Connect with us

Mohali

ਪੰਜਾਬ ਮੰਡੀ ਬੋਰਡ ਵਰਕਰਜ਼ ਯੂਨੀਅਨ ਵੱਲੋਂ ਮੰਡੀ ਬੋਰਡ ਦੀ ਮੈਨੇਜਮੈਂਟ ਨਾਲ ਮੀਟਿੰਗ

Published

on

 

ਐਸ ਏ ਐਸ ਨਗਰ, 25 ਜੁਲਾਈ (ਸ.ਬ.) ਪੰਜਾਬ ਮੰਡੀ ਬੋਰਡ ਵਰਕਰਜ਼ ਯੂਨੀਅਨ ਪੰਜਾਬ ਅਤੇ ਪੰਜਾਬ ਮੰਡੀ ਬੋਰਡ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਵੱਲੋਂ ਪੰਜਾਬ ਮੰਡੀ ਬੋਰਡ ਦੇ ਮੁੱਖ ਦਫਤਰ ਪੰਜਾਬ ਮੰਡੀ ਭਵਨ ਵਿਖੇ ਮੁਲਾਜ਼ਮਾਂ ਅਤੇ ਸੇਵਾ ਮੁਕਤ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਪੰਜਾਬ ਮੰਡੀ ਬੋਰਡ ਦੀ ਮੈਨੇਜਮੈਂਟ ਨਾਲ ਇੱਕ ਮੀਟਿੰਗ ਕੀਤੀ ਗਈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਗੋਪਾਲ ਚੰਦ ਪਾਂਡੇ ਨੇ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਮੁੱਖ ਇੰਜੀਨੀਅਰ (ਦੱਖਣ) ਸ੍ਰੀ ਗੁਰਿੰਦਰ ਸਿੰਘ ਚੀਮਾ, ਕਾਰਜਕਾਰੀ ਇੰਜੀਨੀਅਰ (ਸਿਵਲ) ਸ੍ਰੀ ਸੁਖਵਿੰਦਰ ਸਿੰਘ, ਸੁਪਰਡੈਂਟ ਅਮਲਾ (ਉਸਾਰੀ) ਸ੍ਰੀ ਗੁਰਮੇਜ ਸਿੰਘ ਅਤੇ ਹੋਰ ਅਧਿਕਾਰੀ ਸ਼ਾਮਿਲ ਹੋਏ, ਜਦੋਂਕਿ ਯੂਨੀਅਨ ਵਲੋਂ ਪ੍ਰਧਾਨ ਸz. ਇੰਦਰਜੀਤ ਸਿੰਘ ਪੁਰੀ, ਮੀਤ ਪ੍ਰਧਾਨ ਦੀਪਕ ਸ਼ਰਮਾ, ਪੰਜਾਬ ਮੰਡੀ ਬੋਰਡ ਪੈਨਸ਼ਨਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਬੁੱਟਰ, ਦਵਿੰਦਰ ਸਿੰਘ, ਸ੍ਰੀ ਦੇਵ ਰਾਜ ਅਤੇ ਹੋਰ ਮੈਂਬਰ ਸ਼ਾਮਿਲ ਹੋਏ।

ਉਹਨਾਂ ਦੱਸਿਆ ਕਿ ਮੀਟਿੰਗ ਦੌਰਾਨ ਐਸੋਸੀਏਸ਼ਨ ਵੱਲੋਂ ਮੁੱਖ ਤੌਰ ਤੇ ਮੰਗ ਕੀਤੀ ਗਈ ਕਿ ਪੰਜਾਬ ਮੰਡੀ ਬੋਰਡ ਦੇ ਵੱਖ-ਵੱਖ ਦਫਤਰਾਂ ਵਿੱਚ ਸੇਵਾ ਮੁਕਤੀ ਉਪਰੰਤ ਆਊਟ ਸੋਰਸ ਤੇ ਰੱਖੇ ਗਏ ਮੁਲਾਜ਼ਮਾਂ ਨੂੰ ਤੁਰੰਤ ਨੌਕਰੀ ਤੋਂ ਹਟਾਇਆ ਜਾਵੇ ਤਾਂ ਜੋ ਪੰਜਾਬ ਦੇ ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦਾ ਮੌਕਾ ਮਿਲ ਸਕੇ। ਯੂਨੀਅਨ ਵੱਲੋਂ ਇਹ ਵੀ ਮੰਗ ਰੱਖੀ ਗਈ ਕਿ ਵਰਕ ਚਾਰਜ ਕਰਮਚਾਰੀਆਂ ਦੇ ਈ. ਪੀ. ਐੱਫ. ਨਾਲ ਸਬੰਧਤ ਸਮੁੱਚੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇ।

ਪੰਜਾਬ ਮੰਡੀ ਬੋਰਡ ਮੈਨੇਜਮੈਂਟ ਵੱਲੋਂ ਯੂਨੀਅਨ ਦੀਆਂ ਮੰਗਾਂ ਨਾਲ ਸਹਿਮਤੀ ਪ੍ਰਗਟਾਉਂਦੇ ਹੋਏ ਭਰੋਸਾ ਦਿੱਤਾ ਗਿਆ ਕਿ ਸੇਵਾ ਮੁਕਤੀ ਉਪਰੰਤ ਰੱਖੇ ਕਰਮਚਾਰੀਆਂ ਦੀਆਂ ਸੇਵਾਵਾਂ ਜਲਦੀ ਸਮਾਪਤ ਕਰ ਦਿੱਤੀਆਂ ਜਾਣਗੀਆਂ। ਮੰਡੀਆਂ ਵਿੱਚ ਕੰਮ ਕਰਦੇ ਕਰਮਚਾਰੀਆਂ ਦੀਆਂ ਤਨਖਾਹਾਂ 7 ਤਰੀਕ ਤੋਂ ਪਹਿਲਾਂ ਅਤੇ ਈ ਪੀ ਐਫ ਕੱਟ ਕੇ ਪੂਰੀਆਂ ਤਨਖਾਹਾਂ ਦਿੱਤੀਆਂ ਜਾਣਗੀਆਂ, ਮੰਡੀਆਂ ਵਿੱਚ ਜ਼ੋਖਿਮ ਭਰਿਆ ਕੰਮ ਕਰਦੇ ਮੁਲਾਜ਼ਮਾਂ ਦਾ ਬੀਮਾ ਕਰਵਾਇਆ ਜਾਵੇਗਾ, ਮਾਰਕੀਟ ਕਮੇਟੀਆਂ ਵਿੱਚ ਕੰਮ ਕਰ ਰਹੇ ਟਰੈਕਟਰ ਡਰਾਈਵਰ ਅਤੇ ਬੋਬ ਕਿੱਟ ਡਰਾਈਵਰਾਂ ਦੀਆਂ ਤਨਖਾਹਾਂ ਵਿੱਚ ਵਾਧੇ ਸਬੰਧੀ ਕੇਸ ਵਿਚਾਰਿਆ ਜਾਵੇਗਾ ਅਤੇ ਆਊਟ ਸੋਰਸ ਤੇ ਰੱਖੇ ਗਏ ਕਾਮਿਆਂ ਨੂੰ ਪੰਜਾਬ ਸਰਕਾਰ ਦੀ ਪਾਲਿਸੀ ਅਨੁਸਾਰ ਕੰਟਰੈਕਟ ਤੇ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਸਾਲ 2004 ਤੋਂ ਪਹਿਲਾਂ ਮੰਡੀ ਬੋਰਡ ਵਿੱਚ ਪ੍ਰੋਸੈਸ ਅਧੀਨ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਦੇਣ ਸਬੰਧੀ ਜਥੇਬੰਦੀ ਵੱਲੋਂ ਰੱਖੀ ਗਈ ਮੰਗ ਸਬੰਧੀ ਵੀ ਪੰਜਾਬ ਮੰਡੀ ਬੋਰਡ ਦੀ ਮੈਨੇਜਮੈਂਟ ਨੂੰ ਅਗਲੇ ਹਫਤੇ ਵੱਖ-ਵੱਖ ਅਦਾਰਿਆਂ ਦਾ ਰਿਕਾਰਡ ਮੁਹਈਆ ਕਰਵਾਇਆ ਜਾਵੇਗਾ। ਮੀਟਿੰਗ ਦੇ ਅੰਤ ਵਿੱਚ ਮੈਨੇਜਮੈਂਟ ਵੱਲੋਂ ਜਥੇਬੰਦੀ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਜਲਦੀ ਹੀ ਸਾਰੀਆਂ ਮੰਗਾਂ ਦਾ ਨਿਪਟਾਰਾ ਕੀਤਾ ਜਾਵੇਗਾ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending