕੌਰ, ਬੀਬੀ ਰੁਪਿੰਦਰ ਕੌਰ ਧੜਾਕ, ਕੁਲਵੰਤ ਸਿੰਘ ਤ੍ਰਿਪੜੀ, ਵਿੱਕੀ ਬਹਿਲੋਲਪੁਰ, ਸੋਨੀ ਬੜੀ, ਅਮਨ ਪੂਨੀਆ, ਕੁਲਦੀਪ ਸਿੰਘ ਬੈਰੋਂਪੁਰ, ਨੰਬਰਦਾਰ ਹਰਿੰਦਰ ਸਿੰਘ ਸੁੱਖਗੜ੍ਹ, ਕਰਮਜੀਤ ਸਿੰਘ ਮੌਲੀ, ਹਰਵਿੰਦਰ ਸਿੰਘ ਲੰਬੜਦਾਰ ਸੁਹਾਣਾ, ਤਰਨਦੀਪ ਸਿੰਘ ਧਾਲੀਵਾਲ, ਅਮਨ ਖਰੜ, ਕੇਸਰ ਸਿੰਘ, ਸੁਰਿੰਦਰ ਗਰੇਵਾਲ, ਜਰਨੈਲ ਸਿੰਘ ਬਲੌਂਗੀ, ਦੀਸਾ ਤੜੌਲੀ, ਬਿਕਰਮ ਸਿੰਘ ਗੀਗੇਮਾਜਰਾ, ਗੁਰਪ੍ਰੀਤ ਸਿੰਘ ਮਨੌਲੀ, ਸਤਬੀਰ ਸਿੰਘ ਖਟੜਾ, ਗੁਰਮੀਤ ਸਿੰਘ ਬੜਮਾਜਰਾ, ਬਲਬੀਰ ਸਿੰਘ ਪੱਤੋਂ, ਜਸਬੀਰ ਸਿੰਘ ਕੁਰੜਾ, ਬਿੱਲਾ ਛੱਜੂਮਾਜਰਾ ਅਤੇ ਗੁਰਪ੍ਰੀਤ ਸਿੰਘ ਤੰਗੌਰੀ ਸਮੇਤ ਪਾਰਟੀ ਦੇ ਬਹੁਤੇ ਆਗੂ ਅਤੇ ਵਰਕਰ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending