Mohali
ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਬਲਾਕ ਕਾਂਗਰਸ ਕਮੇਟੀ ਮੁਹਾਲੀ ਦੀ ਮੀਟਿੰਗ ਆਯੋਜਿਤ
ਐਸ ਏ ਐਸ ਨਗਰ, 9 ਜੁਲਾਈ (ਸ.ਬ.) ਸਥਾਨਕ ਫੇਜ਼ 1 ਵਿਖੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਬਲਾਕ ਕਾਂਗਰਸ ਕਮੇਟੀ ਮੁਹਾਲੀ (ਦਿਹਾਤੀ) ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੌਰਾਨ ਮੁਹਾਲੀ ਦੇ ਸੰਗਠਨ ਦੇ ਆਬਜ਼ਰਵਰ ਸ਼੍ਰੀ ਮਨੀਸ਼ ਬਾਂਸਲ ਅਤੇ ਹਲਕਾ ਕੋਆਰਡੀਨੇਟਰ ਸ. ਗੁਰਕੀਮਤ ਸਿੰਘ ਸਿੱਧੂ ਵੀ ਮੌਜੂਦ ਰਹੇ। ਮੀਟਿੰਗ ਵਿੱਚ ਮੁਹਾਲੀ ਦੇ ਸਮੁੱਚੇ ਮੰਡਲ ਪ੍ਰਧਾਨਾਂ ਅਤੇ ਬੂਥ ਕਮੇਟੀਆਂ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ ਅਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਚਰਚਾ ਕੀਤੀ।
ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਸz. ਸਿੱਧੂ ਨੇ ਕਿਹਾ ਕਿ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਬਣਾਈਆਂ ਗਈਆਂ ਬੂਥ ਕਮੇਟੀਆਂ ਨੇ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਨਾ ਸਿਰਫ਼ ਮਜ਼ਬੂਤ ਕੀਤਾ ਹੈ, ਬਲਕਿ ਇਹ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਦਾ ਇੱਕ ਪ੍ਰਭਾਵਸ਼ਾਲੀ ਤਰੀਕਾ ਵੀ ਸਾਬਿਤ ਹੋਇਆ ਹੈ। ਉਹਨਾਂ ਹਰ ਹਫ਼ਤੇ ਹੋ ਰਹੀਆਂ ਮੀਟਿੰਗਾਂ ਅਤੇ ਲੋਕਾਂ ਨਾਲ ਹੋ ਰਹੀ ਗੱਲਬਾਤ ਨਾਲ ਕਾਂਗਰਸ ਨੇ ਲੋਕਾਂ ਨਾਲ ਸਾਨੂੰ ਆਪਣੇ ਰਿਸ਼ਤੇ ਹੋਰ ਮਜ਼ਬੂਤ ਕਰਨ ਦਾ ਮੌਕਾ ਮਿਲ ਰਿਹਾ ਹੈ।
ਸz. ਸਿੱਧੂ ਨੇ ਕਿਹਾ ਕਿ ਅੱਜ ਪੰਜਾਬ ਨਸ਼ੇ ਵਿੱਚ ਰੁੱਲ ਰਿਹਾ ਹੈ, ਲੋਕਾਂ ਤੇ ਫਰਜ਼ੀ ਪਰਚੇ ਦਰਜ ਕੀਤੇ ਜਾ ਰਹੇ ਨੇ, ਨੌਜਵਾਨਾਂ ਨੂੰ ਨੌਕਰੀਆਂ ਨਹੀਂ ਮਿਲ ਰਹੀਆਂ, ਕਿਸਾਨਾਂ ਨਾਲ ਧੱਕਾ ਕੀਤਾ ਜਾ ਰਿਹਾ ਅਤੇ ਮੁਲਾਜ਼ਮ ਵਰਗ ਆਪਣੀਆਂ ਹੱਕੀਂ ਮੰਗਾਂ ਲਈ ਸੰਘਰਸ਼ ਕਰ ਰਿਹਾ ਹੈ। ਇਹ ਸਭ ਕੁਝ ਸਾਫ਼ ਜ਼ਾਹਿਰ ਕਰ ਰਿਹਾ ਹੈ ਕਿ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਸੁਧਾਰਨ ਅਤੇ ਅਮਨ ਸ਼ਾਂਤੀ ਲਿਆਉਣ ਵਿੱਚ ਪੂਰੀ ਤਰ੍ਹਾਂ ਨਾਲ ਅਸਫ਼ਲ ਸਾਬਿਤ ਹੋਈ ਹੈ।
ਸਿੱਧੂ ਨੇ ਅੱਗੇ ਕਿਹਾ ਕਿ ਅੱਜ ਭਗਵੰਤ ਮਾਨ ਸਰਕਾਰ ਵਲੋਂ ਲਿਆਂਦੀ ਗਈ ਕਿਸਾਨ ਵਿਰੋਧੀ ਲੈਂਡ ਪੁਲਿੰਗ ਪਾਲਿਸੀ ਰਾਹੀਂ ਸਾਡੇ ਕਿਸਾਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਇਸ ਪਾਲਿਸੀ ਦਾ ਉਦੇਸ਼ ਸਿਰਫ ਤੇ ਸਿਰਫ ਵੱਡੇ ਬਿਲਡਰਾਂ ਅਤੇ ਰੀਅਲ ਈਸਟੇਟਾਂ ਦੇ ਮਾਲਕਾਂ ਨੂੰ ਖੁਸ਼ ਕਰਨਾ ਹੈ, ਪਰੰਤੂ ਕਾਂਗਰਸ ਆਪਣੇ ਲੋਕਾਂ ਨਾਲ ਇਸ ਲੜਾਈ ਵਿੱਚ ਡਟ ਕੇ ਸਾਥ ਦੇਵੇਗੀ।
ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁਹਾਲੀ ਦੇ ਆਬਜ਼ਰਵਰ ਸ਼੍ਰੀ ਮਨੀਸ਼ ਬਾਂਸਲ ਅਤੇ ਹਲਕਾ ਕੋਆਰਡੀਨੇਟਰ ਸ. ਗੁਰਕੀਮਤ ਸਿੰਘ ਸਿੱਧੂ ਨੇ ਕਿਹਾ ਸ. ਬਲਬੀਰ ਸਿੱਧੂ ਦੀ ਅਗਵਾਈ ਹੇਠ ਮੁਹਾਲੀ ਵਿੱਚ ਪਹਿਲਾਂ ਤੋਂ ਹੀ ਬੂਥ ਮੰਡਲ ਕਮੇਟੀਆਂ ਚੰਗੇ ਤਰੀਕੇ ਨਾਲ ਕੰਮ ਕਰ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਇਨ੍ਹਾਂ ਕਮੇਟੀਆਂ ਅੰਦਰ ਮਹਿਲਾਵਾਂ, ਨੌਜਵਾਨਾਂ ਸਣੇ ਸਮਾਜ ਦੇ ਸਾਰੇ ਵਰਗਾਂ ਦੀ ਸ਼ਮੂਲੀਅਤ ਯਕੀਨੀ ਬਣਾਕੇ ਹਰ ਹਫਤੇ ਇਨ੍ਹਾਂ ਕਮੇਟੀਆਂ ਦੀ ਮੀਟਿੰਗ ਕਰਕੇ ਕਾਂਗਰਸ ਪਾਰਟੀ ਦੀਆਂ ਯੋਜਨਾਵਾਂ ਅਤੇ ਨੀਤੀਆਂ ਨੂੰ ਹੋਰ ਤੇਜ਼ੀ ਨਾਲ ਘਰ ਘਰ ਤੱਕ ਪ੍ਰਚਾਰਿਤ ਕੀਤਾ ਜਾਵੇਗਾ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh2 months agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International3 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
