Connect with us

Chandigarh

ਪੰਜਾਬ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ

Published

on

 

 

ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ, ਐਂਡ ਸਟਾਕਿਸਟਸ ਐਂਡ ਰਿਟੇਲਰ ਰੂਲਜ਼-2025 ਨੂੰ ਵੀ ਪ੍ਰਵਾਨਗੀ ਦਿੱਤੀ

ਚੰਡੀਗੜ੍ਹ, 14 ਜੁਲਾਈ (ਸ.ਬ.) ਬੇਅਦਬੀ ਦੇ ਜੁਰਮ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਬਾਰੇ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਤੇ ਉਨ੍ਹਾਂ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਬੀਤੇ ਸਮੇਂ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਨੇ ਲੋਕਾਂ ਦੇ ਹਿਰਦਿਆਂ ਨੂੰ ਧੁਰ ਅੰਦਰ ਤੱਕ ਵਲੂੰਧਰਿਆ ਅਤੇ ਸਮਾਜ ਵਿੱਚ ਬੈਚੇਨੀ ਦੀ ਸਥਿਤੀ ਵੀ ਉਤਪੰਨ ਹੋਈ। ਉਹਨਾਂ ਕਿਹਾ ਕਿ ਭਾਰਤੀ ਨਿਆ ਸੰਹਿਤਾ ਦੀਆਂ ਧਾਰਾਵਾਂ 298, 299 ਅਤੇ 300 ਅਜਿਹੇ ਮਾਮਲਿਆਂ ਨੂੰ ਨਜਿੱਠਣ ਸਮੇਂ ਇਨ੍ਹਾਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਲਈ ਸਖ਼ਤ ਸਜ਼ਾਵਾਂ ਨੂੰ ਤਜਵੀਜ਼ ਨਹੀਂ ਕਰਦੀਆਂ। ਅਜਿਹੇ ਜੁਰਮਾਂ ਦੀ ਗੰਭੀਰਤਾ ਨੂੰ ਵਿਚਾਰਦਿਆਂ ਅਤੇ ਫਿਰਕੂ ਸਦਭਾਵਨਾ ਅਤੇ ਧਾਰਮਿਕ ਪਵਿੱਤਰਤਾ ਕਾਇਮ ਦੀ ਅਹਿਮੀਅਤ ਨੂੰ ਸਮਝਦਿਆਂ ਮੰਤਰੀ ਮੰਡਲ ਨੇ ਸਜ਼ਾ ਦੀ ਵਿਵਸਥਾ ਹੋਰ ਸਖ਼ਤ ਬਣਾਉਣ ਲਈ ਰਾਜ ਅਧਾਰਿਤ ਕਾਨੂੰਨ ਲਿਆਉਣ ਦੀ ਲੋੜ ਮਹਿਸੂਸ ਕੀਤੀ ਜਿਸ ਵਿੱਚ ਕਿਸੇ ਵੀ ਪਾਵਨ ਗ੍ਰੰਥ ਦੀ ਬੇਅਦਬੀ ਦੇ ਦੋਸ਼ੀ ਠਹਿਰਾਏ ਜਾਣ ਵਾਲਿਆਂ ਲਈ ਉਮਰ ਕੈਦ ਤੱਕ ਦੀ ਸਜ਼ਾ ਵੀ ਸ਼ਾਮਲ ਹੈ।

ਇਸ ਸੰਦਰਭ ਵਿੱਚ ਮੰਤਰੀ ਮੰਡਲ ਨੇ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਿੱਲ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ, ਭਾਗਵਦ ਗੀਤਾ, ਪਵਿੱਤਰ ਬਾਈਬਲ, ਕੁਰਾਨ ਸ਼ਰੀਫ਼ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਲਈ ਉਮਰ ਕੈਦ ਸਮੇਤ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ।

ਬੁਲਾਰੇ ਨੇ ਕਿਹਾ ਕਿ ਹੁਣ ਤੱਕ ਅਜਿਹਾ ਕੋਈ ਵਿਸ਼ੇਸ਼ ਕਾਨੂੰਨ ਮੌਜੂਦ ਨਹੀਂ ਜੋ ਪਵਿੱਤਰ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਨੂੰ ਸਿੱਧੇ ਤੌਰ ਤੇ ਮੁਖਾਤਬ ਹੁੰਦਾ ਹੋਵੇ ਜਿਸ ਦੇ ਨਤੀਜੇ ਵਜੋਂ ਅਪਰਾਧੀ ਗੰਭੀਰ ਕਾਰਵਾਈ ਤੋਂ ਅਕਸਰ ਬਚ ਨਿਕਲਦੇ ਸਨ। ਇਸ ਬਿੱਲ ਦਾ ਉਦੇਸ਼ ਸਾਰੇ ਧਰਮਾਂ ਅਤੇ ਫਿਰਕਿਆਂ ਨਾਲ ਜੁੜੇ ਬੇਅਦਬੀ ਦੇ ਮਾਮਲਿਆਂ ਵਿੱਚ ਸਜ਼ਾ ਦੀ ਵਿਵਸਥਾ ਕਰਕੇ ਇਸ ਕਾਨੂੰਨੀ ਖਲਾਅ ਨੂੰ ਭਰਨਾ ਹੈ। ਇਸ ਤਜਵੀਜ਼ਤ ਕਾਨੂੰਨ ਤਹਿਤ ਬੇਅਦਬੀ ਦਾ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਅਪਰਾਧ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਵੀ ਤਿੰਨ ਤੋਂ ਪੰਜ ਸਾਲ ਦੀ ਕੈਦ ਤੱਕ ਦੀ ਸਜ਼ਾ ਸਾਹਮਣਾ ਕਰਨਾ ਪੈ ਸਕਦਾ ਹੈ ਜਦਕਿ ਅਪਰਾਧ ਲਈ ਉਕਸਾਉਣ ਵਾਲਿਆਂ ਨੂੰ ਅਪਰਾਧ ਦੇ ਮੁਤਾਬਕ ਸਜ਼ਾ ਮਿਲੇਗੀ।

ਇਸਦੇ ਨਾਲ ਹੀ ਮੰਤਰੀ ਮੰਡਲ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ, ਐਂਡ ਸਟਾਕਿਸਟਸ ਐਂਡ ਰਿਟੇਲਰ ਰੂਲਜ਼-2025’ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਰੱਸ਼ਰ ਯੂਨਿਟ, ਮਾਲ ਵਿਕਰੇਤਾ ਅਤੇ ਪ੍ਰਚੂਨ ਵਿਕਰੇਤਾ ਨਿਰਧਾਰਤ ਢਾਂਚੇ ਦੇ ਅੰਦਰ ਕੰਮ ਕਰਨ। ਇਹ ਨਿਯਮ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ, ਐਂਡ ਸਟਾਕਿਸਟਸ ਐਂਡ ਰਿਟੇਲਰ ਐਕਟ-2025 ਦੇ ਅਨੁਸਾਰ ਤਿਆਰ ਕੀਤੇ ਗਏ ਹਨ, ਜੋ ਕਿ ਕਰੱਸ਼ਰ ਯੂਨਿਟਾਂ ਦੁਆਰਾ ਗੈਰ-ਕਾਨੂੰਨੀ ਤੌਰ ਤੇ ਮਾਈਨਿੰਗ ਕੀਤੀ ਗਈ ਰੇਤ ਅਤੇ ਬੱਜਰੀ ਦੀ ਖਰੀਦ ਨੂੰ ਰੋਕਣ ਲਈ ਲਾਗੂ ਕੀਤਾ ਗਿਆ ਸੀ।

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending