Connect with us

Punjab

ਜੰਮੂ ਤਵੀ ਐਕਸਪ੍ਰੈਸ ਵਿਚੋਂ ਅਚਾਨਕ ਨਿਕਲਿਆ ਧੂੰਆਂ

Published

on

 

ਬਠਿੰਡਾ, 21 ਜੁਲਾਈ (ਸ.ਬ.) ਅੱਜ ਸਵੇਰੇ ਜੰਮੂ ਤਵੀ ਐਕਸਪ੍ਰੈਸ (19223 ਬੀ.1 ਕੋਚ) ਵਿਚੋਂ ਅਚਾਨਕ ਧੂੰਆਂ ਨਿਕਲਣ ਲੱਗ ਪਿਆ, ਜਿਸ ਕਾਰਨ ਯਾਤਰੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਇਹ ਟ੍ਰੇਨ ਬਠਿੰਡਾ ਰੇਲਵੇ ਸਟੇਸ਼ਨ ਤੋਂ ਸਵੇਰੇ 7:45 ਵਜੇ ਫਿਰੋਜ਼ਪੁਰ ਲਈ ਰਵਾਨਾ ਹੋਈ ਸੀ। ਲਗਭਗ 15 ਮਿੰਟ ਬਾਅਦ, ਜਿਵੇਂ ਹੀ ਟ੍ਰੇਨ ਭੋਖੜਾ ਪਿੰਡ ਦੇ ਨੇੜੇ ਪਹੁੰਚੀ, ਕੋਚ ਵਿਚੋਂ ਧੂੰਆਂ ਨਿਕਲਦਾ ਦੇਖਿਆ ਗਿਆ। ਇਸ ਤੇ, ਡਰਾਈਵਰ ਨੇ ਤੁਰੰਤ ਐਮਰਜੈਂਸੀ ਸਥਿਤੀ ਵਿਚ ਟ੍ਰੇਨ ਨੂੰ ਰੋਕ ਦਿੱਤਾ ਅਤੇ ਸੁਰੱਖਿਆ ਪ੍ਰੋਟੋਕੋਲ ਦੇ ਤਹਿਤ ਸਾਰੇ ਜ਼ਰੂਰੀ ਕਦਮ ਚੁੱਕੇ ਗਏ। ਯਾਤਰੀ ਘਬਰਾਹਟ ਵਿਚ ਟ੍ਰੇਨ ਤੋਂ ਬਾਹਰ ਆ ਗਏ। ਇਕ ਚਸ਼ਮਦੀਦ ਜਤਿੰਦਰ ਵਰਮਾ ਨੇ ਦੱਸਿਆ ਕਿ ਜਿਵੇਂ ਹੀ ਟ੍ਰੇਨ ਵਿਚੋਂ ਧੂੰਆਂ ਨਿਕਲਦਾ ਦੇਖਿਆ ਗਿਆ, ਚੇਨ ਖਿੱਚ ਦਿੱਤੀ ਗਈ ਅਤੇ ਟ੍ਰੇਨ ਨੂੰ ਰੋਕ ਦਿੱਤਾ ਗਿਆ।

ਸੂਚਨਾ ਮਿਲਣ ਤੇ ਰੇਲਵੇ ਕਰਮਚਾਰੀ ਅਤੇ ਸਥਾਨਕ ਲੋਕ ਮੌਕੇ ਤੇ ਪਹੁੰਚ ਗਏ। ਟ੍ਰੇਨ ਗੋਨਿਆਣਾ ਅਤੇ ਬਠਿੰਡਾ ਵਿਚਕਾਰ ਲਗਭਗ ਅੱਧੇ ਘੰਟੇ ਲਈ ਰੁਕੀ ਰਹੀ। ਇਸ ਦੌਰਾਨ, ਤਕਨੀਕੀ ਟੀਮ ਨੇ ਕੋਚ ਦੀ ਜਾਂਚ ਕੀਤੀ ਅਤੇ ਪਾਇਆ ਕਿ ਕੋਚ ਦੀ ਬੈਲਟ ਗਰਮ ਹੋਣ ਕਾਰਨ ਧੂੰਆਂ ਨਿਕਲ ਰਿਹਾ ਸੀ। ਮੁਰੰਮਤ ਟੀਮ ਨੇ ਤੁਰੰਤ ਸਥਿਤੀ ਨੂੰ ਕਾਬੂ ਕੀਤਾ।

ਬਠਿੰਡਾ ਰੇਲਵੇ ਸਟੇਸ਼ਨ ਸੁਪਰਡੈਂਟ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ, ਕੋਚ ਬੈਲਟ ਵਿਚ ਗਰਮੀ ਕਾਰਨ ਧੂੰਆਂ ਉੱਠਿਆ, ਪਰ ਕੋਈ ਅੱਗ ਨਹੀਂ ਲੱਗੀ। ਕੋਈ ਜਾਨੀ ਜਾਂ ਵੱਡਾ ਨੁਕਸਾਨ ਨਹੀਂ ਹੋਇਆ। ਜ਼ਰੂਰੀ ਮੁਰੰਮਤ ਤੋਂ ਬਾਅਦ, ਰੇਲਗੱਡੀ ਨੂੰ ਸੁਰੱਖਿਅਤ ਰਵਾਨਾ ਕਰ ਦਿੱਤਾ ਗਿਆ। ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਰੇਲਵੇ ਸਟਾਫ ਨੇ ਵਾਧੂ ਜਾਂਚ ਕੀਤੀ ਅਤੇ ਸਾਰੇ ਡੱਬਿਆਂ ਦੀਆਂ ਤਕਨੀਕੀ ਖਾਮੀਆਂ ਦੀ ਜਾਂਚ ਕੀਤੀ। ਘਟਨਾ ਕਾਰਨ, ਰੇਲਗੱਡੀ ਲਗਭਗ ਅੱਧੇ ਘੰਟੇ ਦੀ ਦੇਰੀ ਨਾਲ ਆਪਣੀ ਮੰਜ਼ਿਲ ਲਈ ਰਵਾਨਾ ਹੋਈ।

 

Continue Reading

Punjab

ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ

Published

on

By

ਲੁਧਿਆਣਾ, 20 ਅਪ੍ਰੈਲ (ਸ.ਬ.) ਲੁਧਿਆਣਾ ਦੇ ਤਾਜਪੁਰ ਰੋਡ ਸਥਿਤ ਇਲਾਕੇ ਸੰਜੇ ਗਾਂਧੀ ਕਾਲੋਨੀ ਵਿੱਚ ਬੀਤੀ ਦੇਰ ਰਾਤ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਜੰਮ ਕੇ ਇੱਟਾਂ-ਪੱਥਰ ਚੱਲੇ ਅਤੇ ਗੋਲੀਆਂ ਵੀ ਚਲਾਈਆਂ ਗਈਆਂ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਥਾਣਾ ਡਵੀਜ਼ਨ ਨੰਬਰ 7 ਦੇ ਐਸ. ਐਚ. ਓ. ਗਗਨਦੀਪ ਸਿੰਘ ਭਾਰੀ ਪੁਲੀਸ ਫੋਰਸ ਸਮੇਤ ਮੌਕੇ ਤੇ ਪਹੁੰਚੇ ਅਤੇ ਸਥਿਤੀ ਨੂੰ ਕਾਬੂ ਕੀਤਾ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਲਾਕੇ ਦੇ ਹੀ ਰਹਿਣ ਵਾਲੇ ਆਸ਼ੀਸ਼ ਅਤੇ ਗਰੇਵਾਲ ਨਾਮਕ ਦੋ ਨੌਜਵਾਨਾਂ ਵਿਚਕਾਰ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ।

ਖੂਨੀ ਖੇਡ ਦੀ ਸ਼ੁਰੂਆਤ ਬੀਤੀ ਦੁਪਹਿਰ ਨੂੰ ਹੋਈ ਸੀ, ਜਦੋਂ ਮਾਮੂਲੀ ਗੱਲ ਤੇ ਗਰੇਵਾਲ ਨੇ ਆਸ਼ੀਸ਼ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਸੀ, ਜਿਸ ਕਾਰਨ ਆਸ਼ੀਸ਼ ਦੀ ਲੱਤ ਤੇ ਗੰਭੀਰ ਸੱਟ ਲੱਗੀ। ਦਿਨ ਵੇਲੇ ਹੋਈ ਇਸ ਬੇਇੱਜ਼ਤੀ ਦਾ ਬਦਲਾ ਲੈਣ ਲਈ ਆਸ਼ੀਸ਼ ਨੇ ਦੇਰ ਰਾਤ ਕਰੀਬ 30 ਤੋਂ 40 ਸਾਥੀਆਂ ਨੂੰ ਇਕੱਠਾ ਕੀਤਾ ਅਤੇ ਹਥਿਆਰਾਂ ਤੇ ਪੱਥਰਾਂ ਨਾਲ ਲੈਸ ਹੋ ਕੇ ਗਰੇਵਾਲ ਦੇ ਘਰ ਤੇ ਹਮਲਾ ਕਰ ਦਿੱਤਾ। ਪੁਲੀਸ ਨੇ ਘਟਨਾ ਸਥਾਨ ਤੋਂ ਦੋ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ। ਐਸ. ਐਚ. ਓ. ਗਗਨਦੀਪ ਸਿੰਘ ਅਨੁਸਾਰ ਮੁਲਜ਼ਮਾਂ ਦੀ ਪਛਾਣ ਲਈ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲੀਸ ਨੇ ਸਪੱਸ਼ਟ ਕੀਤਾ ਹੈ ਕਿ ਇਸ ਗੁੰਡਾਗਰਦੀ ਵਿੱਚ ਸ਼ਾਮਲ ਕਿਸੇ ਵੀ ਨੌਜਵਾਨ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਪਛਾਣ ਪੁਖ਼ਤਾ ਹੋਣ ਤੋਂ ਬਾਅਦ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਇਲਾਕੇ ਵਿੱਚ ਤਣਾਅਪੂਰਨ ਸ਼ਾਂਤੀ ਬਣੀ ਹੋਈ ਹੈ ਅਤੇ ਪੁਲੀਸ ਦੀ ਗਸ਼ਤ ਵਧਾ ਦਿੱਤੀ ਗਈ ਹੈ।

Continue Reading

Mohali

ਅਮਰਜੀਤ ਸਿੰਘ ਪਾਹਵਾ ਬਣੇ ਗੁਰੂਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ

Published

on

By

ਤਾਲਮੇਲ ਕਮੇਟੀ ਦੀ ਮੀਟਿੰਗ ਦੌਰਾਨ ਸਰਵਸੰਮਤੀ ਨਾਲ ਪ੍ਰਧਾਨ ਚੁਣਿਆ

ਐਸ ਏ ਐਸ ਨਗਰ, 20 ਅਪ੍ਰੈਲ (ਸ.ਬ.) ਗੁਰੂਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼ 4 ਦੇ ਪ੍ਰਧਾਨ ਸz. ਅਮਰਜੀਤ ਸਿੰਘ ਪਾਹਵਾ ਨੂੰ ਅਗਲੇ ਦੋ ਸਾਲਾਂ ਲਈ ਗੁਰੂਦੁਆਰਾ ਤਾਲਮੇਲ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ। ਸz. ਪਾਹਵਾ ਨੂੰ ਗੁਰੂਦੁਆਰਾ ਤਾਲਮੇਲ ਕਮੇਟੀ ਦੇ ਮੌਜੂਦਾ ਪ੍ਰਧਾਨ ਸz. ਜੋਗਿੰਦਰ ਸਿੰਘ ਸੌਂਧੀ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਸਰਵਸੰਮਤੀ ਨਾਲ ਪ੍ਰਧਾਨ ਚੁੁਣਿਆ ਗਿਆ।

ਇੱਥੇ ਜਿਕਰਯੋਗ ਹੈ ਕਿ ਗੁਰੂਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਸz. ਜੋਗਿੰਦਰ ਸਿੰਘ ਸੌਂਧੀ ਦੀ ਸਿਹਤ ਖਰਾਬ ਹੋਣ ਕਾਰਨ ਪਿਛਲੇ ਕੁੱਝ ਸਮੇਂ ਤੋਂ ਸz. ਮਨਜੀਤ ਸਿੰਘ ਮਾਨ ਵਲੋਂ ਤਾਲਮੇਲ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਦਾ ਅਹੁਦਾ ਸੰਭਾਲਿਆ ਜਾ ਰਿਹਾ ਸੀ ਅਤੇ ਤਾਲਮੇਲ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਬੀਤੇ ਦਿਨ ਗੁਰੂਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼ 4 ਵਿਖੇ ਮੀਟਿੰਗ ਸੱਦੀ ਗਈ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਮੀਟਿੰਗ ਦੌਰਾਨ ਕਾਰਜਕਾਰੀ ਪ੍ਰਧਾਨ ਸz .ਮਨਜੀਤ ਸਿੰਘ ਮਾਨ ਵਲੋਂ ਪ੍ਰਧਾਨ ਤੇ ਅਹੁਦੇ ਲਈ ਸz. ਅਮਰਜੀਤ ਸਿੰਘ ਪਾਹਵਾ ਦਾ ਨਾਮ ਤਜਵੀਜ ਕੀਤਾ ਗਿਆ ਜਿਸਨੂੰ ਹਾਜਿਰ ਮੈਂਬਰਾਂ ਵਲੋਂ ਸਰਵਸੰਮਤੀ ਨਾਲ ਪ੍ਰਵਾਨਗੀ ਦੇ ਦਿੱਤੀ ਗਈ। ਇਸ ਮੌਕੇ ਸz. ਅਮਰਜੀਤ ਸਿੰਘ ਪਾਹਵਾ ਨੂੰ ਕਾਰਜਕਰਨੀ ਕਮੇਟੀ ਦੇ ਗਠਨ ਦੇ ਅਧਿਕਾਰ ਵੀ ਦਿੱਤੇ ਗਏ।

ਇਸ ਮੌਕੇ ਸz. ਅਮਰਜੀਤ ਸਿੰਘ ਪਾਹਵਾ ਨੇ ਕਿਹਾ ਕਿ ਮੈਂਬਰਾਂ ਵਲੋਂ ਉਹਨਾਂ ਤੇ ਭਰੋਸਾ ਕਰਕੇ ਉਹਨਾਂ ਨੂੰ ਜਿਹੜੀ ਜਿੰਮੇਵਾਰੀ ਸੌਂਪੀ ਗਈ ਹੈ ਉਸਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਗੁਰੂ ਘਰਾਂ ਦੇ ਆਪਸੀ ਤਾਲਮੇਲ ਨਾਲ ਪੰਥ ਦੀ ਮਜਬੂਤੀ ਲਈ ਕੰਮ ਕਰਣਗੇ।

ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਕਰਮ ਸਿੰਘ ਬਬਰਾ, ਹਰਜੀਤ ਸਿੰਘ, ਜਗਦੀਸ਼ ਸਿੰਘ, ਪਰਮਜੀਤ ਸਿੰਘ ਗਿਲ, ਇੰਦਰਜੀਤ ਸਿੰਘ, ਸਤਪਾਲ ਸਿੰਘ ਬਾਗੀ, ਸੁਰਜੀਤ ਸਿੰਘ, ਪ੍ਰੀਤਮ ਸਿੰਘ, ਭਜਨ ਸਿੰਘ, ਨਿਰਮਲ ਸਿੰਘ, ਗੁਰਚਰਨ ਸਿੰਘ, ਸੁਰਿੰਦਰ ਸਿੰਘ, ਚਮਕੌਰ ਸਿੰਘ, ਜਗਜੀਤ ਸਿੰਘ, ਤਰਲੋਚਨ ਸਿੰਘ, ਕਰਮ ਸਿੰਘ, ਹਰਦੀਪ ਸਿੰਘ, ਕਰਨੈਲ ਸਿੰਘ, ਜਰਨੈਲ ਸਿੰਘ, ਇੰਦਰਜੀਤ ਸਿੰਘ, ਮਨੋਹਰ ਸਿੰਘ, ਭੁਪਿੰਦਰ ਸਿੰਘ, ਜਸਪਾਲ ਸਿੰਘ, ਹਰਫੂਲ ਸਿੰਘ, ਕਾਬਲ ਸਿੰਘ, ਨੱਥਾ ਸਿੰਘ, ਰਾਜਿੰਦਰ ਕੌਰ, ਅਮਰੀਕ ਸਿੰਘ, ਜਸਵੀਰ ਸਿੰਘ, ਹਰਦੀਪ ਸਿੰਘ, ਅਜੀਤ ਸਿੰਘ, ਨਰਿੰਦਰ ਸਿੰਘ ਸੇਖੋ, ਸਰਬਜੀਤ ਸਿੰਘ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਨਰਿੰਦਰ ਸਿੰਘ, ਸਰਬਜੀਤ ਸਿੰਘ, ਪਦਮਜੀਤ, ਹਰਜਿੰਦਰ ਸਿੰਘ ਸੋਹਲ ਵੀ ਹਾਜਰ ਸਨ।

Continue Reading

Mohali

ਗੁਰਦੁਆਰਾ ਸ੍ਰੀ ਸਿੰਘ ਸਭਾ ਸੈਕਟਰ 78 ਦੀ ਕਮੇਟੀ ਦੀ ਚੋਣ ਵਿੱਚ ਗਿਆਨੀ ਸੇਵਾ ਸਿੰਘ ਨੂੰ ਸਰਬ ਸੰਮਤੀ ਨਾਲ ਪ੍ਰਧਾਨ ਚੁਣਿਆ

Published

on

By

ਐਸ ਏ ਐਸ ਨਗਰ, 20 ਅਪ੍ਰੈਲ (ਸ.ਬ.) ਗੁਰਦੁਆਰਾ ਸ੍ਰੀ ਸਿੰਘ ਸਭਾ ਪਲਾਟ ਨੰਬਰ 150, ਸੈਕਟਰ-78 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਕਮੇਟੀ ਦੀ ਚੋਣ ਵਿੱਚ ਗਿਆਨੀ ਸੇਵਾ ਸਿੰਘ ਨੂੰ ਸਰਬ ਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਭੁਪਿੰਦਰ ਸਿੰਘ ਡਾਰੀ ਨੇ ਦੱਸਿਆ ਕਿ ਸੈਕਟਰ-78 ਦੀ ਸੰਗਤ ਦਾ ਜਨਰਲ ਇਜਲਾਸ, ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਦੀਵਾਨ ਹਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਹੋਇਆ। ਇਜਲਾਸ ਦੀ ਅਰੰਭਤਾ ਵੇਲੇ ਗਿਆਨੀ ਰਣਜੀਤ ਸਿੰਘ ਨੇ ਅਰਦਾਸ ਕੀਤੀ ਅਤੇ ਭਾਈ ਗੁਰਚਰਨ ਸਿੰਘ ਭਿਓਰਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਹੁਕਮ ਨਾਮਾ ਲਿਆ ਗਿਆ, ਜਿਸ ਉਪਰੰਤ ਇਜਲਾਸ ਦੀ ਕਾਰਵਾਈ ਅਰੰਭ ਹੋਈ ਜਿਸ ਦੀ ਪ੍ਰਧਾਨਗੀ ਸ. ਸਰਬਜੀਤ ਸਿੰਘ ਵੱਲੋਂ ਕੀਤੀ ਗਈ।

ਉਹਨਾਂ ਦੱਸਿਆ ਕਿ ਇਜਲਾਸ ਦੌਰਾਨ ਸੰਗਤ ਦੇ ਸਾਹਮਣੇ ਪਿਛਲੇ ਦੋ ਸਾਲ ਦਾ ਲੇਖਾ-ਜੋਖਾ ਪੇਸ਼ ਕੀਤਾ ਗਿਆ। ਕਾਰਵਾਈ ਚਲਾਉਂਦੇ ਹੋਏ ਪ੍ਰਧਾਨ ਨੇ ਸੰਗਤ ਵਿੱਚੋਂ ਚੋਣ ਬੋਰਡ ਦੀ ਸਥਾਪਨਾ ਕਰਨ ਲਈ ਤਿੰਨ ਨਾਵਾਂ ਦੀ ਮੰਗ ਕੀਤੀ ਅਤੇ ਸੰਗਤ ਵੱਲੋਂ ਸ. ਭੁਪਿੰਦਰ ਸਿੰਘ ਡਾਰੀ, ਸ. ਸਤਨਾਮ ਸਿੰਘ ਭਿੰਡਰ ਅਤੇ ਸ. ਸਵਰਨ ਸਿੰਘ ਸੰਧੂ ਨੂੰ ਸਰਬ ਸੰਮਤੀ ਨਾਲ ਚੋਣ ਬੋਰਡ ਦੇ ਮੈਂਬਰ ਨਿਯੁਕਤ ਕੀਤਾ ਜਿਸ ਉਪਰੰਤ ਅਗਲੀ ਕਾਰਵਾਈ ਕਰਨ ਲਈ ਚੋਣ ਬੋਰਡ ਨੂੰ ਜਿੰਮੇਵਾਰੀ ਸੌਪ ਦਿੱਤੀ ਗਈ।

ਚੋਣ ਬੋਰਡ ਨੇ ਮੀਟਿੰਗ ਕੀਤੀ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-78 ਦੀ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣਨ ਲਈ ਸੰਗਤ ਵੱਲੋਂ ਨਾਮ ਪੇਸ਼ ਕਰਨ ਲਈ ਕਿਹਾ ਗਿਆ। ਸੰਗਤ ਵਿੱਚੋਂ ਭੁਪਿੰਦਰ ਸਿੰਘ ਸੋਮਲ ਵੱਲੋਂ ਗਿਆਨੀ ਸੇਵਾ ਸਿੰਘ ਮਕਾਨ ਨੰਬਰ 727 ਸੈਕਟਰ-78 ਦਾ ਨਾਮ ਪੇਸ਼ ਕੀਤਾ। ਜਿਸ ਦੀ ਪ੍ਰੋੜਤਾ ਸ. ਹਰਦੇਵ ਸਿੰਘ ਬਾਜਵਾ ਅਤੇ ਸ. ਲਾਭ ਸਿੰਘ ਵੱਲੋਂ ਕੀਤੀ ਗਈ। ਸੰਗਤ ਵੱਲੋਂ ਕਿਸੇ ਦੂਜੇ ਵਿਆਕਤੀ ਦਾ ਨਾਮ ਪੇਸ਼ ਨਹੀਂ ਕੀਤਾ ਗਿਆ। ਜਿਸ ਉਪਰੰਤ ਚੋਣ ਬੋਰਡ ਦੇ ਮੈਂਬਰਾਂ ਵੱਲੋਂ ਸ. ਸੇਵਾ ਸਿੰਘ ਨੂੰ ਨਿਰਵਿਰੋਧ ਪ੍ਰਧਾਨ ਐਲਾਨ ਦਿੱਤਾ। ਸੰਗਤ ਵੱਲੋਂ ਸ. ਸੇਵਾ ਸਿੰਘ ਨੂੰ ਕਾਰਜਕਰਨੀ ਕਮੇਟੀ ਦੇ ਮੈਂਬਰ ਚੁਣਨ ਦਾ ਅਧਿਕਾਰ ਵੀ ਦਿੱਤਾ ਗਿਆ।

ਸ. ਡਾਰੀ ਨੇ ਦੱਸਿਆ ਕਿ ਗਿਆਨੀ ਸੇਵਾ ਸਿੰਘ ਪਿਛਲੇ ਕਈ ਸਾਲਾਂ ਤੋਂ ਗੁਰਦੁਆਰਾ ਸਾਹਿਬ ਵਿਖੇ ਸਵੇਰੇ ਅਤੇ ਸ਼ਾਮ ਦੇ ਦੀਵਾਨ ਵਿੱਚ ਕਥਾ ਕਰਦੇ ਹਨ ਅਤੇ ਕੋਵਿਡ ਦੇ ਦੌਰਾਨ ਵੀ ਗਿਆਨੀ ਜੀ ਵਲੋਂ ਨਿਰਵਿਘਨ ਸੇਵਾ ਨਿਭਾਈ ਗਈ।

ਇਸ ਮੌਕੇ ਗਿਆਨੀ ਸੇਵਾ ਸਿੰਘ ਨੇ ਦੱਸਿਆ ਕਿ ਸੰਗਤ ਦੀ ਸਲਾਹ ਨਾਲ ਛੇਤੀ ਹੀ ਕਾਰਜਕਰਨੀ ਦੇ ਮੈਂਬਰ ਅਤੇ ਬਾਕੀ ਅਹੁਦੇਦਾਰ ਨਿਯੁਕਤ ਕੀਤਾ ਜਾਣਗੇ ਤਾਂ ਜੋ ਗਰੂ ਘਰ ਦੀ ਸੇਵਾ ਨਿਰਵਿਘਨ ਚਲਦੀ ਰਹੇ। ਉਨ੍ਹਾਂ ਕਿਹਾ ਕਿ ਪਹਿਲੀ ਕਮੇਟੀ ਵੱਲੋਂ ਅਰੰਭੇ ਕਾਰਜ ਸੰਗਤ ਦੇ ਸਹਿਯੋਗ ਨਾਲ ਪੂਰੇ ਕੀਤੇ ਜਾਣਗੇ।

ਜਨਰਲ ਇਜਲਾਸ ਵਿੱਚ ਨਿਰਮਲ ਸਿੰਘ ਸਭਰਵਾਲ, ਮਨਜੀਤ ਸਿੰਘ, ਗੁਰਭਜਨ ਸਿੰਘ, ਗੁਰਨਾਮ ਸਿੰਘ ਅੰਟਾਲ, ਤਿਰਲੋਕ ਸਿੰਘ ਵਿਰਦੀ, ਗੁਰਦੇਵ ਸਿੰਘ, ਲਾਭ ਸਿੰਘ, ਜੀ.ਐਸ ਮੁਲਤਾਨੀ, ਕੁਲਦੀਪ ਸਿੰਘ ਭਿੰਡਰ, ਹਰਜੀਤ ਸਿੰਘ, ਲਾਭ ਸਿੰਘ, ਪ੍ਰੇਮ ਸਿੰਘ, ਬਲਦੀਪ ਸਿੰਘ ਬਰਾੜ, ਬਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਮੌਜ਼ੂਦ ਸੀ।

Continue Reading

Latest News

Trending