Mohali
ਪੰਜਾਬ ਸਰਕਾਰ ਦਾ ਪੰਜਾਬੀ ਅਫਸਰਸ਼ਾਹੀ ਤੋਂ ਭਰੋਸਾ ਉਠਿਆ : ਧਨੋਆ
ਉਚ ਪੱਧਰੀ ਕਮਾਨ ਗੈਰ ਪੰਜਾਬੀਆਂ ਦੇ ਹੱਥ ਫੜਾਈ
ਐਸ ਏ ਐਸ ਨਗਰ, 15 ਜੁਲਾਈ (ਸ.ਬ.) ਪੰਜਾਬੀ ਵਿਰਸਾ ਸਭਿਆਚਾਰਕ ਸੁਸਾਇਟੀ ਦੇ ਪ੍ਰਧਾਨ ਸz. ਸਤਬੀਰ ਸਿੰਘ ਧਨੋਆ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਅਫਸਰਸ਼ਾਹੀ ਵਿੱਚ ਗੈਰ ਪੰਜਾਬੀਆਂ ਦੀ ਬਹੁਤਾਤ ਸੂਬੇ ਦੇ ਹਿੱਤਾਂ ਵਿਰੁੱਧ ਇੱਕ ਚਿੰਤਾਜਨਕ ਰੁਝਾਨ ਹੈ, ਜਿਸ ਕਾਰਣ ਪੰਜਾਬੀ ਭਾਸ਼ਾ, ਸਭਿਆਚਾਰ ਅਤੇ ਸੂਬੇ ਦੀ ਜਮੀਨੀ ਹਕੀਕਤ ਲਈ ਇੱਕ ਗੰਭੀਰ ਚੁਣੌਤੀ ਬਣਦੀ ਜਾ ਰਹੀ ਹੈ।
ਇੱਥੇ ਜਾਰੀ ਇੱਕ ਬਿਆਨ ਵਿੱਚ ਉਹਨਾਂ ਕਿਹਾ ਕਿ ਇਹ ਅਫਸਰ ਨਾ ਸਿਰਫ ਪੰਜਾਬੀ ਭਾਸਾ ਤੋਂ ਅਣਭਿੱਜੇ ਹਨ, ਬਲਕਿ ਸਥਾਨਕ ਲੋਕਾਂ ਦੀਆਂ ਭਾਵਨਾਵਾਂ, ਪਰੰਪਰਾਵਾਂ ਤੋਂ ਵੀ ਕੋਰੇ ਹਨ। ਉਹਨਾਂ ਕਿਹਾ ਕਿ ਇਸਦਾ ਨਤੀਜਾ ਇਹ ਹੋ ਰਿਹਾ ਹੈ ਕਿ ਸਥਾਨਕ ਅਧਿਕਾਰੀਆਂ ਅਤੇ ਨੌਜਵਾਨਾਂ ਵਾਸਤੇ ਸੂਬੇ ਵਿੱਚ ਕੰਮ ਕਰਨ ਦੇ ਰਸਤੇ ਬੰਦ ਹੁੰਦੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬੀ ਬੋਲੀ ਵਾਸਤੇ ਕੀਤੇ ਸੁਹਿਰਦ ਯਤਨਾਂ ਨੂੰ ਬੂਰ ਨਾ ਪੈਣ ਲਈ ਵੀ ਇਹ ਬਾਹਰਲੀ ਲਾਬੀ ਜਿੰਮੇਵਾਰ ਹੈ। ਪੰਜਾਬ ਸਰਕਾਰ ਵੱਲੋਂ ਜਿੰਮੇਵਾਰੀ ਵਾਲੇ ਅਹੁਦਿਆਂ ਤੇ ਗੈਰ ਪੰਜਾਬੀਆਂ ਨੂੰ ਲਾਇਆ ਜਾ ਰਿਹਾ ਹੈ ਜਦੋਂਕਿ ਪੰਜਾਬ ਨਾਲ ਜੁੜੇ ਮੁੱਦਿਆਂ ਨੂੰ ਪੰਜਾਬੀ ਅਫਸਰ ਹੀ ਵਧੇਰੇ ਸੁਹਿਰਦਤਾ ਨਾਲ ਹੱਲ ਕਰ ਸਕਦੇ ਹਨ ਪਰੰਤੂ ਹੋਣਹਾਰ ਪੰਜਾਬੀ ਅਫਸਰਾਂ ਨੂੰ ਨਜਰ ਅੰਦਾਜ ਕਰਕੇ ਬਾਹਰੋਂ ਲਿਆ ਕੇ ਬੰਦੇ ਲਗਾਏ ਜਾ ਰਹੇ ਹਨ, ਜਿਹਨਾਂ ਦਾ ਦਿਲੋਂ ਪੰਜਾਬ ਜਾ ਪੰਜਾਬੀ ਲੋਕਾਂ ਨਾਲ ਕੋਈ ਸਰੋਕਾਰ ਨਹੀਂ ਹੁੰਦਾ। ਉਲਟਾ ਉਹਨਾਂ ਵੱਲੋਂ ਗੱਲ ਗੱਲ ਤੇ ਪੰਜਾਬੀਆਂ ਨੂੰ ਜਲੀਲ ਕੀਤਾ ਜਾਦਾ ਹੈ, ਜੋ ਕਿ ਬਰਦਾਸ਼ਤ ਤੋਂ ਬਾਹਰ ਦੀ ਗੱਲ ਹੈ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਮਾਂ ਬੋਲੀ ਪੰਜਾਬੀ ਸਬੰਧੀ ਕੀਤੇ ਸੁਹਰਿਦ ਯਤਨਾਂ ਨੂੰ ਬੂਰ ਨਾ ਪੈਣ ਦਾ ਕਾਰਨ ਵੀ ਇਹ ਬਾਹਰਲੀ ਅਫਸਰ ਸ਼ਾਹੀ ਹੀ ਹੈ। ਭਾਵੇਂ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਕਈ ਮਾਮਲਿਆਂ ਵਿੱਚ ਪੰਜਾਬ ਦੇ ਹਿੱਤ ਵਿੱਚ ਪੁਖਤਾ ਸਟੈਂਡ ਲੈਂਦੇ ਨਜਰ ਆਉਂਦੇ ਹਨ। ਪਰ ਬਿਗਾਨੀ ਅਫਸਰ ਸ਼ਾਹੀ ਜਮੀਨੀ ਪੱਧਰ ਤੇ ਲਾਗੂ ਕਰਨ ਦੇ ਰਾਹ ਵਿੱਚ ਰੋੜੇ ਅਟਕਾਉਂਦੀ ਹੈ ਅਤੇ ਇਹ ਲੋਕ ਪੰਜਾਬੀ ਬੋਲੀ, ਸਭਿਆਚਾਰ ਅਤੇ ਪੰਜਾਬੀਆਂ ਨੂੰ ਹਮੇਸ਼ਾ ਹਾਸ਼ੀਏ ਤੇ ਕਰਨ ਵਾਸਤੇ ਤਤਪਰ ਰਹਿੰਦੇ ਹਨ।
ਉਹਨਾਂ ਕਿਹਾ ਕਿ ਇਸ ਬਾਹਰਲੀ ਲਾਬੀ ਦੀ ਸ਼ਹਿ ਤੇ ਹੀ ਵਧੇਰੇ ਪ੍ਰਾਈਵੇਟ ਸਕੂਲ ਪੰਜਾਬੀ ਬੋਲੀ ਨੂੰ ਖਤਮ ਕਰਨ ਹਿੱਤ ਕਾਰਵਾਈਆਂ ਕਰ ਰਹੇ ਹਨ ਅਤੇ ਪੰਜਾਬੀ ਬੋਲੀ ਨੂੰ ਤਰਜੀਹ ਦੇਣ ਦੀ ਬਜਾਏ ਬੱਚਿਆਂ ਨੂੰ ਪੰਜਾਬੀ ਬੋਲਣ ਤੋਂ ਰੋਕਿਆ ਜਾ ਰਿਹਾ ਹੈ, ਜੋ ਸਾਨੂੰ ਬਿਲਕੁਲ ਮਨਜੂਰ ਨਹੀਂ। ਉਹਨਾਂ ਕਿਹਾ ਕਿ ਇਸ ਤਰ੍ਹਾਂ ਲੱਗਦਾ ਹੈ ਕਿ ਪੰਜਾਬੀ ਅਫਸਰਾਂ ਨੂੰ ਜਾਣ ਬੁਝ ਕੇ ਅਣਗੌਲਿਆ ਕੀਤਾ ਜਾ ਰਿਹਾ ਹੈ, ਜਦਕਿ ਪੰਜਾਬੀਆਂ ਦੀ ਲਿਆਕਤ ਦਾ ਸਾਰੀ ਦੁਨੀਆ ਲੋਹਾ ਮੰਨਦੀ ਹੈ।
ਉਹਨਾਂ ਕਿਹਾ ਕਿ ਹਰੇਕ ਸੂਬੇ ਵਿੱਚ ਘੱਟੋ ਘੱਟ 80 ਫੀਸਦੀ ਵੱਡੀ ਅਫਸਰ ਸ਼ਾਹੀ ਲੋਕਲ ਹੁੰਦੀ ਹੈ। ਪਰ ਪੰਜਾਬ ਵਿੱਚ ਇਸ ਤੋਂ ਉਲਟ ਬਣਦਾ ਜਾ ਰਿਹਾ ਹੈ। ਪੰਜਾਬ ਵਿੱਚ ਵੀ ਵਧੇਰੇ ਅਫਸਰਸ਼ਾਹੀ ਪੰਜਾਬ ਤੋਂ ਹੋਣੀ ਚਾਹੀਦੀ ਹੈ। ਅਸਲ ਵਿੱਚ ਨਸ਼ੇ ਸਮੇਤ ਹੋਰ ਕੁਰੀਤੀਆਂ ਦਾ ਖਤਮ ਨਾ ਹੋਣ ਦਾ ਕਾਰਨ ਵੀ ਬਾਹਰਲੀ ਲਾਬੀ ਹੈ। ਕਿਉਂਕਿ ਉਹਨਾਂ ਨੂੰ ਪੰਜਾਬ ਨਾਲ ਦਿਲੋਂ ਮੋਹ ਹੀ ਨਹੀਂ ਹੁੰਦਾ।
ਉਹਨਾਂ ਕਿਹਾ ਕਿ ਕਿਸੇ ਵੀ ਸੂਬੇ ਦੇ ਲੋਕਾਂ ਦੀ ਨਬਜ ਉਥੋਂ ਦੇ ਰਹਿਣ ਵਾਲੇ ਹੀ ਸਮਝ ਸਕਦੇ ਹਨ। ਉਹਨਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਇਸ ਵਰਤਾਰੇ ਖਿਲਾਫ ਕਾਰਵਾਈ ਕਰਨ ਹਿੱਤ ਬੇਨਤੀ ਕੀਤੀ ਗਈ ਹੈ। ਧਨੋਆ ਨੇ ਸਮੂਹ ਪੰਜਾਬੀਆਂ ਸਮੇਤ ਚੁਣੇ ਹੋਏ ਸਰਪੰਚ, ਕੌਸਲਰ, ਵਿਧਾਇਕਾਂ ਅਤੇ ਹੋਰ ਕਿਸੇ ਵੀ ਸੰਵਧਾਨਿਕ ਅਹੁਦੇ ਤੇ ਬੈਠਿਆਂ ਨੂੰ ਵੀ ਪੰਜਾਬੀ ਵਿਰੋਧੀ ਲਾਬੀ ਖਿਲਾਫ ਅਵਾਜ ਉਠਾਉਣ ਦੀ ਅਪੀਲ ਕੀਤੀ ਹੈ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
