Connect with us

Mohali

ਮੁਹਾਲੀ ਦੀ ਸਾਇਬਰ ਕਰਾਇਮ ਪੁਲੀਸ ਵੱਲੋਂ ਆਨਲਾਈਨ ਗੇਮਿੰਗ ਰਾਹੀਂ ਠੱਗੀ ਕਰਨ ਵਾਲੇ 8 ਵਿਅਕਤੀ ਕਾਬੂ

Published

on

 

 

ਹੁਣ ਤੱਕ 18 ਕਰੋੜ ਰੁਪਏ ਦੀ ਠੱਗੀ ਦਾ ਹੋਇਆ ਖੁਲਾਸਾ

ਐਸ ਏ ਐਸ ਨਗਰ, 17 ਜੁਲਾਈ (ਸ.ਬ.) ਮੁਹਾਲੀ ਦੀ ਸਾਈਬਰ ਕਰਾਇਮ ਪੁਲੀਸ ਨੇ ਆਨਲਾਈਨ ਗੇਮਿੰਗ ਐਪ ਰਾਹੀਂ ਲੋਕਾਂ ਨੂੰ ਵੱਡਾ ਮੁਨਾਫਾ ਕਮਾਉਣ ਦੇ ਲਾਲਚ ਵਿੱਚ ਠੱਗਣ ਵਾਲੇ ਗਿਰੋਹ ਦੇ 8 ਮੈਂਬਰਾਂ ਨੂੰ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਸz ਹਰਮਨਦੀਪ ਹਾਂਸ ਨੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਪੁਲੀਸ ਵਲੋਂ ਸਾਈਬਰ ਕ੍ਰਾਈਮ ਕਰਨ ਵਾਲੇ ਵਿਅਕਤੀਆਂ ਖਿਲਾਫ ਕਾਰਵਾਈ ਕਰਦਿਆਂ ਡੀ.ਐਸ.ਪੀ ਰੁਪਿੰਦਰਦੀਪ ਕੌਰ ਸੋਹੀ ਦੀ ਅਗਵਾਈ ਹੇਠ ਇੱਕ ਵਿਸ਼ਾਲ ਠੱਗੀ ਰੈਕਟ ਦਾ ਪਰਦਾਫਾਸ਼ ਕਰਦਿਆਂ ਆਨਲਾਈਨ ਗੇਮਿੰਗ ਐਪ ਰਾਹੀਂ ਲੋਕਾਂ ਨੂੰ ਵੱਡਾ ਮੁਨਾਫਾ ਕਮਾਉਣ ਦੇ ਲਾਲਚ ਵਿੱਚ ਠੱਗਣ ਵਾਲੇ ਗਿਰੋਹ ਨੂੰ ਕਾਬੂ ਕੀਤਾ ਹੈ। ਇਹ ਗਿਰੋਹ ਭਾਰਤ ਦੇ ਭੋਲੇ-ਭਾਲੇ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਕਰੀਬ 18 ਕਰੋੜ ਦੀ ਠੱਗੀ ਕਰ ਚੁੱਕਾ ਸੀ।

ਉਹਨਾਂ ਕਿਹਾ ਕਿ ਸਾਈਬਰ ਪੁਲੀਸ ਨੂੰ ਖੁਫੀਆ ਸੂਚਨਾ ਮਿਲਣ ਤੇ ਖਰੜ ਸ਼ਹਿਰ ਦੇ ਵੱਖ-ਵੱਖ ਰਿਹਾਇਸ਼ੀ ਇਲਾਕਿਆਂ (ਕੋਈਆਨ ਸਿਟੀ ਹੈਮਜ਼ ਗਿਲਕੇ ਵੈਲੀ, ਰੋਇਲ ਅਪਾਰਟਮੈਂਟ) ਵਿੱਚ ਛਾਪੇਮਾਰੀ ਕਰਕੇ 8 ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਹਨਾਂ ਕੋਲੋਂ 5 ਲੈਪਟਾਪ, 51 ਮੋਬਾਇਲ ਫੋਨ, 70 ਸਿਮ ਕਾਰਡ, 127 ਬੈਂਕ ਏ ਟੀ ਐਮ ਕਾਰਡ, 2,50,000 ਨਕਦ ਰਕਮ ਬਰਾਮਦ ਕੀਤੇ ਗਏ ਹਨ। ਮੁਲਜਮਾਂ ਦੀ ਪਛਾਣ ਪੰਕਜ ਗੋਸਵਾਮੀ, ਵਾਸੀ ਜਿਲ੍ਹਾ ਹਨੂੰਮਾਨਗੜ੍ਹ, ਰਾਜਸਥਾਨ, ਭੈਵਨ ਕੁਮਾਰ ਉਲੀਕੇ, ਵਾਸੀ ਨਾਗਪੁਰ, ਮਹਾਰਾਸ਼ਟਰ, ਗੁਰਪ੍ਰੀਤ ਸਿੰਘ, ਵਾਸੀ ਹਨੂੰਮਾਨਗੜ੍ਹ, ਰਾਜਸਥਾਨ, ਮਨਜੀਤ ਸਿੰਘ, ਵਾਸੀ ਟਿੱਬੀ, ਰਾਜਸਥਾਨ, ਨਿਖਿਲ ਕੁਮਾਰ, ਵਾਸੀ ਜੈਨਪੁਰ, ਬਿਹਾਰ, ਅਜੈ, ਵਾਸੀ ਟਿੱਬੀ, ਰਾਜਸਥਾਨ, ਹਰਸ਼ ਕੁਮਾਰ, ਵਾਸੀ ਮੱਧ ਪ੍ਰਦੇਸ਼, ਰਿਤੇਸ਼ ਮਾਝੀ, ਵਾਸੀ ਸੁਭਾਸ਼ ਚੌਕ, ਮੱਧ ਪ੍ਰਦੇਸ਼ ਵਜੋਂ ਹੋਈ ਹੈ। ਉਹਨਾਂ ਕਿਹਾ ਕਿ ਆਰੋਪੀਆਂ ਵੱਲੋਂ ਵੈਬਸਾਈਟ ਰਾਹੀਂ ਆਨਲਾਈਨ ਗੇਮ ਖੇਡਣ ਅਤੇ ਵੱਡਾ ਮੁਨਾਫਾ ਜਿੱਤਣ ਦੇ ਝੂਠੇ ਦਾਅਵੇ ਕਰਕੇ ਲੋਕਾਂ ਨੂੰ ਲੁਭਾਇਆ ਜਾਂਦਾ ਸੀ।

ਉਹਨਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਵੱਲੋਂ ਪਹਿਲਾਂ ਲੋਕਾਂ ਨੂੰ ਵੈਟਸੈਪ ਰਾਹੀਂ ਜਾਅਲੀ ਡੈਮੋ ਵਿਖਾ ਕੇ ਆਈ ਡੀ ਬਣਾਉਣ ਲਈ ਲਾਲਚ ਦਿੱਤਾ ਜਾਦਾ ਸੀ। ਫਿਰ ਉਨ੍ਹਾਂ ਨੂੰ ਇੱਕ ਲਿੰਕ ਭੇਜ ਕੇ ਵੈੱਬਸਾਈਟ ਤੇ ਲਾਗਇਨ ਕਰਵਾ ਕੇ ਵੱਖ ਵੱਖ ਖਾਤਿਆਂ ਰਾਹੀਂ ਵੱਡੀਆਂ ਰਕਮਾਂ ਟਰਾਂਸਫਰ ਕਰਵਾਈ ਜਾਂਦੀਆਂ ਸਨ। ਉਹਨਾਂ ਦੱਸਿਆ ਕਿ ਇਹ ਗਿਰੋਹ ਖਰੜ ਵਿੱਚ ਦੋ ਅਲੱਗ-ਅਲੱਗ ਠਿਕਾਣਿਆਂ ਤੋਂ ਇਹ ਠੱਗੀ ਚਲਾ ਰਿਹਾ ਸੀ। ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਗਿਰੋਹ ਦਾ ਮਾਸਟਰਮਾਈਂਡ ਵਿਜੈ ਨਾਂ ਦਾ ਵਿਅਕਤੀ ਹੈ, ਜੋ ਅਜੇ ਫਰਾਰ ਹੈ ਅਤੇ ਜਿਸ ਦੀ ਗ੍ਰਿਫਤਾਰੀ ਲਈ ਕਾਢ ਜਾਰੀ ਹੈ।

 

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending