Connect with us

National

ਸੰਸਦ ਵਿੱਚ ਮੁੜ ਹੰਗਾਮਾ, ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ

Published

on

 

ਨਵੀਂ ਦਿੱਲੀ, 23 ਜੁਲਾਈ (ਸ.ਬ.) ਬਿਹਾਰ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ(ਸ਼ੀz), ਪਹਿਲਗਾਮ ਦਹਿਸ਼ਤੀ ਹਮਲੇ ਤੇ ਹੋਰਨਾਂ ਮੁੱਦਿਆਂ ਤੇ ਚਰਚਾ ਦੀ ਮੰਗ ਨੂੰ ਲੈ ਕੇ ਮੌਨਸੂਨ ਇਜਲਾਸ ਦੇ ਤੀਜੇ ਦਿਨ ਅੱਜ ਮੁੜ ਵਿਰੋਧੀ ਧਿਰਾਂ ਦੇ ਹੰਗਾਮੇ ਕਾਰਨ ਰਾਜ ਸਭਾ ਅਤੇ ਲੋਕ ਸਭਾ ਦੀ ਕਾਰਵਾਈ ਪਹਿਲਾਂ ਦੁਪਹਿਰ 12 ਵਜੇ ਤੱਕ, ਫਿਰ ਦੁਪਹਿਰ 2 ਵਜੇ ਤੱਕ ਅਤੇ ਮਗਰੋਂ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ। ਦੋਵੇਂ ਸਦਨ ਦੁਪਹਿਰ 2 ਵਜੇ ਮੁੜ ਜੁੜੇ ਤਾਂ ਬਿਹਾਰ ਵੋਟਰ ਸੂਚੀਆਂ ਦੀ ਸੋਧ ਸਮੇਤ ਵੱਖ-ਵੱਖ ਮੁੱਦਿਆਂ ਤੇ ਵਿਰੋਧੀ ਧਿਰ ਵੱਲੋਂ ਵਾਰ-ਵਾਰ ਹੰਗਾਮੇ ਵਿਚਕਾਰ ਦੋਵਾਂ ਸਦਨ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ।

ਵਿਰੋਧੀ ਧਿਰਾਂ ਉਪਰੋਕਤ ਮੁੱਦਿਆਂ ਤੇ ਚਰਚਾ ਦੀ ਮੰਗ ਨੂੰ ਲੈ ਕੇ ਬਜ਼ਿੱਦ ਰਹੀਆਂ ਤੇ ਉਨ੍ਹਾਂ ਨਾਅਰੇਬਾਜ਼ੀ ਕਰਦਿਆਂ ਜ਼ੋਰਦਾਰ ਵਿਰੋਧ ਦਰਜ ਕਰਵਾਇਆ।

ਰਾਜ ਸਭਾ ਵਿੱਚ ਸਿਫ਼ਰ ਕਾਲ ਨਹੀਂ ਹੋ ਸਕਿਆ ਜਦੋਂ ਕਿ ਲੋਕ ਸਭਾ ਵਿੱਚ ਸੰਸਦ ਮੈਂਬਰ ਤਖ਼ਤੀਆਂ ਲੈ ਕੇ ਨਾਅਰੇਬਾਜ਼ੀ ਕਰਦੇ ਦੇਖੇ ਗਏ। ਦੋਵਾਂ ਸਦਨਾਂ ਵਿੱਚ ਕ੍ਰਮਵਾਰ ਡਿਪਟੀ ਚੇਅਰਮੈਨ ਹਰੀਵੰਸ਼ ਅਤੇ ਸਪੀਕਰ ਓਮ ਬਿਰਲਾ ਨੇ ਮੈਂਬਰਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ, ਪਰ ਹੰਗਾਮਾ ਜਾਰੀ ਰਹਿਣ ਕਾਰਨ ਕਾਰਵਾਈ ਮੁਲਤਵੀ ਕਰਨੀ ਪਈ। ਸੱਤਾਧਿਰ ਤੇ ਵਿਰੋਧੀ ਧਿਰਾਂ ਵਿਚ ਬਣੇ ਜਮੂਦ ਕਰਕੇ ਮੌਨਸੂਨ ਸੈਸ਼ਨ ਵਿਚ ਲਗਾਤਾਰ ਅੜਿੱਕਾ ਪੈ ਰਿਹਾ ਹੈ।

ਬਿਹਾਰ ਵੋਟਰ ਸੂਚੀਆਂ ਦੀ ਸੋਧ ਸਮੇਤ ਵੱਖ-ਵੱਖ ਮੁੱਦਿਆਂ ਤੇ ਵਿਰੋਧੀ ਧਿਰ ਵੱਲੋਂ ਵਾਰ-ਵਾਰ ਹੰਗਾਮੇ ਦੇ ਵਿਚਕਾਰ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ।

ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਅੱਜ ਲੋਕ ਸਭਾ ਵਿੱਚ ਰੌਲੇ ਰੱਪੇ ਦਰਮਿਆਨ ਇੱਕ ਬਿੱਲ ਪੇਸ਼ ਕੀਤਾ ਜੋ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਸਮੇਤ ਕੌਮੀ ਖੇਡ ਸੰਸਥਾਵਾਂ ਦੇ ਕੰਮਕਾਜ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣ ਦੇ ਨਾਲ ਇਨ੍ਹਾਂ ਖੇਡ ਸੰਸਥਾਵਾਂ ਨੂੰ ਇੱਕ ਰੈਗੂਲੇਟਰੀ ਬੋਰਡ ਪ੍ਰਤੀ ਵਧੇਰੇ ਜਵਾਬਦੇਹ ਬਣਾਏਗਾ। ਕੌਮੀ ਖੇਡ ਪ੍ਰਸ਼ਾਸਨ ਬਿੱਲ ਵਿੱਚ ਰਾਸ਼ਟਰੀ ਓਲੰਪਿਕ ਕਮੇਟੀ, ਰਾਸ਼ਟਰੀ ਪੈਰਾਲੰਪਿਕ ਕਮੇਟੀ, ਰਾਸ਼ਟਰੀ ਖੇਡ ਸੰਘ ਅਤੇ ਖੇਤਰੀ ਖੇਡ ਸੰਘ ਵਰਗੀਆਂ ਰਾਸ਼ਟਰੀ ਖੇਡ ਸੰਚਾਲਨ ਸੰਸਥਾਵਾਂ ਦੀ ਸਥਾਪਨਾ ਲਈ ਉਪਬੰਧ ਹਨ, ਜੋ ਕਿ ਸਬੰਧਤ ਮਾਨਤਾ ਪ੍ਰਾਪਤ ਖੇਡ ਸੰਗਠਨਾਂ ਲਈ ਹਨ। ਇਹ ਬਿੱਲ ਖੇਡਾਂ ਦੇ ਵਿਕਾਸ ਅਤੇ ਪ੍ਰੋਤਸਾਹਨ, ਖਿਡਾਰੀਆਂ ਲਈ ਭਲਾਈ ਉਪਾਅ, ਚੰਗੇ ਸ਼ਾਸਨ, ਨੈਤਿਕਤਾ ਅਤੇ ਨਿਰਪੱਖ ਖੇਡ ਦੇ ਬੁਨਿਆਦੀ ਵਿਸ਼ਵਵਿਆਪੀ ਸਿਧਾਂਤਾਂ ਤੇ ਅਧਾਰਤ ਨੈਤਿਕ ਅਭਿਆਸਾਂ ਦੀ ਵਿਵਸਥਾ ਕਰਨ ਦੀ ਕੋਸ਼ਿਸ਼ ਕਰਦਾ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੇ ਸੰਸਦ ਭਵਨ ਵਿਚਲੇ ਦਫ਼ਤਰ ਵਿੱਚ ਮੁਲਾਕਾਤ ਕੀਤੀ। ਇਹ ਮੁਲਾਕਾਤ ਸੋਮਵਾਰ ਨੂੰ ਜਗਦੀਪ ਧਨਖੜ ਵੱਲੋਂ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਪ-ਰਾਸ਼ਟਰਪਤੀ ਦੇ ਅਹੁਦੇ ਤੋਂ ਅਚਾਨਕ ਅਸਤੀਫਾ ਦੇਣ ਅਤੇ ਵੱਖ-ਵੱਖ ਮੁੱਦਿਆਂ ਤੇ ਵਿਰੋਧੀ ਧਿਰਾਂ ਦੇ ਪ੍ਰਦਰਸ਼ਨਾਂ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਵਿੱਚ ਲਗਾਤਾਰ ਵਿਘਨ ਪਾਉਣ ਦੇ ਪਿਛੋਕੜ ਵਿੱਚ ਹੋਈ ਹੈ। ਮੋਦੀ ਅੱਜ ਬਾਅਦ ਵਿੱਚ ਮਾਲਦੀਵ ਅਤੇ ਯੂਨਾਈਟਿਡ ਕਿੰਗਡਮ ਦੇ ਦੌਰੇ ਲਈ ਰਵਾਨਾ ਹੋਣਗੇ।

National

ਇਥੇਨੌਲ ਨਾਲ ਭਰੇ ਟੈਂਕਰ ਅਤੇ ਟਰੱਕ ਦੀ ਟੱਕਰ ਕਾਰਨ ਦੋਵਾਂ ਵਾਹਨਾਂ ਨੂੰ ਲੱਗੀ ਅੱਗ, ਟਰੱਕ ਡਰਾਈਵਰ ਦੀ ਮੌਤ

Published

on

By

ਕੈਥਲ, 30 ਅਕਤੂਬਰ (ਸ.ਬ.) ਚੰਡੀਗੜ੍ਹ-ਹਿਸਾਰ ਨੈਸ਼ਨਲ ਹਾਈਵੇਅ ਤੇ ਕਲਾਇਤ ਇਲਾਕੇ ਅਧੀਨ ਪੈਂਦੇ ਪਿੰਡ ਸ਼ਿਮਲਾ ਨੇੜੇ ਬੀਤੀ ਦੇਰ ਰਾਤ ਇੱਕ ਇਥੇਨੌਲ ਨਾਲ ਭਰੇ ਇੱਕ ਟੈਂਕਰ ਅਤੇ ਝੋਨੇ ਨਾਲ ਲੱਦੇ ਟਰੱਕ ਵਿਚਾਲੇ ਟੱਕਰ ਹੋਣ ਤੋਂ ਬਾਅਦ ਟੈਂਕਰ ਵਿੱਚ ਜ਼ੋਰਦਾਰ ਧਮਾਕਾ ਹੋ ਗਿਆ। ਧਮਾਕੇ ਤੋਂ ਬਾਅਦ ਦੋਵਾਂ ਵਾਹਨਾਂ ਨੂੰ ਅੱਗ ਲੱਗ ਗਈ। ਇਸ ਦੀ ਲਪੇਟ ਵਿੱਚ ਆਉਣ ਕਾਰਨ ਇਥੇਨੌਲ ਟੈਂਕਰ ਦੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਡਰਾਈਵਰ ਰਾਜਸਥਾਨ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਕ, ਝੋਨੇ ਨਾਲ ਲੱਦੇ ਇੱਕ ਟਰੱਕ ਦਾ ਡਰਾਈਵਰ ਟਾਇਰਾਂ ਦੀ ਹਵਾ ਚੈਕ ਕਰਨ ਲਈ ਗੱਡੀ ਤੋਂ ਹੇਠਾਂ ਉਤਰਿਆ ਹੋਇਆ ਸੀ। ਇਸੇ ਦੌਰਾਨ ਪਿੱਛੋਂ ਆ ਰਿਹਾ ਇਥੇਨੌਲ ਨਾਲ ਭਰਿਆ ਤੇਜ਼ ਰਫ਼ਤਾਰ ਟੈਂਕਰ ਅਚਾਨਕ ਬੇਕਾਬੂ ਹੋ ਕੇ ਖੜ੍ਹੇ ਟਰੱਕ ਨਾਲ ਜਾ ਟਕਰਾਇਆ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਇਥੇਨੌਲ ਦੇ ਸੰਪਰਕ ਵਿੱਚ ਆਉਂਦੇ ਹੀ ਟੈਂਕਰ ਵਿੱਚ ਜ਼ੋਰਦਾਰ ਧਮਾਕਾ ਹੋ ਗਿਆ ਅਤੇ ਦੇਖਦੇ ਹੀ ਦੇਖਦੇ ਦੋਵੇਂ ਵਾਹਨ ਅੱਗ ਦੀਆਂ ਲਪਟਾਂ ਵਿੱਚ ਘਿਰ ਗਏ।

ਧਮਾਕੇ ਦੀ ਆਵਾਜ਼ ਅਤੇ ਉੱਚੀਆਂ ਉੱਠਦੀਆਂ ਅੱਗ ਦੀਆਂ ਲਪਟਾਂ ਦੇਖ ਕੇ ਆਸ-ਪਾਸ ਦੇ ਇਲਾਕੇ ਅਤੇ ਰਾਹਗੀਰਾਂ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਕਲਾਇਤ ਥਾਣੇ ਦੇ ਇੰਚਾਰਜ ਰਣਦੀਪ ਸਿੰਘ ਪੁਲੀਸ ਟੀਮ ਨਾਲ ਤੁਰੰਤ ਮੌਕੇ ਤੇ ਪਹੁੰਚੇ।

ਥਾਣਾ ਇੰਚਾਰਜ ਰਣਦੀਪ ਸਿੰਘ ਨੇ ਦੱਸਿਆ ਕਿ ਅੱਗ ਦੀਆਂ ਲਪਟਾਂ ਕਾਫ਼ੀ ਭਿਆਨਕ ਸਨ। ਇਸ ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 5 ਤੋਂ 6 ਗੱਡੀਆਂ ਮੌਕੇ ਤੇ ਬੁਲਾਈਆਂ ਗਈਆਂ। ਕਾਫ਼ੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਅੱਗ ਤੇ ਪੂਰੀ ਤਰ੍ਹਾਂ ਕਾਬੂ ਪਾਇਆ। ਪੁਲੀਸ ਨੇ ਮ੍ਰਿਤਕ ਡਰਾਈਵਰ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

National

ਪੰਜ ਮੰਜ਼ਿਲਾ ਮਾਲ ਵਿੱਚ ਲੱਗੀ ਅੱਗ

Published

on

By

ਮੁੰਬਈ, 30 ਅਕਤੂਬਰ (ਸ.ਬ.) ਮੁੰਬਈ ਦੇ ਬਾਂਦਰਾ (ਪੱਛਮੀ) ਖੇਤਰ ਵਿੱਚ ਅੱਜ ਸਵੇਰੇ ਇਕ ਪੰਜ ਮੰਜ਼ਿਲਾ ਮਾਲ ਵਿੱਚ ਅੱਗ ਲੱਗ ਗਈ, ਜਿਸ ਦੀ ਜਾਣਕਾਰੀ ਇਕ ਨਗਰ ਨਿਗਮ ਅਧਿਕਾਰੀ ਦਿੱਤੀ। ਮੁੰਬਈ ਫਾਇਰ ਬ੍ਰਿਗੇਡ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਅਤੇ ਲਗਭਗ ਤਿੰਨ ਘੰਟਿਆਂ ਬਾਅਦ ਇਸ ਤੇ ਕਾਬੂ ਪਾ ਲਿਆ ਗਿਆ। ਇਕ ਨਗਰ ਨਿਗਮ ਅਧਿਕਾਰੀ ਨੇ ਦੱਸਿਆ ਕਿ ਅੱਗ ਪੌਸ਼ ਖੇਤਰ ਵਿੱਚ ਲਿੰਕਿੰਗ ਰੋਡ ਤੇ ਧਨਰਾਜ ਰੈਸਟੋਰੈਂਟ ਦੇ ਨੇੜੇ ਸਥਿਤ ਵੀਐਨ ਸਫੀਅਰ ਮਾਲ ਦੀ ਤੀਜੀ ਮੰਜ਼ਿਲ ਤੇ ਲੱਗੀ।

ਮਿਲੀ ਜਾਣਕਾਰੀ ਅਨੁਸਾਰ, ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਸਵੇਰੇ 6.02 ਵਜੇ ਮਿਲੀ, ਜਿਸ ਤੋਂ ਬਾਅਦ ਫਾਇਰ ਵਿਭਾਗ ਨੇ ਘੱਟੋ-ਘੱਟ ਅੱਠ ਫਾਇਰ ਇੰਜਣਾਂ ਅਤੇ ਹੋਰ ਅੱਗ ਬੁਝਾਊ ਗੱਡੀਆਂ ਨੂੰ ਮੌਕੇ ਤੇ ਪਹੁੰਚਾਇਆ। ਉਨ੍ਹਾਂ ਕਿਹਾ ਕਿ ਅੱਗ ਤੇ ਸਵੇਰੇ 8:55 ਵਜੇ ਤੱਕ ਕਾਬੂ ਪਾ ਲਿਆ ਗਿਆ ਸੀ। ਇਸ ਦੌਰਾਨ ਅਧਿਕਾਰੀ ਨੇ ਕਿਹਾ ਕਿ ਅੱਗ ਬੁਝਾਉਣ ਵਾਲੇ ਕਰਮਚਾਰੀਆਂ ਤੋਂ ਇਲਾਵਾ, ਪੁਲੀਸ, ਬਿਜਲੀ ਵੰਡ ਕੰਪਨੀ ਦੇ ਕਰਮਚਾਰੀ, 108 ਐਂਬੂਲੈਂਸ ਸੇਵਾ ਦੀ ਇਕ ਟੀਮ ਅਤੇ ਬ੍ਰਿਹਨਮੁੰਬਈ ਨਗਰ ਨਿਗਮ ਦੇ ਵਾਰਡ ਸਟਾਫ ਨੂੰ ਵੀ ਮੌਕੇ ਤੇ ਤਾਇਨਾਤ ਕੀਤਾ ਗਿਆ ਸੀ। ਅਧਿਕਾਰੀ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਅਤੇ ਇਸ ਨਾਲ ਹੋਏ ਨੁਕਸਾਨ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

Continue Reading

National

ਰੌਬਿਨ ਉਥੱਪਾ ਬਣੇ ਮੁੰਬਈ ਇੰਡੀਅਨਜ਼ ਦੇ ਨਵੇਂ ਬੱਲੇਬਾਜ਼ੀ ਕੋਚ

Published

on

By

ਨਵੀਂ ਦਿੱਲੀ, 30 ਅਕਤੂਬਰ (ਸ.ਬ.) ਮੁੰਬਈ ਇੰਡੀਅਨਜ਼ ਨੇ ਸਾਬਕਾ ਭਾਰਤੀ ਬੱਲੇਬਾਜ਼ ਰੌਬਿਨ ਉਥੱਪਾ ਨੂੰ ਇੰਡੀਅਨ ਪ੍ਰੀਮੀਅਰ ਲੀਗ ਦੇ 2027 ਦੇ ਸੀਜ਼ਨ ਲਈ ਅੱਜ ਆਪਣਾ ਬੱਲੇਬਾਜ਼ੀ ਕੋਚ ਨਿਯੁਕਤ ਕੀਤਾ ਹੈ।

ਉਥੱਪਾ 2007 ਵਿੱਚ ਪੁਰਸ਼ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਦਾ ਹਿੱਸਾ ਸਨ। ਇਹ 40 ਸਾਲਾ ਖਿਡਾਰੀ ਆਈ.ਪੀ.ਐਲ. ਦੇ ਪਹਿਲੇ ਸੀਜ਼ਨ ਵਿੱਚ ਮੁੰਬਈ ਇੰਡੀਅਨਜ਼ ਵੱਲੋਂ ਖੇਡਿਆ ਸੀ।

ਮੁੰਬਈ ਇੰਡੀਅਨਜ਼ ਨੇ ਐਕਸ ਤੇ ਪੋਸਟ ਕੀਤਾ ਕਿ ਸਾਡੇ ਪਹਿਲੇ ਸੀਜ਼ਨ ਦਾ ਹਿੱਸਾ ਬਣਨ ਤੋਂ ਲੈ ਕੇ ਹੁਣ ਅਥਾਹ ਤਜਰਬੇ ਨਾਲ ਵਾਪਸੀ ਕਰਨ ਤੱਕ, ਰੌਬਿਨ ਖੇਡ ਦੀ ਡੂੰਘੀ ਸਮਝ, ਬਹਿਤਰੀਨ ਸੰਚਾਰ ਸਮਰੱਥਾ ਅਤੇ ਨੌਜਵਾਨ ਖਿਡਾਰੀਆਂ ਦਾ ਮਾਰਗਦਰਸ਼ਨ ਕਰਨ ਦੀ ਸਪੱਸ਼ਟਤਾ ਨਾਲ ਟੀਮ ਨਾਲ ਜੁੜ ਰਹੇ ਹਨ। ਮੁੰਬਈ ਇੰਡੀਅਨਜ਼ ਵਿੱਚ ਤੁਹਾਡਾ ਫਿਰ ਤੋਂ ਸਵਾਗਤ ਹੈ ਰੌਬਿਨ।”

ਮੁੰਬਈ ਇੰਡੀਅਨਜ਼ ਨੇ ਬੀਤੇ ਦਿਨ ਗੇਂਦਬਾਜ਼ੀ ਕੋਚ ਲਸਿਥ ਮਲਿੰਗਾ ਅਤੇ ਪਾਰਸ ਮਹਾਮਬਰੇ ਦੇ ਨਾਲ-ਨਾਲ ਫੀਲਡਿੰਗ ਕੋਚ ਕਾਰਲ ਹਾਪਕਿਨਸਨ ਨਾਲ ਵੀ ਨਾਤਾ ਤੋੜ ਲਿਆ ਸੀ। ਫਰੈਂਚਾਇਜ਼ੀ ਨੇ ਪਿਛਲੇ ਹਫ਼ਤੇ ਆਪਣੇ ਬੱਲੇਬਾਜ਼ੀ ਕੋਚ ਕੀਰੋਨ ਪੋਲਾਰਡ ਨੂੰ ਮੁੱਖ ਕੋਚ ਵਜੋਂ ਪਦ-ਉੱਨਤ (ਪ੍ਰਮੋਟ) ਕੀਤਾ ਸੀ, ਜਿਨ੍ਹਾਂ ਨੇ ਮਾਹੇਲਾ ਜੈਵਰਧਨੇ ਦੀ ਜਗ੍ਹਾ ਲਈ।

Continue Reading

Trending