Connect with us

Mohali

ਫੇਜ਼-11 ਸਥਿਤ ਮੁੱਖ ਸਬਜ਼ੀ ਅਤੇ ਫ਼ਲ ਮੰਡੀ ਦੇ ਚੱਲਣ ਨਾਲ ਇਸ ਏਰੀਏ ਦੇ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਹੋਣਗੇ : ਗੋਵਿੰਦਰ ਮਿੱਤਲ

Published

on

 

ਮੰਡੀ ਬੋਰਡ ਨੇ ਸਬਜ਼ੀ ਅਤੇ ਫ਼ਲ ਮੰਡੀ ਵਿੱਚ 15 ਦੁਕਾਨਾਂ ਅਲਾਟੀਆਂ ਨੂੰ ਸੌਂਪੀਆਂ

ਐਸ ਏ ਐਸ ਨਗਰ, 8 ਜੁਲਾਈ (ਸ.ਬ.) ਪੰਜਾਬ ਮੰਡੀ ਬੋਰਡ ਵਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਫੇਜ਼-11 ਵਿੱਚ ਸਥਿਤ ਮੁੱਖ ਸਬਜ਼ੀ ਅਤੇ ਫ਼ਲ ਮੰਡੀ ਵਿੱਚ ਪਿਛਲੇ ਦਿਨੀਂ ਅਲਾਟ ਕੀਤੀਆਂ ਗਈਆਂ 15 ਡਬਲ ਸਟੋਰੀ ਦੁਕਾਨਾਂ, ਮਾਰਕੀਟ ਕਮੇਟੀ ਮੁਹਾਲੀ ਦੇ ਚੇਅਰਮੈਨ ਐਡਵੋਕੇਟ ਗੋਵਿੰਦਰ ਮਿੱਤਲ ਵੱਲੋਂ ਅਲਾਟੀਆਂ ਨੂੰ ਸੌਂਪੀਆਂ ਗਈਆਂ। ਇਸ ਮੌਕੇ ਉਨ੍ਹਾਂ ਦੇ ਨਾਲ ਸਕੱਤਰ ਜੈ ਵਿਜੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਤੋਂ ਪਹਿਲਾਂ ਮਾਰਕੀਟ ਕਮੇਟੀ, ਮੁਹਾਲੀ ਦੇ ਚੇਅਰਮੈਨ ਐਡਵੋਕੇਟ ਗੋਵਿੰਦਰ ਮਿੱਤਲ ਨੇ ਅਲਾਟੀਆਂ ਨਾਲ ਆਪਣੇ ਦਫ਼ਤਰ ਵਿਖੇ ਮੁਲਾਕਤ ਕੀਤੀ ਅਤੇ ਫਲ ਅਤੇ ਸਬਜੀਆਂ ਦੇ ਹੋਲ ਸੇਲ ਵਿਕ੍ਰੇਤਾਵਾਂ ਨੂੰ ਹਰ ਤਰ੍ਹਾਂ ਨਾਲ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਹਨਾਂ ਆੜਤੀਆਂ ਨੂੰ ਜਲਦ ਤੋਂ ਜਲਦ ਕੰਮ ਸ਼ੁਰੁ ਕਰਨ ਲਈ ਕਿਹਾ ਤਾਂ ਜੋ ਇਸ ਖਿੱਤੇ ਦੇ ਲੋਕਾਂ ਨੂੰ ਇਸ ਮੰਡੀ ਦਾ ਲਾਭ ਮਿਲ ਸਕੇ।

ਆੜ੍ਹਤੀਆਂ ਨੂੰ ਭਰੋਸਾ ਦਿੰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਮੰਡੀ ਨੂੰ ਚਲਾਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਸ੍ਰੀ ਗੋਬਿੰਦਰ ਮਿੰਤਲ ਨੇ ਕਿਹਾ ਕਿ ਇਸ ਮੰਡੀ ਦੇ ਚੱਲਣ ਨਾਲ ਇਸ ਏਰੀਏ ਦੇ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਹੋਣਗੇ, ਜਿੱਥੇ ਫਲਾਂ ਅਤੇ ਸਬਜੀਆਂ ਦੇ ਹੋਲ ਸੇਲ ਵਿਕ੍ਰੇਤਾਵਾਂ ਨੂੰ ਲਾਭ ਮਿਲੇਗਾ ਉਥੇ ਰਿਟੇਲ ਵਿਕਰੇਤਾ ਅਤੇ ਛੋਟੇ ਦੁਕਾਨਦਾਰਾਂ ਨੂੰ ਵੀ ਇਸ ਮੰਡੀ ਦਾ ਲਾਭ ਮਿਲੇਗਾ ਅਤੇ ਉਪਭੋਗਤਾ ਵੀ ਇਸ ਮੰਡੀ ਦੇ ਚੱਲਣ ਨਾਲ ਕਾਫ਼ੀ ਰਾਹਤ ਮਹਿਸੂਸ ਕਰਨਗੇ। ਉਹਨਾਂ ਕਿਹਾ ਕਿ ਮੁਹਾਲੀ ਦੇ ਲੋਕ ਵੀ ਲੰਬੇ ਸਮੇਂ ਤੋਂ ਇਸ ਮੰਡੀ ਦੇ ਚੱਲਣ ਦੀ ਉਡੀਕ ਕਰ ਰਹੇ ਸਨ, ਜੋ ਕਿ ਹੁਣ ਜਲਦ ਹੀ ਪੂਰੀ ਹੋਣ ਵਾਲੀ ਹੈ ਕਿਉਂਕਿ ਪੰਜਾਬ ਮੰਡੀ ਬੋਰਡ ਵੱਲੋਂ ਰਿਟੇਲ ਵਿਕ੍ਰੇਤਾਵਾਂ ਲਈ ਛੋਟੇ ਬੂਥ ਵੀ ਮੁਹੱਈਆਂ ਕਰਵਾਏ ਜਾ ਰਹੇ ਹਨ।

ਇਸ ਮੌਕੇ ਇਨ੍ਹਾਂ ਦੁਕਾਨਾਂ ਦਾ ਕਬਜ਼ਾ ਹਾਸਲ ਕਰਨ ਆਏ ਆੜ੍ਹਤੀਆਂ ਵੱਲੋਂ ਜਲਦ ਹੀ ਇੱਥੇ ਕੰਮ ਸ਼ੁਰੁ ਕਰਨ ਦਾ ਐਲਾਨ ਕੀਤਾ ਗਿਆ। ਦੁਕਾਨਾਂ ਦਾ ਕਬਜ਼ਾ ਹਾਸਲ ਕਰਨ ਵਾਲੇ ਵਿਅਕਤੀਆਂ ਵਿੱਚ ਅਨਿਲ ਕੁਮਾਰ, ਸੰਨੀ ਮਿਲਗਨੀ, ਸੰਜੇ ਸ਼ਾਹ, ਤੇਜ ਭਾਨ ਸਿੰਘ, ਸਵਰਨ ਸਿੰਘ, ਪਵਨ ਕੁਮਾਰ, ਮੁਹੰਮਦ ਇਮਰਾਨ, ਰਮਨ ਗਿਰਧਰ, ਗੌਰਵ ਅਲੱਗ ਅਤੇ ਭਾਰਤ ਭੂਸ਼ਨ ਆਦਿ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending