Connect with us

Mohali

ਆਮ ਵਰਗਾਂ ਅਤੇ ਕਮਜ਼ੋਰ ਵਰਗਾਂ ਲਈ ਆਉਂਦੇ ਫੰਡਾਂ ਲਈ ਲੋੜਵੰਦ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ : ਮਲਵਿੰਦਰ ਸਿੰਘ ਕੰਗ

Published

on

 

ਲੋਕ ਸਭਾ ਮੈਂਬਰ ਵੱਲੋਂ ਐਮ ਪੀ ਲੋਕਲ ਫ਼ੰਡ ਅਤੇ ਕੇਂਦਰੀ ਸਕੀਮਾਂ ਦਾ ਜਾਇਜ਼ਾ

ਐਸ ਏ ਐਸ ਨਗਰ, 9 ਜੁਲਾਈ (ਸ.ਬ.) ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨੀ ਕਮੇਟੀ (ਡਿਸਟ੍ਰਿਕਟ ਡਿਵੈਲਪਮੈਂਟ ਕੋਅਰਡੀਨੇਸ਼ਨ ਐਂਡ ਮੋਨੀਟਰਿੰਗ ਕਮੇਟੀ) ਦੀ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ।

ਐਮ ਪੀ ਲੋਕਲ ਫ਼ੰਡ ਅਤੇ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਬਹੁਤ ਸਾਰੇ ਲੋੜਵੰਦ ਲੋਕਾਂ ਨੂੰ ਤਾਂ ਸਰਕਾਰ ਵੱਲੋਂ ਉਨ੍ਹਾਂ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਤਕ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਸਰਕਾਰੀ ਭਲਾਈ ਸਕੀਮਾਂ ਦੀ ਜ਼ਰੂਰਤਮੰਦ ਅਤੇ ਯੋਗ ਲੋਕਾਂ ਤੱਕ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਸਾਡਾ ਰਵੱਈਆ ਹਾਂ-ਪੱਖੀ ਅਤੇ ਮਾਨਵਤਾ ਭਰਪੂਰ ਹੋਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਆਮ ਅਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਬੇਹਤਰੀ ਲਈ ਰਾਜ ਅਤੇ ਕੇਂਦਰ ਪੱਧਰ ਤੇ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾਣ। ਬਹੁਤ ਸਾਰੀਆਂ ਯੋਜਨਾਵਾਂ ਜਿਵੇਂ ਮਨਰੇਗਾ, ਆਯੂਸ਼ਮਾਨ ਸਿਹਤ ਬੀਮਾ, ਪ੍ਰਧਾਨ ਮੰਤਰੀ ਰੋਜ਼ਗਾਰ ਉਤਪਤੀ ਯੋਜਨਾ, ਮੁਫ਼ਤ ਕਣਕ, ਆਂਗਨਵਾੜੀ ਕੇਂਦਰਾਂ ਰਾਹੀਂ ਗਰਭਵਤੀ, ਨਵ-ਜਨਮੇ ਬੱਚਿਆਂ ਦੀ ਮਾਂਵਾਂ, ਕਿਸ਼ੋਰ ਲੜਕੀਆਂ, 0 ਤੋਂ 6 ਸਾਲ ਦੇ ਬੱਚਿਆਂ ਲਈ ਪੋਸ਼ਕ ਖੁਰਾਕ ਯੋਜਨਾਵਾਂ, ਸਿਹਤ ਵਿਭਾਗ ਨਾਲ ਸਬੰਧਤ ਟੀਕਾਕਰਣ ਤੇ ਹੋਰ ਸੁਵਿਧਾਵਾ, ਮਿਡ ਡੇ ਮੀਲ, ਸਕੂਲੀ ਢਾਂਚੇ ਦਾ ਅਪਗ੍ਰੇਡੇਸ਼ਨ ਆਦਿ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਕੁੱਝ ਵਿੱਚ ਰਾਜ ਸਰਕਾਰਾਂ ਦਾ ਵੀ ਮਾਲੀ ਹਿੱਸਾ ਹੁੰਦਾ ਹੈ।

ਮੀਟਿੰਗ ਵਿੱਚ ਹਾਜ਼ਰ ਵੱਖ- ਵੱਖ ਅਧਿਕਾਰੀਆਂ ਨੂੰ ਸੰਬੋਧਨ ਕਜਦਿਆਂ ਉਹਨਾਂ ਕਿਹਾ ਕਿ ਮੀਟਿੰਗ ਦਾ ਮੰਤਵ ਮਹਿਜ਼ ਅੰਕੜਿਆਂ ਦੀ ਪ੍ਰਗਤੀ ਨਾ ਹੋ ਕੇ ਜ਼ਮੀਨੀ ਪੱਧਰ ਤੇ ਇਨ੍ਹਾਂ ਲੋੜਵੰਦ ਲੋਕਾਂ ਦੀ ਭਲਾਈ ਦੀ ਸਮੀਖਿਆ ਕਰਨਾ ਹੁੰਦਾ ਹੈ, ਜਿਸ ਲਈ ਸਾਨੂੰ ਸਾਰਿਆਂ ਨੂੰ ‘ਟੀਮ ਵਰਕ’ ਕਰਨ ਦੀ ਲੋੜ ਹੈ।

ਐਮ.ਪੀ. ਮਾਲਵਿੰਦਰ ਸਿੰਘ ਕੰਗ ਨੇ ਪਿੰਡਾਂ ਦੇ ਕਲੱਸਟਰ ਬਣਾ ਕੇ ਉਨ੍ਹਾਂ ਨੂੰ ਵਿਆਹ-ਸ਼ਾਦੀਆਂ ਅਤੇ ਹੋਰ ਸਮਾਗਮਾਂ ਵਾਸਤੇ ਸਸਤੇ ਰੇਟਾਂ ਤੇ ਥਾਂ ਮੁਹੱਈਆ ਕਰਵਾਉਣ ਲਈ ਕਮਿਊਨਿਟੀ ਸੈਂਟਰ ਅਧਾਰਿਤ ਛੋਟੇ ਮੈਰਿਜ ਪੈਲੇਸ ਬਣਾਉਣ ਤੇ ਵੀ ਜ਼ੋਰ ਦਿੱਤਾ, ਜਿਸ ਲਈ ਉਨ੍ਹਾਂ ਐਮ.ਪੀ ਲੈਡ ਫੰਡ ਵਿੱਚੋਂ ਗ੍ਰਾਂਟ ਦੇਣ ਦੀ ਇੱਛਾ ਵੀ ਜਤਾਈ। ਉਹਨਾਂ ਜ਼ਿਲ੍ਹੇ ਵਿਚਲੀਆਂ ਟੁੱਟੀਆਂ ਜਾਂ ਬਣਨਯੋਗ ਸੜ੍ਹਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਗ੍ਰਾਮ ਸੜ੍ਹਕ ਯੋਜਨਾ ਜਾਂ ਹੋਰ ਕੇਂਦਰੀ ਸੜ੍ਹਕ ਯੋਜਨਾਵਾਂ ਤਹਿਤ ਲਿਆ ਕੇ ਕੇਂਦਰੀ ਫੰਡਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਖਿਆ। ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਗਾਰਡਨ ਜਿੰਮ, ਖੇਡ ਮੈਦਾਨ, ਲਾਇਬ੍ਰੇਰੀ, ਸਟਰੀਟ ਲਾਇਟਾਂ ਆਦਿ ਦਾ ਕੰਮ ਜਲਦ ਪੂਰਾ ਕਰਨ ਲਈ ਕਿਹਾ। ਉਨ੍ਹਾਂ ਵਲੋਂ ਮੀਟਿੰਗ ਵਿੱਚ ਸੋਲਿਡ ਵੇਸਟ, ਦੇ ਨਿਪਟਾਰੇ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ ਗਈ।

ਮੀਟਿੰਗ ਦੌਰਾਨ ਹਲਕਾ ਵਿਧਾਇਕ ਡੇਰਾਬਸੀ, ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬਸੀ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆਂ ਦੀ ਗੱਲ ਕੀਤੀ ਗਈ। ਉਨ੍ਹਾਂ ਕਿਹਾ ਕਿ ਡੇਰਾਬਸੀ ਵਿਖੇ ਜ਼ਮੀਨੀ ਪਾਣੀ ਪੀਣ ਯੋਗ ਨਹੀਂ ਰਿਹਾ। ਪਾਣੀ ਦਾ ਪੱਧਰ ਬਹੁਤ ਨੀਵਾਂ ਹੋ ਗਿਆ ਹੈ ਅਤੇ ਪਾਣੀ ਜ਼ਹਿਰੀਲਾ ਵੀ ਹੈ। ਇਸ ਦਾ ਕਾਰਨ ਫਸਲਾਂ ਨੂੰ ਪਾਈਆਂ ਜਾਣ ਵਾਲੀਆਂ ਕੀਟਨਾਸ਼ਕ ਦਿਵਾਈਆਂ ਅਤੇ ਡੇਰਾਬਸੀ ਦੀ ਇੰਡਸਟਰੀ ਹੈ। ਉਨ੍ਹਾਂ ਦੱਸਿਆ ਕਿ ਡੇਰਾਬਸੀ ਹਲਕੇ ਦਾ ਪਾਣੀ ਫਸਲਾਂ ਲਈ ਵੀ ਠੀਕ ਨਹੀਂ ਹੈ, ਫਸਲਾਂ ਵੀ ਸੁੱਕ ਰਹੀਆਂ ਹਨ। ਉਨ੍ਹਾਂ ਵੱਲੋਂ ਭਵਿੱਖ ਬਾਰੇ ਚਿੰਤਾ ਜਿਤਾਉਂਦੇ ਹੋਏ ਪੀਣ ਵਾਲੇ ਪਾਣੀ ਦਾ ਢੁੱਕਵਾਂ ਹੱਲ ਲੱਭਣ ਦੀ ਅਪੀਲ ਕੀਤੀ ਅਤੇ ਹਰ ਇੱਕ ਮਨੁੱਖ ਨੂੰ ਇੱਕ ਰੁੱਖ ਲਗਾਉਣ ਲਈ ਕਿਹਾ।

ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਧੰਨਵਾਦੀ ਮਤਾ ਪੇਸ਼ ਕਰਦਿਆਂ ਮੈਂਬਰ ਲੋਕ ਸਭਾ, ਮਲਵਿੰਦਰ ਸਿੰਘ ਕੰਗ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਵਿੱਚ ਕੇਂਦਰੀ ਗਰਾਂਟਾਂ ਅਤੇ ਐਮ ਪੀ ਸਥਾਨਕ ਏਰੀਆ ਵਿਕਾਸ ਗ੍ਰਾਂਟਾਂ ਦਾ ਲਾਭ ਪੂਰੀ ਤਰ੍ਹਾਂ ਯੋਗ ਅਤੇ ਲੋੜਵੰਦ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਮੀਟਿੰਗ ਵਿੱਚ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਵੱਲੋਂ ਸ਼ਹਿਰ ਵਿੱਚ ਸਾਫ ਸਫਾਈ, ਨਜ਼ਾਇਜ਼ ਰੇਹੜ੍ਹੀਆਂ ਫੜ੍ਹੀਆਂ/ਨਜਾਇਜ਼ ਕਬਜ਼ਿਆਂ ਦਾ ਢੁੱਕਵਾਂ ਹੱਲ ਲੱਭਣ ਲਈ ਸੁਝਾਅ ਪੇਸ਼ ਕੀਤਾ।

ਮੀਟਿੰਗ ਵਿੱਚ ਹਾਜ਼ਰ ਪ੍ਰਮੁੱਖ ਅਧਿਕਾਰੀਆਂ ਵਿੱਚ ਏ.ਡੀ.ਸੀ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਏ.ਡੀ.ਸੀ (ਪੇਡੂ ਵਿਕਾਸ) ਸੋਨਮ ਚੌਧਰੀ, ਕਮਿਸ਼ਨਰ ਨਗਰ ਨਿਗਮ ਪਰਮਿੰਦਰਪਾਲ ਸਿੰਘ, ਸੀਨੀਅਰ ਕਪਤਾਨ ਪੁਲੀਸ, ਦੀਪਿਕਾ ਐਸ ਸੇਖੋਂ, ਐਸ. ਡੀ.ਐਮ, ਡੇਰਾਬਸੀ ਅਮਿਤ ਗੁਪਤਾ, ਡਾ. ਹਰਮਨਦੀਪ ਕੌਰ ਬਰਾੜ, ਜ਼ਿਲ੍ਹਾ ਲੀਡ ਬੈਂਕ ਮੈਨੇਜਰ ਐਮ.ਕੇ ਭਾਰਦਵਾਜ, ਡੀ.ਈ.ਓ ਡਾ. ਗਿੰਨੀ ਦੁੱਗਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਿਖਿਲ ਅਰੋੜਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਮ੍ਰਿਤ ਬਾਲਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Continue Reading

Mohali

ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।

ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।

Continue Reading

Mohali

ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ

Published

on

By

ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।

ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।

ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।

ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।

ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।

ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।

ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।

ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।

ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।

Continue Reading

Mohali

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉਤਸ਼ਾਹ ਪੁਰਵਕ ਮਨਾਇਆ ਗਿਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਗੁਮਰਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਗੁਰਮਤਿ ਸਮਾਗਮ ਵਿੱਚ ਬੀਬੀ ਰਾਜਵੰਤ ਕੌਰ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਇੰਨਟਰਨੈਸ਼ਨਲ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਉਨ੍ਹਾਂ ਦੱਸਿਆ ਕਿ ਬਾਬਾ ਬੁੱਢਾ ਜੀ ਨੂੰ 5 ਗੁਰੂ ਸਾਹਿਬਾਨਾਂ ਨੂੰ ਗੁਰਿਆਈ ਦਾ ਤਿਲਕ ਲਗਾਉਣ ਦਾ ਮਾਣ ਹਾਸਲ ਹੈ। ਭਾਈ ਧਰਮ ਸਿੰਘ ਮਾਹੀ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਗੁਰਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਦਸਿੱਆ ਕਿ ਬਾਬਾ ਬੂੱਢਾ ਜੀ ਨੇ ਮਾਤਾ ਗੰਗਾ ਜੀ ਨੂੰ ਪ੍ਰਤਾਪੀ ਪੁੱਤਰ ਹੋਣ ਦਾ ਵਰ ਦਿੱਤਾ ਅਤੇ ਲੰਗਰ ਛਕਦਿਆਂ ਹੋਇਆ ਗੰਢਾ ਭੰਨਦੇ ਹੋਏ ਬਚਨ ਕੀਤੇ ਕਿ ਜਿਵੇਂ ਇਹ ਗੰਢਾ ਭੰਨਿਆ ਹੈ, ਉਸੇ ਤਰ੍ਹਾਂ ਆਪ ਜੀ ਦਾ ਪੁੱਤਰ ਦੁਸ਼ਮਣਾਂ ਦੇ ਸਿਰ ਭੰਨੇਗਾ। ਉਹਨਾਂ ਦੇ ਬਚਨਾਂ ਅਨੁਸਾਰ ਮਾਤਾ ਗੰਗਾ ਜੀ ਦੀ ਕੁੱਖੋ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਹੋਇਆ।

ਇਸ ਤੋਂ ਇਲਾਵਾ ਭਾਈ ਰਵਿੰਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਹਰਮਨਜੀਤ ਸਿੰਘ, ਭਾਈ ਸਰੂਪ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਹਰਜਿੰਦਰ ਕੌਰ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

Continue Reading

Latest News

Trending