Connect with us

Mohali

ਡਿਪਟੀ ਕਮਿਸ਼ਨਰ ਵੱਲੋਂ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੇ ਮੈਂਬਰਾਂ ਨਾਲ ਸਮੀਖਿਆ ਮੀਟਿੰਗ

Published

on

 

ਐਸ ਏ ਐਸ ਨਗਰ, 9 ਜੁਲਾਈ (ਸ.ਬ.) ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਅਤੇ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਨਾਲ ਰੋਡ ਸੇਫਟੀ ਦੇ ਪ੍ਰਬੰਧਾਂ ਬਾਰੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆਂ ਮੁੱਖ ਸੜਕਾਂ ਉੱਪਰ ਬਲੈਕ ਸਪਾਟ (ਦੁਰਘਟਨਾ ਸੰਭਾਵੀ ਥਾਵਾਂ) ਜਿਨ੍ਹਾਂ ਕਾਰਨ ਲੋਕਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਠੀਕ ਕਰਨ ਲਈ ਕਿਹਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਸੜਕ ਹਾਦਸਿਆਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਕਿਹਾ ਸੜਕ ਹਾਦਸਿਆਂ ਨੂੰ ਰੋਕਣ ਲਈ ਸ਼ਹਿਰ ਵਿੱਚ ਨਵੀਂ ਸ਼ੁਰੂ ਕੀਤੀ ਗਈ ਸਿਟੀ ਸਰਵੇਲੈਂਸ ਤੇ ਟ੍ਰੈਫ਼ਿਕ ਮੈਨੇਜਮੈਂਟ ਪ੍ਰਣਾਲੀ ਅਧੀਨ ਨਗਰ ਨਿਗਮ ਅਤੇ ਗਮਾਡਾ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪੁਲੀਸ ਨਾਲ ਮਿਲ ਕੇ ਸੜਕਾਂ ਤੇ ਆਵਾਜਾਈ ਚਿੰਨ੍ਹਾਂ (ਜਿਵੇਂ ਕਿ ਜ਼ੈਬਰਾ ਕ੍ਰਾਸਿੰਗ, ਨੋ ਪਾਰਕਿੰਗ ਸਾਈਨ ਬੋਰਡ, ਸਟਾਪ ਲਾਈਨਾਂ ਅਤੇ ਸਪੀਡ ਲਿਮਿਟ ਬੋਰਡ) ਦੀ ਸਪੱਸ਼ਟਤਾ ਨੂੰ ਤੁਰੰਤ ਯਕੀਨੀ ਬਣਾਉਣ।

ਉਨ੍ਹਾਂ ਵੱਲੋਂ ਜ਼ਿਲ੍ਹੇ ਦੀਆਂ ਸੜਕਾਂ ਤੇ ਬਲੈਕ ਸਪੋਟਾਂ (ਦੁਰਘਟਨਾਵਾਂ ਵਾਲੀਆ ਥਾਵਾਂ) ਨੂੰ ਤੁਰੰਤ ਸਹੀ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਅਦਾਰਿਆਂ ਐਨ. ਐਚ. ਏ. ਆਈ, ਗਮਾਡਾ, ਬੀ. ਐਡ. ਆਰ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਅਤੇ ਕਿਹਾ ਗਿਆ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਸੜਕਾਂ ਤੇ ਟ੍ਰੈਫਿਕ ਲਾਇਟਾਂ, ਸਲਿੱਪ ਰੋਡ, ਸਰਵਿਸ ਲਾਇਨ ਆਦਿ ਜਿਹੜਾ ਵੀ ਕੰਮ ਹੋਣ ਵਾਲਾ ਹੈ, ਤੁਰੰਤ ਕਰਵਾਇਆ ਜਾਵੇ।

ਉਨ੍ਹਾਂ ਵੱਲੋਂ ਸ਼ਹਿਰ ਵਿੱਚ ਸੜਕਾਂ ਉੱਪਰ ਬਣੇ ਅਣਅਧਿਕਾਰਤ ਕੱਟਾਂ ਨੂੰ ਬੰਦ ਕਰਨ ਅਤੇ ਸੜਕਾਂ ਦੇ ਆਸੇ ਪਾਸੇ ਲਗਾਈਆਂ ਜਾਂਦੀਆਂ ਰੇੜ੍ਹੀਆਂ, ਫੜ੍ਹੀਆਂ, ਨਜ਼ਾਇਜ ਕਬਜ਼ਿਆਂ ਅਤੇ ਵਾਹਨਾਂ ਦੀ ਗਲਤ ਪਾਰਕਿੰਗ ਆਦਿ ਨੂੰ ਰੋਕਣ ਲਈ ਲਗਾਤਾਰ ਚੈਕਿੰਗ ਕਰਨ ਲਈ ਕਿਹਾ ਗਿਆ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਲੋਕਾਂ ਨੂੰ ਸਰਕਾਰ ਦੁਆਰਾ ਚਲਾਈ ਗਈ ਸਕੀਮ ਫਾਰ ਗ੍ਰਾਂਟ ਆਫ ਅਵਾਰਡ ਟੂ ਦਾ ਗੁੱਡ ਸਮਾਰੀਟਨ ਬਾਰੇ ਜਾਣੂ ਕਰਵਾਉਣ ਲਈ ਕਿਹਾ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ ਹੋਏ ਵਿਅਕਤੀ ਦੀ ਮੱਦਦ ਕਰਦਾ ਹੈ ਤਾਂ ਉਸਨੂੰ 2000 ਰੁਪਏ ਸਰਕਾਰ ਵੱਲੋ (ਫ਼ਰਿਸ਼ਤੇ ਸਕੀਮ ਤਹਿਤ) ਦਿੱਤੇ ਜਾਣਗੇ।

ਡਿਪਟੀ ਕਮਿਸ਼ਨਰ ਨੇ ਈ-ਡੀ ਏ ਆਰ ਪੋਰਟਲ ਤੇ ਹਾਦਸਿਆਂ ਦੀ ਤੁਰੰਤ ਰਿਪੋਰਟਿੰਗ ਕਰਨ ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪਲੇਟਫਾਰਮ ਹਾਦਸਿਆਂ ਲਈ ਜ਼ਿੰਮੇਵਾਰ ਥਾਵਾਂ ਦੀ ਪਛਾਣ ਤੇ ਮੁਆਵਜ਼ਾ ਜਲਦੀ ਮਿਲਣ ਵਿੱਚ ਮੱਦਦ ਕਰਦਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੇ ਹਿਟ ਐਂਡ ਰਨ ਕੇਸਾਂ ਦੀਆਂ ਲੰਬਿਤ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਕਿਹਾ ਤਾਂ ਜੋ ਮੌਤ ਦੇ ਮਾਮਲਿਆਂ ਵਿੱਚ ਰੁਪਏ 2 ਲੱਖ ਅਤੇ ਗੰਭੀਰ ਚੋਟਾਂ ਵਾਲਿਆਂ ਨੂੰ ਰੁਪਏ 50,000 ਦੀ ਰਾਹਤ ਦਿੱਤੀ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ ਐਸ.ਡੀ.ਐਮ ਡੇਰਾਬੱਸੀ, ਸ੍ਰੀ ਅਮਿਤ ਗੁਪਤਾ ਆਰ.ਟੀ.ਏ ਸ੍ਰੀ ਰਾਜਪਾਲ ਸਿੰਘ ਸੇਖੋਂ, ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੇ ਗੈਰ-ਸਰਕਾਰੀ ਮੈਂਬਰ ਹਰਪ੍ਰੀਤ ਸਿੰਘ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending