Connect with us

Punjab

ਮਸ਼ਹੂਰ ਕੱਪੜਾ ਕਾਰੋਬਾਰੀ ਸੰਜੇ ਵਰਮਾ ਦੇ ਅੰਤਮ ਸਸਕਾਰ ਮੌਕੇ ਕਈ ਸਿਆਸੀ ਨੇਤਾਵਾਂ ਲਗਵਾਈ ਹਾਜ਼ਰੀ

Published

on

 

ਫਾਜ਼ਿਲਕਾ, 8 ਜੁਲਾਈ (ਸ.ਬ.) ਬੀਤੀ ਸਵੇਰ ਅਬੋਹਰ ਵਿੱਚ ਸੰਜੇ ਵਰਮਾ ਦੇ ਕਤਲ ਮਾਮਲੇ ਵਿੱਚ ਨਿਊ ਵੀਅਰ ਵੈਲ ਦੇ ਸੰਚਾਲਕ ਜਗਤ ਵਰਮਾ ਨਾਲ ਦੁੱਖ ਸਾਂਝਾ ਕਰਨ ਲਈ ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਅਤੇ ਕੈਬਿਨੇਟ ਮੰਤਰੀ ਅਮਨ ਅਰੋੜਾ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਸਵ. ਸੰਜੇ ਵਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਨ। ਅੱਜ ਉਨ੍ਹਾਂ ਦਾ ਦਾਹ ਸੰਸਕਾਰ ਅਬੋਹਰ ਵਿਖੇ ਹੋਇਆ ਜਿੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਈ ਦਿੱਗਜ ਨੇਤਾ ਅੰਤਿਮ ਸਸਕਾਰ ਵਿੱਚ ਸ਼ਾਮਿਲ ਹੋ ਕੇ ਦੁੱਖ ਦਾ ਪ੍ਰਗਟਾਵਾ ਕੀਤਾ।

ਅਬੋਹਰ ਸਥਿਤ ਨਿਊ ਵੇਅਰਵੈਲ ਦੇ ਡਾਇਰੈਕਟਰ ਸੰਜੇ ਵਰਮਾ ਦਾ ਅੰਤਿਮ ਸੰਸਕਾਰ ਸਵੇਰੇ ਲਗਭਗ 10 ਵਜੇ ਇੰਦਰਾ ਨਗਰੀ ਦੇ ਸ਼ਿਵਪੁਰੀ ਵਿਖੇ ਕੀਤਾ ਗਿਆ।

ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਅਬੋਹਰ ਦੇ ਵਿਧਾਇਕ ਸੰਦੀਪ ਜਾਖੜ, ਸਾਬਕਾ ਵਿਧਾਇਕ ਦਵੇਂਦਰ ਸਿੰਘ ਘੁਬਾਇਆ, ਪ੍ਰਕਾਸ਼ ਸਿੰਘ ਭੱਟੀ ਅਤੇ ਮਹਿੰਦਰ ਰਿਣਵਾ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ, ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ, ਸੁਰੇਸ਼ ਸਤੀਜਾ ਅਤੇ ਹਰਵਿੰਦਰ ਸਿੰਘ ਹੈਰੀ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ।

ਅੰਤਿਮ ਸੰਸਕਾਰ ਦੌਰਾਨ ਸੰਜੇ ਵਰਮਾ ਦੇ ਭਰਾ ਜਗਤ ਵਰਮਾ ਨੇ ਪੰਜਾਬ ਸਰਕਾਰ ਅਤੇ ਮੋਦੀ ਸਰਕਾਰ ਤੋਂ ਜਵਾਬ ਮੰਗਿਆ ਕਿ ਉਹ ਗੈਂਗਸਟਰਾਂ ਵਿਰੁੱਧ ਕੋਈ ਕਾਰਵਾਈ ਕਿਉਂ ਨਹੀਂ ਕਰ ਰਹੀ। ਉਨ੍ਹਾਂ ਨੂੰ ਦੇਸ਼ ਭਰ ਵਿੱਚ ਪਨਾਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇੰਨਾ ਟੈਕਸ ਦੇਣ ਤੋਂ ਬਾਅਦ ਵੀ ਦੇਸ਼ ਵਿੱਚ ਕਾਰੋਬਾਰੀਆਂ ਲਈ ਕੋਈ ਸੁਰੱਖਿਆ ਨਹੀਂ ਹੈ। ਉਨ੍ਹਾਂ ਸਾਰੇ ਸਿਆਸਤਦਾਨਾਂ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ, ਤਾਂ ਜੋ ਉਨ੍ਹਾਂ ਦੇ ਭਰਾ ਦੀ ਆਤਮਾ ਨੂੰ ਸ਼ਾਂਤੀ ਮਿਲ ਸਕੇ।

ਜ਼ਿਕਰਯੋਗ ਹੈ ਕਿ ਫੈਸ਼ਨ ਡਿਜ਼ਾਈਨਰ ਅਤੇ ਵੱਡੇ ਟੈਕਸਟਾਈਲ ਕਾਰੋਬਾਰੀ ਸੰਜੇ ਵਰਮਾ ਦਾ ਅਬੋਹਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਬੀਤੀ ਸਵੇਰੇ ਜਿਵੇਂ ਹੀ ਉਹ ਆਪਣੇ ਸ਼ੋਅਰੂਮ ਨਿਊ ਵੇਅਰਵੈਲ ਦੇ ਬਾਹਰ ਕਾਰ ਤੋਂ ਹੇਠਾਂ ਉਤਰੇ, ਬਾਈਕ ਸਵਾਰ ਬਦਮਾਸ਼ਾਂ ਨੇ ਉਨ੍ਹਾਂ ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਬਦਮਾਸ਼ਾਂ ਨੇ ਇੱਕ ਬਾਈਕ ਖੋਹ ਲਈ ਅਤੇ ਭੱਜ ਗਏ।

ਇਸ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਪਹਿਲੀ ਫੁਟੇਜ ਵਿੱਚ, ਅਪਰਾਧੀ ਸ਼ੋਅਰੂਮ ਦੇ ਨੇੜੇ ਇੱਕ ਗੱਡੀ ਦੇ ਪਿੱਛੇ ਲੁਕੇ ਹੋਏ ਅਤੇ ਕਤਲ ਤੋਂ ਪਹਿਲਾਂ ਪਿਸਤੌਲ ਲੋਡ ਕਰਦੇ ਦਿਖਾਈ ਦੇ ਰਹੇ ਹਨ। ਦੂਜੀ ਫੁਟੇਜ ਵਿੱਚ, ਉਹ ਕਤਲ ਤੋਂ ਬਾਅਦ ਬਾਈਕ ਨੂੰ ਕੁਝ ਦੂਰੀ ਤੇ ਛੱਡ ਕੇ ਇੱਕ ਕਾਰ ਵਿੱਚ ਭੱਜਦੇ ਦਿਖਾਈ ਦੇ ਰਹੇ ਹਨ।

ਇਸ ਮੌਕੇ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਅਤੇ ਭਾਜਪਾ ਸਰਕਾਰ ਨੂੰ ਘੇਰਿਆ ਅਤੇ ਕਿਹਾ ਕਿ ਦੋਵੇਂ ਸਰਕਾਰਾਂ ਗੈਂਗਸਟਰ ਰਾਜ ਨੂੰ ਖਤਮ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਗੈਂਗਵਾਰ ਦੀਆਂ ਵਧਦੀਆਂ ਘਟਨਾਵਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਜ਼ਿੰਮੇਵਾਰ ਹਨ ਅਤੇ ਉਨ੍ਹਾਂ ਨੂੰ ਨੈਤਿਕ ਆਧਾਰ ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਮੋਦੀ ਜੀ ਵਿਦੇਸ਼ ਜਾ ਕੇ ਵੱਡੇ ਨੇਤਾਵਾਂ ਦੇ ਸੰਪਰਕ ਵਿੱਚ ਰਹਿੰਦੇ ਹਨ, ਤਾਂ ਉਹ ਅਮਰੀਕਾ ਅਤੇ ਕੈਨੇਡਾ ਵਿੱਚ ਲੁਕੇ ਵੱਡੇ ਗੈਂਗਸਟਰਾਂ ਨੂੰ ਦੇਸ਼ ਹਵਾਲੇ ਕਰਨ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕਿਉਂ ਨਹੀਂ ਕਰਦੇ।

Continue Reading

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending