Mohali
ਸਮਗੌਲੀ ਵਿਖੇ ਕੂੜਾ ਪ੍ਰਬੰਧਨ ਸੈਂਟਰ ਲਈ ਦਿੱਤੀ ਜ਼ਮੀਨ ਤੱਕ ਨਹੀਂ ਬਣੀ ਕੋਈ ਪਹੁੰਚ ਸੜਕ : ਕੁਲਜੀਤ ਸਿੰਘ ਬੇਦੀ
ਡਿਪਟੀ ਮੇਅਰ ਨੇ ਗਮਾਡਾ ਤੇ ਲੋਕਾਂ ਨੂੰ ਝੂਠ ਪਰੋਸਣ ਦਾ ਇਲਜਾਮ ਲਗਾਇਆ, ਮੁੱਖ ਸਕੱਤਰ ਨੂੰ ਪੱਤਰ ਲਿਖਿਆ
ਐਸ ਏ ਐਸ ਨਗਰ, 24 ਜੁਲਾਈ (ਸ.ਬ.) ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸਮਗੌਲੀ ਪਿੰਡ (ਡੇਰਾ ਬੱਸੀ) ਵਿਖੇ ਗਮਾਡਾ ਵੱਲੋਂ ਸੋਲਿਡ ਵੇਸਟ ਮੈਨੇਜਮੈਂਟ ਸੈਂਟਰ ਲਈ ਮੁਹੱਈਆ ਕਰਵਾਈ ਗਈ ਜ਼ਮੀਨ ਨੂੰ ਲੈ ਕੇ ਲੋਕਾਂ ਨੂੰ ਝੂਠ ਪਰੋਸਣ ਦਾ ਇਲਜਾਮ ਲਗਾਇਆ ਹੈ। ਇਸ ਸੰਬੰਧੀ ਉਹਨਾਂ ਪੰਜਾਬ ਦੇ ਮੁੱਖ ਸਕੱਤਰ (ਜੋ ਕਿ ਗਮਾਡਾ ਦੇ ਚੇਅਰਮੈਨ ਵੀ ਹਨ) ਨੂੰ ਪੱਤਰ ਭੇਜ ਕੇ ਤੁਰੰਤ ਦਖਲ ਅੰਦਾਜ਼ੀ ਦੀ ਮੰਗ ਕੀਤੀ ਹੈ।
ਆਪਣੇ ਪੱਤਰ ਵਿੱਚ ਸz. ਬੇਦੀ ਨੇ ਕਿਹਾ ਹੈ ਕਿ ਉਨ੍ਹਾਂ ਨੇ ਖੁਦ ਸਮਗੌਲੀ ਪਿੰਡ ਵਿੱਚ 38 ਤੋਂ 40 ਏਕੜ ਵਿੱਚ ਫੈਲੀ ਉਸ ਜ਼ਮੀਨ ਦਾ ਦੌਰਾ ਕੀਤਾ, ਜਿੱਥੇ ਕੂੜਾ ਨਿਪਟਾਰੇ ਲਈ ਸੈਂਟਰ ਬਣਾਉਣ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਇਸ ਥਾਂ ਤੱਕ ਪਹੁੰਚਣ ਲਈ ਨਾ ਕੋਈ ਢੰਗ ਦੀ ਅਪਰੋਚ ਸੜਕ ਹੈ ਤੇ ਨਾ ਹੀ ਜ਼ਰੂਰੀ ਵਿਵਸਥਾਵਾਂ। ਸਿਰਫ 8 ਫੁੱਟ ਚੌੜਾ ਰਸਤਾ ਹੈ ਜੋ ਕਿ ਆਖਰੀ 1 ਕਿਲੋਮੀਟਰ ਤਕ ਕੱਚਾ ਹੈ। ਇੱਥੇ ਸਿਰਫ਼ ਬਾਊਂਡਰੀ ਵਾਲ ਬਣੀ ਹੋਈ ਹੈ, ਪਰ ਨਾ ਕੋਈ ਸੈੱਟਅੱਪ ਹੈ ਤੇ ਨਾ ਹੀ ਕੋਈ ਮਸ਼ੀਨਰੀ।
ਸz. ਬੇਦੀ ਨੇ ਗਮਾਡਾ ਵਲੋਂ ਲੋਕਾਂ ਨੂੰ ਦਿੱਤੇ ਜਾ ਰਹੇ ਦਾਅਵਿਆਂ ਦਾ ਸਿਰੇ ਤੋਂ ਖੰਡਨ ਕਰਦਿਆਂ ਕਿਹਾ ਕਿ ਇਸ ਥਾਂ ਉੱਤੇ ਨਾ ਤਾਂ ਕੋਈ ਡੰਪਿੰਗ ਵਾਹਨ ਆ ਸਕਦੇ ਹਨ, ਨਾ ਹੀ ਬੁਨਿਆਦੀ ਢਾਂਚਾ ਮੌਜੂਦ ਹੈ। ਉਨ੍ਹਾਂ ਦੱਸਿਆ ਕਿ ਡੇਢ ਸਾਲ ਪਹਿਲਾਂ ਵੀ ਉਨ੍ਹਾਂ ਨੇ ਲੋਕਾਂ ਦੀ ਅਵਾਜ਼ ਬਣਕੇ ਇਸ ਮਾਮਲੇ ਵਿੱਚ ਸਰਕਾਰ ਤੇ ਗਮਾਡਾ ਨੂੰ ਜਾਗਰੂਕ ਕਰਨ ਲਈ ਰੋਸ ਪ੍ਰਦਰਸ਼ਨ ਕੀਤਾ ਸੀ, ਪਰ ਅਫ਼ਸੋਸ ਦੀ ਗੱਲ ਹੈ ਕਿ ਅੱਜ ਤੱਕ ਕੋਈ ਢੰਗ ਦੀ ਕਾਰਵਾਈ ਨਹੀਂ ਕੀਤੀ ਗਈ। ਇਸ ਡੇਢ ਸਾਲ ਦੇ ਦਰਮਿਆਨ ਜੇਕਰ ਇੱਥੇ ਪਹੁੰਚ ਸੜਕ ਦੀ ਉਸਾਰੀ ਕਰ ਦਿੱਤੀ ਗਈ ਹੁੰਦੀ ਅਤੇ ਇਹ ਮਸ਼ੀਨਰੀ ਲੱਗ ਗਈ ਹੁੰਦੀ ਤਾਂ ਇਹ ਸਮੱਸਿਆ ਹੀ ਨਾ ਆਉਂਦੀ।
ਮੁਹਾਲੀ ਨੂੰ ਇੱਕ ਵਿਕਸਤ ਅਤੇ ਆਧੁਨਿਕ ਸ਼ਹਿਰ ਦੱਸਦਿਆਂ ਉਹਨਾਂ ਕਿਹਾ ਕਿ ਮੁਹਾਲੀ ਵਿੱਚ ਜਿੱਥੇ ਨਵੇਂ ਸੈਕਟਰ ਵਸਾਏ ਜਾ ਰਹੇ ਹਨ ਅਤੇ ਲੈਂਡ ਪੂਲਿੰਗ ਰਾਹੀਂ ਜ਼ਮੀਨਾਂ ਇਕੱਠੀਆਂ ਕੀਤੀਆਂ ਜਾ ਰਹੀਆਂ ਹਨ, ਉੱਥੇ ਵਧੀ ਆਬਾਦੀ ਲਈ ਢੰਗ ਦੀ ਕੂੜਾ ਪ੍ਰਬੰਧਨ ਵਿਉਂਤਬੰਦੀ ਦਾ ਹੋਣਾ ਬਹੁਤ ਲਾਜ਼ਮੀ ਹੈ। ਸਿਰਫ ਜਗ੍ਹਾ ਮੁਹੱਈਆ ਕਰਵਾਉਣਾ ਕਾਫ਼ੀ ਨਹੀਂ ਹੈ ਬਲਕਿ ਉਥੇ ਪਹੁੰਚਣ ਦੀ ਸਹੂਲੀਅਤ ਅਤੇ ਲੋੜੀਂਦਾ ਬੁਨਿਆਦੀ ਢਾਂਚਾ ਵੀ ਉਨਾ ਹੀ ਜ਼ਰੂਰੀ ਹੈ।
ਪੱਤਰ ਵਿੱਚ ਉਹਨਾਂ ਮੰਗ ਕੀਤੀ ਹੈ ਕਿ ਜਦੋਂ ਤੱਕ ਸਮਗੋਲੀ ਦਾ ਡੰਪਿੰਗ ਗਰਾਊਂਡ ਆਰੰਭ ਨਹੀਂ ਹੁੰਦਾ ਉਦੋਂ ਤੱਕ ਸ਼ਹਿਰ ਵਿੱਚ ਰੋਜ਼ਾਨਾ ਪੈਦਾ ਹੋ ਰਹੇ 150 ਟਨ ਤੋਂ ਵੱਧ ਕੂੜੇ ਦੇ ਪ੍ਰਬੰਧ ਲਈ ਤੁਰੰਤ ਢੁਕਵੇਂ ਕਦਮ ਚੁੱਕੇ ਜਾਣ ਕਿਉਂਕਿ ਮੁਹਾਲੀ ਵਿੱਚ ਵੱਖ-ਵੱਖ ਸੈਕਟਰਾਂ ਤੇ ਫੇਜ਼ਾਂ ਵਿੱਚ ਬਣੇ ਆਰ ਐਮ ਸੀ ਪੁਆਇੰਟਾਂ ਤੋਂ ਲੋਕ ਬੁਰੀ ਤਰ੍ਹਾਂ ਪਰੇਸ਼ਾਨ ਹਨ ਅਤੇ ਸੜਕਾਂ ਤੇ ਉਤਰਨ ਲਈ ਮਜਬੂਰ ਹਨ। ਉਹਨਾਂ ਕਿਹਾ ਕਿ ਜੇਕਰ ਸਮੇਂ ਸਿਰ ਕਦਮ ਨਾ ਚੁੱਕੇ ਗਏ ਤਾਂ ਇਹ ਵੱਡੇ ਸੰਘਰਸ਼ ਦਾ ਰੂਪ ਧਾਰਨ ਕਰ ਸਕਦਾ ਹੈ।
ਉਨ੍ਹਾਂ ਮੰਗ ਕੀਤੀ ਹੈ ਕਿ ਸਮਗੌਲੀ ਦੀ ਜ਼ਮੀਨ ਦੀ ਵਿਗਿਆਨਕ ਜਾਂਚ ਕਰਵਾਈ ਜਾਵੇ, ਜੇਕਰ ਇਹ ਥਾਂ ਅਣੁਕੂਲ ਪਾਈ ਜਾਂਦੀ ਹੈ ਤਾਂ ਨਵੀਂ ਅਤੇ ਉਚਿਤ ਲੋਕੇਸ਼ਨ ਦੀ ਪਛਾਣ ਕਰਕੇ ਵਿਉਂਤਬੰਦੀ ਨਾਲ ਪ੍ਰਬੰਧ ਕੀਤਾ ਜਾਵੇ। ਇਸਦੇ ਨਾਲ ਹੀ ਗਮਾਡਾ ਅਧਿਕਾਰੀਆਂ ਵੱਲੋਂ ਹੁਣ ਤਕ ਕੀਤੀ ਗਈ ਕਾਰਵਾਈ ਦੀ ਸੰਪੂਰਨ ਸਮੀਖਿਆ ਹੋਵੇ ਅਤੇ ਮੁਹਾਲੀ ਦੇ ਜ਼ਮੀਨੀ ਹਾਲਾਤ ਅਤੇ ਲੋਕ ਹਿਤਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਵਿਕਾਸਕਾਰੀ ਫੈਸਲੇ ਲਏ ਜਾਣ।
ਸz. ਬੇਦੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਪੱਤਰ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਵੀ ਭੇਜਿਆ ਗਿਆ ਹੈ। ਉਨ੍ਹਾਂ ਆਸ ਵਿਅਕਤ ਕੀਤੀ ਕਿ ਸਰਕਾਰ ਇਸ ਗੰਭੀਰ ਮਾਮਲੇ ਉੱਤੇ ਤੁਰੰਤ ਧਿਆਨ ਦੇਵੇਗੀ ਅਤੇ ਮੁਹਾਲੀ ਵਾਸੀਆਂ ਦੀਆਂ ਚਿੰਤਾਵਾਂ ਨੂੰ ਤਰਜੀਹ ਦਿੱਤੀ ਜਾਵੇਗੀ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
