Connect with us

National

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬਿਹਾਰ ਵਿੱਚ 7200 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ

Published

on

 

ਮੋਤੀਹਾਰੀ, 18 ਜੁਲਾਈ (ਸ.ਬ.) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਿਹਾਰ ਦੇ ਪੂਰਬੀ ਚੰਪਾਰਨ ਜ਼ਿਲ੍ਹੇ ਵਿਚ 7200 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦਾ ਆਗਾਜ਼ ਕਰਦਿਆਂ ਵਿਰੋਧੀ ਪਾਰਟੀਆਂ ਰਾਸ਼ਟਰੀ ਜਨਤਾ ਦਲ ਤੇ ਕਾਂਗਰਸ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਆਰਜੇਡੀ-ਕਾਂਗਰਸ ਦੀ ਸਰਕਾਰ ਵੇਲੇ ਵਿਕਾਸ ਕੋਹਾਂ ਦੁੂਰ ਹੁੰਦਾ ਸੀ।

ਪ੍ਰਾਜੈਕਟਾਂ ਦੇ ਉਦਘਾਟਨ ਮਗਰੋਂ ਮੋਤੀਹਾਰੀ ਵਿਚ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਆਰਜੇਡੀ-ਕਾਂਗਰਸ ਨੇ ਕਦੇ ਵੀ ਬਿਹਾਰ ਦੇ ਗਰੀਬ ਲੋਕਾਂ ਦੀ ਭਲਾਈ ਬਾਰੇ ਨਹੀਂ ਸੋਚਿਆ। ਉਨ੍ਹਾਂ ਦੇ ਕਾਰਜਕਾਲ ਵਿੱਚ ਗਰੀਬ ਲੋਕ ਗਰੀਬ ਹੀ ਰਹੇ। ਸ੍ਰੀ ਮੋਦੀ ਨੇ ਕਿਹਾ ਕਿ ਪੂਰਬੀ ਭਾਰਤ ਦੇ ਸਮੁੱਚੇ ਵਿਕਾਸ ਲਈ ਵਿਕਸਤ ਬਿਹਾਰ ਜ਼ਰੂਰੀ ਹੈ ਤੇ ਮੋਤੀਹਾਰੀ ਨੂੰ ਮੁੰਬਈ ਦੀ ਤਰ੍ਹਾਂ ਵਿਕਸਤ ਬਣਾਉਣਾ ਹੋਵੇਗਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਚੰਪਾਰਨ ਨੇ ਆਜ਼ਾਦੀ ਸੰਗਰਾਮ ਦੌਰਾਨ ਮਹਾਤਮਾ ਗਾਂਧੀ ਦੇ ਅੰਦੋਲਨ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕੁੱਲ 1.5 ਕਰੋੜ ਲਖਪਤੀ ਦੀਦੀਆਂ ਵਿੱਚੋਂ 20 ਲੱਖ ਬਿਹਾਰ ਵਿੱਚ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਵਿੱਚ ਨੌਜਵਾਨਾਂ ਨੂੰ ਨੌਕਰੀਆਂ ਅਤੇ ਰੁਜ਼ਗਾਰ ਪ੍ਰਦਾਨ ਕਰਨ ਲਈ 1 ਲੱਖ ਕਰੋੜ ਰੁਪਏ ਖਰਚ ਕਰੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਆਰਜੇਡੀ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਬਾਰੇ ਸੋਚ ਵੀ ਨਹੀਂ ਸਕਦੀ ਅਤੇ ਇਸ ਨੇ ਨੌਕਰੀਆਂ ਦੇਣ ਤੋਂ ਪਹਿਲਾਂ ਗਰੀਬਾਂ ਦੀ ਜ਼ਮੀਨ ਹੜੱਪ ਲਈ ਹੈ।

ਰੈਲੀ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਪੂਰਬੀ ਚੰਪਾਰਨ ਜ਼ਿਲ੍ਹੇ ਵਿੱਚ 7,200 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਹ ਪ੍ਰੋਜੈਕਟ ਰੇਲਵੇ, ਮੱਛੀ ਪਾਲਣ ਅਤੇ ਹੋਰ ਖੇਤਰਾਂ ਨਾਲ ਸਬੰਧਤ ਹਨ। ਬਿਹਾਰ ਦੇ ਰਾਜਪਾਲ ਆਰਿਫ਼ ਮੁਹੰਮਦ ਖਾਨ, ਮੁੱਖ ਮੰਤਰੀ ਨਿਤੀਸ਼ ਕੁਮਾਰ, ਉਪ ਮੁੱਖ ਮੰਤਰੀ ਸਮਰਾਟ ਚੌਧਰੀ, ਕਈ ਕੇਂਦਰੀ ਮੰਤਰੀ ਅਤੇ ਹੋਰ ਇਸ ਮੌਕੇ ਮੌਜੂਦ ਸਨ। ਚੌਧਰੀ ਨੇ ਕਿਹਾ ਕਿ ਜ਼ਿਲ੍ਹਾ ਹੈਡਕੁਆਰਟਰ ਮੋਤੀਹਾਰੀ ਦਾ ਪ੍ਰਧਾਨ ਮੰਤਰੀ ਦਾ ਦੌਰਾ 2014 ਤੋਂ ਬਾਅਦ ਬਿਹਾਰ ਦਾ ਉਨ੍ਹਾਂ ਦਾ 53ਵਾਂ ਦੌਰਾ ਹੈ।

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਕਰੀਬਨ ਹਰੇਕ ਮਹੀਨੇ ਰਾਜ ਦਾ ਦੌਰਾ ਕਰਨ ਲਈ ਸਮਾਂ ਕੱਢਣ ਵਾਸਤੇ ਤਹਿ ਦਿਲੋਂ ਧੰਨਵਾਦ ਕੀਤਾ। ਸ੍ਰੀ ਮੋਦੀ ਦਾ ਇਸ ਸਾਲ ਬਿਹਾਰ ਦਾ ਇਹ ਛੇਵਾਂ ਦੌਰਾ ਸੀ। ਕੁਮਾਰ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਨਾ ਚਾਹਾਂਗਾ ਕਿ ਉਹ ਲਗਪਗ ਹਰ ਮਹੀਨੇ ਰਾਜ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰਦੇ ਹਨ। ਇਹ ਇੱਕ ਵੱਡੀ ਗੱਲ ਹੈ। ਮੈਂ ਉਨ੍ਹਾਂ ਦਾ ਧੰਨਵਾਦ ਕਰਨਾ ਚਾਹਾਂਗਾ, ਅਤੇ ਆਓ ਉਨ੍ਹਾਂ ਲਈ ਤਾੜੀਆਂ ਵਜਾਈਏ। ਰੈਲੀ ਵਿਚ ਪੰਜ ਲੱਖ ਲੋਕਾਂ ਲਈ ਬੈਠਣ ਦਾ ਪ੍ਰਬੰਧ ਕੀਤਾ ਗਿਆ ਸੀ।

 

Continue Reading

National

ਬੇਕਾਬੂ ਸਕਾਰਪੀਓ ਕਾਰ ਨਦੀ ਵਿੱਚ ਡਿੱਗਣ ਕਾਰਨ 6 ਵਿਅਕਤੀਆਂ ਦੀ ਮੌਤ, 1 ਗੰਭੀਰ ਜ਼ਖਮੀ

Published

on

By

ਅਰਾਰੀਆ, 19 ਨਵੰਬਰ (ਸ.ਬ.) ਬਿਹਾਰ ਦੇ ਅਰਾਰੀਆ ਜ਼ਿਲ੍ਹੇ ਵਿੱਚ ਇੱਕ ਸਕਾਰਪੀਓ ਗੱਡੀ ਬੇਕਾਬੂ ਹੋ ਕੇ 50 ਫੁੱਟ ਹੇਠਾਂ ਨਦੀ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਛੇ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਡਾਕਟਰੀ ਇਲਾਜ ਲਈ ਪਟਨਾ ਭੇਜਿਆ ਗਿਆ ਹੈ। ਗੱਡੀ ਵਿੱਚ ਕੁੱਲ 7 ਵਿਅਕਤੀ ਸਵਾਰ ਸਨ।

ਇਹ ਹਾਦਸਾ ਬੀਤੀ ਰਾਤ ਕਰੀਬ 11:45 ਵਜੇ ਤਾਰਾਬਾੜੀ ਥਾਣੇ ਦੇ ਅਧਿਕਾਰ ਖੇਤਰ ਵਿੱਚ, ਮਦਨਪੁਰ-ਸਿਕਤੀ ਸੜਕ ਤੇ ਬਿਡੀ ਪੁਲ ਦੇ ਨੇੜੇ ਵਾਪਰਿਆ।

ਜ਼ਿਕਰਯੋਗ ਹੈ ਕਿ ਇੱਕ ਤਿੱਖੇ ਮੋੜ ਤੇ ਸਕੋਰਪੀਓ ਬੇਕਾਬੂ ਹੋ ਗਈ, ਸੜਕ ਦੇ ਕਿਨਾਰੇ ਲੱਗੀ ਰੇਲਿੰਗ ਨੂੰ ਤੋੜਦੀ ਹੋਈ ਨਦੀ ਵਿੱਚ ਜਾ ਡਿੱਗੀ। ਉਹ ਸਾਰੇ ਅਰਰੀਆ ਦੇ ਸਿਕਟੀ ਬਲਾਕ ਵਿੱਚ ਸਥਿਤ ਭਪਤੀਆਈ ਪਿੰਡ ਵਿੱਚ ਤਿਲਕ ਰਸਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੁਪੌਲ ਵਾਪਸ ਪਰਤ ਰਹੇ ਸਨ। ਤਿਲਕ ਦੀ ਰਸਮ ਖਤਮ ਹੋਣ ਤੇ, ਲਾੜੀ ਦੇ ਪਰਿਵਾਰਕ ਮੈਂਬਰ ਇੱਕ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਆਪਣੇ ਘਰ ਜਾ ਰਹੇ ਸਨ।

ਵਾਹਨ ਦੇ ਨਦੀ ਵਿੱਚ ਡਿੱਗਣ ਤੋਂ ਬਾਅਦ, ਇਸ ਵਿੱਚ ਪਾਣੀ ਭਰਨ ਲੱਗਾ, ਜਿਸ ਕਾਰਨ ਅੰਦਰ ਸਵਾਰ ਲੋਕ ਫਸ ਗਏ। ਜਿਵੇਂ-ਜਿਵੇਂ ਪਾਣੀ ਦਾ ਪੱਧਰ ਵਧਿਆ, ਅੰਦਰ ਮੌਜੂਦ ਲੋਕ ਬਾਹਰ ਨਿਕਲਣ ਵਿੱਚ ਅਸਮਰੱਥ ਰਹੇ। ਜ਼ਿਕਰਯੋਗ ਹੈ ਕਿ ਪਾਣੀ ਵਿੱਚ ਦਮ ਘੁੱਟਣ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ।

ਹਾਦਸੇ ਦੀ ਆਵਾਜ਼ ਸੁਣ ਕੇ, ਸਥਾਨਕ ਵਸਨੀਕ ਅਤੇ ਰਾਹਗੀਰ ਮੌਕੇ ਤੇ ਪਹੁੰਚ ਗਏ। ਕੁਝ ਲੋਕਾਂ ਨੇ ਵਾਹਨ ਨਾਲ ਰੱਸੀ ਬੰਨ੍ਹੀ ਅਤੇ ਇੱਕ ਜੇਸੀਬੀ ਦੀ ਮਦਦ ਨਾਲ ਉਸ ਨੂੰ ਨਦੀ ਵਿੱਚੋਂ ਬਾਹਰ ਕੱਢ ਲਿਆ। ਘਟਨਾ ਬਾਰੇ ਸੂਚਨਾ ਮਿਲਣ ਤੇ, ਤਾਰਾਬਾੜੀ ਪੁਲੀਸ ਅਤੇ ਹੈਡਕੁਆਰਟਰ ਡੀ. ਐਸ. ਪੀ. ਰਜਨੀਸ਼ ਕੁਮਾਰ ਮੌਕੇ ਤੇ ਪਹੁੰਚੇ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਅਤੇ ਪੋਸਟਮਾਰਟਮ ਲਈ ਸਦਰ ਹਸਪਤਾਲ, ਅਰਾਰੀਆ ਭੇਜ ਦਿੱਤਾ ਗਿਆ।

Continue Reading

National

2 ਮੋਟਰਸਾਇਕਲਾਂ ਦੀ ਟੱਕਰ ਕਾਰਨ 1 ਵਿਅਕਤੀ ਦੀ ਮੌਤ, 4 ਜ਼ਖਮੀ

Published

on

By

ਦੇਵਰੀਆ, 19 ਨਵੰਬਰ (ਸ.ਬ.) ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲੇ ਦੇ ਬਾਘੌਚਘਾਟ ਥਾਣਾ ਖੇਤਰ ਵਿੱਚ ਬੀਤੀ ਰਾਤ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਆਹਮੋ-ਸਾਹਮਣੀ ਟੱਕਰ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਪੁਲੀਸ ਅਨੁਸਾਰ, ਬਾਘੌਚਘਾਟ ਪੁਲੀਸ ਸਟੇਸ਼ਨ ਖੇਤਰ ਦੇ ਪਖਾਨ ਉੱਤਰੀ ਟੋਲਾ ਦੇ ਵਸਨੀਕ ਹਰੀਕਿਸ਼ਨ ਕੁਸ਼ਵਾਹਾ (30) ਅਤੇ ਗਾਝੀ ਦਾ ਵਸਨੀਕ ਸੁਗਰੀਵ (24) ਮੋਟਰਸਾਈਕਲ ਤੇ ਬਾਜ਼ਾਰ ਤੋਂ ਘਰ ਵਾਪਸ ਆ ਰਹੇ ਸਨ। ਇਸ ਦੌਰਾਨ, ਕੁਸ਼ੀਨਗਰ ਜ਼ਿਲੇ ਦੇ ਕਸੀਆ ਥਾਣਾ ਖੇਤਰ ਦੇ ਖਾਧੀ ਪਿੰਡ ਦੇ ਰਹਿਣ ਵਾਲੇ ਅਮਿਤ ਮੁਸਾਹਰ (22), ਅਰਜੁਨ ਮੁਸਾਹਰ (22), ਅਤੇ ਨਿਖਿਲ ਉਰਫ਼ ਸ਼ੈਲੇਸ਼ ਮੁਸਾਹਰ (20), ਇਕ ਹੋਰ ਮੋਟਰਸਾਈਕਲ ਤੇ ਬਾਘੌਚਘਾਟ ਵੱਲ ਜਾ ਰਹੇ ਸਨ।

ਇਸ ਦੌਰਾਨ ਪੁਲੀਸ ਨੇ ਦੱਸਿਆ ਕਿ ਬੀਤੀ ਰਾਤ ਮਾਲਸੀ ਚੌਰਾਹੇ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਸਾਰੇ ਪੰਜ ਨੌਜਵਾਨ ਸੜਕ ਤੇ ਡਿੱਗ ਪਏ ਅਤੇ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਸਥਾਨਕ ਨਿਵਾਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ਤੇ ਪੁਲੀਸ ਨੇ ਸਾਰੇ ਜ਼ਖਮੀਆਂ ਨੂੰ ਦੋ ਐਂਬੂਲੈਂਸਾਂ ਵਿੱਚ ਪਥਰਦੇਵਾ ਕਮਿਊਨਿਟੀ ਹੈਲਥ ਸੈਂਟਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਅਰਜੁਨ ਮੁਸਾਹਰ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲੀਸ ਅਨੁਸਾਰ, ਹਰੀਕਿਸ਼ਨ ਅਤੇ ਸੁਗਰੀਵ ਨੂੰ ਗੰਭੀਰ ਸੱਟਾਂ ਕਾਰਨ ਮੁੱਢਲੀ ਸਹਾਇਤਾ ਤੋਂ ਬਾਅਦ ਦੇਵਰੀਆ ਮੈਡੀਕਲ ਕਾਲਜ ਭੇਜਿਆ ਗਿਆ, ਜਦੋਂ ਕਿ ਅਮਿਤ ਅਤੇ ਨਿਖਿਲ ਦਾ ਇਲਾਜ ਚੱਲ ਰਿਹਾ ਹੈ। ਬਾਘੌਚਘਾਟ ਪੁਲੀਸ ਸਟੇਸ਼ਨ ਦੇ ਮੁਖੀ ਅਨਿਲ ਕੁਮਾਰ ਤਿਵਾੜੀ ਨੇ ਕਿਹਾ ਕਿ ਅਰਜੁਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲੀਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

National

ਮੂੰਹਬੋਲੇ ਮਾਮੇ ਵੱਲੋਂ 11 ਸਾਲਾ ਬੱਚੀ ਨਾਲ ਜਿਨਸੀ ਸ਼ੋਸ਼ਣ, ਮੁਲਜ਼ਮ ਗ੍ਰਿਫ਼ਤਾਰ

Published

on

By

ਗ੍ਰੇਟਰ ਨੋਇਡਾ, 19 ਨਵੰਬਰ (ਸ.ਬ.) ਗ੍ਰੇਟਰ ਨੋਇਡਾ ਦੇ ਬਾਦਲਪੁਰ ਕੋਤਵਾਲੀ ਖੇਤਰ ਵਿੱਚ 11 ਸਾਲ ਦੀ ਨਾਬਾਲਗ ਲੜਕੀ ਨਾਲ ਜਿਨਸੀ ਹਿੰਸਾ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਦੇਰ ਰਾਤ ਜੰਗਲ ਵਿੱਚ ਜ਼ਖ਼ਮੀ ਹਾਲਤ ਵਿੱਚ ਬੱਚੀ ਦੇ ਮਿਲਣ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਅਧਿਕਾਰੀ ਮੌਕੇ ਤੇ ਪਹੁੰਚ ਗਏ। ਪੁਲੀਸ ਮੁਤਾਬਕ, ਮੁਲਜ਼ਮ ਨੂੰ ਦੋ ਘੰਟਿਆਂ ਦੇ ਅੰਦਰ ਪੁਲੀਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕਰ ਲਿਆ ਗਿਆ।

ਜ਼ਿਕਰਯੋਗ ਹੈ ਕਿ 11 ਸਾਲ ਦੀ ਨਾਬਾਲਗ ਲੜਕੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਬਾਦਲਪੁਰ ਕੋਤਵਾਲੀ ਖੇਤਰ ਦੇ ਇੱਕ ਪਿੰਡ ਵਿੱਚ ਰਹਿਣ ਵਾਲੇ ਆਪਣੇ ਮਾਮੇ ਦੇ ਘਰ ਇੱਕ ਮੰਗਲਿਕ ਸਮਾਗਮ ਵਿੱਚ ਸ਼ਾਮਲ ਹੋਣ ਆਈ ਸੀ।

ਪੁਲੀਸ ਮੁਤਾਬਕ ਮੁਲਜ਼ਮ ਪੀੜਤਾ ਦਾ ਜਾਣਕਾਰ ਸੀ। ਲੜਕੀ ਉਸ ਨੂੰ ਮਾਮਾ ਕਹਿ ਕੇ ਬੁਲਾਉਂਦੀ ਸੀ ਅਤੇ ਉਹ ਆਪਣੀ ਮਰਜ਼ੀ ਨਾਲ ਮੁਲਜ਼ਮ ਦੇ ਨਾਲ ਗਈ ਸੀ। ਸੂਚਨਾ ਮਿਲਦਿਆਂ ਹੀ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਪੁਲੀਸ ਅਨੁਸਾਰ ਪੀੜਤਾ ਦੀ ਹਾਲਤ ਠੀਕ ਹੈ।

ਉੱਥੇ ਹੀ, ਪੀੜਤ ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ ਵਿੱਚ ਸਮੂਹਿਕ ਜਿਨਸੀ ਸ਼ੋਸ਼ਣ ਹੋਣ ਦਾ ਖ਼ਦਸ਼ਾ ਵੀ ਜਤਾਇਆ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

Latest News

Trending