Mohali
ਫੇਜ਼ 11 ਦੇ ਸਕੂਲ ਆਫ ਐਮੀਨੈਂਸ ਵਿੱਚ ਬੂਟੇ ਲਗਾਏ
ਐਸ ਏ ਐਸ ਨਗਰ, 21 ਜੁਲਾਈ (ਸ.ਬ.) ਭਾਰਤ ਵਿਕਾਸ ਪ੍ਰੀਸ਼ਦ ਮੁਹਾਲੀ ਬ੍ਰਾਂਚਾਂ ਦੇ ਆਪਸੀ ਸਹਿਯੋਗ ਨਾਲ ਸਕੂਲ ਆਫ ਐਮੀਨੈਂਸ ਫੇਜ਼ 11 ਮੁਹਾਲੀ ਵਿਖੇ ਪੌਦੇ ਲਗਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਹਾਲੀ ਬ੍ਰਾਂਚ ਦੇ ਪ੍ਰਧਾਨ ਸ਼੍ਰੀ ਅਸ਼ੋਕ ਪਵਾਰ ਨੇ ਦੱਸਿਆ ਕਿ ਇਸ ਮੌਕੇ ਸੰਸਥਾ ਦੇ ਸੂਬਾ ਕਨਵੀਨਰ ਸz ਨਿਰੰਜਨ ਸਿੰਘ ਵਲੋਂ ਸਰਕਾਰੀ ਨਰਸਰੀ ਤੋਂ ਸੁੱਖ ਚੈਨ ਦਰਖਤਾਂ ਦੇ 51 ਪੌਦੇ ਮੁਫਤ ਮੁੱਹਈਆ ਕਰਵਾਏ ਗਏ, ਜਿਨਾਂ ਵਿੱਚੋ 21 ਪੌਦਿਆਂ ਨੂੰ ਸਕੂਲ ਦੇ ਮੈਦਾਨ ਵਿੱਚ ਬਾਊਂਡਰੀ ਵਾਲ ਦੇ ਨਾਲ ਨਾਲ ਲਗਾ ਦਿੱਤਾ ਗਿਆ ਅਤੇ ਬਾਕੀ ਪੌਦੇ ਮੈਂਬਰਾਂ ਨੂੰ ਇਕ ਇਕ ਪੌਦਾ ਆਪਣੇ ਘਰ ਦੇ ਆਲੇ ਦੁਆਲੇ ਲਗਾਉਣ ਅਤੇ ਉਸ ਦੀ ਪੂਰੀ ਤਰ੍ਹਾਂ ਦੇਖ ਭਾਲ ਲਈ ਸੌਂਪ ਦਿੱਤਾ ਗਿਆ। ਪ੍ਰੋਗਰਾਮ ਵਿੱਚ ਭਾਰਤ ਵਿਕਾਸ ਪ੍ਰੀਸ਼ਦ ਦੇ ਮੈਂਬਰਾਂ ਦੇ ਨਾਲ ਸਕੂਲ ਦੇ ਟੀਚਰ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਬੂਟੇ ਲਗਾਉਣ ਉਪਰੰਤ ਇਹਨਾਂ ਦੀ ਦੇਖਭਾਲ ਦੀ ਪੂਰੀ ਜਿੰਮੇਵਾਰੀ ਸਕੂਲ ਟੀਚਰ ਅਤੇ ਵਿਦਿਆਰਥੀਆਂ ਨੇ ਲਈ।
ਇਸ ਮੌਕੇ ਸਕੂਲੀ ਬੱਚਿਆਂ ਵਿੱਚ ਵੱਖ ਵੱਖ ਵਰਗਾਂ ਦੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਹਰ ਵਰਗ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਤ ਕੀਤਾ ਗਿਆ। ਬੱਚਿਆਂ ਵਲੋਂ ਇਸ ਮੌਕੇ ਇਕ ਲਘੂ ਨਾਟਕ ਵੀ ਪੇਸ਼ ਕੀਤਾ ਗਿਆ। ਸ਼੍ਰੀ ਕਮਲ ਗਰੋਵਰ ਸਟੇਟ ਮੀਤ ਪ੍ਰਧਾਨ ਵਲੋਂ ਸ਼ਿਵ ਬਟਾਲਵੀ ਦਾ ਇਕ ਗੀਤ ਵੀ ਪੇਸ਼ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਸੇਵਾ ਪ੍ਰਮੁੱਖ ਸ਼੍ਰੀਮਤੀ ਵੀਰਾਂ ਵਾਲੀ ਵਲੋਂ ਦਰਖਤਾਂ ਤੋਂ ਮਿਲਣ ਵਾਲੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਦੀ ਦੇਖ ਭਾਲ ਅਤੇ ਸੰਭਾਲ ਲਈ ਪ੍ਰੇਰਿਤ ਕੀਤਾ। ਸ਼੍ਰੀ ਗੁਰਦੀਪ ਸਿੰਘ ਮੈਂਟਰ ਨੇ ਸਕੂਲ ਪ੍ਰਸ਼ਾਸਨ ਨੂੰ ਸੁਝਾਅ ਦਿੱਤਾ ਕਿ ਲਗਾਏ ਗਏ ਬੂਟਿਆਂ ਦੀ ਦੇਖ ਭਾਲ ਲਈ ਇਕ ਇਕ ਬੱਚੇ ਨੂੰ ਇਕ ਇਕ ਬੂਟਾ ਸੌਂਪ ਦਿੱਤਾ ਜਾਵੇ ਅਤੇ ਵਧੀਆ ਢੰਗ ਨਾਲ ਬੂਟੇ ਦੀ ਦੇਖ ਭਾਲ ਲਈ ਸਨਮਾਨਤ ਕੀਤਾ ਜਾਵੇ।
ਅੰਤ ਵਿੱਚ ਮੈਡਮ ਹਰਮੀਤ ਵੱਲੋਂ ਆਏ ਹੋਏ ਸਾਰੇ ਮੈਂਬਰਾਂ, ਟੀਚਰ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ ਕੇ ਵਿਜ, ਚਿਮਨ ਲਾਲ, ਜੀ ਡੀ ਧੀਮਾਨ, ਨਿਰੰਜਨ ਸਿੰਘ, ਸੁਧੀਰ ਗੁਲਾਟੀ, ਕਮਲ ਗਰੋਵਰ, ਗੁਰਿੰਦਰ ਸਿੰਘ, ਅਜੀਤ ਸਿੰਘ, ਐਸ ਪੀ ਝਾਮਬ, ਪੰਕਜ ਸਿਕਾ, ਰਾਜ ਕੁਮਾਰ ਸਿਕਾ, ਅਜੈ ਗੁਪਤਾ, ਸੁਰਿੰਦਰ ਭਾਰਤੀ, ਬਲਰਾਜ ਸਿੰਘ, ਕਿਰਨ ਪਵਾਰ, ਸੁਦੇਸ਼ ਕੁਮਾਰੀ, ਵੀਰਾਂ ਵਾਲੀ, ਰਾਜ ਬਾਲਾ, ਪ੍ਰੋਮਿਲਾ ਸਿੰਘ, ਸੀਮਾ, ਆਸਿਮਾ, ਹਰਮੀਤ, ਅਨੀਤਾ ਸੂਦ, ਸੀਮਾ ਸੋਨੀ ਆਦਿ ਸ਼ਾਮਲ ਸਨ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
