Connect with us

Mohali

ਮੁਹਾਲੀ ਪੁਲੀਸ ਵੱਲੋਂ ਅਗਵਾ ਅਤੇ ਅੰਨੇ ਕਤਲ ਦੇ ਮਾਮਲੇ ਵਿੱਚ ਦੋ ਵਿਅਕਤੀ ਗ੍ਰਿਫਤਾਰ

Published

on

 

 

ਆਈ ਟੀ ਸਿਟੀ ਦੇ ਖੇਤਰ ਵਿੱਚ ਵਾਪਰੀ ਵਾਰਦਾਤ ਨੂੰ 48 ਘੰਟੇ ਵਿੱਚ ਹਲ ਕੀਤਾ : ਸੌਰਵ ਜਿੰਦਲ

ਐਸ ਏ ਐਸ ਨਗਰ, 8 ਜੁਲਾਈ (ਸ.ਬ.) ਮੁਹਾਲੀ ਪੁਲੀਸ ਵੱਲੋਂ ਆਈ ਟੀ ਸਿਟੀ ਦੇ ਖੇਤਰ ਵਿੱਚ ਵਾਪਰੇ ਅਗਵਾ ਅਤੇ ਅੰਨੇ ਕਤਲ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਵਾਰਦਾਤ ਨੂੰ 48 ਘੰਟੇ ਵਿੱਚ ਹਲ ਕਰਨ ਦਾ ਦਾਅਵਾ ਕੀਤਾ ਹੈ। ਇਸ ਸੰਬੰਧੀ ਐਸ ਪੀ ਜਾਂਚ ਸ੍ਰੀ ਸੌਰਵ ਜਿੰਦਲ ਨੇ ਦੱਸਿਆ ਕਿ ਮੁਹਾਲੀ ਪੁਲੀਸ ਵਲੋਂ ਐਸ ਐਸ ਪੀ ਸ੍ਰੀ ਹਰਮਨਦੀਪ ਸਿੰਘ ਹਾਂਸ ਦੀ ਅਗਵਾਈ ਵਿੱਚ ਬੀਤੀ 3 ਜੁਲਾਈ ਦੀ ਰਾਤ ਨੂੰ ਆਈ ਟੀ ਸਿਟੀ ਏਰੀਆ ਵਿਚ ਅਗਵਾ ਵਿਅਕਤੀ ਅਤੇ ਉਸਦੇ ਅੰਨੇ ਕਤਲ ਨੂੰ ਟਰੇਸ ਕਰਕੇ 2 ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਉਹਨਾਂ ਦੱਸਿਆ ਕਿ 4 ਜੁਲਾਈ ਨੂੰ ਰਾਹੁਲ ਸੇਹਾਜ ਵਾਸੀ ਬਲਾਕ ਸੀ ਏਰੋਸਿਟੀ ਜਿਲਾ ਮੁਹਾਲੀ ਦੇ ਬਿਆਨਾ ਦੇ ਆਧਾਰ ਤੇ ਬੀ ਐਨ ਐਸ ਦੀ ਧਾਰਾ 127(6) ਤਹਿਤ ਨਾਮਲੂਮ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਸ਼ਿਕਾਇਤ ਕਰਤਾ ਅਨੁਸਾਰ ਉਸਦੇ ਪਿਤਾ ਅਮਰਜੀਤ ਸਿੰਘ ਸੇਹਾਜ 3 ਜੁਲਾਈ ਨੂੰ ਕਿਸੇ ਵਿਅਕਤੀ ਨਾਲ ਗਏ ਸੀ ਅਤੇ ਰਾਤ ਨੂੰ ਘਰ ਵਾਪਸ ਨਹੀਂ ਆਏ ਸੀ। ਪਰਿਵਾਰਿਕ ਮੈਂਬਰਾਂ ਵੱਲੋਂ ਲਗਾਤਾਰ ਭਾਲ ਕੀਤੀ ਗਈ ਭਾਲ ਤੇ ਗੁੰਮਸ਼ੂਦਾ ਵਿਅਕਤੀ ਅਮਰਜੀਤ ਸਿੰਘ ਸੇਹਾਜ ਦਾ ਕੁੱਝ ਵੀ ਪਤਾ ਨਾ ਲੱਗਣ ਤੇ ਸ਼ਿਕਾਇਤਕਰਤਾ ਵੱਲੋਂ ਥਾਣਾ ਆਈ ਟੀ ਸਿਟੀ ਵਿਖੇ ਗੁੰਮਸ਼ੁਦਗੀ ਸਬੰਧੀ ਇਤਲਾਹ ਦਿੱਤੀ ਗਈ ਸੀ, ਜਿਸਤੇ ਮੁੱਕਦਮਾ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ ਗਈ।

ਉਹਨਾਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐਸ. ਐਸ. ਪੀ. ਸz. ਹਰਮਨਦੀਪ ਸਿੰਘ ਹਾਂਸ ਵੱਲੋਂ ਉਹਨਾਂ ਸਮੇਤ ਐਸ ਪੀ ਸz ਤਲਵਿੰਦਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਡੀ ਐਸ ਪੀ ਸz ਹਰਸਿਮਰਨ ਸਿੰਘ ਬੱਲ, ਡੀ ਐਸ ਪੀ ਸ੍ਰੀ ਜਤਿੰਦਰ ਚੌਹਾਨ, ਸੀ ਆਈ ਏ ਦੇ ਇੰਚਾਰਜ ਅਤੇ ਥਾਣਾ ਆਈ ਟੀ ਸਿਟੀ ਮੁਹਾਲੀ ਦੇ ਮੁੱਖ ਅਫਸਰ ਨੂੰ ਸਾਂਝੇ ਤੌਰ ਤੇ ਕਾਰਵਾਈ ਕਰਨ ਅਤੇ ਅੰਨੇ ਕਤਲ ਨੂੰ ਹਰ ਸੰਭਵ ਕੋਸ਼ਿਸ਼ ਕਰਕੇ ਟਰੇਸ ਕਰਨ ਦਾ ਕੰਮ ਸੌਪਿਆ ਗਿਆ ਸੀ।

ਉਹਨਾਂ ਦੱਸਿਆ ਕਿ ਇੰਚਾਰਜ ਸੀ.ਆਈ.ਏ. ਸਟਾਫ ਹਰਮਿੰਦਰ ਸਿੰਘ ਥਾਣਾ ਆਈ. ਟੀ. ਸਿਟੀ ਦੇ ਮੁੱਖ ਅਫਸਰ ਇੰਸ: ਸਤਵਿੰਦਰ ਸਿੰਘ ਅਤੇ ਪੁਲੀਸ ਟੀਮ ਵਲੋਂ ਸਾਂਝੇ ਤੌਰ ਤੇ ਕਾਰਵਾਈ ਕਰਦਿਆਂ ਟੈਕਨੀਕਲ ਅਤੇ ਹਿਊਮਨ ਸੋਰਸ ਰਾਹੀਂ ਅੰਨੇ ਕਤਲ ਨੂੰ ਟਰੇਸ ਕਰਦੇ ਹੋਏ ਬਲਜਿੰਦਰ ਸਿੰਘ ਭੁੱਲਰ ਅਤੇ ਬਿਕਰਮ ਸਿੰਘ ਨਾਮ ਦੇ 2 ਵਿਅਕਤੀਆਂ ਨੂੰ ਬੀਤੇ ਕੱਲ ਸੈਕਟਰ 66 ਏ, ਐਰ ਸਿਟੀ ਮੁਹਾਲੀ ਤੇ ਗ੍ਰਿਫਤਾਰ ਕੀਤਾ ਗਿਆ। ਇਹਨਾਂ ਵਿਕਅਤੀਆਂ ਦੀ ਪੁੱਛ ਗਿੱਛ ਤੋਂ ਬਾਅਦ ਚੌਕੀ ਮੋਰਨੀ, ਥਾਣਾ ਚੰਡੀਮੰਦਰ, ਜ਼ਿਲ੍ਹਾ ਪੰਚਕੂਲਾ ਦੇ ਖੇਤਰ ਵਿੱਚ ਅਗਵਾ ਹੋਏ ਵਿਅਕਤੀ ਦੀ ਮ੍ਰਿਤਕ ਦੇਹ ਨੂੰ ਬਰਾਮਦ ਕੀਤਾ ਗਿਆ ਅਤੇ ਮਾਮਲੇ ਬੀ ਐਨ ਐਸ ਦੀ ਧਾਰਾ 103, 3(5) ਦਾ ਵਾਧਾ ਕੀਤਾ ਗਿਆ।

ਉਹਨਾਂ ਦੱਸਿਆ ਕਿ ਪੁੱਛਗਿੱਛ ਕਰਨ ਤੇ ਪਤਾ ਲੱਗਾ ਕਿ ਵਾਰਦਾਤ ਨੂੰ ਬਲਜਿੰਦਰ ਸਿੰਘ ਭੁੱਲਰ ਦੇ ਲਾਇਸੈਸੀ ਪਿਸਤੌਲ (.30 ਬੋਰ) ਨਾਲ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਕਾਬੂ ਕੀਤੇ ਗਏ ਵਿਅਕਤੀਆਂ ਬਿਕਰਮ ਸਿੰਘ ਦੰਤ ਵਾਸੀ ਫਾਲਕਨ ਵਿਉ ਸੈਕਟਰ 66 ਏ ਅਤੇ ਬਲਜਿੰਦਰ ਸਿੰਘ ਭੁੱਲਰ ਵਾਸੀ ਮਲੋਟ ਸਿਟੀ ਜਿਲਾ ਸ੍ਰੀ ਮੁਕਤਸਰ ਸਾਹਿਬ (ਹਾਲ ਵਾਸੀ ਅਲਫੀਨਟੀ ਗਰੀਨ ਏਅਰਪੋਰਟ ਰੋਡ ਜੀਰਕਪੁਰ) ਵਲੋਂ ਦੱਸਿਆ ਗਿਆ ਕਿ ਉਹ ਪ੍ਰਾਪਰਟੀ ਡੀਲਰ ਦਾ ਕੰਮ ਕਾਰ ਕਰਦੇ ਹੈ ਅਤੇ 3 ਜੁਲਾਈ ਨੂੰ ਮ੍ਰਿਤਕ ਅਮਰਜੀਤ ਸਿੰਘ ਸੇਹਾਜ ਨੂੰ ਬਲਾਕ ਸੀ ਵਿੱਚ ਆਪਣੇ ਨਾਲ ਗੱਡੀ ਵਿੱਚ ਬਿਠਾਕੇ ਲੈ ਗਏ ਸੀ ਅਤੇ ਉਸਨੂੰ ਕਿਹਾ ਕਿ ਉਹ ਆਪਣੇ ਘਰ ਤੋਂ 30-40 ਲੱਖ ਰੁਪਏ ਮੰਗਵਾ ਕੇ ਉਹਨਾਂ ਨੂੰ ਦੇਵੇ, ਜਿਸ ਤੇ ਮ੍ਰਿਤਕ ਅਮਰਜੀਤ ਸਿੰਘ ਸੇਹਾਜ ਨੇ ਇਨਕਾਰ ਮਨਾ ਕਰ ਦਿੱਤਾ ਜਿਸਤੇ ਉਹਨਾਂ ਨੇ ਅਮਰਜੀਤ ਸਿੰਘ ਸੇਹਾਜ ਨੂੰ ਮੋਰਨੀ ਹਿਲ ਲਿਜਾਕੇ ਗੋਲੀਆ ਮਾਰਕੇ ਮਾਰ ਦਿਤਾ ਅਤੇ ਉਥੇ ਜੰਗਲ ਵਿੱਚ ਸੁੱਟ ਕੇ ਮੌਕੇ ਤੋਂ ਫਰਾਰ ਹੋ ਗਏ ਸਨ। ਉਹਨਾਂ ਦੱਸਿਆ ਕਿ ਆਰੋਪੀਆਂ ਨੂੰ ਗ੍ਰਿਫਤਾਰ ਕਰਨ ਉਪਰੰਤ ਉਹਨਾਂ ਦੀ ਨਿਸ਼ਾਨ ਦੇਹੀ ਤੇ ਹੀ ਮ੍ਰਿਤਕ ਅਮਰਜੀਤ ਸਿੰਘ ਦੀ ਲਾਸ਼ ਬਰਾਮਦ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਵਾਰਦਾਤ ਵਿੱਚ ਵਰਤੀ ਗਈ ਗੱਡੀ ਅਤੇ ਹਥਿਆਰ ਦੀ ਪੂਰੀ ਜਾਣਕਾਰੀ ਹਾਸਲ ਹੋ ਗਈ ਹੈ ਜਿਹਨਾਂ ਨੂੰ ਬਰਾਮਦ ਕੀਤਾ ਜਾ ਰਿਹਾ ਹੈ। ਆਰੋਪੀਆਂ ਦਾ 4 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਜਲਦ ਹੀ ਹੋਰ ਵੀ ਖੁਲਾਸੇ ਹੋਣ ਦੀ ਆਸ ਹੈ।

 

 

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending