Punjab
ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸੰਬੰਧੀ ਭਾਸ਼ਾ ਵਿਭਾਗ ਦੇ ਸਮਾਗਮ ਵਿੱਚ ਮਰਿਆਦਾ ਦੀ ਉਲੰਘਣਾਂ ਦੁਖਦਾਈ : ਐਡਵੋਕੇਟ ਧਾਮੀ
ਗਾਇਕ ਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਭੇਜਿਆ ਮਾਫੀਨਾਮਾ
ਅੰਮ੍ਰਿਤਸਰ, 25 ਜੁਲਾਈ (ਸ.ਬ.) ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਸੈਮੀਨਾਰ ਦੌਰਾਨ ਨੱਚ-ਗਾ ਕੇ ਕੀਤੇ ਮਨੋਰੰਜਨ ਪ੍ਰਦਰਸ਼ਨਾਂ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੇ ਸਮਾਗਮ ਵਿਚ ਜਿਸ ਤਰ੍ਹਾਂ ਗੁਰੂ ਸਾਹਿਬ ਦੀ ਪਵਿੱਤਰ ਸ਼ਹਾਦਤ ਦੀ ਭਾਵਨਾ ਵਿਰੁੱਧ ਪੇਸ਼ਕਾਰੀਆਂ ਕੀਤੀਆਂ ਗਈਆਂ, ਉਸ ਨਾਲ ਸ਼ਹਾਦਤ ਦੇ ਸੰਕਲਪ ਦੇ ਨਾਲ ਨਾਲ ਗੁਰਮਤਿ ਮਰਿਆਦਾ ਅਤੇ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਭਾਰੀ ਸੱਟ ਵੱਜੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਸਰਵਉੱਚ ਤੇ ਲਾਸਾਨੀ ਹੈ। ਇਸ ਲਈ ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸੰਬੰਧੀ ਕਰਵਾਏ ਜਾਣ ਵਾਲੇ ਹਰ ਸਮਾਗਮ ਦੀ ਰੂਪਰੇਖਾ ਸਿੱਖ ਮਰਿਆਦਾ, ਸ਼ਰਧਾ, ਸੰਜਮ ਅਤੇ ਗੁਰਬਾਣੀ ਦੇ ਸਤਿਕਾਰ ਦੀ ਭਾਵਨਾ ਦੇ ਅਨੁਕੂਲ ਹੋਣੀ ਲਾਜ਼ਮੀ ਹੈ। ਪਰ ਭਾਸ਼ਾ ਵਿਭਾਗ ਪੰਜਾਬ ਨੇ ਇਸ ਮੌਕੇ ਨੂੰ ਮਨੋਰੰਜਨ ਦਾ ਸਾਧਨ ਬਣਾ ਕੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਤੇ ਗਹਿਰੀ ਸੱਟ ਮਾਰੀ ਹੈ।
ਉਨ੍ਹਾਂ ਕਿਹਾ ਕਿ ਇਸੇ ਲਈ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਸਪੱਸ਼ਟ ਕੀਤਾ ਹੋਇਆ ਹੈ ਕਿ ਗੁਰੂ ਸਾਹਿਬਾਨ ਦੀਆਂ ਸ਼ਤਾਬਦੀਆਂ ਅਤੇ ਪੁਰਬ ਸਿੱਖ ਸੰਸਥਾਵਾਂ ਵਲੋਂ ਹੀ ਮਨਾਏ ਜਾਣੇ ਚਾਹੀਦੇ ਹਨ, ਕਿਉਂਕਿ ਸਰਕਾਰਾਂ ਅਤੇ ਸਰਕਾਰੀ ਅਦਾਰਿਆਂ ਲਈ ਗੁਰਮਤਿ ਮਰਿਆਦਾ ਦੀ ਸਹੀ ਪਾਲਣਾ ਔਖਾ ਕੰਮ ਹੈ। ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੀ ਤਾਜ਼ਾ ਹਰਕਤ ਨੇ ਸ਼੍ਰੋਮਣੀ ਕਮੇਟੀ ਦੇ ਖ਼ਦਸ਼ੇ ਤੇ ਮੋਹਰ ਲਗਾ ਦਿੱਤੀ ਹੈ, ਜਿਸ ਨੂੰ ਮੁੱਖ ਮੰਤਰੀ ਤੁਰੰਤ ਸਮਝਣ ਅਤੇ ਸਰਕਾਰੀ ਤੌਰ ਤੇ ਕੇਵਲ ਵਿਕਾਸ ਕਾਰਜਾਂ ਤੱਕ ਹੀ ਜ਼ਿੰਮੇਵਾਰੀ ਨਿਭਾਉਣ।
ਐਡਵੋਕੇਟ ਧਾਮੀ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖ ਗੁਰਪੁਰਬ ਕੋਈ ਸਾਧਾਰਣ ਜਸ਼ਨ ਜਾਂ ਮਨੋਰੰਜਨਕ ਤਿਉਹਾਰ ਨਹੀਂ, ਸਗੋਂ ਆਤਮਕ ਜਾਗਰੂਕਤਾ ਅਤੇ ਗੁਰਮਤਿ ਸਿਧਾਂਤਾਂ ਨੂੰ ਸਮਰਪਿਤ ਸਮਾਗਮ ਹਨ। ਇਨ੍ਹਾਂ ਵਿਚ ਸ਼ਬਦ ਕੀਰਤਨ, ਗੁਰਮਤਿ ਚਿੰਤਨ, ਗੁਰਬਾਣੀ ਪਾਠ, ਸੇਵਾ ਅਤੇ ਸਿਮਰਨ ਵਰਗੀਆਂ ਪਵਿੱਤਰ ਗਤੀਵਿਧੀਆਂ ਸ਼ਾਮਿਲ ਹੁੰਦੀਆਂ ਹਨ। ਨੱਚਣਾ ਗਾਉਣਾ ਜਾਂ ਹੋਰ ਮਨੋਰੰਜਨਕ ਪ੍ਰਦਰਸ਼ਨ ਨਾ ਸਿਰਫ਼ ਗੁਰਮਤਿ ਦੇ ਸਿਧਾਂਤਾਂ ਦੀ ਉਲੰਘਣਾ ਹਨ, ਸਗੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੀ ਬੇਅਦਬੀ ਵੀ ਹਨ।
ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਨੂੰ ਇਸ ਗੰਭੀਰ ਅਣ-ਗਹਿਲੀ ਲਈ ਜਨਤਕ ਮੁਆਫ਼ੀ ਮੰਗਣ ਲਈ ਆਖਦਿਆਂ ਕਿਹਾ ਕਿ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਪੱਸ਼ਟ ਅਤੇ ਸਖ਼ਤ ਨਿਰਦੇਸ਼ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੀਆਂ ਪਵਿੱਤਰ ਪਰੰਪਰਾਵਾਂ ਅਤੇ ਗੁਰੂ ਸਾਹਿਬਾਨ ਦੀ ਮਰਿਆਦਾ ਨਾਲ ਕਿਸੇ ਵੀ ਕਿਸਮ ਦੀ ਬੇਅਦਬੀ ਸਿੱਖ ਕੌਮ ਕਦੇ ਵੀ ਸਹਿਣ ਨਹੀਂ ਕਰੇਗੀ।
ਉਥੇ ਹੀ ਵਿਵਾਦ ਨੂੰ ਵਧਦਾ ਵੇਖ ਗਾਇਕ ਬੀਰ ਸਿੰਘ ਨੇ ਹੱਥ ਜੋੜ ਕੇ ਮਾਫੀ ਮੰਗ ਲਈ ਹੈ। ਗਾਇਕ ਬੀਰ ਸਿੰਘ ਨੇ ਕਿਹਾ ਕਿ ਉਸ ਤੋਂ ਅਣਗਹਿਲੀ ਹੋਈ ਹੈ ਕਿਉਂਕਿ ਸਟੇਜ ਤੇ ਚੜਨ ਲੱਗਿਆ ਪ੍ਰੋਗਰਾਮ ਬਾਰੇ ਪੂਰੀ ਜਾਣਕਾਰੀ ਨਹੀਂ ਸੀ ਅਤੇ ਧਿਆਨ ਦਰਸ਼ਕਾਂ ਵੱਲ ਹੀ ਰਿਹਾ। ਬੀਰ ਸਿੰਘ ਦਾ ਕਹਿਣਾ ਹੈ ਕਿ ਕੁਝ ਦਰਸ਼ਕਾਂ ਦੀ ਮੰਗ ਤੇ ਹੀ ਉਹਨਾਂ ਨੇ ਗੀਤ ਗਾਇਆ, ਬਾਅਦ ਵਿੱਚ ਗਲਤੀ ਹੋਣ ਬਾਰੇ ਅਹਿਸਾਸ ਹੋਇਆ ਹੈ। ਬੀਰ ਸਿੰਘ ਨੇ ਕਿਹਾ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਾਫੀਨਾਮਾ ਭੇਜ ਚੁੱਕੇ ਹਨ, ਭੁੱਲ ਹੋਈ ਹੈ ਅਤੇ ਜੋ ਵੀ ਸੇਵਾ ਲੱਗੇਗੀ, ਭੁਗਤਣ ਲਈ ਤਿਆਰ ਹਾਂ। ਉਹ ਅੱਜ ਸ਼ਾਮ ਅਕਾਲ ਤਖਤ ਸਾਹਿਬ ਪੇਸ਼ ਹੋਣਗੇ।
Chandigarh
ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ
ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ
ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।
ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।
ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।
ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
