Mohali
ਫੇਜ਼ 11 ਨੇੜੇ ਬਣੇ ਕੂੜਾ ਪ੍ਰੋਸੈਸਿੰਗ ਪਲਾਂਟ ਨੂੰ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਵਸਨੀਕ ਹੋਏ ਲਾਮਬੰਦ
ਫੇਜ਼ 11 ਦੇ ਨੇਬਰਹੁੱਡ ਪਾਰਕ ਵਿੱਚ ਰੈਲੀ ਕੀਤੀ, ਸਰਕਾਰ ਦੇ ਖਿਲਾਫ ਨਾਹਰੇਬਾਜੀ ਕੀਤੀ
ਐਸ ਏ ਐਸ ਨਗਰ, 21 ਜੁਲਾਈ (ਸ.ਬ.) ਮੁਹਾਲੀ ਦੇ ਫੇਜ਼ 11 ਨਜਦੀਕ ਕੂੜੇ ਕਰਕਟ ਦਾ ਕੂੜਾ ਪ੍ਰੋਸੈਸਿੰਗ ਪਲਾਂਟ ਨੂੰ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਫੇਜ਼ 11 ਦੇ ਵਸਨੀਕ ਲਾਮਬੰਦ ਹੋ ਗਏ ਹਨ। ਵਸਨੀਕਾਂ ਵਲੋਂ ਬੀਤੀ ਸ਼ਾਮ ਫੇਜ਼ 11 ਦੇ ਨੇਬਰਹੁੱਡ ਪਾਰਕ ਵਿੱਚ ਇੱਕ ਭਰਵੀਂ ਰੈਲੀ ਕਰਕੇ ਸਰਕਾਰ ਅਤੇ ਪ੍ਰਸ਼ਾਸ਼ਨ ਨੂੰ ਅਲਟੀਮੇਟ ਦਿੱਤਾ ਗਿਆ ਹੈ ਕਿ ਜੇਕਰ ਇਸ ਸਮੱਸਿਆ ਦਾ ਤੁਰੰਤ ਹਲ ਨਾ ਕੀਤਾ ਗਿਆ ਤਾਂ ਵਸਨੀਕਾਂ ਵਲੋਂ ਸਰਕਾਰ ਦੇ ਖਿਲਾਫ ਸਿੱਧਾ ਸੰਘਰਸ਼ ਛੇੜ ਦਿੱਤਾ ਜਾਵੇਗਾ। ਇਸ ਸੰਬੰਧੀ ਵਸਨੀਕਾਂ ਵਲੋਂ ਨਗਰ ਨਿਗਮ ਦੇ ਕੌਂਸਲਰ ਕੁਲਵੰਤ ਸਿੰਘ ਕਲੇਰ ਦੀ ਅਗਵਾਈ ਵਿੱਚ ਇੱਕੀ (21) ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ।
ਰੈਲੀ ਵਿਚ ਫੇਜ਼ 11 ਅਤੇ ਹੋਰ ਨੇੜਲੇ ਇਲਾਕੇ ਦੇ ਲੋਕਾਂ ਨੇ ਭਾਰੀ ਗਿਣਤੀ ਵਿਚ ਸ਼ਾਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਖਿਲਾਫ ਜਬਰਦਸਤ ਨਾਅਰੇਬਾਜੀ ਕੀਤੀ ਗਈ।
ਬੁਲਾਰਿਆਂ ਨੇ ਕਿਹਾ ਕਿ ਫੇਜ਼ 11 ਅਤੇ ਆਸ ਪਾਸ ਦੇ ਲੋਕ ਪਿੱਛਲੇ ਇੱਕ ਮਹੀਨੇ ਤੋਂ ਇਸ ਕੂੜੇ ਦੀ ਬਦਬੂ ਖਿਲਾਫ ਸੰਘਰਸ਼ ਕਰ ਰਹੇ ਹਨ ਅਤੇ ਇਸ ਦੌਰਾਨ ਵਸਨੀਕਾਂ ਵਲੋਂ ਹਲਕਾ ਵਿਧਾਇਕ ਸz. ਕੁਲਵੰਤ ਸਿੰਘ, ਐਮ ਪੀ ਮਾਲਵਿੰਦਰ ਸਿੰਘ ਕੰਗ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡੀ ਸੀ ਮੁਹਾਲੀ, ਕਮਿਸ਼ਨਰ ਐਮ ਸੀ ਮੁਹਾਲੀ, ਪੰਜਾਬ ਸਰਕਾਰ ਦੇ ਮੁੱਖ ਸੱਕਤਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਏਅਰਪੋਰਟ ਅਥਾਰਟੀ ਚੰਡੀਗੜ੍ਹ ਨੂੰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ। ਉਹਨਾਂ ਕਿਹਾ ਕਿ ਕੂੜੇ ਦਾ ਇਹ ਪ੍ਰੋਸੈਸਿੰਗ ਪਲਾਂਟ ਏਅਰਸਟ੍ਰਿਪ ਦੇ 2 ਕਿਲੋਮੀਟਰ ਦੇ ਦਾਇਰੇ ਵਿੱਚ ਆਉਂਦਾ ਹੈ ਅਤੇ ਪੰਛੀਆਂ ਦਾ ਕੂੜੇ ਦੇ ਢੇਰ ਵੱਲ ਆਕਾਰਸ਼ਤ ਹੋਣ ਕਰਕੇ ਜਹਾਜਾਂ ਨੂੰ ਖ਼ਤਰਾ ਹੋ ਸਕਦਾ ਹੈ। ਪਰੰਤੂ ਪੰਜਾਬ ਸਰਕਾਰ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਇਸ ਦੌਰਾਨ ਪੰਜਾਬ ਸਰਕਾਰ ਦੇ ਅਧਿਕਾਰੀਆਂ ਅਤੇ ਸਿਆਸੀ ਲੀਡਰਾਂ ਦਾ ਜਵਾਬ ਬੜਾ ਹੀ ਨਿਰਾਸ਼ਾਜਨਕ ਰਿਹਾ ਹੈ ਜਿਸ ਤੋਂ ਇਹ ਲਗਦਾ ਹੈ ਕਿ ਇਸ ਗੰਭੀਰ ਮੁੱਦੇ ਤੇ ਸਰਕਾਰ ਕੋਲ ਨਾ ਕੋਈ ਵਿਜ਼ਨ ਹੈ ਅਤੇ ਨਾ ਹੀ ਇੱਛਾ ਸ਼ਕਤੀ ਹੈ।
ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਸ ਕੂੜੇ ਦੇ ਪਲਾਂਟ ਨੂੰ ਇਥੋਂ ਜਲਦੀ ਸ਼ਿਫਟ ਨਾ ਕੀਤਾ ਗਿਆ ਤਾਂ ਸਾਰੇ ਮੁਹਾਲੀ ਨਿਵਾਸੀਆਂ ਅਤੇ ਸਾਰੇ ਕੌਸਲਰਾਂ ਨੂੰ ਨਾਲ ਲੈ ਕੇ ਪੰਜਾਬ ਸਰਕਾਰ ਖਿਲਾਫ ਤਕੜਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ਕਿਉਂਕਿ ਇੱਥ ਪਾਸੇ ਜਿੱਥੇ ਪੂਰਾ ਮੁਹਾਲੀ ਸ਼ਹਿਰ ਕੂੜੇ ਨਾਲ ਭਰਿਆ ਪਿਆ ਹੈ ਉੱਥੇ ਪੰਜਾਬ ਸਰਕਾਰ ਇਸ ਸ਼ਹਿਰ ਦੇ ਵੱਡੇ ਮਸਲੇ ਤੇ ਚੁੱਪ ਧਾਰੀ ਬੈਠੀ ਹੈ।
ਬੁਲਾਰਿਆਂ ਨੇ ਕਿਹਾ ਕਿ 40 ਹਜਾਰ ਤੋਂ ਵੱਧ ਆਬਾਦੀ ਵਾਲੇ ਫੇਜ਼ 11 ਦੇ ਵਸਨੀਕਾਂ ਦੇ ਇਸ ਮਸਲੇ ਦੇ ਹਲ ਲਈ ਮੌਜੂਦਾ ਵਿਧਾਇਕ ਨਗਰ ਨਿਗਮ ਦੇ ਮੇਅਰ, ਡਿਪਟੀ ਕਮਿਸ਼ਨਰ ਅਤੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਇਸ ਮਸਲੇ ਤੇ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਕਾਰਨ ਲੋਕਾਂ ਵਿੱਚ ਸਰਕਾਰ ਦੇ ਖਿਲਾਫ ਰੋਸ ਵੱਧ ਰਿਹਾ ਹੈ। ਬੁਲਾਰਿਆ ਨੇ ਸਿਆਸੀ ਆਗੂ ਵੱਲੋਂ ਇਸ ਮੁੱਦੇ ਦੇ ਹਲ ਲਈ ਕੋਈ ਕਾਰਵਾਈ ਨਾ ਕੀਤੇ ਜਾਣ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਇਹ ਆਗੂ ਆਪਣੇ ਨਿੱਜੀ ਮਤਭੇਦਾਂ ਤੋਂ ਉੱਪਰ ਉੱਠ ਕੇ ਇਸ ਕੂੜੇ ਕਰਕਟ ਦਾ ਮਸਲਾ ਹੱਲ ਕਰਨ।
ਬੁਲਾਰਿਆਂ ਨੇ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਪੰਜਾਬ ਦੇ ਕਈ ਮੌਜੂਦਾ ਅਤੇ ਸਾਬਕਾ ਮੰਤਰੀਆਂ, ਵਿਧਾਇਕਾਂ, ਨੌਕਰਸ਼ਾਹਾਂ ਦੀ ਰਿਹਾਇਸ਼ ਮੁਹਾਲੀ ਵਿੱਚ ਹੈ ਅਤੇ ਪੰਜਾਬ ਸਰਕਾਰ ਦੇ ਕਈ ਵੱਡੇ ਅਦਾਰੇ ਵੀ ਮੁਹਾਲੀ ਵਿੱਚ ਹਨ ਪਰ ਸਫਾਈ ਦੇ ਪੱਖੋਂ ਇਹ ਬਹੁਤ ਪਿਛੜ ਗਿਆ ਹੈ। ਜਿੱਥੇ ਸਾਡਾ ਗੁਆਂਢੀ ਸ਼ਹਿਰ ਚੰਡੀਗੜ੍ਹ ਪੂਰੇ ਭਾਰਤ ਵਿੱਚ ਦੂਸਰੇ ਸਥਾਨ ਤੇ ਹੈ ਉੱਥੇ ਮੁਹਾਲੀ ਇਸ ਲਿਸਟ ਵਿੱਚ 128ਵੇਂ ਸਥਾਨ ਤੇ ਹੈ ਅਤੇ ਪੰਜਾਬ ਦੇ ਸਾਫ ਸੁਥਰੇ ਪਹਿਲੇ 10 ਸ਼ਹਿਰਾਂ ਵਿੱਚ ਵੀ ਨਹੀਂ ਹੈ ਪਰੰਤੂ ਹੁਣੇ ਵੀ ਸਥਾਨਕ ਵਿਧਾਇਕ ਅਤੇ ਮੇਅਰ ਵਲੋਂ ਇੱਕ ਦੂਸਰੇ ਦੇ ਸਿਰ ਦੋਸ਼ ਲਾਉਂਦਿਆਂ ਸਿਆਸਤ ਕੀਤੀ ਜਾ ਰਹੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਮ ਸੀ ਕੁਲਵੰਤ ਸਿੰਘ ਕਲੇਰ ਅਤੇ ਜਸਬੀਰ ਸਿੰਘ ਮਣਕੂ, ਕਾਮਰੇਡ ਸੱਜਣ ਸਿੰਘ, ਬਖਸ਼ੀਸ਼ ਸਿੰਘ, ਗੁਰਮੇਲ ਸਿੰਘ ਮੌਜੇਵਾਲ, ਭਗਵੰਤ ਸਿੰਘ ਬੇਦੀ, ਪਵਨਜੀਤ ਭੰਗੂ, ਕੇ ਕੇ ਸੈਣੀ, ਗੱਜਣ ਸਿੰਘ, ਕੁਲਵਿੰਦਰ ਸਿੰਘ, ਕੈਪਟਨ ਕਰਨੈਲ ਸਿੰਘ, ਵਕੀਲ ਲਿਆਕਤ ਅਲੀ, ਜਗਦੀਸ਼ ਸਿੰਘ, ਅਮਰਜੀਤ ਸਿੰਘ, ਸੁੱਖਮਿੰਦਰ ਸਿੰਘ ਬਰਨਾਲਾ ਸਾਬਕਾ ਐਮ ਸੀ, ਡਾ. ਮਨਿੰਦਰ ਕੌਰ, ਚਰਨਜੀਤ ਸਿੰਘ, ਅਜੀਤ ਸਿੰਘ ਸੰਧੂ, ਰਣਜੀਤ ਸਿੰਘ ਗਿੱਲ, ਜਗਤਪੁਰਾ, ਹਰਪਾਲ ਸਿੰਘ, ਹਰਜੀਤ ਸਿੰਘ, ਰਮਨੀਕ ਸਿੰਘ, ਸਵਰਨ ਸਿੰਘ ਮਾਨ, ਐਡਵੋਕੇਟ ਚੌਧਰੀ ਦਰਸ਼ਨ ਲਾਲ, ਬੀ ਕੇ ਮਹਾਜਨ, ਬਲਿੰਦਰ ਸਿੰਘ, ਬੀ ਡੀ ਸਿੰਘ, ਇੰਸਪੈਕਟਰ ਰਘਬੀਰ ਸਿੰਘ, ਬਲਜਿੰਦਰ ਸਿੰਘ ਮਾਂਗਟ, ਅਮਰਜੀਤ ਸਿੰਘ, ਧਰਮਪਾਲ ਹੁਸ਼ਿਆਰਪੁਰੀ, ਸੋਹਨ ਲਾਲ, ਸੁਖਵਿੰਦਰ ਸਿੰਘ ਬੱਲ, ਨਿਰਮਲ ਸਿੰਘ ਸੰਧੂ, ਮੇਹਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਬੀਬੀਆਂ ਨੌਜਵਾਨ ਅਤੇ ਫੇਜ਼ 11 ਨਿਵਾਸੀ ਹਾਜ਼ਰ ਸਨ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
