Connect with us

Mohali

ਸ਼੍ਰੋਮਣੀ ਅਕਾਲੀ ਦਲ ਵੱਲੋਂ 28 ਦਾ ਧਰਨਾ ਹੋਵੇਗਾ ਇਤਿਹਾਸਿਕ : ਪਰਵਿੰਦਰ ਸੋਹਾਣਾ

Published

on

 

ਅਕਾਲੀ ਦਲ ਵੱਲੋਂ ਧਰਨੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਆਯੋਜਿਤ

ਐਸ ਏ ਐਸ ਨਗਰ, 24 ਜੁਲਾਈ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਜੱਥੇਦਾਰ ਸz. ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਸਕੀਮ ਦੀ ਆੜ ਵਿੱਚ ਕਿਸਾਨਾਂ ਦੀ ਜ਼ਮੀਨ ਦੀ ਜਬਰੀ ਲੁੱਟ-ਖਸੁੱਟ ਖਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ 28 ਜੁਲਾਈ ਨੂੰ ਦਿੱਤਾ ਜਾਣ ਵਾਲਾ ਧਰਨਾ ਇਤਿਹਾਸਕ ਹੋਵੇਗਾ ਅਤੇ ਇਸ ਵਿੱਚ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਆਗੂ ਅਤੇ ਵਰਕਰ ਸ਼ਾਮਿਲ ਹੋਣਗੇ।

ਸਥਾਨਕ ਗਮਾਡਾ ਦਫ਼ਤਰ ਵਿਖੇ ਲਗਾਏ ਜਾ ਰਹੇ ਧਰਨੇ ਦੀਆਂ ਤਿਆਰੀਆਂ ਸਬੰਧੀ ਅੱਜ ਸੀਨੀਅਰ ਲੀਡਰਸ਼ਿਪ ਵੱਲੋਂ ਗੁਰਦੁਆਰਾ ਅੰਬ ਸਾਹਿਬ ਵਿਖੇ ਕੀਤੀ ਮੀਟਿੰਗ ਦੌਰਾਨ ਪਾਰਟੀ ਦੇ ਮੋਹਰੀ ਕਤਾਰ ਦੇ ਆਗੂਆਂ ਨੂੰ ਲੈਂਡ ਪੂਲਿੰਗ ਸਕੀਮ ਬਾਰੇ ਵਿਸਥਾਰਿਤ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਸਰਕਾਰ ਦਿੱਲੀ ਲੀਡਰਸ਼ਿਪ ਦੇ ਆਦੇਸ਼ ਤੇ ਗੁਰੂਗ੍ਰਾਮ ਅਤੇ ਗ੍ਰੇਟਰ ਨੋਇਡਾ ਦੇ ਬਿਲਡਰਾਂ ਨਾਲ ਮਿਲਕੇ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਜਬਰੀ ਖੋਹਣ ਲਈ ਤਰਲੋਮੱਛੀ ਹੋ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੀਟਿੰਗ ਵਿੱਚ ਪਾਰਟੀ ਦੇ ਕੋਰ ਕਮੇਟੀ ਮੈਂਬਰ ਤੇ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ, ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਤੇ ਕੋਰ ਕਮੇਟੀ ਮੈਂਬਰ ਐਨਕੇ ਸ਼ਰਮਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁਹਾਲੀ ਧਰਨੇ ਨੂੰ ਵਿਸ਼ਾਲ ਬਣਾਉਣ ਦੀ ਇੱਛਾ ਰੱਖਦੇ ਹਨ, ਇਸ ਲਈ ਸਮੁੱਚੇ ਆਗੂ ਆਪਣੇ ਆਪਸੀ ਮੱਤਭੇਦ ਭੁੱਲਕੇ ਧਰਨੇ ਵਿੱਚ ਕਿਸਾਨਾਂ ਦੀ ਭਾਰੀ ਗਿਣਤੀ ਯਕੀਨੀ ਬਣਾਉਣ।

ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਪਾਰਟੀ ਹਰ ਤਬਕੇ ਦੇ ਲੋਕਾਂ ਨੂੰ ਜਿੰਮੇਵਾਰੀਆਂ ਦੇਣ ਲਈ ਵਚਨਵੱਧ ਹੈ ਜਿਸ ਅਨੁਸਾਰ ਹਰ ਵਿੰਗ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਧਰਨੇ ਦੌਰਾਨ ਬੀਬੀਆਂ ਦੀ ਭਰਵੀਂ ਹਾਜ਼ਰੀ ਯਕੀਨੀ ਬਣਾਉਣ। ਇਸ ਮੌਕੇ ਇਕੱਠੇ ਹੋਏ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ।

ਮੀਟਿੰਗ ਵਿੰਚ ਹੋਰਨਾਂ ਤੋਂ ਇਲਾਵਾ ਬੀਬੀ ਕੁਲਦੀਪ ਕੋਰ ਕੰਗ ਮੈਂਬਰ ਵਰਕਿੰਗ ਕਮੇਟੀ, ਚਰਨਜੀਤ ਸਿੰਘ ਕਾਲੇਵਾਲ ਮੈਂਬਰ ਸ਼੍ਰੋਮਣੀ ਕਮੇਟੀ, ਹਰਮਨਪ੍ਰੀਤ ਸਿੰਘ ਪ੍ਰਿੰਸ, ਕਮਲਜੀਤ ਸਿੰਘ ਰੂਬੀ, ਚੌਧਰੀ ਸ਼ਾਮ ਲਾਲ ਮਾਜਰੀਆਂ, ਜਸਬੀਰ ਸਿੰਘ ਜੱਸਾ, ਰਿਟਾ. ਸੰਯੁਕਤ ਡਾਇਰੈਕਟਰ ਖੇਤੀਬਾੜੀ, ਦਲਜੀਤ ਸਿੰਘ ਗਿੱਲ, ਮਨਜੀਤ ਸਿੰਘ ਮਾਨ, ਪ੍ਰਦੀਪ ਸਿੰਘ ਭਾਰਜ, ਕੈਪਟਨ ਰਮਨਦੀਪ ਸਿੰਘ ਬਾਵਾ, ਸੁਖਵਿੰਦਰ ਸਿੰਘ ਛਿੰਦੀ, ਸਰਬਜੀਤ ਸਿੰਘ ਪਾਰਸ, ਰਵਿੰਦਰ ਸਿੰਘ ਖੇੜਾ, ਹਰਜੀਤ ਸਿੰਘ, ਹਰਗੋਬਿੰਦ ਸਿੰਘ ਏ ਆਈ ਜੀ , ਬਿਕਰਮਜੀਤ ਸਿੰਘ ਗੀਗੇਮਾਜਰਾ, ਸਰਪੰਚ ਅਵਤਾਰ ਸਿੰਘ ਦਾਊਂ, ਬੀਬੀ ਮਨਮੋਹਨ ਕੌਰ, ਕੁਲਵੰਤ ਸਿੰਘ ਤ੍ਰਿਪੜੀ, ਸੁਰਮੁਖ ਸਿੰਘ ਬਹਿਲੋਲਪੁਰ, ਸੋਨੀ ਬੜੀ, ਅਮਨ ਪੂਨੀਆ, ਬਲਵਿੰਦਰ ਲਖਨੋਰ, ਬਲਜੀਤ ਸਿੰਘ ਦੈੜੀ, ਜੱਸੀ ਬਨੂੜ, ਕੁਲਦੀਪ ਸਿੰਘ ਬੈਰੋਂਪੁਰ, ਨੰਬਰਦਾਰ ਹਰਿੰਦਰ ਸਿੰਘ ਸੁੱਖਗੜ੍ਹ, ਨੰਬਰਦਾਰ ਕਰਮਜੀਤ ਸਿੰਘ ਮੌਲੀ, ਗੁਰਪ੍ਰੀਤ ਸਿੰਘ ਮਨੌਲੀ, ਗੁਰਦੀਪ ਸਿੰਘ ਮਨੋਲੀ, ਸਤਬੀਰ ਸਿੰਘ ਖਟੜਾ, ਬਲਬੀਰ ਸਿੰਘ ਪੱਤੋਂ, ਬਿੱਲਾ ਛੱਜੂਮਾਜਰਾ ਅਤੇ ਦੀਨੇਸ਼ ਰਾਣਾ, ਨਿਰਮਲ ਸਿੰਘ ਮਾਣਕ ਮਾਜਰਾ, ਸੰਦੀਪ ਰਾਣਾ ਆਦਿ ਆਗੂ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending