Connect with us

Mohali

ਸੀ. ਜੀ. ਸੀ ਝੰਜੇੜੀ ਦੇ ਚੰਡੀਗੜ੍ਹ ਲਾਅ ਕਾਲਜ ਵੱਲੋਂ ਨਵੇਂ ਅਪਰਾਧਿਕ ਕਾਨੂੰਨਾਂ ਤੇ ਇੱਕ ਹਫ਼ਤੇ ਦੇ ਕੌਮੀ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ

Published

on

 

ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਦੇ ਮਾਹਿਰਾਂ ਨੇ ਨਵੇਂ ਅਤੇ ਪੁਰਾਣੇ ਕਾਨੂੰਨਾਂ ਵਿਚ ਆਏ ਬਦਲਾਵਾਂ ਤੇ ਕੀਤੀ ਚਰਚਾ

ਐਸ ਏ ਐਸ ਨਗਰ, 12 ਜੁਲਾਈ (ਸ.ਬ.) ਸੀ. ਜੀ. ਸੀ, ਮੁਹਾਲੀ ਝੰਜੇੜੀ ਦੇ ਚੰਡੀਗੜ੍ਹ ਲਾਅ ਕਾਲਜ ਵੱਲੋਂ ਹਿਮਾਚਲ ਪ੍ਰਦੇਸ਼ ਨੈਸ਼ਨਲ ਲਾਅ ਯੂਨੀਵਰਸਿਟੀ , ਸ਼ਿਮਲਾ ਦੇ ਸਹਿਯੋਗ ਨਾਲ ਨਵੀਂ ਅਪਰਾਧਿਕ ਵਿਧਾਨ ਵਿੱਚ ਪੈਰਾਡਾਈਮ ਸ਼ਿਫ਼ਟ ਅਤੇ ਵਿਕਸਤ ਹੋ ਰਹੇ ਰੂਪਾਂ ਨੂੰ ਸਮਝਣਾ ਵਿਸ਼ੇ ਤੇ ਆਪਣਾ ਪਹਿਲਾ ਇੱਕ ਹਫ਼ਤੇ ਦਾ ਕੌਮੀ ਥੀਮੈਟਿਕ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿੱਚ ਪੂਰੇ ਭਾਰਤ ਦੇ ਕਾਨੂੰਨ ਫੈਕਲਟੀ ਮੈਂਬਰਾਂ, ਖੋਜ ਵਿਦਵਾਨਾਂ ਅਤੇ ਕਾਨੂੰਨੀ ਪੇਸ਼ਾਵਰਾਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ। ਇਸ ਪ੍ਰੋਗਰਾਮ ਦਾ ਉਦਘਾਟਨ ਹਿਮਾਚਲ ਪ੍ਰਦੇਸ਼ ਨੈਸ਼ਨਲ ਲਾਅ ਯੂਨੀਵਰਸਿਟੀ ਦੀ ਵਾਈਸ-ਚਾਂਸਲਰ ਪ੍ਰੋ. (ਡਾ.) ਪ੍ਰੀਤੀ ਸਕਸੈਨਾ ਵੱਲੋਂ ਕੀਤਾ ਗਿਆ।

ਇਸ ਮੌਕੇ ਸੋਬਨ ਸਿੰਘ ਜੀਨਾ ਯੂਨੀਵਰਸਿਟੀ, ਅਲਮੋੜਾ ਤੋ ਪ੍ਰੋ. (ਡਾ.) ਐੱਸ. ਡੀ. ਸ਼ਰਮਾ ਨੇ ਮੁੱਖ ਭਾਸ਼ਣ ਦਿੱਤਾ। ਇਸ ਦੇ ਇਲਾਵਾ ਹਫ਼ਤਾ ਭਰ ਚੱਲੇ ਸੈਸ਼ਨ ਨੂੰ ਉੱਘੇ ਕਾਨੂੰਨੀ ਵਿਦਵਾਨਾਂ ਅਤੇ ਪਤਵੰਤਿਆਂ ਨੇ ਵਿਚਾਰ ਸਾਂਝੇ ਕੀਤੇ। ਹਫਤਾ ਭਰ ਚਲੇ ਪ੍ਰੋਗਰਾਮਾਂ ਵਿਚ ਪ੍ਰੋ. (ਡਾ.) ਸ਼ਰਨਜੀਤ ਕੌਰ, ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪਟਿਆਲਾ, ਪ੍ਰੋ. (ਡਾ.) ਪੂਜਾ ਜੈਸਵਾਲ, ਡਾ. ਬੀ. ਆਰ. ਅੰਬੇਡਕਰ ਨੈਸ਼ਨਲ ਲਾਅ ਯੂਨੀਵਰਸਿਟੀ, ਸੋਨੀਪਤ, ਪ੍ਰੋ. ਅਸਦ ਮਲਿਕ, ਜਾਮੀਆ ਮਾਲੀਆ ਇਸਲਾਮੀਆ ਯੂਨੀਵਰਸਿਟੀ, ਦਿੱਲੀ, ਡਾ. ਜ਼ੁਬੈਰ ਅਹਿਮਦ ਖ਼ਾਨ, ਗੁਰੂ ਗੋਬਿੰਦ ਸਿੰਘ ਇੰਦਰਪ੍ਰਸਥ ਯੂਨੀਵਰਸਿਟੀ, ਦਿੱਲੀ, ਪ੍ਰੋ. (ਡਾ.) ਵਾਗੇਸ਼ਵਰੀ, ਦਿੱਲੀ ਯੂਨੀਵਰਸਿਟੀ), ਪ੍ਰੋ. (ਡਾ.) ਅਫ਼ਜ਼ਲ ਵਾਨੀ, ਆਈ. ਆਈ. ਐੱਲ. ਐੱੱਮ. ਯੂਨੀਵਰਸਿਟੀ, ਗ੍ਰੇਟਰ ਨੋਇਡਾ, ਐਡਵੋਕੇਟ ਪ੍ਰਥਮ ਸੇਠੀ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ, ਡਾ. ਭਾਨੂ ਪ੍ਰਤਾਪ ਸਿੰਘ, ਲਖਨਊ ਯੂਨੀਵਰਸਿਟੀ) ਅਤੇ ਪ੍ਰੋ. (ਡਾ.) ਜੀ.ਕੇ. ਗੋਸਵਾਮੀ, ਸੇਵਾਮੁਕਤ ਆਈ.ਪੀ.ਐਸ, ਉੱਤਰ ਪ੍ਰਦੇਸ਼ ਸਟੇਟ ਇੰਸਟੀਚਿਊਟ ਆਫ਼ ਫੋਰੈਂਸਿਕ ਸਾਇੰਸ, ਲਖਨਊ ਸਮੇਤ ਹੋਰ ਕਈ ਯੂਨੀਵਰਸਿਟੀਆਂ ਦੇ ਮਾਹਿਰ ਸ਼ਾਮਲ ਸਨ।

ਇਸ ਮੌਕੇ ਚੰਡੀਗੜ੍ਹ ਲਾਅ ਕਾਲਜ ਦੇ ਡਾਇਰੈਕਟਰ ਪ੍ਰੋ. (ਡਾ.) ਜੇ. ਪੀ. ਯਾਦਵ ਨੇ ਅਕਾਦਮਿਕ ਅਤੇ ਪ੍ਰਬੰਧਕੀ ਭੂਮਿਕਾ ਨਿਭਾਈ। ਇੱਕ ਹਫ਼ਤੇ ਦੇ ਸੈਸ਼ਨਾਂ ਦੌਰਾਨ, ਮਾਹਿਰਾਂ ਨੇ ਨਵੇਂ ਲਾਗੂ ਕੀਤੇ ਭਾਰਤੀ ਨਿਆਂ ਸੰਹਿਤਾ (ਬੀ. ਐਨ. ਐਸ.), ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ. ਐਨ. ਐਸ. ਐਸ.), ਅਤੇ ਭਾਰਤੀ ਸਾਕਸ਼ਯ ਅਧਿਨਿਯਮ (ਬੀ. ਐਸ. ਏ.) ਨਾਲ ਸਬੰਧਿਤ ਨਾਜ਼ੁਕ ਵਿਸ਼ਿਆਂ ਤੇ ਡੂੰਘਾਈ ਨਾਲ ਚਰਚਾ ਕੀਤੀ।

ਇਸ ਦੇ ਨਾਲ ਹੀ ਪ੍ਰੋਗਰਾਮ ਦੇ ਸੈਸ਼ਨਾਂ ਵਿੱਚ ਨਿਆਂ ਦੇ ਦਾਰਸ਼ਨਿਕ ਆਧਾਰ, ਪੁਲਿਸ ਸੁਧਾਰ, ਡਿਜੀਟਲ ਸਬੂਤ, ਪੀੜਤ ਕੇਂਦਰਿਤ ਨਿਆਂ ਸ਼ਾਸਤਰ, ਪਾਠਕ੍ਰਮ ਸੁਧਾਰ ਅਤੇ ਆਧੁਨਿਕ ਕਾਨੂੰਨ ਲਾਗੂ ਕਰਨ ਵਿੱਚ ਫੋਰੈਂਸਿਕ ਵਿਗਿਆਨ ਦੀ ਭੂਮਿਕਾ ਵਰਗੇ ਮਹੱਤਵਪੂਰਨ ਵਿਸ਼ਿਆਂ ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

ਅਖੀਰਲੇ ਦਿਨ ਸਮਾਪਤੀ ਸੈਸ਼ਨ ਵਿੱਚ ਧਰਮ ਸ਼ਾਸਤਰ ਨੈਸ਼ਨਲ ਲਾਅ ਯੂਨੀਵਰਸਿਟੀ, ਜੱਬਲਪੁਰ ਦੇ ਵਾਈਸ-ਚਾਂਸਲਰ ਪ੍ਰੋ. (ਡਾ.) ਮਨੋਜ ਕੁਮਾਰ ਸਿਨਹਾ ਨੇ ਵਰਚੂਅਲ ਸ਼ਿਰਕਤ ਕਰਦਿਆਂ ਅਕਾਦਮਿਕ ਲੀਡਰਸ਼ਿਪ ਅਤੇ ਭਾਰਤ ਵਿੱਚ ਕਾਨੂੰਨੀ ਸਿੱਖਿਆ ਅਤੇ ਨਿਆਂ ਦੀ ਡਿਲਿਵਰੀ ਨੂੰ ਮਜ਼ਬੂਤ ਕਰਨ ਵਿੱਚ ਇਸ ਦੀ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ।

ਸੀ ਜੀ ਸੀ ਝੰਜੇੜੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੇ ਕਿਹਾ ਕਿ ਇਹ ਪ੍ਰੋਗਰਾਮ ਅਧਿਆਪਕਾਂ ਨੂੰ ਨਿਆਂ ਪ੍ਰਣਾਲੀ ਵਿੱਚ ਸਾਰਥਕ ਸੁਧਾਰ ਲਿਆਉਣ ਲਈ ਤਿਆਰ ਕਰਨ ਵਾਲਾ ਸੀ। ਉਨ੍ਹਾਂ ਕਿਹਾ ਕਿ ਇਹ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਾਨੂੰਨੀ ਸਿੱਖਿਆ ਨੂੰ ਅੱਗੇ ਵਧਾਉਣ, ਸਹਿਯੋਗੀ ਅਕਾਦਮਿਕ ਅਦਾਨ ਪ੍ਰਦਾਨ ਨੂੰ ਉਤਸ਼ਾਹਿਤ ਕਰਨ ਅਤੇ ਫੈਕਲਟੀ ਮੈਂਬਰਾਂ ਨੂੰ ਦੇਸ਼ ਦੇ ਪ੍ਰਗਤੀਸ਼ੀਲ ਅਪਰਾਧਿਕ ਕਾਨੂੰਨ ਢਾਂਚੇ ਵਿੱਚ ਅਰਥਪੂਰਨ ਯੋਗਦਾਨ ਪਾਉਣ ਲਈ ਤਿਆਰ ਕਰਨ ਵਾਲਾ ਸੀ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending