Connect with us

Mohali

ਖਰੜ ਦੀ ਐਸ ਡੀ ਐਮ ਦਿਵਿਆ ਪੀ ਨੇ ਵਸੀਕਾ ਨਵੀਸਾਂ ਅਤੇ ਸਬ ਰਜਿਸਟਰਾਰਾਂ ਦੀ ਲਈ ਕਲਾਸ

Published

on

 

 

ਵਸੀਕਾ, ਬੈਨਾਮਾ ਲਿਖਣ ਦੇ ਨਾਮ ਤੇ ਕੋਈ ਓਵਰਚਾਰਜ, ਸਬ ਰਜਿਸਟਰਾਰਾਂ ਜਾਂ ਸਟਾਫ ਦੇ ਨਾਮ ਤੇ ਪੈਸੇ ਦੀ ਮੰਗ ਬਰਦਾਸ਼ਤ ਨਹੀਂ

ਖਰੜ, 22 ਜੁਲਾਈ (ਸ.ਬ.) ਖਰੜ ਸਬ ਡਿਵੀਜ਼ਨ ਦੇ ਸਬ ਰਜਿਸਟਰਾਰ ਦਫਤਰਾਂ ਵਿੱਚ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ, ਉਪ ਮੰਡਲ ਮੈਜਿਸਟਰੇਟ, ਸ਼੍ਰੀਮਤੀ ਦਿਵਿਆ ਪੀ ਨੇ ਸਪੱਸ਼ਟ ਕੀਤਾ ਹੈ ਕਿ ਵਸੀਕਾ ਨਵੀਸਾਂ ਦੁਆਰਾ ਕਿਸੇ ਵੀ ਤਰ੍ਹਾਂ ਦੀ ਓਵਰਚਾਰਜਿੰਗ ਜਾਂ ਸਬ ਰਜਿਸਟਰਾਰਾਂ ਦੇ ਨਾਮ ਤੇ ਪੈਸੇ ਦੀ ਮੰਗ ਦੀਆਂ ਸ਼ਿਕਾਇਤਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਸਬ ਡਿਵੀਜ਼ਨ ਖਰੜ ਦੇ ਸਬ ਰਜਿਸਟਰਾਰਾਂ ਅਤੇ ਡੀਡ ਰਾਈਟਰਾਂ ਦੇ ਨੁਮਾਇੰਦਿਆਂ ਦੀਆਂ ਵੱਖ-ਵੱਖ ਮੀਟਿੰਗਾਂ ਕਰਦਿਆਂ, ਉਨ੍ਹਾਂ ਕਿਹਾ ਕਿ ਸਬ ਡਿਵੀਜ਼ਨ ਪ੍ਰਸ਼ਾਸਨ ਮਾਲ ਵਿਭਾਗ ਦੁਆਰਾ ਨਿਰਧਾਰਤ ਚਾਰਜਾਂ ਤੇ ਮਾਲ ਮਹਿਕਮੇ/ਡੀਡ ਰਜਿਸਟ੍ਰੇਸ਼ਨ ਨਾਲ ਸਬੰਧਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਮੀਟਿੰਗ ਵਿੱਚ ਭ੍ਰਿਸ਼ਟਾਚਾਰ ਪ੍ਰਤੀ ਪੰਜਾਬ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਤੇ ਜ਼ੋਰ ਦਿੰਦਿਆਂ ਉਹਨਾਂ ਸਾਰੇ ਅਧਿਕਾਰੀਆਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਸੇਵਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਰਿਸ਼ਵਤਖੋਰੀ ਜਾਂ ਗਲਤ ਕੰਮ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਵਿਅਕਤੀ ਨੂੰ ਸਖ਼ਤ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ, ਜਿਸ ਵਿੱਚ ਮੁਅੱਤਲੀ ਅਤੇ ਐਫ ਆਈ ਆਰ ਦਰਜ ਕਰਨਾ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਨਵੀਂ ਸ਼ੁਰੂ ਕੀਤੀ ਗਈ ਈਜ਼ੀ ਰਜਿਸਟਰੀ ਨੇ ਦਸਤਾਵੇਜ਼ਾਂ ਅਤੇ ਪ੍ਰਕਿਰਿਆ ਨੂੰ ਆਨਲਾਈਨ ਬਣਾ ਕੇ ਡੀਡ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਅਤੇ ਸਰਲ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਹਿਲਾਂ ਹੀ ਡੀਡ ਰਜਿਸਟ੍ਰੇਸ਼ਨ, ਇੰਤਕਾਲ ਲਈ ਬੇਨਤੀ , ਰਪਟਾਂ ਦੀ ਐਂਟਰੀ ਲਈ ਬੇਨਤੀ, ਫਰਦ ਬਦਰ ਲਈ ਬੇਨਤੀ ਅਤੇ ਫਰਦ ਤੇ ਡਿਜੀਟਲ ਦਸਤਖਤ ਲਈ ਬੇਨਤੀ ਆਦਿ ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਵੀ ਸ਼ੁਰੂ ਕਰ ਚੁੱਕਾ ਹੈ। ਇਸ ਤੋਂ ਇਲਾਵਾ ਘਰ ਜਾ ਕੇ ਸੇਵਾਵਾਂ ਦੇਣ ਦੇ ਉਪਰਾਲੇ ਵਜੋਂ ਟੋਲ ਫ੍ਰੀ ਨੰਬਰ 1076 ਤੇ ਡਾਇਲ ਕਰਕੇ ਵੀ ਇਹ ਸੇਵਾਵਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।

ਮੀਟਿੰਗਾਂ ਵਿੱਚ ਸ਼ਾਮਿਲ ਸਨ ਰਜਿਸਟਰਾਰਾਂ ਵਿੱਚ ਸ਼੍ਰੀਮਤੀ ਰਮਨਦੀਪ ਕੌਰ, ਐਸ ਆਰ ਮਾਜਰੀ, ਸੋਹਣ ਸਿੰਘ, ਐਸ ਆਰ ਘੜੂੰਆਂ, ਅੰਕੁਸ਼ ਕਾਲੜਾ, ਐਸ ਆਰ-1 ਖਰੜ,ਅਤੇ ਅੰਕੁਸ਼ ਅੰਗੁਰਾਲ, ਐਸ ਆਰ-2, ਖਰੜ ਸ਼ਾਮਲ ਸਨ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending