Mohali
ਵਧੀਕ ਡਿਪਟੀ ਕਮਿਸ਼ਨਰ ਵਲੋਂ ਵੀਜ਼ਾ ਪੈਲੇਸ ਦਾ ਲਾਇਸੰਸ ਮੁਅੱਤਲ
ਐਸ ਏ ਐਸ ਨਗਰ, 23 ਜੁਲਾਈ (ਸ.ਬ.) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਵੀਜਾ ਪੈਲੇਸ (ਇਮੀਗੇਸ਼ਨ ਸਲਾਹਕਾਰ) ਐਸ. ਸੀ. ਐਫ 20, ਪਹਿਲੀ ਮੰਜ਼ਿਲ, ਫੇਜ਼-3 ਏ, ਮੁਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ 15 ਦਿਨਾਂ ਲਈ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਦੱਸਿਆ ਗਿਆ ਕਿ ਵੀਜ਼ਾ ਪੇਲੈਸ ਦੇ ਮਾਲਕ ਸz ਅਮਰਜੀਤ ਸਿੰਘ ਐਲ. ਆਈ. ਸੀ ਕਲੋਨੀ (ਨੇੜੇ ਰੋਇਲ ਹੋਮਸ ਫਲੈਟ), ਮੁੰਡੀ ਖਰੜ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰਬਰ ਲਾਇਸੰਸ ਨੰ: 541/ਆਈ.ਸੀ. ਮਿਤੀ 22.02.2023 ਜਾਰੀ ਕੀਤਾ ਗਿਆ ਹੈ। ਜਿਸ ਦੀ ਮਿਆਦ ਮਿਤੀ 21.02.2028 ਤੱਕ ਹੈ।
ਉਹਨਾਂ ਦੱਸਿਆ ਕਿ ਐਸ ਐਸ ਪੀ ਸਾਈਬਰ ਕਰਾਇਮ, ਪੰਜਾਬ, ਐਸ. ਏ. ਐਸ.ਨਗਰ ਦੇ ਪੱਤਰ ਅਨੁਸਾਰ ਅਮਰਜੀਤ ਸਿੰਘ ਅਤੇ ਫਰਮ ਵੀਜ਼ਾ ਪੈਲੇਸ ਤੇ ਐਫ. ਆਈ. ਆਰ. ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲਾਇਸੰਸੀ ਦੇ ਦਫਤਰੀ ਅਤੇ ਰਿਹਾਇਸ਼ੀ ਪਤੇ ਤੇ ਰਜਿਸਟਰਡ ਡਾਕ ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ। ਜਿਸ ਦੇ ਸਬੰਧ ਵਿੱਚ ਲਾਇਸੰਸੀ ਵੱਲੋਂ ਦਰਖਾਸਤ ਰਾਹੀਂ ਨੋਟਿਸ ਦਾ ਜਵਾਬ ਦਿੱਤਾ ਗਿਆ, ਜਿਸ ਨੂੰ ਵਾਚਣ ਤੇ ਪਾਇਆ ਗਿਆ ਕਿ ਜਵਾਬ ਸਪਸ਼ਟ ਨਹੀਂ ਸੀ। ਲਾਇਸੰਸੀ ਵੱਲੋਂ ਇਹ ਵੀ ਲਿਖਿਆ ਸੀ ਕਿ ਲਾਇਸੰਸੀ ਅਤੇ ਫਰਮ ਦੇ ਖਿਲਾਫ ਦਰਜ ਮੁਕੱਦਮੇ ਸਬੰਧੀ, ਉਸਦਾ ਦੂਜੀ ਧਿਰ ਨਾਲ ਸਮਝੌਤਾ ਹੋ ਚੁੱਕਾ ਹੈ। ਜਿਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਿੱਚ ਐਫ.ਆਈ.ਆਰ ਨੂੰ ਰੱਦ ਕਰਨ ਸਬੰਧੀ ਅਰਜੀ ਦਾਇਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਕਤ ਕੇਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਪਾਸ ਮਿਤੀ 1.4.2025 ਨੂੰ ਲੱਗਿਆ ਹੋਇਆ ਸੀ।
ਉਨ੍ਹਾਂ ਕਿਹਾ ਕਿ ਲਾਇਸੰਸੀ ਤੋਂ ਸਪਸ਼ਟ ਜਵਾਬ ਪ੍ਰਾਪਤ ਨਾ ਹੋਣ ਕਰਕੇ ਫਰਮ ਨੂੰ ਮੁੜ ਨੋਟਿਸ ਜਾਰੀ ਕੀਤਾ ਗਿਆ। ਲਾਇਸੰਸੀ ਦੇ ਰਿਹਾਇਸ਼ੀ ਪਤੇ ਤੇ ਜਾਰੀ ਨੋਟਿਸ ਅਣਡਲੀਵਰ ਪ੍ਰਾਪਤ ਹੋਇਆ ਹੈ, ਪ੍ਰੰਤੂ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਸ੍ਰੀ ਭੁਵਨੇਸ਼ ਸਿੰਘ ਦੀ ਸ਼ਿਕਾਇਤ ਦਾਖਲ ਦਫਤਰ ਕਰਦੇ ਹੋਏ ਲਾਇਸੰਸੀ ਨੂੰ ਪੱਤਰ ਰਾਹੀਂ ਚੇਤਾਵਨੀ ਦਿੱਤੀ ਗਈ ਸੀ ਕਿ ਭਵਿੱਖ ਵਿੱਚ ਫਰਮ ਖਿਲਾਫ ਅਜਿਹੀਆਂ ਕੋਈ ਸ਼ਿਕਾਇਤਾਂ ਪ੍ਰਾਪਤ ਨਾ ਹੋਣ ਅਤੇ ਫਰਮ ਵਲੋਂ ਐਕਟ ਅਤੇ ਨਿਯਮਾਂ ਦੇ ਉਪਬੰਧਾਂ ਦੀ ਪਾਲਣਾ ਕੀਤੀ ਜਾਵੇ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਨਿਯਮਾਂ ਅਨੁਸਾਰ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪ੍ਰੰਤੂ ਸ਼ਿਕਾਇਤਕਰਤਾ ਸ੍ਰੀ ਅਸ਼ੀਸ਼ ਠਾਕੁਰ ਵੱਲੋਂ ਫਰਮ ਖਿਲਾਫ ਸ਼ਿਕਾਇਤ ਦਿੱਤੀ ਗਈ ਹੈ, ਜਿਹੜੀ ਪੜਤਾਲ ਲਈ ਉਪ ਮੰਡਲ ਮੈਜਿਸਟਰੇਟ, ਮੁਹਾਲੀ ਨੂੰ ਭੇਜੀ ਗਈ ਹੈ।
ਉਹਨਾਂ ਦੱਸਿਆ ਕਿ ਇਸ ਸੰਬੰਧੀ ਪੰਜਾਬ ਟਰੈਵਲ ਪ੍ਰੋਫੈਸ਼ਨਲ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਵੀਜ਼ਾ ਪੇਲੈਸ ਨੂੰ ਜਾਰੀ ਲਾਇਸੰਸ ਨੰ: 541/ਆਈ.ਸੀ. ਮਿਤੀ 22.02.2023 ਨੂੰ ਮਿਤੀ 17.07.2025 ਤੋਂ ਐਫ. ਆਈ. ਆਰ. ਰੱਦ ਹੋਣ ਤੱਕ ਅਤੇ ਉਕਤ ਫਰਮ ਦੇ ਖਿਲਾਫ ਸ਼ਿਕਾਇਤਾਂ ਦਾ ਨਿਪਟਾਰਾ ਹੋਣ ਤੱਕ ਮੁਅੱਤਲ ਕਰ ਦਿੱਤਾ ਹੈ।
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਗਿਆ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
