Mohali
ਮੁਹਾਲੀ ਦੇ ਕੂੜੇ ਦੇ ਸੰਕਟ ਤੇ ਵਸਨੀਕਾਂ ਨੂੰ ਗੁੰਮਰਾਹ ਕਰ ਰਿਹਾ ਹੈ ਗਮਾਡਾ : ਕੁਲਜੀਤ ਸਿੰਘ ਬੇਦੀ
ਇਕ ਪਾਸੇ ਨਵਾਂ ਸ਼ਹਿਰ ਵਸਾ ਰਿਹਾ ਗਮਾਡਾ ਮੌਜੂਦਾ ਮੁਹਾਲੀ ਦੀ ਮਾੜੀ ਹਾਲਤ ਪ੍ਰਤੀ ਲਾਪਰਵਾਹ
ਐਸ ਏ ਐਸ ਨਗਰ, 10 ਜੁਲਾਈ (ਸ.ਬ.) ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਗਮਾਡਾ ਦੇ ਚੇਅਰਮੈਨ ਨੂੰ ਇੱਕ ਪੱਤਰ ਲਿਖ ਕੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਗਮਾਡਾ ਨੇ ਤੁਰੰਤ ਮੁਹਾਲੀ ਵਿੱਚ ਢੰਗ ਦੀ ਸੌਲਿਡ ਵੇਸਟ ਮੈਨੇਜਮੈਂਟ ਨੀਤੀ ਤਿਆਰ ਨਾ ਕੀਤੀ ਤਾਂ ਲੋਕ ਸੜਕਾਂ ਤੇ ਉਤਰਨ ਤੇ ਮਜਬੂਰ ਹੋਣਗੇ। ਪੱਤਰ ਵਿੱਚ ਉਹਨਾਂ ਕਿਹਾ ਹੈ ਕਿ ਗਮਾਡਾ ਇਕ ਪਾਸੇ ਨਵੇਂ ਵਿਕਾਸ ਪ੍ਰਾਜੈਕਟਾਂ ਜਿਵੇਂ ਕਿ ਐਰੋਟ੍ਰੋਪੋਲਿਸ ਵਾਂਗ ਨਵੇਂ ਸ਼ਹਿਰ ਵਸਾਉਣ ਦੀ ਯੋਜਨਾ ਬਣਾ ਰਿਹਾ ਹੈ, ਜਦਕਿ ਮੌਜੂਦਾ ਮੁਹਾਲੀ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਦੀ ਗੰਭੀਰ ਘਾਟ ਹੈ।
ਡਿਪਟੀ ਮੇਅਰ ਨੇ ਕਿਹਾ ਕਿ ਗਮਾਡਾ ਖੁਦ ਆਪਣੇ ਖੇਤਰਾਂ ਵਿੱਚੋਂ ਨਿਕਲਣ ਵਾਲਾ ਕੂੜਾ ਮੁਹਾਲੀ ਨਗਰ ਨਿਗਮ ਦੀ ਹੱਦ ਵਿੱਚ ਸੁੱਟਵਾ ਰਿਹਾ ਹੈ, ਜਿਸ ਨਾਲ ਫੇਜ਼ 5, ਫੇਜ਼ 7, ਫੇਜ਼ 11, ਸੈਕਟਰ 71 ਅਤੇ ਹੋਰ ਇਲਾਕਿਆਂ ਵਿੱਚ ਆਰ ਐਮ ਸੀ ਪੁਆਇੰਟਾਂ ਨੇ ਲੋਕਾਂ ਦੀ ਜ਼ਿੰਦਗੀ ਦੁੱਭਰ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਮੁਹਾਲੀ ਵਿੱਚ ਰਿਹਾਇਸ਼ੀ ਇਲਾਕਿਆਂ ਤੋਂ ਇਲਾਵਾ ਕਈ ਵੱਡੀਆਂ ਕਮਰਸ਼ੀਅਲ ਇਮਾਰਤਾਂ, ਮਾਲ, ਫੂਡ ਕੋਰਟ, ਪੀਜੀ ਅਤੇ ਹੋਰ ਢਾਂਚੇ ਮੌਜੂਦ ਹਨ, ਜਿੱਥੋਂ ਹਰ ਰੋਜ਼ ਟਨਾਂ ਦੇ ਹਿਸਾਬ ਨਾਲ ਕੂੜਾ ਨਿਕਲਦਾ ਹੈ। ਪਰੰਤੂ ਗਮਾਡਾ ਕੋਲ ਇਸਨੂੰ ਨਿਪਟਾਉਣ ਲਈ ਨਾ ਕੋਈ ਯੋਜਨਾ ਹੈ ਅਤੇ ਨਾ ਹੀ ਇਸ ਵਾਸਤੇ ਕੋਈ ਢਾਂਚਾ ਹੈ।
ਗਮਾਡਾ ਵਲੋਂ ਨਗਰ ਨਿਗਮ ਨੂੰ ਝੰਜੇੜੀ ਵਿੱਚ ਡੰਪਿੰਗ ਗਰਾਊਂਡ ਬਣਾਉਣ ਲਈ ਜਮੀਨ ਦੇਣ ਦੀ ਗੱਲ ਤੇ ਉਹਨਾਂ ਕਿਹਾ ਕਿ ਗਮਾਡਾ ਕੋਲ ਝੰਜੇੜੀ ਵਿੱਚ ਜਮੀਨ ਹੀ ਨਹੀਂ ਹੈ ਬਲਕਿ ਇਹ ਜ਼ਮੀਨ ਪੰਚਾਇਤ ਵਿਭਾਗ ਦੀ ਹੈ ਅਤੇ ਇਸ ਤੇ ਲੋਕਾਂ ਦੇ ਕਬਜ਼ੇ ਹਨ ਪਰੰਤੂ ਗਮਾਡਾ ਇਸ ਜਮੀਨ ਤੇ ਦਾਅਵਾ ਕਰ ਕੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ। ਉਹਨਾਂ ਕਿਹਾ ਕਿ ਨਗਰ ਨਿਗਮ ਵੱਲੋਂ ਤਾਂ ਝੰਜੇੜੀ ਦੀ ਜ਼ਮੀਨ ਦੀ ਮੰਗ ਹੀ ਨਹੀਂ ਕੀਤੀ ਗਈ।
ਉਹਨਾਂ ਕਿਹਾ ਕਿ ਇਹ ਸਿਰਫ਼ ਜਗ੍ਹਾ ਦੀ ਗੱਲ ਨਹੀਂ ਹੈ ਬਲਕਿ ਸਾਡੇ ਸ਼ਹਿਰ ਦੀ ਸਿਹਤ, ਵਾਤਾਵਰਨ ਅਤੇ ਇੱਜ਼ਤ ਦੀ ਗੱਲ ਹੈ। ਮੁਹਾਲੀ ਦੇ ਲੋਕ ਪੜ੍ਹੇ-ਲਿਖੇ ਤੇ ਸਮਝਦਾਰ ਹਨ। ਉਹ ਹੁਣ ਗਲਤ ਨੀਤੀਆਂ ਨੂੰ ਸਹਿਣ ਵਾਲੇ ਨਹੀਂ ਹਨ।
ਉਹਨਾਂ ਮੰਗ ਕੀਤੀ ਕਿ ਮੁਹਾਲੀ ਵਿੱਚ ਆਧੁਨਿਕ ਤਕਨੀਕ ਨਾਲ ਵੇਸਟ ਟਰੀਟਮੈਂਟ ਪਲਾਂਟ ਦੀ ਤੁਰੰਤ ਯੋਜਨਾ ਬਣਾਈ ਜਾਵੇ। ਉਹਨਾਂ ਕਿਹਾ ਕਿ ਗਮਾਡਾ ਆਪਣੇ ਸੀ ਐਲ ਯੂ ਰਾਹੀਂ ਇਕੱਠੇ ਕੀਤੇ ਅਰਬਾਂ ਰੁਪਏ ਵਿੱਚੋਂ ਨਗਰ ਨਿਗਮ ਮੁਹਾਲੀ ਨੂੰ ਸਹਾਇਤਾ ਦੇਵੇ ਅਤੇ ਝੰਜੇੜੀ ਜਾਂ ਕਿਸੇ ਹੋਰ ਵਿਵਾਦਤ ਜਗ੍ਹਾ ਨੂੰ ਡੰਪਿੰਗ ਗਰਾਊਂਡ ਵਜੋਂ ਚੁਣਨ ਤੋਂ ਪਹਿਲਾਂ ਲੋਕਾਂ ਦੀ ਰਜ਼ਾਮੰਦੀ ਅਤੇ ਕਾਨੂੰਨੀ ਤੱਥਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ ਅਤੇ ਗਮਾਡਾ ਦੇ ਨਵੇਂ ਪ੍ਰਾਜੈਕਟਾਂ ਤੋਂ ਪਹਿਲਾਂ ਮੌਜੂਦਾ ਮੁਹਾਲੀ ਸ਼ਹਿਰ ਦੀ ਹਾਲਤ ਤੇ ਤੁਰੰਤ ਮੀਟਿੰਗ ਬੁਲਾਈ ਜਾਵੇ।
ਉਹਨਾਂ ਚਿਤਾਵਨੀ ਦਿੱਤੀ ਕਿ ਮੁਹਾਲੀ ਨੂੰ ਨਵਾਂ ਡੱਡੂ ਮਾਜਰਾ ਨਹੀ ਬਣਨ ਦਿੱਤਾ ਜਾਵੇਗਾ ਅਤੇ ਗਮਾਡਾ ਨੂੰ ਨਿਵੇਕਲੇ, ਆਧੁਨਿਕ ਅਤੇ ਵਾਤਾਵਰਨ ਦੀ ਸਾਂਭ ਸੰਭਾਲ ਦੇ ਹੱਲ ਲੱਭਣੇ ਪੈਣਗੇ ਵਰਨਾ ਲੋਕ ਸੜਕਾਂ ਉੱਤੇ ਆ ਕੇ ਲੰਬੀ ਲੜਾਈ ਲਈ ਤਿਆਰ ਹਨ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
