Connect with us

Mohali

ਕੇਜਰੀਵਾਲ ਨੂੰ ਪੰਜਾਬ ਦੀ ਲੁੱਟ ਖਸੁੱਟ ਕਰਨ ਦੀ ਹਰਗਿਜ ਇਜਾਜ਼ਤ ਨਹੀਂ ਦਿਆਂਗੇ : ਸੁਖਬੀਰ ਬਾਦਲ

Published

on

 

ਪੰਜਾਬ ਪੰਜਾਬੀਆਂ ਦਾ ਅਤੇ ਕੇਜਰੀਵਾਲ ਸ਼ਰਾਬੀਆਂ ਦਾ

ਐਸ ਏ ਐਸ ਨਗਰ, 28 ਜੁਲਾਈ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕੇਜਰੀਵਾਲ ਨੂੰ ਪੰਜਾਬ ਦੀ ਲੁੱਟ ਖਸੁੱਟ ਕਰਨ ਦੀ ਹਰਗਿਜ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਦਿੱਲੀ ਦੇ ਲੋਕਾਂ ਵਲੋਂ ਨਕਾਰੇ ਗਏ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਵਾਪਸ ਭਜਾਇਆ ਜਾਵੇਗਾ। ਪੰਜਾਬ ਸਰਕਾਰ ਵਲੋਂ ਐਲਾਨੀ ਗਈ ਨਵੀਂ ਲੈਂਡ ਪੂਲਿੰਗ ਪਾਲਸੀ ਦੇ ਖਿਲਾਫ ਸ਼ੋ੍ਰਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਵਿੱਚ ਸਥਾਨਕ ਫੇਜ਼ 8 ਵਿੱਚ ਗਮਾਡਾ ਦਫਤਰ ਦੇ ਸਾਮਣੇ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਸz. ਬਾਦਲ ਨੇ ਕਿਹਾ ਕਿ ਅਕਾਲੀ ਦਲ ਕਿਸੇ ਨੂੰ ਵੀ ਪੰਜਾਬ ਦੀ ਲੁੱਟ-ਖਸੁੱਟ ਨਹੀਂ ਕਰਨ ਦੇਵੇਗਾ ਅਤੇ ਪੰਜਾਬੀਆਂ ਦੇ ਹੱਕਾਂ ਦੀ ਲੜਾਈ ਦੀ ਅਗਵਾਈ ਕਰੇਗਾ।

ਇਸ ਮੌਕੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ ਉਹਨਾਂ ਵਲੋਂ ਜੋ ਵੀ ਕਿਹਾ ਗਿਆ ਉਹ ਕਰਕੇ ਵਿਖਾਇਆ ਗਿਆ। ਉਹਨਾਂ ਕਿਹਾ ਕਿ ਮੈਂ ਕਿਹਾ ਸੀ ਪਾਣੀ ਵਾਲੀਆਂ ਬੱਸਾਂ ਚਲਾਵਾਂਗੇ ਅਤੇ ਅਜਿਹੀਆਂ ਸੜ੍ਹਕਾਂ ਬਣਾਵਾਂਗੇ ਜੋ ਬੰਬ ਨਾਲ ਵੀ ਨਹੀਂ ਟੁੱਟਣਗੀਆਂ ਅਤੇ ਇਹ ਕੰਮ ਕਰਕੇ ਵਖਾਏ। ਉਹਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਇਸ ਦਾ ਮਜ਼ਾਕ ਬਣਾਉਂਦੀਆਂ ਰਹੀਆਂ ਜਦੋਂਕਿ ਪੰਜਾਬ ਦੇ ਲੋਕ ਹੁਣ ਵੀ ਅਕਾਲੀ ਦਲ ਵਲੋਂ ਕੀਤੇ ਕੰਮਾਂ ਨੂੰ ਯਾਦ ਕਰਦੇ ਹਨ।

ਉਨ੍ਹਾਂ ਕਿਹਾ ਕਿ ਸਾਡੇ ਬਜ਼ੁਰਗਾਂ ਦੇ ਬਜ਼ੁਰਗਾਂ ਨੇ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੇ ਖੂਨ ਨਾਲ ਸਿੰਜਿਆ ਹੈ ਜੋ ਪੰਜਾਬ ਦੇ ਹਰ ਵਰਗ ਦੀਆਂ ਸਮੱਸਿਆਵਾਂ ਦਾ ਹੱਲ ਕਰਕੇ ਉਨ੍ਹਾਂ ਨੂੰ ਇਨਸਾਫ ਦੇਣ ਦੇ ਨਾਲ ਨਾਲ ਉਨ੍ਹਾਂ ਦੀ ਬਿਹਤਰ ਜ਼ਿੰਦਗੀ ਦੇ ਨਿਰਮਾਣ ਲਈ ਪਾਬੰਦ ਹੈ। ਸ੍ਰੀ ਬਾਦਲ ਨੇ ਕਿਹਾ ਕਿ ਬਾਰਸ਼ ਦਾ ਆਉਣਾ ਇੰਦਰ ਦੇਵਤਾ ਦਾ ਪੈਗ਼ਾਮ ਹੈ ਕਿ ਅਕਾਲੀ ਦਲ ਆ ਰਿਹਾ ਹੈ।

ਇਹ ਗੱਲ ਵੇਖਣਯੋਗ ਰਹੀ ਕਿ ਭਾਰੀ ਮੀਂਹ ਦੇ ਬਾਵਜੂਦ ਇਸ ਵਿਸ਼ਾਲ ਧਰਨੇ ਦੌਰਾਨ ਪਾਰਟੀ ਦੇ ਵੱਡੀ ਗਿਣਤੀ ਆਗੂਆਂ ਅਤੇ ਵਰਕਰਾਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਸ਼ਹਿਰ ਦੇ ਵੱਖ ਵੱਖ ਖੇਤਰਾਂ ਤੋਂ ਇਲਾਵਾ ਨਾਲ ਲੱਗਦੇ ਪਿੰਡਾਂ ਤੋਂ ਜੱਥਿਆਂ ਦੇ ਰੂਪ ਵਿੱਚ ਅਕਾਲੀ ਆਗੂ ਅਤੇ ਵਰਕਰ ਸ਼ਾਮਿਲ ਹੋਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਾਰਟੀ ਦੇ ਸਕੱਤਰ ਜਨਰਲ ਡਾ: ਦਲਜੀਤ ਸਿੰਘ ਚੀਮਾ, ਸਾਬਕਾ ਵਿਧਾਇਕ ਐਨ ਕੇ ਸ਼ਰਮਾ, ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਪਾਰਟੀ ਦੇ ਮੁੱਖ ਬੁਲਾਰੇ ਅਰਸ਼ਦੀਪ ਕਲੇਰ, ਹਰਜੀਤ ਸਿੰਘ, ਵਰਕਿੰਗ ਕਮੇਟੀ ਮੈਂਬਰ ਕੁਲਦੀਪ ਕੌਰ ਕੰਗ, ਅਕਾਲੀ ਆਗੂ ਤਲਵਿੰਦਰ ਤਲਵਾੜਾ ਤੇ ਬਲਜੀਤ ਸਿੰਘ ਭੁੱਟਾ, ਐਸ ਜੀ ਪੀ ਸੀ ਮੈਂਬਰ ਚਰਨਜੀਤ ਕਾਲੇਵਾਲ, ਕਿਸਾਨ ਆਗੂ ਜਸਪਾਲ ਸਿੰਘ ਨਿਆਮੀਆਂ, ਕ੍ਰਿਪਾਲ ਸਿੰਘ ਸਿਆਊ ਅਤੇ ਸਾਬਕਾ ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਰੂਬੀ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਇਕੱਠ ਵਿੱਚ ਹੋਰਨਾਂ ਤੋਂ ਇਲਾਵਾ ਪਾਰਟੀ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਹਰਮਨਪ੍ਰੀਤ ਸਿੰਘ ਪ੍ਰਿੰਸ, ਵਿਧਾਨ ਸਭਾ ਹਲਕਾ ਖਰੜ ਤੋਂ ਚੌਧਰੀ ਸ਼ਿਆਮ ਲਾਲ, ਰਵਿੰਦਰ ਸਿੰਘ ਖੇੜਾ, ਸਾਹਿਬ ਸਿੰਘ ਬਡਾਲੀ, ਸੁਖਵਿੰਦਰ ਸਿੰਘ ਸ਼ਿੰਦੀ, ਬਲਜੀਤ ਸਿੰਘ ਦੈੜੀ, ਸਰਕਲ ਪ੍ਰਧਾਨ ਬਲਵਿੰਦਰ ਸਿੰਘ ਲਖਨੌਰ, ਸਰਪੰਚ ਨਿਰਮਲ ਸਿੰਘ ਮਾਣਕਮਾਜਰਾ, ਜਸਬੀਰ ਸਿੰਘ ਜੱਸਾ, ਲੰਬੜਦਾਰ ਹਰਿੰਦਰ ਸਿੰਘ ਸੁੱਖਗੜ੍ਹ, ਪਾਰਟੀ ਦੇ ਸੀਨੀਅਰ ਆਗੂ ਪ੍ਰਦੀਪ ਸਿੰਘ ਭਾਰਜ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਹਰਗੋਬਿੰਦ ਸਿੰਘ ਸਾਬਕਾ ਏ ਆਈ ਜੀ, ਐਮ ਪੀ ਸੀ ਏ ਦੇ ਸਾਬਕਾ ਪ੍ਰਧਾਨ ਹਰਪ੍ਰੀਤ ਸਿੰਘ ਡਡਵਾਲ, ਸਰਬਜੀਤ ਸਿੰਘ ਪਾਰਸ, ਨਸੀਬ ਸਿੰਘ ਸੰਧੂ, ਅਪਾਰਕੀਰਤ ਸਿੰਘ ਸੋਢੀ, ਪਰਮਜੀਤ ਸਿੰਘ, ਗੁਰਚਰਨ ਸਿੰਘ ਨੰਨੜਾ, ਬਲਜਿੰਦਰ ਸਿੰਘ ਬੇਦੀ, ਹਰਪ੍ਰੀਤ ਸਿੰਘ ਲਹਿਲ, ਡਾ. ਸਿਮਰਨਜੋਤ ਸਿੰਘ ਵਾਲੀਆ, ਸਤਨਾਮ ਸਿੰਘ ਲਾਂਡਰਾ, ਮਨਦੀਪ ਸਿੰਘ, ਗੁਰਦੀਪ ਸਿੰਘ, ਸਰਬਜੋਤ ਸਿੰਘ ਬੇਦੀ, ਬਹਾਦਰ ਸਿੰਘ ਮਦਨਪੁਰ, ਗੈਰੀ ਬੈਦਵਾਨ, ਪ੍ਰੀਤਮ ਸਿੰਘ, ਸੁਰਜੀਤ ਸਿੰਘ ਮਠਾੜੂ, ਨਰਿੰਦਰ ਸਿੰਘ ਚੰਬਾ, ਬਲਵਿੰਦਰ ਸਿੰਘ ਮੁਲਤਾਨੀ, ਜਸਪਾਲ ਸਿੰਘ, ਮੰਨਾ ਬਲ, ਤਰਲੋਚਨ ਸਿੰਘ ਸੈਣੀ, ਭੁਪਿੰਦਰ ਸਿੰਘ, ਸਤਨਾਮ ਸਿੰਘ ਮਲਹੋਤਰਾ, ਧਨੰਜੈ ਕੁਮਾਰ, ਰਾਹੁਲ ਕੁਮਾਰ,ਗੁਰਪ੍ਰੀਤ ਸਿੰਘ ਸਰਪੰਚ ਤੰਗੌਰੀ, ਅਮਨ ਪੂਨੀਆ, ਕੈਪਟਨ ਰਮਨਦੀਪ ਸਿੰਘ ਬਾਵਾ, ਅਵਤਾਰ ਸਿੰਘ ਸਰਪੰਚ ਦਾਊਂ, ਰਮਨ ਅਰੋੜਾ, ਅਵਤਾਰ ਸਿੰਘ ਵਾਲੀਆ, ਲੰਬੜਦਾਰ ਹਰਵਿੰਦਰ ਸਿੰਘ ਮੌਲੀ, ਜਸਬੀਰ ਸਿੰਘ ਗੜਾਂਗਾ, ਕੁਲਦੀਪ ਸਿੰਘ ਸੰਧੂ ਅਤੇ ਬਿੱਲਾ ਛੱਜੂਮਾਜਰਾ ਆਦਿ ਆਗੂ ਹਾਜ਼ਰ ਸਨ।

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending