Connect with us

Mohali

ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਹੀ ਮਿਲੇ ਹਰ ਦਵਾਈ : ਸਿਵਲ ਸਰਜਨ

Published

on

 

ਐਸ ਏ ਐਸ ਨਗਰ, 30 ਜੁਲਾਈ (ਸ.ਬ.) ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਕਿਹਾ ਹੈ ਕਿ ਜਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਆਉੁਣ ਵਾਲੇ ਮਰੀਜ਼ਾਂ ਨੂੰ ਹਰ ਦਵਾਈ ਹਸਪਤਾਲ ਦੀ ਫ਼ਾਰਮੇਸੀ ਵਿਚੋਂ ਮਿਲਣੀ ਚਾਹੀਦੀ ਹੈ ਅਤੇ ਜੇਕਰ ਕੋਈ ਦਵਾਈ ਪ੍ਰਾਈਵੇਟ ਕੈਮਿਸਟ ਤੋਂ ਖ਼ਰੀਦਣ ਦੀ ਲੋੜ ਹੈ ਤਾਂ ਸੰਸਥਾ ਦੇ ਇੰਚਾਰਜ ਦੀ ਜਿੰਮੇਵਾਰੀ ਹੈ ਕਿ ਉਹ ਸਬੰਧਤ ਦਵਾਈ ਮਰੀਜ਼ ਨੂੰ ਖ਼ਰੀਦ ਕੇ ਦੇਵੇ ਅਤੇ ਪੈਸਿਆਂ ਦੀ ਅਦਾਇਗੀ ਖ਼ੁਦ ਕਰੇ।

ਜਿਲ੍ਹੇ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਹਰ ਸਰਕਾਰੀ ਸਿਹਤ ਸੰਸਥਾ ਵਿਚ ਜ਼ਰੂਰੀ ਤੇ ਐਮਰਜੈਂਸੀ ਦਵਾਈਆਂ ਦੀ ਕੋਈ ਘਾਟ ਨਹੀਂ ਹੈ, ਇਸ ਲਈ ਮਰੀਜ਼ ਨੂੰ ਹਰ ਦਵਾਈ ਸਿਹਤ ਸੰਸਥਾ ਦੇ ਅੰਦਰੋਂ ਹੀ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਹਨ ਕਿ ਡਾਕਟਰਾਂ ਦੁਆਰਾ ਓ.ਪੀ.ਡੀ ਸਲਿੱਪ ਉਤੇ ਸਿਰਫ਼ ਜੈਨਰਿਕ ਦਵਾਈਆਂ ਹੀ ਲਿਖੀਆਂ ਜਾਣ। ਡਾ. ਜੈਨ ਨੇ ਹਦਾਇਤ ਕੀਤੀ ਕਿ ਸਰਕਾਰੀ ਸੰਸਥਾ ਵਿਚ ਮੈਡੀਕਲ ਆਕਸੀਜਨ ਅਤੇ ਬਿਜਲੀ ਸਪਲਾਈ ਦਾ ਪੂਰਾ ਪ੍ਰਬੰਧ ਹੋਣਾ ਚਾਹੀਦਾ ਹੈ, ਜਿਸ ਨੂੰ ਚਲਾਉਣ ਲਈ ਰੈਗੂਲਰ ਸਟਾਫ਼ ਦੀ ਡਿਊਟੀ ਲਗਾਈ ਜਾਵੇ ਅਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਸਿੱਝਣ ਵਾਸਤੇ ਪੂਰਾ ਪਾਵਰ ਬੈਕਅੱਪ ਵੀ ਜ਼ਰੂਰੀ ਹੈ।

ਸਿਵਲ ਸਰਜਨ ਨੇ ਕਿਹਾ ਕਿ ਹਰ ਸਰਕਾਰੀ ਸੰਸਥਾ ਵਿਚ ਮਰੀਜ਼ਾਂ ਖ਼ਾਸਕਰ ਗਰਭਵਤੀ ਔਰਤਾਂ ਵਾਸਤੇ ਜਾਂਚ ਅਤੇ ਇਲਾਜ ਸੇਵਾਵਾਂ ਮੁਫ਼ਤ ਹਨ। ਉਨ੍ਹਾਂ ਹਦਾਇਤ ਕੀਤੀ ਕਿ ਗਰਭਵਤੀ ਔਰਤਾਂ ਦੇ ਅਲਟਰਾਸਾਊਂਡ ਟੈਸਟ ਸਰਕਾਰੀ ਹਸਪਤਾਲਾਂ ਅਤੇ ਸੂਚੀਬੱਧ ਪ੍ਰਾਈਵੇਟ ਸੈਂਟਰਾਂ ਵਿਚ ਹੀ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਜਾਂਚ ਅਤੇ ਇਲਾਜ ਪੱਖੋਂ ਲੋਕਾਂ ਨੂੰ ਕਿਸੇ ਵੀ ਸਰਕਾਰੀ ਸਿਹਤ ਸੰਸਥਾ ਵਿਚ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਅਤੇ ਜਿਥੇ ਕਿਤੇ ਕਿਸੇ ਤਰ੍ਹਾਂ ਦੀ ਕੋਈ ਕਮੀ ਪੇਸ਼ੀ ਹੈ, ਉਸ ਨੂੰ ਤੁਰੰਤ ਦੂਰ ਕੀਤਾ ਜਾਵੇ।

ਡੇਂਗੂ, ਮਲੇਰੀਆ, ਚਿਕਨਗੁਨੀਆ ਬੀਮਾਰੀਆਂ ਦੇ ਚਾਲੂ ਸੀਜ਼ਨ ਨੂੰ ਮੁੱਖ ਰੱਖਦਿਆਂ ਡਾ. ਜੈਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਬੀਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂਕਿ ਇਸ ਸੀਜ਼ਨ ਦੌਰਾਨ ਇਨ੍ਹਾਂ ਬੀਮਾਰੀਆਂ ਦੇ ਘੱਟ ਤੋਂ ਘੱਟ ਕੇਸ ਸਾਹਮਣੇ ਆਉਣ। ਉਨ੍ਹਾਂ ਜ਼ਿਲ੍ਹੇ ਵਿਚ ਚੱਲ ਰਹੇ ‘ਆਮ ਆਦਮੀ ਕਲੀਨਿਕਾਂ’ ਦੀ ਪ੍ਰਗਤੀ ਬਾਰੇ ਵੀ ਜਾਣਕਾਰੀ ਲਈ। ਸਿਵਲ ਸਰਜਨ ਨੇ ਵੱਖ-ਵੱਖ ਰਾਸ਼ਟਰੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਅਤੇ ਕਿਹਾ ਕਿ ਇਨ੍ਹਾਂ ਨੂੰ ਅਸਰਦਾਰ ਤਰੀਕੇ ਨਾਲ ਲਾਗੂ ਕਰਨ ਵਿਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਮੀਟਿੰਗ ਵਿਚ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ ਗਿਰੀਸ਼ ਡੋਗਰਾ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਅਤੇ ਸਾਰੇ ਸੀਨੀਅਰ ਮੈਡੀਕਲ ਅਫ਼ਸਰ ਹਾਜ਼ਰ ਸਨ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending